ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਸੀਨੀਅਰ ਵਕੀਲ ਪਰਉਪਕਾਰ ਸਿੰਘ ਘੁੰਮਣ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇਸ ਮੌਕੇ ਜਦੋਂ ਅਕਾਲੀ ਉਮੀਦਵਰ ਤੇ ਸੀਨੀਅਰ ਵਕੀਲ ਪਰਉਪਕਾਰ ਸਿੰਘ ਘੁੰਮਣ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ।
ਉਨ੍ਹਾਂ ਕਿਹਾ ਕਿ ਉਹ ਪੂਰੀ ਜ਼ਿੰਮੇਵਾਰੀ ਨਾਲ ਚੋਣ ਲੜ ਕੇ ਹਲਕਾ ਪੱਛਮੀ ਦੀ ਸੀਟ ਪਾਰਟੀ ਦੀ ਝੋਲੀ ਵਿਚ ਪਾਉਣਗੇ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਇੱਕਜੁੱਟ ਹੋ ਕੇ ਅਕਾਲੀ ਦਲ ਨੂੰ ਇਹ ਸੀਟ ਜਿਤਾਓ। ਉਨ੍ਹਾਂ ਹਲਕਾ ਪੱਛਮੀ ਦੇ ਵੋਟਰਾਂ ਨੂੰ ਅਪੀਲ ਕੀਤੀ ਗਈ ਜੋ ਵੀ ਹਲਕੇ ਦੇ ਵਿਕਾਸ ਹਨ, ਸੀਟ ਜਿੱਤਣ ਤੋਂ ਬਾਅਦ ਪਹਿਲ ਦੇ ਆਧਾਰ 'ਤੇ ਕਰਵਾਏ ਜਾਣਗੇ।