Monday, December 23, 2024
BREAKING
Credit-Debit Card ਰਾਹੀਂ ਕਰਦੇ ਹੋ ਭੁਗਤਾਨ, ਤਾਂ ਹੋ ਜਾਓ ਸਾਵਧਾਨ! ਐਕਸਪਾਇਰੀ ਖ਼ੁਰਾਕੀ ਵਸਤੂਆਂ ਨੂੰ ਲੈ ਕੇ FSSAI ਦਾ ਵੱਡਾ ਫੈਸਲਾ, ਕੰਪਨੀਆਂ ਅਜਿਹੀਆਂ ਚੀਜ਼ਾਂ ਦੀ ਡਿਲਿਵਰੀ ਨਾ ਕਰਨ 10 ਜਵਾਨਾਂ ਦਾ ਕਤਲ ਕਰਨ ਵਾਲਾ ਨਕਸਲੀ ਗ੍ਰਿਫ਼ਤਾਰ ਭਾਰਤ 'ਚ ਮਲੇਰੀਆ ਦੇ ਮਾਮਲਿਆਂ 'ਚ ਮਹੱਤਵਪੂਰਨ ਗਿਰਾਵਟ; WHO ਨੇ ਕੀਤੀ ਸ਼ਲਾਘਾ ਕੇਜਰੀਵਾਲ ਵਲੋਂ ਵਿਦਿਆਰਥੀਆਂ ਲਈ ਅੰਬੇਡਕਰ ਸਕਾਲਰਸ਼ਿਪ ਦਾ ਐਲਾਨ ਜੰਮੂ ਯੂਨੀਵਰਸਿਟੀ ਨੂੰ A++ NAAC ਮਾਨਤਾ ਮਿਲੀ, ਉੱਪ ਰਾਜਪਾਲ ਨੇ ਜਤਾਈ ਖੁਸ਼ੀ ਭਾਰਤੀ ਫੌਜ 'ਚ ਸ਼ਾਮਲ ਕੀਤੀਆਂ ਜਾਣਗੀਆਂ K9 ਵਜਰਾ ਤੌਪ, ਹੋਇਆ ਇੰਨੇ ਕਰੋੜ ਦਾ ਸਮਝੌਤਾ 15 ਜਨਵਰੀ ਤਕ ਬੰਦ ਰਹਿਣਗੇ ਸਕੂਲ, ਜਾਰੀ ਹੋਏ ਨਵੇਂ ਹੁਕਮ AI ਦੀ ਵਰਤੋਂ ਕਰ ਕੇ 42,500 ਤੋਂ ਵੱਧ ਸੁਪਰੀਮ ਕੋਰਟ ਦੇ ਫੈਸਲਿਆਂ ਦਾ ਖੇਤਰੀ ਭਾਸ਼ਾਵਾਂ ’ਚ ਅਨੁਵਾਦ ਕੀਤਾ ਗਿਆ ਇਹ ਫਲਾਈਵੇਅ ਰਹੇਗਾ ਟੋਲ ਮੁਕਤ, SC ਦੇ ਫ਼ੈਸਲੇ ਨਾਲ ਲੱਖਾਂ ਲੋਕਾਂ ਨੂੰ ਹੋਵੇਗਾ ਲਾਭ

ਪੰਜਾਬ

''ਆਮ ਆਦਮੀ ਪਾਰਟੀ ਦਾ ਮੇਅਰ ਬਣਾਓ, ਅਸੀਂ ਪਟਿਆਲਾ ਦੀ ਸੁੰਦਰਤਾ ਨੂੰ ਮੁੜ ਬਹਾਲ ਕਰਾਂਗੇ'' : CM ਮਾਨ

20 ਦਸੰਬਰ, 2024 01:07 PM

ਚੰਡੀਗੜ੍ਹ/ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਪਟਿਆਲਾ 'ਚ ਨਗਰ ਨਿਗਮ ਚੋਣਾਂ ਲਈ 'ਆਮ ਆਦਮੀ ਪਾਰਟੀ' ਦੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ। ਉਨ੍ਹਾਂ ਇੱਥੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਰੋਡ ਸ਼ੋਅ ਕੀਤਾ ਤੇ ਲੋਕਾਂ ਨੂੰ ‘ਆਪ’ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਸਮਰਥਨ ਦੇਣ ਦੀ ਅਪੀਲ ਕੀਤੀ। ਰੋਡ ਸ਼ੋਅ ’ਚ ਮਾਨ ਦੇ ਨਾਲ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ, ਕੈਬਨਿਟ ਮੰਤਰੀ ਬਰਿੰਦਰ ਗੋਇਲ ਅਤੇ ਡਾ. ਬਲਬੀਰ ਸਿੰਘ ਤੋਂ ਇਲਾਵਾ ਪਾਰਟੀ ਦੇ ਕਈ ਵਿਧਾਇਕ, ਆਗੂ ਅਤੇ ਅਹੁਦੇਦਾਰ ਹਾਜ਼ਰ ਸਨ।

 

ਮੁੱਖ ਮੰਤਰੀ ਮਾਨ ਨੇ ਪਟਿਆਲਾ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿ ਮੇਰਾ ਪਟਿਆਲਾ ਨਾਲ ਬਹੁਤ ਪੁਰਾਣਾ ਸਬੰਧ ਹੈ। 1997 ਤੋਂ 2003 ਤੱਕ ਮੈਂ ਪਟਿਆਲਾ ਹੀ ਰਹਿੰਦਾ ਸੀ। ਮੈਂ ਇੱਥੋਂ ਦੇ ਕੋਨੇ-ਕੋਨੇ ਤੋਂ ਜਾਣੂ ਹਾਂ। ਉਨ੍ਹਾਂ ਅੱਗੇ ਕਿਹਾ ਕਿ ਵਿਧਾਨ ਸਭਾ ਚੋਣਾਂ ’ਚ ਵੀ ਤੁਸੀਂ ਸਾਨੂੰ ਇਤਿਹਾਸਕ ਸਮਰਥਨ ਦਿੱਤਾ ਸੀ। 'ਆਮ ਆਦਮੀ ਪਾਰਟੀ' ਨੂੰ ਪਟਿਆਲਾ ਦੀਆਂ ਸਾਰੀਆਂ 9 ਸੀਟਾਂ ’ਤੇ ਜਿਤਾਇਆ ਅਤੇ ਭਾਰੀ ਬਹੁਮਤ ਨਾਲ ਸਾਡੀ ਸਰਕਾਰ ਬਣਾਈ। ਮੈਨੂੰ ਪੂਰਾ ਭਰੋਸਾ ਹੈ ਕਿ ਇਸ ਵਾਰ ਵੀ ਤੁਸੀਂ 'ਆਮ ਆਦਮੀ ਪਾਰਟੀ' ਦਾ ਇਸੇ ਤਰ੍ਹਾਂ ਸਮਰਥਨ ਕਰੋਗੇ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਪਟਿਆਲਾ ਦੀ ਪੁਰਾਣੀ ਸੁੰਦਰਤਾ ਨੂੰ ਮੁੜ ਬਹਾਲ ਕਰਾਂਗੇ। ਪਟਿਆਲਾ ਵੈਸੇ ਵੀ ਪੰਜਾਬ ਦਾ ਮਸ਼ਹੂਰ ਸ਼ਹਿਰ ਹੈ। ਅਸੀਂ ਇਸ ਦਾ ਨਾਂ ਹੋਰ ਉੱਚਾ ਕਰਾਂਗੇ।

 

ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਅਸੀਂ 15 ਜਨਵਰੀ ਦੇ ਆਸਪਾਸ ਕਿਲ੍ਹਾ ਮੁਬਾਰਕ ’ਚ ਇਕ ਹੋਟਲ ਦਾ ਉਦਘਾਟਨ ਕਰਨ ਜਾ ਰਹੇ ਹਾਂ। ਇਸ ਦਾ ਨਾਂ ‘ਰਣਵਾਸ’ ਹੈ। ਇਹ ਭਾਰਤ ਦਾ ਪਹਿਲਾ ਬੁਟੀਕ ਹੋਟਲ ਹੋਵੇਗਾ। ਇਸ ਨਾਲ ਪਟਿਆਲਾ ਪੂਰੀ ਦੁਨੀਆ ’ਚ ਮਸ਼ਹੂਰ ਹੋਵੇਗਾ। ਦੇਸ਼ ਦੇ ਵੱਡੇ ਲੋਕ ਵਿਆਹਾਂ ਜਾਂ ਹੋਰ ਸਮਾਗਮਾਂ ਲਈ ਰਾਜਸਥਾਨ ਦੇ ਜੈਪੁਰ ਅਤੇ ਉਦੇਪੁਰ ਵਰਗੇ ਸ਼ਹਿਰਾਂ ’ਚ ਜਾਂਦੇ ਹਨ। ਹੁਣ ਪਟਿਆਲੇ ਵੀ ਆਉਣਗੇ।

 

ਮਾਨ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਉਹ ਅਤੇ ਉਨ੍ਹਾਂ ਦਾ ਪਰਿਵਾਰ ਕਦੇ ਵੀ ਪੰਜਾਬ ਨਾਲ ਨਹੀਂ ਖੜ੍ਹਿਆ। ਉਹ ਮੁਗ਼ਲਾਂ ਦੇ ਸਮੇਂ ਮੁਗ਼ਲਾਂ ਦੇ ਨਾਲ ਸਨ। ਅੰਗਰੇਜ਼ਾਂ ਦੇ ਰਾਜ ਦੌਰਾਨ ਅੰਗਰੇਜ਼ਾਂ ਨਾਲ। ਜਦੋਂ ਕਾਂਗਰਸ ਦੀ ਸਰਕਾਰ ਸੀ ਤਾਂ ਕੈਪਟਨ ਉਸ ਦੇ ਨਾਲ ਸਨ। ਅਕਾਲੀ ਦਲ ਦੀ ਸਰਕਾਰ ’ਚ ਵੀ ਰਹੇ। ਇਸ ਸਮੇਂ ਕੇਂਦਰ ’ਚ ਭਾਜਪਾ ਦੀ ਸਰਕਾਰ ਹੈ ਤਾਂ ਉਸ ਦੇ ਨਾਲ ਹਨ। ਇਸ ਲਈ ਉਨ੍ਹਾਂ ਦਾ ਅਜਿਹਾ ਹਾਲ ਹੋ ਗਿਆ ਹੈ। ਹੁਣ ਪੰਜਾਬ ਦੀ ਸਿਆਸਤ ’ਚ ਉਨ੍ਹਾਂ ਦੀ ਪ੍ਰਸੰਗਿਕਤਾ ਪੂਰੀ ਤਰ੍ਹਾਂ ਖ਼ਤਮ ਹੋ ਗਈ ਹੈ।

 

ਮਾਨ ਨੇ ਪਟਿਆਲਾ ਵਾਸੀਆਂ ਨੂੰ 21 ਦਸੰਬਰ ਨੂੰ ਜਾਤ-ਪਾਤ ਤੋਂ ਉੱਪਰ ਉੱਠ ਕੇ ਵੋਟ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਵਾਰ ਆਪਣੇ ਅਤੇ ਆਪਣੇ ਬੱਚਿਆਂ ਦੇ ਭਵਿੱਖ ਅਤੇ ਆਪਣੇ ਸ਼ਹਿਰ ਦੇ ਵਿਕਾਸ ਲਈ ਵੋਟ ਪਾਓ। ਉਨ੍ਹਾਂ ਕਿਹਾ ਕਿ ਵੋਟਿੰਗ ਮਸ਼ੀਨ ਵਿੱਚ ਝਾੜੂ ਸਿਰਫ਼ ਇੱਕ ਬਟਨ ਨਹੀਂ ਹੈ, ਸਗੋਂ ਇਹ ਆਮ ਲੋਕਾਂ ਦੀ ਆਸ ਅਤੇ ਉਨ੍ਹਾਂ ਦੇ ਬੱਚਿਆਂ ਦੇ ਚੰਗੇ ਭਵਿੱਖ ਦਾ ਪ੍ਰਤੀਕ ਹੈ।

Have something to say? Post your comment

ਅਤੇ ਪੰਜਾਬ ਖਬਰਾਂ

15 ਜਨਵਰੀ ਤਕ ਬੰਦ ਰਹਿਣਗੇ ਸਕੂਲ, ਜਾਰੀ ਹੋਏ ਨਵੇਂ ਹੁਕਮ

15 ਜਨਵਰੀ ਤਕ ਬੰਦ ਰਹਿਣਗੇ ਸਕੂਲ, ਜਾਰੀ ਹੋਏ ਨਵੇਂ ਹੁਕਮ

Punjab MC Elections Live : ਪੰਜਾਬ 'ਚ ਵੋਟਾਂ ਦੀ ਗਿਣਤੀ ਜਾਰੀ, ਨਤੀਜੇ ਆਉਣੇ ਸ਼ੁਰੂ, ਜਾਣੋ ਹੁਣ ਤੱਕ ਕੀ ਹੋਇਆ

Punjab MC Elections Live : ਪੰਜਾਬ 'ਚ ਵੋਟਾਂ ਦੀ ਗਿਣਤੀ ਜਾਰੀ, ਨਤੀਜੇ ਆਉਣੇ ਸ਼ੁਰੂ, ਜਾਣੋ ਹੁਣ ਤੱਕ ਕੀ ਹੋਇਆ

ਫਗਵਾੜਾ ਨਗਰ ਨਿਗਮ ਚੋਣਾਂ ਦੇ ਨਤੀਜੇ: ਕਾਂਗਰਸ ਪਾਰਟੀ ਰਹੀ ਅੱਗੇ, 'ਆਪ' ਦੂਜੇ ਨੰਬਰ 'ਤੇ

ਫਗਵਾੜਾ ਨਗਰ ਨਿਗਮ ਚੋਣਾਂ ਦੇ ਨਤੀਜੇ: ਕਾਂਗਰਸ ਪਾਰਟੀ ਰਹੀ ਅੱਗੇ, 'ਆਪ' ਦੂਜੇ ਨੰਬਰ 'ਤੇ

ਕੈਂਸਰ ਤੋਂ ਬਚਾਉਣ ਲਈ ਕਰੋੜਾਂ ਰੁਪਏ ਖ਼ਰਚਣ ਵਾਲੇ ਨਿੱਝਰ ਖ਼ੁਦ ਹਾਰ ਗਏ ਕੈਂਸਰ ਦੀ ਜੰਗ, ਗ਼ਰੀਬਾਂ ਦੇ ਸਨ ਮਸੀਹਾ

ਕੈਂਸਰ ਤੋਂ ਬਚਾਉਣ ਲਈ ਕਰੋੜਾਂ ਰੁਪਏ ਖ਼ਰਚਣ ਵਾਲੇ ਨਿੱਝਰ ਖ਼ੁਦ ਹਾਰ ਗਏ ਕੈਂਸਰ ਦੀ ਜੰਗ, ਗ਼ਰੀਬਾਂ ਦੇ ਸਨ ਮਸੀਹਾ

ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਡੱਲੇਵਾਲ ਦੀ ਸੁਪਰੀਮ ਕੋਰਟ ਨੂੰ ਚਿੱਠੀ, ਲਿਖੀਆਂ ਵੱਡੀਆਂ ਗੱਲਾਂ

ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਡੱਲੇਵਾਲ ਦੀ ਸੁਪਰੀਮ ਕੋਰਟ ਨੂੰ ਚਿੱਠੀ, ਲਿਖੀਆਂ ਵੱਡੀਆਂ ਗੱਲਾਂ

ਧਰਮ ਦੀ ਰਾਜਨੀਤੀ ਕਰਨ ਵਾਲੇ ਹੁਣ ਮੰਗ ਰਹੇ ਨੇ ਮੁਆਫ਼ੀਆਂ : ਭਗਵੰਤ ਮਾਨ

ਧਰਮ ਦੀ ਰਾਜਨੀਤੀ ਕਰਨ ਵਾਲੇ ਹੁਣ ਮੰਗ ਰਹੇ ਨੇ ਮੁਆਫ਼ੀਆਂ : ਭਗਵੰਤ ਮਾਨ

ਪੰਜਾਬ ਦੇ ਥਾਣਿਆਂ 'ਚ ਧਮਾਕਿਆਂ ਮਗਰੋਂ ਹਾਈ ਅਲਰਟ, ਜਾਰੀ ਹੋਏ ਸਖ਼ਤ ਹੁਕਮ

ਪੰਜਾਬ ਦੇ ਥਾਣਿਆਂ 'ਚ ਧਮਾਕਿਆਂ ਮਗਰੋਂ ਹਾਈ ਅਲਰਟ, ਜਾਰੀ ਹੋਏ ਸਖ਼ਤ ਹੁਕਮ

ਘੜੂੰਆਂ ਦੇ ਵਾਰਡ ਨੰਬਰ 1 ਤੋਂ ਕਾਂਗਰਸੀ ਉਮੀਦਵਾਰ ਬੀਬੀ ਰਣਜੀਤ ਕੌਰ ਵੱਲੋਂ ਘਰ ਘਰ ਜਾ ਕੇ ਕੀਤਾ ਚੋਣ ਪ੍ਰਚਾਰ

ਘੜੂੰਆਂ ਦੇ ਵਾਰਡ ਨੰਬਰ 1 ਤੋਂ ਕਾਂਗਰਸੀ ਉਮੀਦਵਾਰ ਬੀਬੀ ਰਣਜੀਤ ਕੌਰ ਵੱਲੋਂ ਘਰ ਘਰ ਜਾ ਕੇ ਕੀਤਾ ਚੋਣ ਪ੍ਰਚਾਰ

ਐੱਸ. ਜੀ. ਪੀ. ਸੀ. ਦੇ ਫ਼ੈਸਲੇ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਐਲਾਨ

ਐੱਸ. ਜੀ. ਪੀ. ਸੀ. ਦੇ ਫ਼ੈਸਲੇ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਐਲਾਨ

ਪੰਜਾਬ ਦੇ ਵਾਹਨ ਚਾਲਕਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਟੋਲ ਟੈਕਸ 'ਤੇ ਪਿਆ ਵੱਡਾ ਪੰਗਾ

ਪੰਜਾਬ ਦੇ ਵਾਹਨ ਚਾਲਕਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਟੋਲ ਟੈਕਸ 'ਤੇ ਪਿਆ ਵੱਡਾ ਪੰਗਾ