ਸਿਰਸਾ : ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਆਉਣ ਵਾਲੀ 19 ਜਨਵਰੀ ਨੂੰ ਹੋਣਗੀਆਂ। ਚੋਣਾਂ ਦੇ ਸੰਬੰਧ 'ਚ 18 ਦਸੰਬਰ ਨੂੰ ਨੋਟੀਫਿਕੇਸ਼ਨ ਜਾਰੀ ਹੋਵੇਗੀ। ਡਿਪਟੀ ਕਮਿਸ਼ਨਰ ਸ਼ਾਂਤਨੂ ਸ਼ਰਮਾ ਨੇ ਦੱਸਿਆ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ 18 ਦਸੰਬਰ ਨੂੰ ਨੋਟੀਫਿਕੇਸ਼ਨ ਜਾਰੀ ਹੋਵੇਗੀ। ਆਉਣ ਵਾਲੀ 20 ਤੋਂ 28 ਦਸੰਬਰ ਤੱਕ ਨਾਮਜ਼ਦਗੀ ਪੱਤਰ ਭਰੇ ਜਾ ਸਕਣਗੇ ਅਤੇ 30 ਦਸੰਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਜਾਂਚ ਕੀਤੀ ਜਾਵੇਗੀ। ਇਸ ਤੋਂ ਬਾਅਦ 31 ਦਸੰਬਰ ਨੂੰ ਡਿਪਟੀ ਕਮਿਸ਼ਨਰ ਦੇ ਸਾਹਮਣੇ ਰਿਟਰਨਿੰਗ ਅਧਿਕਾਰੀ ਦੇ ਆਦੇਸ਼ 'ਚ ਸੋਧ ਲਈ ਅਰਜ਼ੀ ਦਿੱਤੀ ਜਾ ਸਕਦੀ ਹੈ।
ਇਕ ਜਨਵਰੀ ਨੂੰ ਮੁੜ ਨਿਰੀਖਣ ਅਰਜ਼ੀ 'ਤੇ ਡਿਪਟੀ ਕਮਿਸ਼ਨ ਵਲੋਂ ਫ਼ੈਸਲਾ ਲਿਆ ਜਾਵੇਗਾ ਅਤੇ ਜਾਇਜ਼ ਨਾਮਜ਼ਦਗੀ ਪੱਤਰਾਂ ਦੀ ਸੂਚੀ ਜਾਰੀ ਕੀਤੀ ਜਾਵੇਗੀ। 2 ਜਨਵਰੀ ਨੂੰ 3 ਵਜੇ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ ਅਤੇ ਤਿੰਨ ਵਜੇ ਤੋਂ ਬਾਅਦ ਚੋਣ ਚਿੰਨ੍ਹ ਦਿੱਤੇ ਜਾਣਗੇ। ਆਉਣ ਵਾਲੀ 2 ਜਨਵਰੀ ਨੂੰ ਵੋਟਿੰਗ ਕੇਂਦਰਾਂ ਦੀ ਸੂਚੀ ਜਾਰੀ ਕੀਤੀ ਜਾਵੇਗੀ ਅਤੇ 19 ਜਨਵਰੀ ਨੂੰ ਸਵੇਰੇ 8 ਤੋਂ 5 ਵਜੇ ਤੱਕ ਵੋਟਿੰਗ ਹੋਵੇਗੀ। ਇਸ ਤੋਂ ਬਾਅਦ ਸਾਰੇ ਵੋਟਿੰਗ ਕੇਂਦਰਾਂ 'ਤੇ ਵੋਟਾਂ ਦੀ ਸਮਾਪਤੀ ਦੇ ਤੁਰੰਤ ਬਾਅਦ ਵੋਟਾਂ ਦੀ ਗਿਣਤੀ ਹੋਵੇਗੀ।