ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਦੀ ਮਾਂ ਕਿਮ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ ਜੈਕਲੀਨ ਦੀ ਮਾਂ ਨੂੰ ਕੁਝ ਦਿਨ ਪਹਿਲਾਂ ਮੁੰਬਈ ਦੇ ਲੀਲਾਵਤੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦਾ ਅੱਜ ਦਿਹਾਂਤ ਹੋ ਗਿਆ ਹੈ।
ਤੁਹਾਨੂੰ ਦੱਸ ਦੇਈਏ ਕਿ ਉਨ੍ਹਾਂ ਦੀ ਮਾਂ ਨੂੰ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਆਈ.ਸੀ.ਯੂ. ਵਿੱਚ ਦਾਖਲ ਕਰਵਾਇਆ ਗਿਆ ਸੀ। ਪਿਛਲੇ ਕੁਝ ਦਿਨਾਂ ਤੋਂ ਜੈਕਲੀਨ ਅਤੇ ਉਸਦੇ ਪਿਤਾ ਨੂੰ ਲਗਾਤਾਰ ਹਸਪਤਾਲ ਦੇ ਬਾਹਰ ਦੇਖਿਆ ਜਾ ਰਿਹਾ ਸੀ। ਜੈਕਲੀਨ ਨੇ 26 ਮਾਰਚ ਨੂੰ ਗੁਹਾਟੀ ਵਿੱਚ ਰਾਜਸਥਾਨ ਰਾਇਲਜ਼ ਅਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਕਾਰ ਹੋਣ ਵਾਲੇ ਆਈ.ਪੀ.ਐੱਲ. ਮੈਚ ਵਿੱਚ ਪਰਫਾਰਮ ਕਰਨਾ ਸੀ, ਪਰ ਉਨ੍ਹਾਂ ਨੇ ਆਪਣੀ ਮਾਂ ਦੀ ਦੇਖਭਾਲ ਲਈ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਸੀ।