Monday, December 23, 2024
BREAKING
Credit-Debit Card ਰਾਹੀਂ ਕਰਦੇ ਹੋ ਭੁਗਤਾਨ, ਤਾਂ ਹੋ ਜਾਓ ਸਾਵਧਾਨ! ਐਕਸਪਾਇਰੀ ਖ਼ੁਰਾਕੀ ਵਸਤੂਆਂ ਨੂੰ ਲੈ ਕੇ FSSAI ਦਾ ਵੱਡਾ ਫੈਸਲਾ, ਕੰਪਨੀਆਂ ਅਜਿਹੀਆਂ ਚੀਜ਼ਾਂ ਦੀ ਡਿਲਿਵਰੀ ਨਾ ਕਰਨ 10 ਜਵਾਨਾਂ ਦਾ ਕਤਲ ਕਰਨ ਵਾਲਾ ਨਕਸਲੀ ਗ੍ਰਿਫ਼ਤਾਰ ਭਾਰਤ 'ਚ ਮਲੇਰੀਆ ਦੇ ਮਾਮਲਿਆਂ 'ਚ ਮਹੱਤਵਪੂਰਨ ਗਿਰਾਵਟ; WHO ਨੇ ਕੀਤੀ ਸ਼ਲਾਘਾ ਕੇਜਰੀਵਾਲ ਵਲੋਂ ਵਿਦਿਆਰਥੀਆਂ ਲਈ ਅੰਬੇਡਕਰ ਸਕਾਲਰਸ਼ਿਪ ਦਾ ਐਲਾਨ ਜੰਮੂ ਯੂਨੀਵਰਸਿਟੀ ਨੂੰ A++ NAAC ਮਾਨਤਾ ਮਿਲੀ, ਉੱਪ ਰਾਜਪਾਲ ਨੇ ਜਤਾਈ ਖੁਸ਼ੀ ਭਾਰਤੀ ਫੌਜ 'ਚ ਸ਼ਾਮਲ ਕੀਤੀਆਂ ਜਾਣਗੀਆਂ K9 ਵਜਰਾ ਤੌਪ, ਹੋਇਆ ਇੰਨੇ ਕਰੋੜ ਦਾ ਸਮਝੌਤਾ 15 ਜਨਵਰੀ ਤਕ ਬੰਦ ਰਹਿਣਗੇ ਸਕੂਲ, ਜਾਰੀ ਹੋਏ ਨਵੇਂ ਹੁਕਮ AI ਦੀ ਵਰਤੋਂ ਕਰ ਕੇ 42,500 ਤੋਂ ਵੱਧ ਸੁਪਰੀਮ ਕੋਰਟ ਦੇ ਫੈਸਲਿਆਂ ਦਾ ਖੇਤਰੀ ਭਾਸ਼ਾਵਾਂ ’ਚ ਅਨੁਵਾਦ ਕੀਤਾ ਗਿਆ ਇਹ ਫਲਾਈਵੇਅ ਰਹੇਗਾ ਟੋਲ ਮੁਕਤ, SC ਦੇ ਫ਼ੈਸਲੇ ਨਾਲ ਲੱਖਾਂ ਲੋਕਾਂ ਨੂੰ ਹੋਵੇਗਾ ਲਾਭ

ਦੁਨੀਆਂ

ਟੈਰਿਫ ਵਧਾਉਣ ਦੀ Trump ਦੀ ਧਮਕੀ 'ਤੇ ਚੀਨ ਦੇ ਰਾਸ਼ਟਰਪਤੀ Xi ਨੇ ਦਿੱਤੀ ਚਿਤਾਵਨੀ

10 ਦਸੰਬਰ, 2024 06:52 PM

ਬੀਜਿੰਗ : ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਮੰਗਲਵਾਰ ਨੂੰ ਚਿਤਾਵਨੀ ਦਿੱਤੀ ਕਿ ਅਮਰੀਕਾ ਅਤੇ ਚੀਨ ਵਿਚਾਲੇ ਟੈਰਿਫ ਅਤੇ ਟੈਕਨਾਲੋਜੀ ਦੀ ਲੜਾਈ ਵਿਚ ਕੋਈ ਨਹੀਂ ਜਿੱਤੇਗਾ ਅਤੇ ਬੀਜਿੰਗ ਮਜ਼ਬੂਤੀ ਨਾਲ ਆਪਣੇ ਹਿੱਤਾਂ ਦੀ ਰੱਖਿਆ ਕਰੇਗਾ। ਉਨ੍ਹਾਂ ਦਾ ਇਹ ਬਿਆਨ ਡੋਨਾਲਡ ਟਰੰਪ ਦੇ ਜਨਵਰੀ 2025 'ਚ ਇਕ ਵਾਰ ਫਿਰ ਅਮਰੀਕਾ ਦੀ ਰਾਸ਼ਟਰਪਤੀ ਦੀ ਵਾਗਡੋਰ ਸੰਭਾਲਣ ਤੋਂ ਪਹਿਲਾਂ ਆਇਆ ਹੈ।

ਚੀਨ ਆਪਣੀ ਪ੍ਰਭੂਸੱਤਾ, ਵਿਕਾਸ ਹਿੱਤਾਂ ਦੀ ਕਰੇਗਾ ਰਾਖੀ
ਸ਼ੀ ਨੇ ਬੀਜਿੰਗ ਵਿੱਚ ਵਿਸ਼ਵ ਬੈਂਕ (ਡਬਲਯੂ.ਬੀ), ਅੰਤਰਰਾਸ਼ਟਰੀ ਮੁਦਰਾ ਫੰਡ (ਆਈ.ਐਮ.ਐਫ) ਸਮੇਤ 10 ਪ੍ਰਮੁੱਖ ਅੰਤਰਰਾਸ਼ਟਰੀ ਸੰਗਠਨਾਂ ਦੇ ਮੁਖੀਆਂ ਨਾਲ ਇੱਕ ਬੈਠਕ ਵਿੱਚ ਕਿਹਾ, "ਟੈਰਿਫ, ਵਪਾਰ ਅਤੇ ਤਕਨਾਲੋਜੀ ਦੀ ਲੜਾਈ ਆਰਥਿਕ ਕਾਨੂੰਨਾਂ ਦੇ ਉਲਟ ਹੈ ਅਤੇ ਇਨ੍ਹਾਂ ਵਿਚੋ ਕੋਈ ਵੀ ਜੇਤੂ ਨਹੀਂ ਹੋਵੇਗਾ।" ਚੀਨੀ ਰਾਸ਼ਟਰਪਤੀ ਨੇ ਬੈਠਕ ਦੌਰਾਨ ਅਮਰੀਕਾ ਨਾਲ ਸਬੰਧਾਂ ਲਈ ਚੀਨ ਦੇ ਸਿਧਾਂਤਾਂ 'ਤੇ ਜ਼ੋਰ ਦਿੱਤਾ। ਸਰਕਾਰੀ ਮੀਡੀਆ ਦੁਆਰਾ ਇੱਥੇ ਜਾਰੀ ਕੀਤੀ ਗਈ ਖ਼ਬਰ ਅਨੁਸਾਰ, ਉਸਨੇ ਕਿਹਾ, "ਚੀਨ ਹਮੇਸ਼ਾ ਆਪਣੇ ਮਾਮਲਿਆਂ 'ਤੇ ਧਿਆਨ ਦੇਵੇਗਾ ਅਤੇ ਆਪਣੀ ਪ੍ਰਭੂਸੱਤਾ, ਸੁਰੱਖਿਆ ਅਤੇ ਵਿਕਾਸ ਹਿੱਤਾਂ ਦੀ ਦ੍ਰਿੜਤਾ ਨਾਲ ਰਾਖੀ ਕਰੇਗਾ।" ਚੀਨ ਆਜ਼ਾਦ ਅਰਥਵਿਵਸਥਾ ਨੂੰ ਉਤਸ਼ਾਹਿਤ ਕਰਨ ਲਈ ਆਪਣੀ ਵਚਨਬੱਧਤਾ 'ਤੇ ਕਾਇਮ ਰਹੇਗਾ।

ਟਰੰਪ ਨੇ 60 ਪ੍ਰਤੀਸ਼ਤ ਟੈਰਿਫ ਲਗਾਉਣ ਦੀ ਦਿੱਤੀ ਧਮਕੀ

ਸ਼ੀ ਨੇ ਇਹ ਟਿੱਪਣੀ ਉਸ ਸਮੇਂ ਕੀਤੀ ਜਦੋਂ ਅਮਰੀਕਾ ਦੇ ਚੁਣੇ ਹੋਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ 'ਨੈਸ਼ਨਲ ਬ੍ਰਾਡਕਾਸਟਿੰਗ ਕੰਪਨੀ' (ਐਨ.ਬੀ.ਸੀ) ਨੂੰ ਦਿੱਤੇ ਇੰਟਰਵਿਊ 'ਚ ਕਿਹਾ ਸੀ ਕਿ ਉਸ ਦੇ ਅਤੇ ਰਾਸ਼ਟਰਪਤੀ ਸ਼ੀ ਜਿਨਪਿੰਗ ਵਿਚਾਲੇ ਸਬੰਧ 'ਬਹੁਤ ਵਧੀਆ' ਹਨ ਅਤੇ ਦੋਵਾਂ ਦੀ "ਇਸ ਹਫ਼ਤੇ ਹੀ ਗੱਲਬਾਤ ਹੋਈ ਸੀ।" ਹਾਲਾਂਕਿ ਚੀਨ ਨੇ ਸ਼ੀ ਅਤੇ ਟਰੰਪ ਵਿਚਕਾਰ ਗੱਲਬਾਤ ਦੀ ਪੁਸ਼ਟੀ ਨਹੀਂ ਕੀਤੀ। ਅਮਰੀਕੀ ਰਾਸ਼ਟਰਪਤੀ ਅਹੁਦੇ ਲਈ ਆਪਣੀ ਚੋਣ ਮੁਹਿੰਮ ਦੌਰਾਨ ਟਰੰਪ ਨੇ ਅਮਰੀਕਾ ਨੂੰ ਚੀਨੀ ਨਿਰਯਾਤ 'ਤੇ 60 ਪ੍ਰਤੀਸ਼ਤ ਟੈਰਿਫ ਲਗਾਉਣ ਦੀ ਧਮਕੀ ਦਿੱਤੀ ਸੀ ਅਤੇ ਨਾਲ ਹੀ ਚਿਤਾਵਨੀ ਦਿੱਤੀ ਸੀ ਕਿ ਜੇਕਰ ਬੀਜਿੰਗ ਫੈਂਟਾਨਿਲ ਨੂੰ ਰੋਕਣ ਵਿੱਚ ਅਸਫਲ ਰਿਹਾ ਤਾਂ 10 ਪ੍ਰਤੀਸ਼ਤ ਵੱਧ ਟੈਰਿਫ ਲਗਾਏ ਜਾਣਗੇ। ਸ਼ੀ ਨੇ ਕਿਹਾ ਕਿ ਸਾਰੇ ਦੇਸ਼ਾਂ ਦੀਆਂ ਅਰਥਵਿਵਸਥਾਵਾਂ ਸਮੱਸਿਆਵਾਂ ਦਾ ਸਾਹਮਣਾ ਕਰਦੀਆਂ ਹਨ। ਸਾਰੇ ਦੇਸ਼ਾਂ ਨੂੰ ਇੱਕ ਖੁੱਲ੍ਹੀ ਵਿਸ਼ਵ ਆਰਥਿਕਤਾ ਬਣਾਉਣ, ਨਵੀਨਤਾ ਨੂੰ ਉਤਸ਼ਾਹਿਤ ਕਰਨ, ਡਿਜੀਟਲ ਅਰਥਵਿਵਸਥਾ, ਨਕਲੀ ਬੁੱਧੀ ਅਤੇ ਘੱਟ-ਕਾਰਬਨ ਤਕਨਾਲੋਜੀ ਵਰਗੇ ਮਹੱਤਵਪੂਰਨ ਮੌਕਿਆਂ ਦਾ ਫਾਇਦਾ ਉਠਾਉਣ ਅਤੇ ਆਰਥਿਕ ਵਿਕਾਸ ਦੇ ਨਵੇਂ ਸਰੋਤ ਲੱਭਣ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ।

Have something to say? Post your comment

ਅਤੇ ਦੁਨੀਆਂ ਖਬਰਾਂ

ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 16 ਫੌਜੀਆਂ ਦੀ ਮੌਤ

ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 16 ਫੌਜੀਆਂ ਦੀ ਮੌਤ

ਟਰੰਪ ਦੇ ਅਹੁੱਦਾ ਸੰਭਾਲਣ ਤੋਂ ਪਹਿਲਾਂ ਦੇਸ਼ ਮੁੜ ਆਉਣ ਅੰਤਰਰਾਸ਼ਟਰੀ ਵਿਦਿਆਰਥੀ, ਨਹੀਂ ਤਾਂ....

ਟਰੰਪ ਦੇ ਅਹੁੱਦਾ ਸੰਭਾਲਣ ਤੋਂ ਪਹਿਲਾਂ ਦੇਸ਼ ਮੁੜ ਆਉਣ ਅੰਤਰਰਾਸ਼ਟਰੀ ਵਿਦਿਆਰਥੀ, ਨਹੀਂ ਤਾਂ....

ਇਸ ਦੇਸ਼ 'ਚ ਫੈਲਿਆ 'ਡਿੰਗਾ ਡਿੰਗਾ' ਵਾਇਰਸ, ਸੰਕਰਮਣ ਨਾਲ ਨੱਚਣ ਲੱਗਦੇ ਨੇ ਲੋਕ

ਇਸ ਦੇਸ਼ 'ਚ ਫੈਲਿਆ 'ਡਿੰਗਾ ਡਿੰਗਾ' ਵਾਇਰਸ, ਸੰਕਰਮਣ ਨਾਲ ਨੱਚਣ ਲੱਗਦੇ ਨੇ ਲੋਕ

ਪੁਲਾੜ ਤੋਂ ਬੁਰੀ ਖ਼ਬਰ, ਸੁਨੀਤਾ ਵਿਲੀਅਮਜ਼ ਨੂੰ ਵਾਪਸੀ ਲਈ ਕਰਨਾ ਪਵੇਗਾ ਹੋਰ ਇੰਤਜ਼ਾਰ, ਇਹ ਹੈ ਕਾਰਨ

ਪੁਲਾੜ ਤੋਂ ਬੁਰੀ ਖ਼ਬਰ, ਸੁਨੀਤਾ ਵਿਲੀਅਮਜ਼ ਨੂੰ ਵਾਪਸੀ ਲਈ ਕਰਨਾ ਪਵੇਗਾ ਹੋਰ ਇੰਤਜ਼ਾਰ, ਇਹ ਹੈ ਕਾਰਨ

ਭੂਟਾਨ ਨੇ ਭਾਰਤੀ ਸਿੱਖਿਆ ਸ਼ਾਸਤਰੀ ਅਰੁਣ ਕਪੂਰ ਨੂੰ ਦਿੱਤਾ ਸਰਕਾਰੀ ਸਨਮਾਨ

ਭੂਟਾਨ ਨੇ ਭਾਰਤੀ ਸਿੱਖਿਆ ਸ਼ਾਸਤਰੀ ਅਰੁਣ ਕਪੂਰ ਨੂੰ ਦਿੱਤਾ ਸਰਕਾਰੀ ਸਨਮਾਨ

ਗਾਜ਼ਾ 'ਚ ਇਜ਼ਰਾਈਲੀ ਹਮਲੇ 'ਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਮੌਤ

ਗਾਜ਼ਾ 'ਚ ਇਜ਼ਰਾਈਲੀ ਹਮਲੇ 'ਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਮੌਤ

ਪੈਸੇ ਬਚਾਉਣ ਲਈ ਸ਼੍ਰੀਲੰਕਾ ਸਰਕਾਰ ਨੇ ਚੁੱਕਿਆ ਵੱਡਾ ਕਦਮ, ਸਾਬਕਾ ਰਾਸ਼ਟਰਪਤੀਆਂ ਦੀ ਸੁਰੱਖਿਆ 'ਚ ਹੋਵੇਗੀ ਕਟੌਤੀ

ਪੈਸੇ ਬਚਾਉਣ ਲਈ ਸ਼੍ਰੀਲੰਕਾ ਸਰਕਾਰ ਨੇ ਚੁੱਕਿਆ ਵੱਡਾ ਕਦਮ, ਸਾਬਕਾ ਰਾਸ਼ਟਰਪਤੀਆਂ ਦੀ ਸੁਰੱਖਿਆ 'ਚ ਹੋਵੇਗੀ ਕਟੌਤੀ

ਇੰਡੀਗੋ ਦੀ ਫਲਾਈਟ ਦੀ ਕਰਾਚੀ 'ਚ ਐਮਰਜੈਂਸੀ ਲੈਂਡਿੰਗ

ਇੰਡੀਗੋ ਦੀ ਫਲਾਈਟ ਦੀ ਕਰਾਚੀ 'ਚ ਐਮਰਜੈਂਸੀ ਲੈਂਡਿੰਗ

ਕੈਨੇਡਾ 'ਚ 3 ਭਾਰਤੀ ਵਿਦਿਆਰਥੀਆਂ ਦਾ ਕਤਲ; ਭਾਰਤ ਨੇ ਪ੍ਰਗਟਾਇਆ ਦੁੱਖ

ਕੈਨੇਡਾ 'ਚ 3 ਭਾਰਤੀ ਵਿਦਿਆਰਥੀਆਂ ਦਾ ਕਤਲ; ਭਾਰਤ ਨੇ ਪ੍ਰਗਟਾਇਆ ਦੁੱਖ

ਸੰਯੁਕਤ ਰਾਸ਼ਟਰ ਨੇ ਯੂਕ੍ਰੇਨ ਦੇ ਸੰਘਰਸ਼ ਨੂੰ ਹੋਰ ਵਧਣ ਤੋਂ ਰੋਕਣ ਲਈ ਕਿਹਾ

ਸੰਯੁਕਤ ਰਾਸ਼ਟਰ ਨੇ ਯੂਕ੍ਰੇਨ ਦੇ ਸੰਘਰਸ਼ ਨੂੰ ਹੋਰ ਵਧਣ ਤੋਂ ਰੋਕਣ ਲਈ ਕਿਹਾ