ਗੁਜਰਾਤ ਤੋਂ ਇਕ ਬੇਹੱਦ ਦੁਖ਼ਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਪਾਟਨ ਜ਼ਿਲ੍ਹੇ 'ਚ ਇਕ ਆਟੋ ਰਿਕਸ਼ਾ ਤੇ ਬੱਸ ਦੀ ਭਿਆਨਕ ਟੱਕਰ ਹੋ ਗਈ, ਜਿਸ ਕਾਰਨ 6 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ। ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਵੀਰਵਾਰ ਸਵੇਰੇ ਕਰੀਬ 11.30 ਵਜੇ ਸਾਮੀ ਤੋਂ ਰਾਧਨਪੁਰ ਹਾਈਵੇ 'ਤੇ ਵਾਪਰਿਆ।
ਅਧਿਕਾਰੀਆਂ ਨੇ ਅੱਗੇ ਦੱਸਿਆ ਕਿ ਬੱਸ ਹਿੰਮਤਨਗਰ ਤੋਂ ਕੱਛ ਵੱਲ ਜਾ ਰਹੀ ਸੀ ਕਿ ਇਸ ਦੀ ਸਾਹਮਣੇ ਤੋਂ ਆ ਰਹੇ ਇਕ ਆਟੋ ਰਿਕਸ਼ਾ ਨਾਲ ਜ਼ਬਰਦਸਤ ਟੱਕਰ ਹੋ ਗਈ, ਜਿਸ ਕਾਰਨ ਆਟੋ ਸਵਾਰ 6 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਨ੍ਹਾਂ ਅੱਗੇ ਦੱਸਿਆ ਕਿ ਬੱਸ ਡਰਾਈਵਰ ਨੇ ਕਾਹਲੀ ਕਰਦੇ ਹੋਏ ਅੱਗੇ ਨਿਕਲਣ ਦੇ ਚੱਕਰ 'ਚ ਬੱਸ ਤੋਂ ਕੰਟਰੋਲ ਗੁਆ ਲਿਆ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ ਤੇ ਬੱਸ ਆਟੋ 'ਚ ਜਾ ਵੱਜੀ।
ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ ਪੁਲਸ ਟੀਮ ਮੌਕੇ 'ਤੇ ਪਹੁੰਚ ਗਈ ਤੇ ਮ੍ਰਿਤਕਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ। ਫਿਲਹਾਲ ਪੁਲਸ ਨੇ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।