ਛੱਤੀਸਗੜ੍ਹ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਨਾਰਾਇਣਪੁਰ ਜ਼ਿਲੇ 'ਚ ਇਕ ਤੇਜ਼ ਰਫ਼ਤਾਰ ਬੱਸ ਸੰਤੁਲਨ ਗੁਆ ਬੈਠੀ ਤੇ ਪਲਟ ਗਈ, ਜਿਸ ਕਾਰਨ 10 ਤੋਂ ਵੱਧ ਸਵਾਰੀਆਂ ਜ਼ਖ਼ਮੀ ਹੋ ਗਈਆਂ, ਜਿਨ੍ਹਾਂ 'ਚੋਂ 5 ਦੀ ਹਾਲਤ ਬੇਹੱਦ ਗੰਭੀਰ ਦੱਸੀ ਜਾ ਰਹੀ ਹੈ।
ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਉਕਤ ਹਾਦਸਾ ਨਾਰਾਇਣਪੁਰ ਤੋਂ ਅਬੂਝਮਾੜ ਰੋਡ 'ਤੇ ਵਾਪਰਿਆ, ਜਿੱਥੇ ਓਰਛਾ ਵੱਲ ਜਾਂਦੇ ਸਮੇਂ ਇਕ ਬੱਸ ਸੰਤੁਲਨ ਗੁਆ ਕੇ ਪੁਲ ਦੇ ਕੰਢੇ 'ਤੇ ਪਲਟ ਗਈ। ਹਾਦਸੇ ਕਾਰਨ ਸਵਾਰੀਆਂ 'ਚ ਚੀਕ-ਚਿਹਾੜਾ ਮਚ ਗਿਆ ਤੇ 10 ਸਵਾਰੀਆਂ ਜ਼ਖ਼ਮੀ ਹੋ ਗਈਆਂ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਨਜ਼ਦੀਕੀ ਹਸਪਤਾਲ ਦਾਖ਼ਲ ਕਰਵਾ ਦਿੱਤਾ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।