ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣ ਆਈ ਹੈ, ਜਿੱਥੇ ਐਤਵਾਰ ਤੜਕਸਾਰ ਹੀ ਇਕ ਬੱਸ ਪਲਟ ਗਈ, ਜਿਸ ਕਾਰਨ 31 ਲੋਕ ਜ਼ਖ਼ਮੀ ਹੋ ਗਏ ਹਨ। ਇਹ ਲਗਜ਼ਰੀ ਬੱਸ ਚੰਡੀਗੜ੍ਹ ਤੋਂ ਕੁੱਲੂ ਜਾ ਰਹੀ ਸੀ ਕਿ ਰਸਤੇ 'ਚ ਇਸ ਦਾ ਸੰਤੁਲਨ ਵਿਗੜ ਗਿਆ ਤੇ ਇਹ ਬੰਦਰਬਾਨੀ ਡੰਪਿੰਗ ਸਾਈਟ ਨੇੜੇ ਪਲਟ ਗਈ।
ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ ਪੁਲਸ ਟੀਮ ਮੌਕੇ 'ਤੇ ਪਹੁੰਚੀ ਤੇ ਆ ਕੇ ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲ ਦਾਖ਼ਲ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਸਮੇਂ ਬੱਸ 'ਚ ਕਰੀਬ 35-40 ਲੋਕ ਸਵਾਰ ਸਨ। ਇਸ ਮਾਮਲੇ 'ਚ ਕੇਸ ਦਰਜ ਕਰ ਲਿਆ ਗਿਆ ਹੈ ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।