Friday, January 10, 2025
BREAKING
ਜਲਵਾਯੂ ਤਬਦੀਲੀ ਨਾਲ ਘਟ ਜਾਵੇਗਾ ਕਣਕ ਤੇ ਝੋਨੇ ਦਾ ਝਾੜ, ਲੱਖਾਂ ਲੋਕ ਹੋਣਗੇ ਪ੍ਰਭਾਵਿਤ ਅਮਰੀਕੀ ਰਾਜਦੂਤ ਗਾਰਸੇਟੀ ਨੇ ਕਿਹਾ; ਅੱਤਵਾਦ ਵਿਰੁੱਧ ਲੜਾਈ ’ਚ ਭਾਰਤ-ਅਮਰੀਕਾ ਇਕਜੁੱਟ ਮੈਂ ਸਿਰਫ਼ ਨਵੀਂ ਦਿੱਲੀ ਸੀਟ ਤੋਂ ਹੀ ਚੋਣਾਂ ਲੜਾਂਗਾ: ਅਰਵਿੰਦ ਕੇਜਰੀਵਾਲ ਭੋਪਾਲ ਕੇਂਦਰੀ ਜੇਲ੍ਹ 'ਚੋਂ ਮਿਲਿਆ ਚੀਨ ਦਾ ਬਣਿਆ ਡਰੋਨ, ਜਾਂਚ ਜਾਰੀ ਐਮਰਜੈਂਸੀ ਦੀ ਰਿਲੀਜ਼ ਤੋਂ ਪਹਿਲਾਂ ਕੰਗਨਾ ਦਾ ਵੱਡਾ ਬਿਆਨ, ਕਿਹਾ-'ਇੰਦਰਾ ਗਾਂਧੀ ਸੀ ਇੱਕ ਕਮਜ਼ੋਰ ਔਰਤ' ਛੱਤੀਸਗੜ੍ਹ ਦੇ ਸੁਕਮਾ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਤਿੰਨ ਨਕਸਲੀ ਢੇਰ ਕੇਜਰੀਵਾਲ ਨੇ ਕੇਂਦਰ ਸਰਕਾਰ 'ਤੇ ਲਾਇਆ ਦਿੱਲੀ ਦੇ ਜਾਟ ਭਾਈਚਾਰੇ ਨਾਲ ਧੋਖਾ ਕਰਨ ਦਾ ਦੋਸ਼ ਭਾਰਤ ਦੀ ਕੁਦਰਤੀ ਗੈਸ ਪਾਈਪਲਾਈਨ ਦਾ 10,805 ਕਿਲੋਮੀਟਰ ਤੱਕ ਹੋਵੇਗਾ ਵਿਸਥਾਰ PM ਮੋਦੀ ਨੇ ਪ੍ਰਵਾਸੀ ਭਾਰਤੀ ਐਕਸਪ੍ਰੈਸ ਨੂੰ ਵਿਖਾਈ ਹਰੀ ਝੰਡੀ, ਕਿਹਾ- ਅੱਜ ਦੁਨੀਆ ਭਾਰਤ ਨੂੰ ਸੁਣਦੀ ਹੈ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ 'ਚ ਪੰਜਾਬ ਸਭ ਤੋਂ ਅੱਗੇ : ਮੋਹਿੰਦਰ ਭਗਤ

ਰਾਸ਼ਟਰੀ

ਦੇਸ਼ 'ਚ ਵੱਧਣ ਲੱਗੇ HMPV ਦੇ ਕੇਸ, ਜਾਣੋ ਕਿਸ-ਕਿਸ ਸੂਬੇ 'ਚ ਫੈਲਿਆ ਵਾਇਰਸ

08 ਜਨਵਰੀ, 2025 08:01 PM

ਨਵੀਂ ਦਿੱਲੀ : ਚੀਨ ਤੋਂ ਬਾਅਦ ਭਾਰਤ ਵਿਚ ਵੀ ਹਿਊਮਨ ਮੈਟਾਨਿਊਮੋਵਾਇਰਸ (HMPV) ਦੇ ਦਸਤਕ ਨਾਲ ਟੈਨਸ਼ਨ ਵੱਧਣ ਲੱਗੀ ਹੈ। ਹੁਣ ਇਕ ਨਵਾਂ ਕੇਸ ਮੁੰਬਈ ਵਿਚ ਮਿਲਿਆ ਹੈ। ਮੁੰਬਈ ਦੇ ਪਵਈ ਸਥਿਤ ਹੀਰਾਨੰਦਾਨੀ ਹਸਪਤਾਲ ਵਿਚ 6 ਮਹੀਨੇ ਦੀ ਬੱਚੀ ਵਿਚ HMPV ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਬੈਂਗਲੁਰੂ, ਨਾਗਪੁਰ, ਤਾਮਿਲਨਾਡੂ ਵਿਚ ਵਾਇਰਸ ਦੇ 2-2 ਅਤੇ ਪੱਛਮੀ ਬੰਗਾਲ, ਅਹਿਮਦਾਬਾਦ, ਮੁੰਬਈ ਵਿਚ HMPV ਵਾਇਰਸ ਦਾ ਇਕ-ਇਕ ਮਾਮਲਾ ਸਾਹਮਣੇ ਆਇਆ ਹੈ।

 

6 ਮਹੀਨੇ ਦੀ ਬੱਚੀ HMPV ਨਾਲ ਸੰਕਰਮਿਤ
ਮੁੰਬਈ 'ਚ ਜਿਸ ਬੱਚੀ 'ਚ HMPV ਦਾ ਮਾਮਲਾ ਸਾਹਮਣੇ ਆਇਆ ਹੈ, ਉਹ ਸਿਰਫ 6 ਮਹੀਨੇ ਦੀ ਹੈ। 1 ਜਨਵਰੀ ਨੂੰ ਗੰਭੀਰ ਖੰਘ, ਛਾਤੀ ਵਿਚ ਜਕੜਨ ਅਤੇ ਆਕਸੀਜਨ ਦਾ ਪੱਧਰ 84 ਫੀਸਦੀ ਤੱਕ ਡਿੱਗਣ ਕਾਰਨ ਬੱਚੀ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਡਾਕਟਰਾਂ ਨੇ ਨਵੇਂ ਰੈਪਿਡ ਪੀ. ਸੀ. ਆਰ ਟੈਸਟ ਰਾਹੀਂ ਪੁਸ਼ਟੀ ਕੀਤੀ ਹੈ ਕਿ ਉਹ HMPV ਨਾਲ ਸੰਕਰਮਿਤ ਹੈ। ਬੱਚੀ ਦਾ ICU 'ਚ ਬ੍ਰੌਨਕੋਡਾਇਲਟਰ ਵਰਗੀਆਂ ਦਵਾਈਆਂ ਨਾਲ ਲੱਛਣਾਂ ਦਾ ਇਲਾਜ ਕੀਤਾ ਗਿਆ।


ਕੋਵਿਡ-19 ਵਰਗਾ ਵਾਇਰਸ ਨਹੀਂ
ਚੀਨ 'ਚ ਇਸ ਵਾਇਰਸ ਦੇ ਇਨਫੈਕਸ਼ਨ ਨਾਲ ਜੁੜੇ ਮਾਮਲਿਆਂ 'ਚ ਵਾਧਾ ਹੋਣ ਕਾਰਨ ਭਾਰਤ 'ਚ ਵੀ ਲੋਕ ਡਰਨ ਲੱਗੇ ਹਨ। ਕੁਝ ਲੋਕਾਂ ਨੇ ਇਸ ਬੀਮਾਰੀ ਦੀ ਕੋਵਿਡ-19 ਨਾਲ ਤੁਲਨਾ ਕਰਨੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਕੇਂਦਰੀ ਸਿਹਤ ਮੰਤਰੀ ਜੇ. ਪੀ. ਨੱਡਾ ਨੇ ਕਿਹਾ ਕਿ HMPV ਕੋਈ ਨਵਾਂ ਵਾਇਰਸ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਦੀ ਪਛਾਣ ਪਹਿਲੀ ਵਾਰ ਸਾਲ 2001 'ਚ ਹੋਈ ਸੀ ਅਤੇ ਇਹ ਸਾਲਾਂ ਤੋਂ ਪੂਰੀ ਦੁਨੀਆ ਵਿਚ ਫੈਲੀ ਹੋਈ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਚੀਨ 'ਚ HMPV ਦੇ ਮਾਮਲੇ ਵੱਧ ਰਹੇ ਹਨ, ਜਿਸ ਉੱਤੇ ਭਾਰਤ ਸਰਕਾਰ ਨਜ਼ਰ ਰੱਖ ਰਹੀ ਹੈ।

 

ਇਸ ਵਾਇਰਸ ਦੇ ਲੱਛਣ ਕੀ ਹਨ?
ਇਸ ਵਾਇਰਸ ਨੂੰ ਹਿਊਮਨ ਮੈਟਾਪਨੀਓਮੋਵਾਇਰਸ ਜਾਂ HMPV ਵਾਇਰਸ ਕਿਹਾ ਜਾਂਦਾ ਹੈ, ਜਿਸ ਦੇ ਲੱਛਣ ਆਮ ਸਰਦੀ- ਜ਼ੁਕਾਮ ਵਰਗੇ ਹੀ ਹੁੰਦੇ ਹਨ। ਆਮ ਮਾਮਲਿਆਂ ਵਿਚ ਇਹ ਖੰਘ, ਵਗਦਾ ਨੱਕ ਜਾਂ ਗਲੇ ਵਿਚ ਖਰਾਸ਼ ਦਾ ਕਾਰਨ ਬਣਦਾ ਹੈ। HMPV ਦੀ ਲਾਗ ਛੋਟੇ ਬੱਚਿਆਂ ਅਤੇ ਬਜ਼ੁਰਗਾਂ ਵਿਚ ਗੰਭੀਰ ਹੋ ਸਕਦੀ ਹੈ। ਇਹ ਵਾਇਰਸ ਕਮਜ਼ੋਰ ਇਮਿਊਨ ਸਿਸਟਮ ਵਾਲੇ ਲੋਕਾਂ ਵਿਚ ਗੰਭੀਰ ਬੀਮਾਰੀ ਦਾ ਕਾਰਨ ਬਣ ਸਕਦਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਜਲਵਾਯੂ ਤਬਦੀਲੀ ਨਾਲ ਘਟ ਜਾਵੇਗਾ ਕਣਕ ਤੇ ਝੋਨੇ ਦਾ ਝਾੜ, ਲੱਖਾਂ ਲੋਕ ਹੋਣਗੇ ਪ੍ਰਭਾਵਿਤ

ਜਲਵਾਯੂ ਤਬਦੀਲੀ ਨਾਲ ਘਟ ਜਾਵੇਗਾ ਕਣਕ ਤੇ ਝੋਨੇ ਦਾ ਝਾੜ, ਲੱਖਾਂ ਲੋਕ ਹੋਣਗੇ ਪ੍ਰਭਾਵਿਤ

ਅਮਰੀਕੀ ਰਾਜਦੂਤ ਗਾਰਸੇਟੀ ਨੇ ਕਿਹਾ; ਅੱਤਵਾਦ ਵਿਰੁੱਧ ਲੜਾਈ ’ਚ ਭਾਰਤ-ਅਮਰੀਕਾ ਇਕਜੁੱਟ

ਅਮਰੀਕੀ ਰਾਜਦੂਤ ਗਾਰਸੇਟੀ ਨੇ ਕਿਹਾ; ਅੱਤਵਾਦ ਵਿਰੁੱਧ ਲੜਾਈ ’ਚ ਭਾਰਤ-ਅਮਰੀਕਾ ਇਕਜੁੱਟ

ਮੈਂ ਸਿਰਫ਼ ਨਵੀਂ ਦਿੱਲੀ ਸੀਟ ਤੋਂ ਹੀ ਚੋਣਾਂ ਲੜਾਂਗਾ: ਅਰਵਿੰਦ ਕੇਜਰੀਵਾਲ

ਮੈਂ ਸਿਰਫ਼ ਨਵੀਂ ਦਿੱਲੀ ਸੀਟ ਤੋਂ ਹੀ ਚੋਣਾਂ ਲੜਾਂਗਾ: ਅਰਵਿੰਦ ਕੇਜਰੀਵਾਲ

ਭੋਪਾਲ ਕੇਂਦਰੀ ਜੇਲ੍ਹ 'ਚੋਂ ਮਿਲਿਆ ਚੀਨ ਦਾ ਬਣਿਆ ਡਰੋਨ, ਜਾਂਚ ਜਾਰੀ

ਭੋਪਾਲ ਕੇਂਦਰੀ ਜੇਲ੍ਹ 'ਚੋਂ ਮਿਲਿਆ ਚੀਨ ਦਾ ਬਣਿਆ ਡਰੋਨ, ਜਾਂਚ ਜਾਰੀ

ਛੱਤੀਸਗੜ੍ਹ ਦੇ ਸੁਕਮਾ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਤਿੰਨ ਨਕਸਲੀ ਢੇਰ

ਛੱਤੀਸਗੜ੍ਹ ਦੇ ਸੁਕਮਾ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਤਿੰਨ ਨਕਸਲੀ ਢੇਰ

ਕੇਜਰੀਵਾਲ ਨੇ ਕੇਂਦਰ ਸਰਕਾਰ 'ਤੇ ਲਾਇਆ ਦਿੱਲੀ ਦੇ ਜਾਟ ਭਾਈਚਾਰੇ ਨਾਲ ਧੋਖਾ ਕਰਨ ਦਾ ਦੋਸ਼

ਕੇਜਰੀਵਾਲ ਨੇ ਕੇਂਦਰ ਸਰਕਾਰ 'ਤੇ ਲਾਇਆ ਦਿੱਲੀ ਦੇ ਜਾਟ ਭਾਈਚਾਰੇ ਨਾਲ ਧੋਖਾ ਕਰਨ ਦਾ ਦੋਸ਼

ਭਾਰਤ ਦੀ ਕੁਦਰਤੀ ਗੈਸ ਪਾਈਪਲਾਈਨ ਦਾ 10,805 ਕਿਲੋਮੀਟਰ ਤੱਕ ਹੋਵੇਗਾ ਵਿਸਥਾਰ

ਭਾਰਤ ਦੀ ਕੁਦਰਤੀ ਗੈਸ ਪਾਈਪਲਾਈਨ ਦਾ 10,805 ਕਿਲੋਮੀਟਰ ਤੱਕ ਹੋਵੇਗਾ ਵਿਸਥਾਰ

PM ਮੋਦੀ ਨੇ ਪ੍ਰਵਾਸੀ ਭਾਰਤੀ ਐਕਸਪ੍ਰੈਸ ਨੂੰ ਵਿਖਾਈ ਹਰੀ ਝੰਡੀ, ਕਿਹਾ- ਅੱਜ ਦੁਨੀਆ ਭਾਰਤ ਨੂੰ ਸੁਣਦੀ ਹੈ

PM ਮੋਦੀ ਨੇ ਪ੍ਰਵਾਸੀ ਭਾਰਤੀ ਐਕਸਪ੍ਰੈਸ ਨੂੰ ਵਿਖਾਈ ਹਰੀ ਝੰਡੀ, ਕਿਹਾ- ਅੱਜ ਦੁਨੀਆ ਭਾਰਤ ਨੂੰ ਸੁਣਦੀ ਹੈ

ਖ਼ੁਸ਼ਖਬਰੀ : ਲੋਹੜੀ ਮੌਕੇ PM ਮੋਦੀ ਲੋਕਾਂ ਨੂੰ ਦੇਣਗੇ ਇਹ ਤੋਹਫ਼ਾ

ਖ਼ੁਸ਼ਖਬਰੀ : ਲੋਹੜੀ ਮੌਕੇ PM ਮੋਦੀ ਲੋਕਾਂ ਨੂੰ ਦੇਣਗੇ ਇਹ ਤੋਹਫ਼ਾ

ਪਾਕਿਸਤਾਨ ਤੋਂ ਤਸਕਰੀ ਕਰ ਕੇ ਲਿਆਂਦੀ ਗਈ 8 ਕਿਲੋਗ੍ਰਾਮ ਹੈਰੋਇਨ ਜ਼ਬਤ, 2 ਤਸਕਰ ਗ੍ਰਿਫ਼ਤਾਰ

ਪਾਕਿਸਤਾਨ ਤੋਂ ਤਸਕਰੀ ਕਰ ਕੇ ਲਿਆਂਦੀ ਗਈ 8 ਕਿਲੋਗ੍ਰਾਮ ਹੈਰੋਇਨ ਜ਼ਬਤ, 2 ਤਸਕਰ ਗ੍ਰਿਫ਼ਤਾਰ