ਜਲੰਧਰ : ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪਹਿਲਗਾਮ ਵਿਚ ਮਾਸੂਮ ਨਾਗਰਿਕਾਂ ਅਤੇ ਸੈਲਾਨੀਆਂ ’ਤੇ ਹੋਏ ਘਿਨਾਉਣੇ ਹਮਲੇ ਦੀ ਸਖ਼ਤ ਨਿੰਦਾ ਕੀਤੀ ਜਾਣੀ ਚਾਹੀਦੀ ਹੈ।
ਜਾਖੜ ਨੇ ਟਵੀਟ ਕੀਤਾ ਕਿ ਮੋਦੀ ਸਰਕਾਰ ਸਥਿਤੀ ਤੋਂ ਪੂਰੀ ਤਰ੍ਹਾਂ ਜਾਣੂ ਹੈ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਸਥਿਤੀ ਦਾ ਜਾਇਜ਼ਾ ਲੈਣ ਲਈ ਪਹਿਲਾਂ ਹੀ ਜੰਮੂ ਵਿਚ ਹਨ। ਇਸ ਕਾਇਰਤਾਪੂਰਨ ਘਟਨਾ ’ਚ ਸ਼ਾਮਲ ਲੋਕਾਂ ਨੂੰ ਜਲਦੀ ਤੋਂ ਜਲਦੀ ਨਿਆਂ ਦੇ ਕਟਹਿਰੇ ਵਿਚ ਲਿਆਂਦਾ ਜਾਵੇਗਾ।
ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਵਿਚ ਹਾਲਾਤ ਕੁਝ ਸਮੇਂ ਤੋਂ ਵਿਗੜੇ ਹੋਏ ਹਨ, ਜਿਨ੍ਹਾਂ ਨੂੰ ਕੰਟਰੋਲ ਕਰਨ ਲਈ ਸੂਬਾ ਸਰਕਾਰ ਨੂੰ ਸਖ਼ਤੀ ਨਾਲ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਬਾਅਦ ਭਾਜਪਾ ਸਰਕਾਰ ਨੇ ਜੰਮੂ-ਕਸ਼ਮੀਰ ਵਿਚ ਸ਼ਾਂਤੀ ਬਹਾਲ ਕੀਤੀ ਸੀ ਅਤੇ ਹੁਣ ਸੂਬਾ ਸਰਕਾਰ ਨੂੰ ਇਸ ਨੂੰ ਬਣਾਈ ਰੱਖਣ ਲਈ ਸਖ਼ਤ ਕਦਮ ਚੁੱਕਣੇ ਪੈਣਗੇ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜਲਦੀ ਹੀ ਇਹ ਯਕੀਨੀ ਬਣਾਉਣਗੇ ਕਿ ਇਸ ਕਤਲੇਆਮ ਲਈ ਜ਼ਿੰਮੇਵਾਰ ਅੱਤਵਾਦੀਆਂ ਨੂੰ ਸਜ਼ਾ ਦਿੱਤੀ ਜਾਵੇ।