Monday, December 23, 2024
BREAKING
Credit-Debit Card ਰਾਹੀਂ ਕਰਦੇ ਹੋ ਭੁਗਤਾਨ, ਤਾਂ ਹੋ ਜਾਓ ਸਾਵਧਾਨ! ਐਕਸਪਾਇਰੀ ਖ਼ੁਰਾਕੀ ਵਸਤੂਆਂ ਨੂੰ ਲੈ ਕੇ FSSAI ਦਾ ਵੱਡਾ ਫੈਸਲਾ, ਕੰਪਨੀਆਂ ਅਜਿਹੀਆਂ ਚੀਜ਼ਾਂ ਦੀ ਡਿਲਿਵਰੀ ਨਾ ਕਰਨ 10 ਜਵਾਨਾਂ ਦਾ ਕਤਲ ਕਰਨ ਵਾਲਾ ਨਕਸਲੀ ਗ੍ਰਿਫ਼ਤਾਰ ਭਾਰਤ 'ਚ ਮਲੇਰੀਆ ਦੇ ਮਾਮਲਿਆਂ 'ਚ ਮਹੱਤਵਪੂਰਨ ਗਿਰਾਵਟ; WHO ਨੇ ਕੀਤੀ ਸ਼ਲਾਘਾ ਕੇਜਰੀਵਾਲ ਵਲੋਂ ਵਿਦਿਆਰਥੀਆਂ ਲਈ ਅੰਬੇਡਕਰ ਸਕਾਲਰਸ਼ਿਪ ਦਾ ਐਲਾਨ ਜੰਮੂ ਯੂਨੀਵਰਸਿਟੀ ਨੂੰ A++ NAAC ਮਾਨਤਾ ਮਿਲੀ, ਉੱਪ ਰਾਜਪਾਲ ਨੇ ਜਤਾਈ ਖੁਸ਼ੀ ਭਾਰਤੀ ਫੌਜ 'ਚ ਸ਼ਾਮਲ ਕੀਤੀਆਂ ਜਾਣਗੀਆਂ K9 ਵਜਰਾ ਤੌਪ, ਹੋਇਆ ਇੰਨੇ ਕਰੋੜ ਦਾ ਸਮਝੌਤਾ 15 ਜਨਵਰੀ ਤਕ ਬੰਦ ਰਹਿਣਗੇ ਸਕੂਲ, ਜਾਰੀ ਹੋਏ ਨਵੇਂ ਹੁਕਮ AI ਦੀ ਵਰਤੋਂ ਕਰ ਕੇ 42,500 ਤੋਂ ਵੱਧ ਸੁਪਰੀਮ ਕੋਰਟ ਦੇ ਫੈਸਲਿਆਂ ਦਾ ਖੇਤਰੀ ਭਾਸ਼ਾਵਾਂ ’ਚ ਅਨੁਵਾਦ ਕੀਤਾ ਗਿਆ ਇਹ ਫਲਾਈਵੇਅ ਰਹੇਗਾ ਟੋਲ ਮੁਕਤ, SC ਦੇ ਫ਼ੈਸਲੇ ਨਾਲ ਲੱਖਾਂ ਲੋਕਾਂ ਨੂੰ ਹੋਵੇਗਾ ਲਾਭ

ਹਿਮਾਚਲ

ਮੁੱਖ ਸੰਸਦੀ ਸਕੱਤਰਾਂ ਨੂੰ ਅਸਤੀਫ਼ਾ ਦੇ ਕੇ ਮੁੜ ਲੜਨੀ ਚਾਹੀਦੀ ਹੈ ਵਿਧਾਨ ਸਭਾ ਚੋਣ : ਅਨੁਰਾਗ ਠਾਕੁਰ

19 ਨਵੰਬਰ, 2024 07:27 PM

ਹਮੀਰਪੁਰ : ਹਿਮਾਚਲ ਪ੍ਰਦੇਸ਼ ਵਿਚ ਹਾਈ ਕੋਰਟ ਵਲੋਂ 6 ਮੁੱਖ ਸਕੱਤਰਾਂ ਦੀ ਨਿਯੁਕਤੀ ਰੱਦ ਕਰਨ ਤੋਂ ਬਾਅਦ ਸਾਬਕਾ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਮੰਗਲਵਾਰ ਨੂੰ ਕਿਹਾ ਕਿ ਇਨ੍ਹਾਂ ਮੁੱਖ ਸੰਸਦੀ ਸਕੱਤਰਾਂ ਨੂੰ ਆਪਣੀਆਂ ਸੀਟਾਂ ਤੋਂ ਮੁੜ ਵਿਧਾਨ ਸਭਾ ਚੋਣ ਲੜਨੀ ਚਾਹੀਦੀ ਹੈ। ਪਿਛਲੇ ਹਫ਼ਤੇ ਬੁੱਧਵਾਰ ਨੂੰ ਹਿਮਾਚਲ ਪ੍ਰਦੇਸ਼ ਹਾਈ ਕੋਰਟ ਨੇ ਕਿਹਾ ਸੀ ਕਿ ਜਿਸ ਕਾਨੂੰਨ ਤਹਿਤ ਇਹ ਨਿਯੁਕਤੀਆਂ ਕੀਤੀਆਂ ਗਈਆਂ ਸਨ, ਉਹ ਅਵੈਧ ਹੈ। ਜਸਟਿਸ ਵਿਵੇਕ ਠਾਕੁਰ ਅਤੇ ਜਸਟਿਸ ਬੀਸੀ ਨੇਗੀ ਦੇ ਡਿਵੀਜ਼ਨ ਬੈਂਚ ਨੇ ਇਹ ਵੀ ਨਿਰਦੇਸ਼ ਦਿੱਤੇ ਸਨ ਕਿ ਇਨ੍ਹਾਂ ਮੁੱਖ ਸੰਸਦੀ ਸਕੱਤਰਾਂ ਦੀਆਂ ਸਾਰੀਆਂ ਸਹੂਲਤਾਂ ਅਤੇ ਵਿਸ਼ੇਸ਼ ਅਧਿਕਾਰ ਤੁਰੰਤ ਵਾਪਸ ਲਏ ਜਾਣ। ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ 8 ਜਨਵਰੀ 2023 ਨੂੰ 6 ਮੁੱਖ ਸੰਸਦੀ ਸਕੱਤਰ (ਸੀਪੀਐੱਸ)- ਅਰਕੀ ਵਿਧਾਨ ਸਭਾ ਤੋਂ ਸੰਜੇ ਅਵਸਥੀ, ਕੁੱਲੂ ਤੋਂ ਸੁੰਦਰ ਸਿੰਘ, ਦੂਨ ਤੋਂ ਰਾਮ ਕੁਮਾਰ, ਰੋਹੜੂ ਤੋਂ ਮੋਹਨ ਲਾਲ ਬਰਾਕਟਾ, ਪਾਲਮਪੁਰ ਤੋਂ ਆਸ਼ੀਸ਼ ਬੁਟੇਲ ਅਤੇ ਬੈਜਨਾਥ ਤੋਂ ਕਿਸ਼ੋਰੀ ਲਾਲ ਨੂੰ ਨਿਯੁਕਤ ਕੀਤਾ ਸੀ।

 


ਮੁੱਖ ਮੰਤਰੀ ਨੇ ਇਹ ਫੈਸਲਾ ਕੈਬਨਿਟ ਦੇ ਵਿਸਥਾਰ ਤੋਂ ਪਹਿਲਾਂ ਲਿਆ ਸੀ। ਭਾਰਤੀ ਜਨਤਾ ਪਾਰਟੀ (ਭਾਜਪਾ) ਮੰਗ ਕਰ ਰਹੀ ਹੈ ਕਿ ਸੀਪੀਐੱਸ ਵਜੋਂ ਨਿਯੁਕਤ ਸਾਰੇ ਵਿਧਾਇਕਾਂ ਦੀ ਮੈਂਬਰਸ਼ਿਪ ਰੱਦ ਕੀਤੀ ਜਾਵੇ। ਹਾਲਾਂਕਿ, ਤਕਨੀਕੀ ਸਿੱਖਿਆ ਮੰਤਰੀ ਰਾਜੇਸ਼ ਧਰਮਾਨੀ ਦਾ ਕਹਿਣਾ ਹੈ ਕਿ ਸੀਪੀਐੱਸ ਦੀ ਨਿਯੁਕਤੀ ਵਿਧਾਨ ਸਭਾ ਵਲੋਂ ਪਾਸ ਕੀਤੇ ਗਏ ਐਕਟ ਦੇ ਤਹਿਤ ਕੀਤੀ ਗਈ ਸੀ। ਉਹ ਲਾਭ ਦੇ ਅਹੁਦੇ ਦੇ ਦਾਇਰੇ 'ਚ ਨਹੀਂ ਆਉਂਦੇ ਅਤੇ 6 ਸੀਪੀਐੱਸ ਦੀ ਵਿਧਾਨ ਸਭਾ ਮੈਂਬਰਸ਼ਿਪ ਸੁਰੱਖਿਅਤ ਹੈ। ਇਥੇ ਜਾਰੀ ਇਕ ਅਧਿਕਾਰਤ ਬਿਆਨ ਅਨੁਸਾਰ ਠਾਕੁਰ ਨੇ ਕਿਹਾ ਕਿ ਹਾਈ ਕੋਰਟ ਦੇ ਫੈਸਲੇ ਦੇ ਮੱਦੇਨਜ਼ਰ 6 ਮੁੱਖ ਸੰਸਦੀ ਸਕੱਤਰਾਂ ਨੂੰ ਆਪਣੀਆਂ ਸੀਟਾਂ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ ਅਤੇ ਆਪਣੀਆਂ ਸੀਟਾਂ ਤੋਂ ਮੁੜ ਵਿਧਾਨ ਸਭਾ ਚੋਣ ਲੜਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੀਪੀਐੱਸ 'ਤੇ ਖਰਚ ਹੋਣ ਵਾਲਾ ਪੈਸਾ ਵੀ ਸੂਬਾ ਸਰਕਾਰ ਦੇ ਖ਼ਜ਼ਾਨੇ 'ਚ ਜਮ੍ਹਾਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਕਾਂਗਰਸ ਜਾਣਦੀ ਹੈ ਕਿ ਸੀਪੀਐੱਸ ਨੂੰ ਵਿਧਾਇਕ ਬਣਾਉਣਾ ਕਾਨੂੰਨ ਦੇ ਖ਼ਿਲਾਫ਼ ਹੈ। ਠਾਕੁਰ ਨੇ ਕਿਹਾ ਕਿ ਸੂਬੇ 'ਤੇ 96 ਹਜ਼ਾਰ ਕਰੋੜ ਰੁਪਏ ਦਾ ਕਰਜ਼ ਹੈ, ਫਿਰ ਵੀ ਕਾਂਗਰਸ ਸਰਕਾਰ ਨੇ ਸੀ.ਪੀ.ਐੱਸ. ਨੂੰ ਸਹੂਲਤਾਂ ਦੇ ਕੇ ਕਰਜ਼ਾ ਹੋਰ ਵਧਾਇਆ ਹੈ। ਉਨ੍ਹਾਂ ਕਿਹਾ ਕਿ ਇਹ ਜਨਤਾ ਦੇ ਹਿੱਤਾਂ ਨਾਲ ਖਿਲਵਾੜ ਹੈ। ਸਾਬਕਾ ਕੇਂਦਰੀ ਮੰਤਰੀ ਨੇ ਕਿਹਾ ਕਿ ਹਿਮਾਚਲ ਕਾਂਗਰਸ ਦੇ ਝੂਠੇ ਵਾਅਦਿਆਂ ਦਾ ਪੂਰੇ ਦੇਸ਼ 'ਚ ਪਰਦਾਫਾਸ਼ ਹੋ ਚੁੱਕਾ ਹੈ। ਕਾਂਗਰਸ ਦੀ ਹਾਲਤ ਇਹ ਹੋ ਗਈ ਹੈ ਕਿ ਹੁਣ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀਆਂ ਨੀਤੀਆਂ 'ਤੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ।

Have something to say? Post your comment

ਅਤੇ ਹਿਮਾਚਲ ਖਬਰਾਂ

ਗੁਣਾਂ ਦਾ ਭੰਡਾਰ ਹੈ ਨਾਰੀਅਲ ਦੇ ਦੁੱਧ ਦੀ ਚਾਹ, ਜਾਣੋ ਇਸ ਨੂੰ ਬਣਾਉਣ ਦਾ ਤਰੀਕਾ ਤੇ ਇਸ ਦੇ ਫਾਇਦੇ

ਗੁਣਾਂ ਦਾ ਭੰਡਾਰ ਹੈ ਨਾਰੀਅਲ ਦੇ ਦੁੱਧ ਦੀ ਚਾਹ, ਜਾਣੋ ਇਸ ਨੂੰ ਬਣਾਉਣ ਦਾ ਤਰੀਕਾ ਤੇ ਇਸ ਦੇ ਫਾਇਦੇ

'ਸਮੋਸੇ' ਤੋਂ ਬਾਅਦ ਹੁਣ 'ਜੰਗਲੀ ਮੁਰਗੇ' ਵਾਲੇ ਨਵੇਂ ਵਿਵਾਦ 'ਚ CM ਸੁੱਖੂ, ਜਾਣੋ ਪੂਰਾ ਮਾਮਲਾ

'ਸਮੋਸੇ' ਤੋਂ ਬਾਅਦ ਹੁਣ 'ਜੰਗਲੀ ਮੁਰਗੇ' ਵਾਲੇ ਨਵੇਂ ਵਿਵਾਦ 'ਚ CM ਸੁੱਖੂ, ਜਾਣੋ ਪੂਰਾ ਮਾਮਲਾ

ਮੌਸਮ ਨੇ ਲਈ ਕਰਵਟ, ਸ਼ਿਮਲਾ ਸਮੇਤ ਲਾਹੌਲ-ਸਪੀਤੀ 'ਚ ਸੀਜ਼ਨ ਦੀ ਪਹਿਲੀ ਬਰਫ਼ਬਾਰੀ

ਮੌਸਮ ਨੇ ਲਈ ਕਰਵਟ, ਸ਼ਿਮਲਾ ਸਮੇਤ ਲਾਹੌਲ-ਸਪੀਤੀ 'ਚ ਸੀਜ਼ਨ ਦੀ ਪਹਿਲੀ ਬਰਫ਼ਬਾਰੀ

ਮਨਾਲੀ ਦੇ ਹੋਟਲ 'ਚ ਲੱਗੀ ਭਿਆਨਕ ਅੱਗ; ਸੈਲਾਨੀਆਂ ਨੂੰ ਪਈਆਂ ਭਾਜੜਾਂ

ਮਨਾਲੀ ਦੇ ਹੋਟਲ 'ਚ ਲੱਗੀ ਭਿਆਨਕ ਅੱਗ; ਸੈਲਾਨੀਆਂ ਨੂੰ ਪਈਆਂ ਭਾਜੜਾਂ

ਹਿਮਾਚਲ 'ਚ ਇਤਿਹਾਸ ਦੀ ਸਭ ਤੋਂ ਭ੍ਰਿਸ਼ਟ ਸਰਕਾਰ, ਪੁਰਾਣੇ ਪ੍ਰਾਜੈਕਟ ਵੀ ਬੰਦ: ਠਾਕੁਰ

ਹਿਮਾਚਲ 'ਚ ਇਤਿਹਾਸ ਦੀ ਸਭ ਤੋਂ ਭ੍ਰਿਸ਼ਟ ਸਰਕਾਰ, ਪੁਰਾਣੇ ਪ੍ਰਾਜੈਕਟ ਵੀ ਬੰਦ: ਠਾਕੁਰ

ਇਸ ਸੂਬਾ ਸਰਕਾਰ ਨੇ 1000 ਤੋਂ ਵੱਧ ਕਿਸਾਨਾਂ ਨੂੰ ਦਿੱਤਾ 57 ਲੱਖ ਰੁਪਏ ਦਾ ਮੁਆਵਜ਼ਾ

ਇਸ ਸੂਬਾ ਸਰਕਾਰ ਨੇ 1000 ਤੋਂ ਵੱਧ ਕਿਸਾਨਾਂ ਨੂੰ ਦਿੱਤਾ 57 ਲੱਖ ਰੁਪਏ ਦਾ ਮੁਆਵਜ਼ਾ

ਮੁਸਲਿਮ ਪੱਖ ਦੀ ਅਪੀਲ ਖਾਰਜ, ਟੁੱਟਣਗੀਆਂ ਸੰਜੌਲੀ ਮਸਜਿਦ ਦੀਆਂ ਗੈਰ-ਕਾਨੂੰਨੀ ਮੰਜ਼ਿਲਾਂ

ਮੁਸਲਿਮ ਪੱਖ ਦੀ ਅਪੀਲ ਖਾਰਜ, ਟੁੱਟਣਗੀਆਂ ਸੰਜੌਲੀ ਮਸਜਿਦ ਦੀਆਂ ਗੈਰ-ਕਾਨੂੰਨੀ ਮੰਜ਼ਿਲਾਂ

ਅਗਲੇ 3 ਦਿਨਾਂ ਤੱਕ ਬਰਫਬਾਰੀ ਤੇ ਮੀਂਹ ਪੈਣ ਦੀ ਸੰਭਾਵਨਾ, ਸੋਕੇ ਦਾ ਦੌਰ ਹੋਵੇਗਾ ਖ਼ਤਮ

ਅਗਲੇ 3 ਦਿਨਾਂ ਤੱਕ ਬਰਫਬਾਰੀ ਤੇ ਮੀਂਹ ਪੈਣ ਦੀ ਸੰਭਾਵਨਾ, ਸੋਕੇ ਦਾ ਦੌਰ ਹੋਵੇਗਾ ਖ਼ਤਮ

ਸੋਨ ਤਮਗਾ ਜੇਤੂ ਨੂੰ ਨੌਕਰੀ ਦੇਣ ਤੋਂ ਇਨਕਾਰ ਕਰਨ 'ਤੇ SC ਨੇ ਹਿਮਾਚਲ ਸਰਕਾਰ ਨੂੰ ਪਾਈ ਝਾੜ

ਸੋਨ ਤਮਗਾ ਜੇਤੂ ਨੂੰ ਨੌਕਰੀ ਦੇਣ ਤੋਂ ਇਨਕਾਰ ਕਰਨ 'ਤੇ SC ਨੇ ਹਿਮਾਚਲ ਸਰਕਾਰ ਨੂੰ ਪਾਈ ਝਾੜ

ਹਿਮਾਚਲ ਪ੍ਰਦੇਸ਼ ਸੈਰ-ਸਪਾਟਾ ਨਿਗਮ ਦੇ ਹੋਟਲ ਬੰਦ ਕਰਨ ਦੇ ਆਦੇਸ਼ 'ਤੇ ਹਾਈ ਕੋਰਟ ਦੀ ਰੋਕ

ਹਿਮਾਚਲ ਪ੍ਰਦੇਸ਼ ਸੈਰ-ਸਪਾਟਾ ਨਿਗਮ ਦੇ ਹੋਟਲ ਬੰਦ ਕਰਨ ਦੇ ਆਦੇਸ਼ 'ਤੇ ਹਾਈ ਕੋਰਟ ਦੀ ਰੋਕ