ਚੰਡੀਗੜ੍ਹ : ਪੰਜਾਬ ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਨੂੰ ਦਰਪੇਸ਼ ਗੰਭੀਰ ਚੁਣੌਤੀਆਂ ਦੇ ਹੱਲ ਅਤੇ ਇਨ੍ਹਾਂ ਦੋਵੇਂ ਖੇਤਰਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵਲੋਂ ਨਵੀਂ ਦਿੱਲੀ ਦਾ ਦੋ ਦਿਨਾ ਦੌਰਾ ਕੀਤਾ ਗਿਆ। ਉਨ੍ਹਾਂ ਨੇ ਵੱਖ-ਵੱਖ ਖੇਤਰੀ ਮੁੱਦਿਆਂ ਦਾ ਮਿਲ ਕੇ ਹੱਲ ਲੱਭਣ ਦੇ ਮਕਸਦ ਨਾਲ ਕਈ ਪ੍ਰਮੁੱਖ ਕੇਂਦਰੀ ਮੰਤਰੀਆਂ ਨਾਲ ਸਾਰਥਕ ਵਿਚਾਰ ਚਰਚਾ ਕੀਤੀ।
ਇਸ ਦੌਰਾਨ ਉਨ੍ਹਾਂ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਸੜਕੀ ਆਵਾਜਾਈ ਅਤੇ ਹਾਈਵੇ ਮੰਤਰੀ ਨਿਤਿਨ ਗਡਕਰੀ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਜਗਤ ਪ੍ਰਕਾਸ਼ ਨੱਢਾ, ਰਸਾਇਣ ਅਤੇ ਖਾਦ ਮੰਤਰੀ ਮਨੋਹਰ ਲਾਲ ਖੱਟੜ, ਰੇਲ, ਸੂਚਨਾ ਤੇ ਪ੍ਰਸਾਰਣ, ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰੀ ਅਸ਼ਵਨੀ ਵੈਸ਼ਣਵ, ਬਿਜਲੀ ਤੇ ਮਕਾਨ ਉਸਾਰੀ ਤੇ ਸ਼ਹਿਰੀ ਮਾਮਲੇ ਮੰਤਰੀ ਡਾ. ਵਰਿੰਦਰ ਕੁਮਾਰ, ਕੇਂਦਰੀ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ, ਸੈਰ-ਸਪਾਟਾ ਅਤੇ ਸੱਭਿਆਚਾਰ ਮੰਤਰੀ ਮਨਸੁਖ ਮਾਂਡਵੀਆ ਤੇ ਗ੍ਰਹਿ ਸਕੱਤਰ ਗੋਵਿੰਦ ਮੋਹਨ ਨਾਲ ਮੁਲਾਕਾਤ ਕੀਤੀ।