Tuesday, April 22, 2025
BREAKING
ਭਾਰਤ ਪੁੱਜੇ ਅਮਰੀਕਾ ਦੇ ਉਪ ਰਾਸ਼ਟਰਪਤੀ JD Vance, ਦਿੱਲੀ ਦੇ ਅਕਸ਼ਰਧਾਮ ਮੰਦਰ ਤੋਂ ਕੀਤੀ ਦੌਰੇ ਦੀ ਸ਼ੁਰੂਆਤ ਕਿਸਾਨਾਂ ਲਈ ਵੱਡੀ ਰਾਹਤ ! ਅੱਗ ਲੱਗਣ ਕਾਰਨ ਹੋਏ ਫਸਲ ਦੇ ਨੁਕਸਾਨ 'ਤੇ ਮੁਆਵਜ਼ਾ ਦੇਵੇਗੀ ਸਰਕਾਰ ਰਣਦੀਪ ਹੁੱਡਾ ਨੇ ਆਪਣੇ ਪਰਿਵਾਰ ਸਣੇ PM ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ BCCI ਨੇ ਇਨ੍ਹਾਂ ਧਾਕੜਾਂ ਨੂੰ ਕੀਤਾ Out ! ਸੈਂਟ੍ਰਲ ਕਾਂਟਰੈਕਟ 'ਚ ਨਹੀਂ ਦਿੱਤੀ ਜਗ੍ਹਾ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ ਬਾਲ ਤਸਕਰੀ, ਮਾਪਿਆਂ ਦੀ ਸ਼ਮੂਲੀਅਤ ਗੰਭੀਰ ਮੁੱਦਾ : ਸੁਪਰੀਮ ਕੋਰਟ 'ਓ ਭੰਗੜਾ ਤਾਂ ਸੱਜਦਾ ਜੇ ਨੱਚੇ ਕੇਜਰੀਵਾਲ'; ਮੀਕਾ ਸਿੰਘ ਦੀ ਬੋਲੀ ਸੁਣਦੇ ਹੀ ਖੂਬ ਥਿਰਕੇ ਦਿੱਲੀ ਦੇ ਸਾਬਕਾ CM 23 ਅਤੇ 24 ਅਪ੍ਰੈਲ ਨੂੰ ਲੈ ਕੇ ਪੰਜਾਬ ਵਿਚ ਹੋ ਗਿਆ ਵੱਡਾ ਐਲਾਨ ਪੰਜਾਬ 'ਚ ਬੱਸਾਂ 'ਚ ਸਫ਼ਰ ਕਰਨ ਵਾਲੇ ਦੇਣ ਧਿਆਨ, ਹੋ ਗਿਆ ਵੱਡਾ ਐਲਾਨ ਮਾਨ ਸਰਕਾਰ ਨੇ ਮੰਡੀਆਂ 'ਚ ਕੰਮ ਕਰਦੇ ਮਜ਼ਦੂਰਾਂ ਨੂੰ ਵੱਡੀ ਰਾਹਤ ਦਿੰਦਿਆਂ ਮਜ਼ਦੂਰੀ ਰੇਟ 'ਚ ਕੀਤਾ ਵਾਧਾ: ਮੰਤਰੀ ਕਟਾਰੂ ਸਿੱਖਿਆ ਬੋਰਡ ਵੱਲੋਂ ਅੱਠਵੀਂ ਜਮਾਤ ਦੀ ਰੀ-ਅਪੀਅਰ ਪ੍ਰੀਖਿਆ ਦਾ ਸ਼ਡਿਊਲ ਜਾਰੀ

ਹਰਿਆਣਾ

ਸਕੂਲਾਂ ਲਈ ਗਾਈਡਲਾਈਨ ਜਾਰੀ, ਮਾਪਿਆਂ ਦੀ ਪਰੇਸ਼ਾਨੀ ਨੂੰ ਦੇਖਦੇ ਹੋਏ ਸਰਕਾਰ ਨੇ ਲਿਆ ਫ਼ੈਸਲਾ

11 ਅਪ੍ਰੈਲ, 2025 05:52 PM

ਵਧਦੀ ਗਰਮੀ ਅਤੇ ਲੂ ਦੇ ਪ੍ਰਕੋਪ ਨੂੰ ਦੇਖਦੇ ਹੋਏ ਸਿੱਖਿਆ ਡਾਇਰੈਕਟੋਰੇਟ ਨੇ ਵਿਦਿਆਰਥੀਆਂ ਦੀ ਸੁਰੱਖਿਆ ਲਈ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਹਰਿਆਣਾ ਦੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਜ਼ਿਲ੍ਹਾ ਮੌਲਿਕ ਸਿੱਖਿਆ ਅਧਿਕਾਰੀਆਂ ਨੂੰ ਇਨ੍ਹਾਂ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਕਰਨ ਲਈ ਕਿਹਾ ਗਿਆ ਹੈ। ਡਾਇਰੈਕਟੋਰੇਟ ਨੇ 15 ਬਿੰਦੂਆਂ 'ਤੇ ਆਧਾਰਤ ਇਹ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ, ਜਿਨ੍ਹਾਂ 'ਚ ਮੁੱਖ ਰੂਪ ਨਾਲ ਇਹ ਕਿਹਾ ਗਿਆ ਹੈ ਕਿ ਕਿਸੇ ਵੀ ਹਾਲਤ 'ਚ ਵਿਦਿਆਰਥੀਆਂ ਨੂੰ ਧੁੱਪੇ ਨਾ ਬਿਠਾਇਆ ਜਾਵੇ ਅਤੇ ਨਾ ਹੀ ਕੋਈ ਪ੍ਰੋਗਰਾਮ ਖੁੱਲ੍ਹੇ ਆਸਮਾਨ ਹੇਠਾਂ ਆਯੋਜਿਤ ਕੀਤਾ ਜਾਵੇ। ਪੀਣ ਵਾਲੇ ਸਵੱਛ ਪਾਣੀ ਦੀ ਪੂਰੀ ਵਿਵਸਥਾ ਹਰ ਸਕੂਲ 'ਚ ਜ਼ਰੂਰੀ ਕੀਤੀ ਗਈ ਹੈ। ਵਿਦਿਆਰਥੀਆਂ ਨੂੰ ਦਿਨ 'ਚ ਘੱਟੋ-ਘੱਟ ਤਿੰਨ ਵਾਰ ਪਾਣੀ ਪੀਣ ਦੀ ਯਾਦ ਦਿਵਾਉਣ ਲਈ ਘੰਟੀ ਵਜਾਉਣ ਦਾ ਨਿਰਦੇਸ਼ ਵੀ ਦਿੱਤਾ ਗਿਆ ਹੈ।


ਵਿਦਿਆਰਥੀਆਂ ਨੂੰ ਲੂ ਤੋਂ ਬਚਾਅ ਦੇ ਉਪਾਵਾਂ 'ਤੇ ਜਾਗਰੂਕ ਕਰਨ ਅਤੇ ਜ਼ਰੂਰੀ ਜਾਣਕਾਰੀ ਦੇਣ ਲਈ ਕਿਹਾ ਗਿਆ ਹੈ। ਐਮਰਜੈਂਸੀ ਸਥਿਤੀ 'ਚ ਸਥਾਨਕ ਹਸਪਤਾਲ ਨਾਲ ਸੰਪਰਕ ਰੱਖਣ ਅਤੇ ਮੁੱਢਲੇ ਇਲਾਜ ਦੀ ਸਿਖਲਾਈ ਵੀ ਲਾਜ਼ਮੀ ਕੀਤੀ ਗਈ ਹੈ। ਸਕੂਲਾਂ ਦੀਆਂ ਖਿੜਕੀਆਂ ਨੂੰ ਐਲੂਮੀਨੀਅਮ ਫੁਆਇਲ, ਗੱਤੇ ਜਾਂ ਪਰਦਿਆਂ ਨਾਲ ਢੱਕਣ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਕਿ ਗਰਮ ਹਵਾਵਾਂ ਤੋਂ ਜਮਾਤਾਂ ਸੁਰੱਖਿਅਤ ਰਹਿਣ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਬੰਦ ਵਾਹਨਾਂ 'ਚ ਕਦੇ ਇਕੱਲਾ ਨਾ ਛੱਡੋ, ਘਰੋਂ ਬਾਹਰ ਨਿਕਲਦੇ ਸਮੇਂ ਸਿਰ ਨੂੰ ਢੱਕਣ ਅਤੇ ਹਲਕਾ ਤੇ ਸੰਤੁਲਿਤ ਭੋਜਨ ਕਰਨ ਦੀ ਸਲਾਹ ਦਿੱਤੀ ਗਈ ਹੈ।

 

Have something to say? Post your comment