Tuesday, April 22, 2025
BREAKING
ਭਾਰਤ ਪੁੱਜੇ ਅਮਰੀਕਾ ਦੇ ਉਪ ਰਾਸ਼ਟਰਪਤੀ JD Vance, ਦਿੱਲੀ ਦੇ ਅਕਸ਼ਰਧਾਮ ਮੰਦਰ ਤੋਂ ਕੀਤੀ ਦੌਰੇ ਦੀ ਸ਼ੁਰੂਆਤ ਕਿਸਾਨਾਂ ਲਈ ਵੱਡੀ ਰਾਹਤ ! ਅੱਗ ਲੱਗਣ ਕਾਰਨ ਹੋਏ ਫਸਲ ਦੇ ਨੁਕਸਾਨ 'ਤੇ ਮੁਆਵਜ਼ਾ ਦੇਵੇਗੀ ਸਰਕਾਰ ਰਣਦੀਪ ਹੁੱਡਾ ਨੇ ਆਪਣੇ ਪਰਿਵਾਰ ਸਣੇ PM ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ BCCI ਨੇ ਇਨ੍ਹਾਂ ਧਾਕੜਾਂ ਨੂੰ ਕੀਤਾ Out ! ਸੈਂਟ੍ਰਲ ਕਾਂਟਰੈਕਟ 'ਚ ਨਹੀਂ ਦਿੱਤੀ ਜਗ੍ਹਾ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ ਬਾਲ ਤਸਕਰੀ, ਮਾਪਿਆਂ ਦੀ ਸ਼ਮੂਲੀਅਤ ਗੰਭੀਰ ਮੁੱਦਾ : ਸੁਪਰੀਮ ਕੋਰਟ 'ਓ ਭੰਗੜਾ ਤਾਂ ਸੱਜਦਾ ਜੇ ਨੱਚੇ ਕੇਜਰੀਵਾਲ'; ਮੀਕਾ ਸਿੰਘ ਦੀ ਬੋਲੀ ਸੁਣਦੇ ਹੀ ਖੂਬ ਥਿਰਕੇ ਦਿੱਲੀ ਦੇ ਸਾਬਕਾ CM 23 ਅਤੇ 24 ਅਪ੍ਰੈਲ ਨੂੰ ਲੈ ਕੇ ਪੰਜਾਬ ਵਿਚ ਹੋ ਗਿਆ ਵੱਡਾ ਐਲਾਨ ਪੰਜਾਬ 'ਚ ਬੱਸਾਂ 'ਚ ਸਫ਼ਰ ਕਰਨ ਵਾਲੇ ਦੇਣ ਧਿਆਨ, ਹੋ ਗਿਆ ਵੱਡਾ ਐਲਾਨ ਮਾਨ ਸਰਕਾਰ ਨੇ ਮੰਡੀਆਂ 'ਚ ਕੰਮ ਕਰਦੇ ਮਜ਼ਦੂਰਾਂ ਨੂੰ ਵੱਡੀ ਰਾਹਤ ਦਿੰਦਿਆਂ ਮਜ਼ਦੂਰੀ ਰੇਟ 'ਚ ਕੀਤਾ ਵਾਧਾ: ਮੰਤਰੀ ਕਟਾਰੂ ਸਿੱਖਿਆ ਬੋਰਡ ਵੱਲੋਂ ਅੱਠਵੀਂ ਜਮਾਤ ਦੀ ਰੀ-ਅਪੀਅਰ ਪ੍ਰੀਖਿਆ ਦਾ ਸ਼ਡਿਊਲ ਜਾਰੀ

ਰਾਸ਼ਟਰੀ

ਹਰ ਪਾਸੇ ਤਬਾਹੀ ਦਾ ਮੰਜ਼ਰ: ਸਕੂਲ ਬੰਦ, ਸੜਕਾਂ ਠੱਪ, ਵੇਖੋ ਦਿਲ ਦਹਿਲਾ ਦੀਆਂ ਵਾਲੀਆਂ ਤਸਵੀਰਾਂ

21 ਅਪ੍ਰੈਲ, 2025 05:18 PM

ਜੰਮੂ : ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿਚ ਐਤਵਾਰ ਨੂੰ ਬੱਦਲ ਫਟਣ ਅਤੇ ਮੋਹਲੇਧਾਰ ਮੀਂਹ ਕਾਰਨ ਭਾਰੀ ਤਬਾਹੀ ਮਚੀ। ਇਸ ਘਟਨਾ ਵਿਚ 3 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਸ ਵਿਚ ਦੋ ਬੱਚੇ ਵੀ ਸ਼ਾਮਲ ਹਨ। ਕਰੀਬ 200 ਤੋਂ 250 ਘਰ ਨੁਕਸਾਨੇ ਗਏ ਹਨ ਅਤੇ ਸੈਂਕੜੇ ਪਰਿਵਾਰ ਬੇਘਰ ਹੋ ਚੁੱਕੇ ਹਨ। ਸਥਾਨਕ ਪ੍ਰਸ਼ਾਸਨ ਅਤੇ NDRF ਦੀਆਂ ਟੀਮਾਂ ਬਚਾਅ ਕੰਮ ਵਿਚ ਲੱਗੀਆਂ ਹਨ। ਉੱਥੇ ਹੀ ਮੌਸਮ ਵਿਭਾਗ ਨੇ ਅਗਲੇ ਕੁਝ ਘੰਟਿਆਂ ਲਈ ਹੋਰ ਵੱਧ ਖਰਾਬ ਮੌਸਮ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਸਭ ਤੋਂ ਵੱਧ ਨੁਕਸਾਨ ਰਾਮਬਨ ਦੇ ਧਰਮਕੁੰਡ ਇਲਾਕੇ ਵਿਚ ਹੋਇਆ ਹੈ। ਜ਼ਮੀਨ ਖਿਸਕਣ ਕਾਰਨ ਦੋ ਮਕਾਨ ਪੂਰੀ ਤਰ੍ਹਾਂ ਢਹਿ ਗਏ। ਸਥਾਨਕ ਦੁਕਾਨਦਾਰ ਰਵੀ ਕੁਮਾਰ ਨੇ ਦੱਸਿਆ ਕਿ ਪੂਰਾ ਬਾਜ਼ਾਰ ਰੁੜ੍ਹ ਗਿਆ ਹੈ ਤਾਂ ਉਹ ਮੌਕੇ 'ਤੇ ਪਹੁੰਚੇ। ਉੱਥੇ ਪਹੁੰਚ ਕੇ ਉਨ੍ਹਾਂ ਨੇ ਵੇਖਿਆ ਕਿ ਉਨ੍ਹਾਂ ਦੀਆਂ ਦੋਵੇਂ ਦੁਕਾਨਾਂ ਪੂਰੀ ਤਰ੍ਹਾਂ ਖ਼ਤਮ ਹੋ ਚੁੱਕੀਆਂ ਸਨ। ਲੋਕਾਂ ਨੇ ਕਿਹਾ ਕਿ ਇਹ ਦੁਕਾਨਾਂ ਹੀ ਸਾਡਾ ਇਕਮਾਤਰ ਸਹਾਰਾ ਸੀ। ਨਾ ਹੁਣ ਸਾਡੇ ਕੋਲ ਦੁਕਾਨ ਹੈ ਅਤੇ ਨਾ ਜ਼ਮੀਨ। ਸਾਨੂੰ ਸਮਝ ਨਹੀਂ ਆ ਰਿਹਾ ਕਿ ਕਿੱਥੇ ਜਾਈਏ, ਕਿਸ ਤੋਂ ਮਦਦ ਮੰਗੀਏ। ਉਨ੍ਹਾਂ ਨੇ ਸਰਕਾਰ ਤੋਂ ਰਾਹਤ, ਮੁੜਵਸੇਬਾ ਅਤੇ ਕਰਜ਼ ਮੁਆਫ਼ੀ ਦੀ ਮੰਗ ਕੀਤੀ ਹੈ।

ਕਈ ਸੜਕਾਂ ਅਤੇ ਸਕੂਲ ਬੰਦ
ਮੋਹਲੇਧਾਰ ਮੀਂਹ ਅਤੇ ਜ਼ਮੀਨ ਖਿਸਕਣ ਦੀ ਵਜ੍ਹਾ ਨਾਲ ਜੰਮੂ-ਕਸ਼ਮੀਰ ਕੌਮੀ ਹਾਈਵੇਅ ਕਈ ਥਾਵਾਂ 'ਤੇ ਬੰਦ ਹੋ ਗਿਆ ਹੈ। ਇਸ ਦੇ ਚੱਲਦੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਪ੍ਰਸ਼ਾਸਨ ਨੇ ਸਾਵਧਾਨੀ ਦੇ ਤੌਰ 'ਤੇ ਕਸ਼ਮੀਰ ਅਤੇ ਲੱਦਾਖ ਦੇ ਕਈ ਜ਼ਿਲ੍ਹਿਆਂ ਵਿਚ ਸਕੂਲਾਂ ਨੂੰ ਬੰਦ ਰੱਖਣ ਦਾ ਹੁਕਮ ਦਿੱਤਾ ਹੈ। ਕਸ਼ਮੀਰ ਵਿਚ 21 ਅਪ੍ਰੈਲ ਨੂੰ ਸਾਰੇ ਸਕੂਲ ਬੰਦ ਰਹਿਣਗੇ। ਕਾਰਗਿਲ ਵਿਚ 21 ਤੋਂ 23 ਅਪ੍ਰੈਲ ਤੱਕ ਸਕੂਲਾਂ 'ਚ ਛੁੱਟੀਆਂ ਕਰ ਦਿੱਤੀਆਂ ਹਨ।

ਮੌਸਮ ਵਿਭਾਗ ਦਾ ਰੈੱਡ ਅਲਰਟ
ਭਾਰਤੀ ਮੌਸਮ ਵਿਭਾਗ ਨੇ ਅਗਲੇ 3-5 ਘੰਟਿਆਂ ਲਈ ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਸੰਵੇਦਨਸ਼ੀਲ ਇਲਾਕਿਆਂ ਵਿਚ ਭਾਰੀ ਮੀਂਹ, ਤੇਜ਼ ਹਵਾਵਾਂ ਅਤੇ ਬਿਜਲੀ ਡਿੱਗਣ ਦੀ ਚੇਤਾਵਨੀ ਦਿੱਤੀ ਹੈ।

ਅਲਰਟ ਜ਼ਿਲ੍ਹੇ
ਅਨੰਤਨਾਗ, ਬਡਗਾਮ, ਬਾਂਦੀਪੋਰਾ, ਬਾਰਾਮੂਲਾ, ਡੋਡਾ, ਗੰਦਰਬਲ, ਕਿਸ਼ਤਵਾੜ, ਕੁਲਗਾਮ, ਪੁਲਵਾਮਾ, ਰਾਮਬਨ, ਰਿਆਸੀ, ਸ਼੍ਰੀਨਗਰ ਅਤੇ ਊਧਮਪੁਰ। ਇਨ੍ਹਾਂ ਇਲਾਕਿਆਂ ਵਿੱਚ ਜ਼ਮੀਨ ਖਿਸਕਣ ਅਤੇ ਹੜ੍ਹਾਂ ਦਾ ਖ਼ਤਰਾ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਸਲਾਹ ਦਿੱਤੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਭਾਰਤ ਪੁੱਜੇ ਅਮਰੀਕਾ ਦੇ ਉਪ ਰਾਸ਼ਟਰਪਤੀ JD Vance, ਦਿੱਲੀ ਦੇ ਅਕਸ਼ਰਧਾਮ ਮੰਦਰ ਤੋਂ ਕੀਤੀ ਦੌਰੇ ਦੀ ਸ਼ੁਰੂਆਤ

ਭਾਰਤ ਪੁੱਜੇ ਅਮਰੀਕਾ ਦੇ ਉਪ ਰਾਸ਼ਟਰਪਤੀ JD Vance, ਦਿੱਲੀ ਦੇ ਅਕਸ਼ਰਧਾਮ ਮੰਦਰ ਤੋਂ ਕੀਤੀ ਦੌਰੇ ਦੀ ਸ਼ੁਰੂਆਤ

ਰਣਦੀਪ ਹੁੱਡਾ ਨੇ ਆਪਣੇ ਪਰਿਵਾਰ ਸਣੇ PM ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

ਰਣਦੀਪ ਹੁੱਡਾ ਨੇ ਆਪਣੇ ਪਰਿਵਾਰ ਸਣੇ PM ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ ਬਾਲ ਤਸਕਰੀ, ਮਾਪਿਆਂ ਦੀ ਸ਼ਮੂਲੀਅਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ ਬਾਲ ਤਸਕਰੀ, ਮਾਪਿਆਂ ਦੀ ਸ਼ਮੂਲੀਅਤ ਗੰਭੀਰ ਮੁੱਦਾ : ਸੁਪਰੀਮ ਕੋਰਟ

'ਓ ਭੰਗੜਾ ਤਾਂ ਸੱਜਦਾ ਜੇ ਨੱਚੇ ਕੇਜਰੀਵਾਲ'; ਮੀਕਾ ਸਿੰਘ ਦੀ ਬੋਲੀ ਸੁਣਦੇ ਹੀ ਖੂਬ ਥਿਰਕੇ ਦਿੱਲੀ ਦੇ ਸਾਬਕਾ CM

'ਓ ਭੰਗੜਾ ਤਾਂ ਸੱਜਦਾ ਜੇ ਨੱਚੇ ਕੇਜਰੀਵਾਲ'; ਮੀਕਾ ਸਿੰਘ ਦੀ ਬੋਲੀ ਸੁਣਦੇ ਹੀ ਖੂਬ ਥਿਰਕੇ ਦਿੱਲੀ ਦੇ ਸਾਬਕਾ CM

ਟਲਿਆ ਵੱਡਾ ਹਾਦਸਾ ! ਭਾਰਤੀ ਹਵਾਈ ਫੌਜ ਦੇ ਹੈਲੀਕਾਪਟਰ ਦੀ ਕਰਵਾਉਣੀ ਪਈ ਐਮਰਜੈਂਸੀ ਲੈਂਡਿੰਗ

ਟਲਿਆ ਵੱਡਾ ਹਾਦਸਾ ! ਭਾਰਤੀ ਹਵਾਈ ਫੌਜ ਦੇ ਹੈਲੀਕਾਪਟਰ ਦੀ ਕਰਵਾਉਣੀ ਪਈ ਐਮਰਜੈਂਸੀ ਲੈਂਡਿੰਗ

ਪੋਪ ਫਰਾਂਸਿਸ ਦੇ ਦਿਹਾਂਤ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ

ਪੋਪ ਫਰਾਂਸਿਸ ਦੇ ਦਿਹਾਂਤ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ

ਪੋਪ ਫਰਾਂਸਿਸ ਦੇ ਦਿਹਾਂਤ 'ਤੇ PM ਮੋਦੀ ਨੇ ਜਤਾਇਆ ਦੁੱਖ, ਕਿਹਾ- 'ਇਸ ਦੁੱਖ ਦੀ ਘੜੀ '...'

ਪੋਪ ਫਰਾਂਸਿਸ ਦੇ ਦਿਹਾਂਤ 'ਤੇ PM ਮੋਦੀ ਨੇ ਜਤਾਇਆ ਦੁੱਖ, ਕਿਹਾ- 'ਇਸ ਦੁੱਖ ਦੀ ਘੜੀ '...'

'... ਤਾਂ ਫਿਰ ਸੰਸਦ ਭਵਨ ਬੰਦ ਕਰ ਦੇਣਾ ਚਾਹੀਦਾ ਹੈ', ਭਾਜਪਾ MP ਦੇ ਬਿਆਨ ਕਾਰਨ ਗਰਮਾਈ ਸਿਆਸਤ

'... ਤਾਂ ਫਿਰ ਸੰਸਦ ਭਵਨ ਬੰਦ ਕਰ ਦੇਣਾ ਚਾਹੀਦਾ ਹੈ', ਭਾਜਪਾ MP ਦੇ ਬਿਆਨ ਕਾਰਨ ਗਰਮਾਈ ਸਿਆਸਤ

ਸਾਡੀ ਸਰਕਾਰ ਦੀਆਂ ਨੀਤੀਆਂ ਅਗਲੇ 1,000 ਸਾਲਾਂ ਦਾ ਭਵਿੱਖ ਤੈਅ ਕਰਨਗੀਆਂ: PM ਮੋਦੀ

ਸਾਡੀ ਸਰਕਾਰ ਦੀਆਂ ਨੀਤੀਆਂ ਅਗਲੇ 1,000 ਸਾਲਾਂ ਦਾ ਭਵਿੱਖ ਤੈਅ ਕਰਨਗੀਆਂ: PM ਮੋਦੀ

ਭਾਰਤ ਨੇ ਬ੍ਰਹਿਮੋਸ ਮਿਜ਼ਾਈਲਾਂ ਦੀ ਦੂਜੀ ਖੇਪ ਭੇਜੀ ਫਿਲੀਪੀਨਜ਼

ਭਾਰਤ ਨੇ ਬ੍ਰਹਿਮੋਸ ਮਿਜ਼ਾਈਲਾਂ ਦੀ ਦੂਜੀ ਖੇਪ ਭੇਜੀ ਫਿਲੀਪੀਨਜ਼