Wednesday, April 30, 2025
BREAKING
ਸ਼ੇਅਰ ਬਾਜ਼ਾਰ : ਸੈਂਸੈਕਸ 70 ਅੰਕ ਚੜ੍ਹਿਆ ਤੇ ਨਿਫਟੀ 24,335 ਦੇ ਪੱਧਰ 'ਤੇ ਹੋਇਆ ਬੰਦ ਵੱਡੀ ਖਬਰ; ਰੈਪਰ ਬਾਦਸ਼ਾਹ ਖਿਲਾਫ ਦਰਜ ਹੋਈ FIR, ਜਾਣੋ ਕੀ ਹੈ ਪੂਰਾ ਮਾਮਲਾ ਹੁਣ ਪ੍ਰਤਾਪ ਸਿੰਘ ਬਾਜਵਾ ਪੁੱਜੇ ਹਾਈਕੋਰਟ, ਜਾਣੋ ਕਿਸ ਮਾਮਲੇ ਨੂੰ ਲੈ ਕੇ ਛਿੜਿਆ ਵਿਵਾਦ PM ਮੋਦੀ ਨੇ ਕਾਰਨੀ ਨੂੰ ਪ੍ਰਧਾਨ ਮੰਤਰੀ ਚੁਣੇ ਜਾਣ 'ਤੇ ਦਿੱਤੀ ਵਧਾਈ ਪੰਜਾਬ ਦੇ ਪਾਣੀਆਂ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ, ਭਾਜਪਾ 'ਤੇ ਵਿੰਨ੍ਹਿਆ ਨਿਸ਼ਾਨਾ (ਵੀਡੀਓ) ਪਹਿਲਗਾਮ ਮਾਮਲੇ 'ਚ ਹੁਣ ਹੋਵੇਗੀ ਵੱਡੀ ਕਾਰਵਾਈ ! ਕੇਂਦਰ ਸਰਕਾਰ ਨੇ ਪਹਿਲੀ ਵਾਰ ਸੱਦੀ ਕੈਬਨਿਟ ਮੀਟਿੰਗ ਲਗਾਤਾਰ ਜ਼ਹਿਰ ਉਗਲ ਰਹੇ ਪਾਕਿ ਰੱਖਿਆ ਮੰਤਰੀ ਖਵਾਜਾ ਆਸਿਫ਼ ਦਾ 'X' ਅਕਾਊਂਟ ਭਾਰਤ 'ਚ ਬੈਨ ਕੈਨੇਡਾ ਚੋਣਾਂ: ਰਿਕਾਰਡ 22 ਪੰਜਾਬੀਆਂ ਨੇ ਗੱਡੇ ਜਿੱਤ ਦੇ ਝੰਡੇ ਪੰਜਾਬ 'ਚ ਦੁੱਧ ਹੋਇਆ ਮਹਿੰਗਾ, ਜਾਣੋ ਨਵੇਂ ਰੇਟ 14 ਸਾਲਾਂ ਦਾ ਮੁੰਡਾ ਕਿੰਝ ਬਣ ਗਿਆ IPL ਦਾ ਉੱਭਰਦਾ ਸਿਤਾਰਾ? ਜਾਣੋ ਕਿਵੇਂ ਮਿਲਿਆ ਇੰਨਾ ਵੱਡਾ ਪਲੇਟਫ਼ਾਰਮ

ਪੰਜਾਬ

ਹੁਣ ਪ੍ਰਤਾਪ ਸਿੰਘ ਬਾਜਵਾ ਪੁੱਜੇ ਹਾਈਕੋਰਟ, ਜਾਣੋ ਕਿਸ ਮਾਮਲੇ ਨੂੰ ਲੈ ਕੇ ਛਿੜਿਆ ਵਿਵਾਦ

29 ਅਪ੍ਰੈਲ, 2025 05:01 PM

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਵਲੋਂ 50 ਬੰਬਾਂ ਦੇ ਇੰਟਰਵਿਊ ਦਾ ਮਾਮਲਾ ਇਕ ਵਾਰ ਫਿਰ ਭਖ ਗਿਆ ਹੈ। ਦਰਅਸਲ ਹੁਣ ਇਸ ਮਾਮਲੇ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਕਰ ਰਹੀ ਟੀਮ ਵਲੋਂ ਉਨ੍ਹਾਂ ਦੇ ਮੋਬਾਇਲ ਦਾ ਪਾਸਵਰਡ ਮੰਗਿਆ ਜਾ ਰਿਹਾ ਹੈ, ਜੋ ਕਿ ਉਨ੍ਹਾਂ ਦੀ ਨਿੱਜਤਾ ਦੀ ਉਲੰਘਣਾ ਹੈ। ਬਾਜਵਾ ਨੇ ਕਿਹਾ ਕਿ ਉਨ੍ਹਾਂ ਨੇ ਆਪਣਾ ਮੋਬਾਇਲ ਪਹਿਲਾਂ ਹੀ ਜਾਂਚ ਟੀਮ ਨੂੰ ਸੌਂਪ ਦਿੱਤਾ ਹੈ ਪਰ ਹੁਣ ਟੀਮ ਵਲੋਂ ਉਨ੍ਹਾਂ ਦੇ ਮੋਬਾਇਲ ਦਾ ਪਾਸਵਰਡ ਮੰਗਿਆ ਜਾ ਰਿਹਾ ਹੈ, ਜੋ ਕਿ ਬੇਹੱਦ ਗਲਤ ਹੈ, ਜਿਸ ਤੋਂ ਬਾਅਦ ਉਹ ਹਾਈਕੋਰਟ ਪਹੁੰਚੇ ਹਨ। ਫਿਲਹਾਲ ਇਸ ਮਾਮਲੇ ਸਬੰਧੀ ਹਾਈਕੋਰਟ ਵਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 7 ਮਈ ਨੂੰ ਹੋਣੀ ਤੈਅ ਕੀਤੀ ਗਈ ਹੈ।

ਜਾਣੋ ਪੂਰਾ ਮਾਮਲਾ
ਦੱਸਣਯੋਗ ਹੈ ਕਿ ਪ੍ਰਤਾਪ ਸਿੰਘ ਬਾਜਵਾ ਵਲੋਂ ਇਕ ਨਿੱਜੀ ਚੈਨਲ ਨੂੰ ਦਿੱਤੇ ਇੰਟਰਵਿਊ 'ਚ ਕਿਹਾ ਗਿਆ ਸੀ ਕਿ ਪੰਜਾਬ 'ਚ 50 ਗ੍ਰਨੇਡ ਆਏ ਹਨ। ਇਨ੍ਹਾਂ 'ਚੋਂ 18 ਚੱਲ ਚੁੱਕੇ ਹਨ ਅਤੇ 32 ਅਜੇ ਬਾਕੀ ਹਨ। ਇਸ ਬਿਆਨ ਤੋਂ ਬਾਅਦ ਪੂਰੇ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ ਅਤੇ 'ਆਮ ਆਦਮੀ ਪਾਰਟੀ' ਵਲੋਂ ਬਾਜਵਾ ਦੇ ਇਸ ਬਿਆਨ ਖ਼ਿਲਾਫ਼ ਅੱਜ ਧਰਨਾ ਲਾਇਆ ਗਿਆ ਸੀ।

ਪ੍ਰਤਾਪ ਸਿੰਘ ਬਾਜਵਾ ਕੋਲੋਂ 19 ਅਪ੍ਰੈਲ ਅਤੇ ਫਿਰ 25 ਅਪ੍ਰੈਲ ਨੂੰ ਇਸ ਮਾਮਲੇ ਬਾਰੇ ਪੁੱਛਗਿੱਛ ਕੀਤੀ ਗਈ ਸੀ। ਇਸ ਤੋਂ ਬਾਅਦ ਪੁਲਸ ਨੇ ਬਾਜਵਾ ਦਾ ਮੋਬਾਇਲ ਜ਼ਬਤ ਕਰ ਲਿਆ ਸੀ ਅਤੇ ਨਾਲ ਹੀ ਫੋਨ ਦਾ ਪਾਸਵਰਡ ਦੱਸਣ ਲਈ ਇਕ ਨੋਟਿਸ ਜਾਰੀ ਕੀਤਾ ਸੀ, ਜਿਸ ਤੋਂ ਬਾਅਦ ਬਾਜਵਾ ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਪਾਣੀਆਂ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ, ਭਾਜਪਾ 'ਤੇ ਵਿੰਨ੍ਹਿਆ ਨਿਸ਼ਾਨਾ (ਵੀਡੀਓ)

ਪੰਜਾਬ ਦੇ ਪਾਣੀਆਂ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ, ਭਾਜਪਾ 'ਤੇ ਵਿੰਨ੍ਹਿਆ ਨਿਸ਼ਾਨਾ (ਵੀਡੀਓ)

ਪੰਜਾਬ 'ਚ ਦੁੱਧ ਹੋਇਆ ਮਹਿੰਗਾ, ਜਾਣੋ ਨਵੇਂ ਰੇਟ

ਪੰਜਾਬ 'ਚ ਦੁੱਧ ਹੋਇਆ ਮਹਿੰਗਾ, ਜਾਣੋ ਨਵੇਂ ਰੇਟ

ਪੰਜਾਬ ਵਿਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਵਿਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਡਰਾਈਵਿੰਗ ਲਾਇਸੈਂਸ ਤੇ ਆਰ. ਸੀ. ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ

ਡਰਾਈਵਿੰਗ ਲਾਇਸੈਂਸ ਤੇ ਆਰ. ਸੀ. ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ

ਪੰਜਾਬ ਸਰਕਾਰ ਦਾ ਨਸ਼ਿਆਂ ਖ਼ਿਲਾਫ਼ ਨਵਾਂ PLAN, ਹੁਣ 2 ਤੋਂ 4 ਮਈ ਤੱਕ...

ਪੰਜਾਬ ਸਰਕਾਰ ਦਾ ਨਸ਼ਿਆਂ ਖ਼ਿਲਾਫ਼ ਨਵਾਂ PLAN, ਹੁਣ 2 ਤੋਂ 4 ਮਈ ਤੱਕ...

ਆਈਆਈਟੀ ਰੋਪੜ ਨੇ ਜੀਬੀਪੀਆਈਈਟੀ ਯੂਨੀਵਰਸਿਟੀ, ਉੱਤਰਾਖੰਡ ਦੇ ਨਾਲ  ਮਿਲ ਕੇ ਦੋ ਦਿਨਾਂ ਵਰਕਸ਼ਾਪ ਦਾ ਆਯੋਜਨ ਕੀਤਾ

ਆਈਆਈਟੀ ਰੋਪੜ ਨੇ ਜੀਬੀਪੀਆਈਈਟੀ ਯੂਨੀਵਰਸਿਟੀ, ਉੱਤਰਾਖੰਡ ਦੇ ਨਾਲ ਮਿਲ ਕੇ ਦੋ ਦਿਨਾਂ ਵਰਕਸ਼ਾਪ ਦਾ ਆਯੋਜਨ ਕੀਤਾ

ਵੱਡੀ ਖ਼ਬਰ : ਪੰਜਾਬ 'ਚ ਐਨਰਜੀ ਡਰਿੰਕਸ ਦੀ ਵਿਕਰੀ ’ਤੇ ਲੱਗੀ ਪਾਬੰਦੀ

ਵੱਡੀ ਖ਼ਬਰ : ਪੰਜਾਬ 'ਚ ਐਨਰਜੀ ਡਰਿੰਕਸ ਦੀ ਵਿਕਰੀ ’ਤੇ ਲੱਗੀ ਪਾਬੰਦੀ

ਪ੍ਰਸ਼ਾਸਨ 'ਚ ਫਿਰ ਵੱਡਾ ਫੇਰਬਦਲ, ਹੁਣ ਇਨ੍ਹਾਂ 7 ਅਧਿਕਾਰੀਆਂ ਦੇ ਕੀਤੇ ਤਬਾਦਲੇ, List 'ਚ ਵੇਖੋ ਵੇਰਵੇ

ਪ੍ਰਸ਼ਾਸਨ 'ਚ ਫਿਰ ਵੱਡਾ ਫੇਰਬਦਲ, ਹੁਣ ਇਨ੍ਹਾਂ 7 ਅਧਿਕਾਰੀਆਂ ਦੇ ਕੀਤੇ ਤਬਾਦਲੇ, List 'ਚ ਵੇਖੋ ਵੇਰਵੇ

ਸਰਹਿੰਦ ਦੀ ਅਨਾਜ ਮੰਡੀ ਪਹੁੰਚੇ ਕਟਾਰੂਚੱਕ, ਪ੍ਰਬੰਧਾਂ ਦਾ ਲਿਆ ਜਾਇਜ਼ਾ

ਸਰਹਿੰਦ ਦੀ ਅਨਾਜ ਮੰਡੀ ਪਹੁੰਚੇ ਕਟਾਰੂਚੱਕ, ਪ੍ਰਬੰਧਾਂ ਦਾ ਲਿਆ ਜਾਇਜ਼ਾ

ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਮੀਟਿੰਗ ਦਾ ਸੱਦਾ

ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਮੀਟਿੰਗ ਦਾ ਸੱਦਾ