ਹਿਸਾਰ : ਹਰਿਆਣਾ 'ਚ ਠੰਡ ਲਗਾਤਾਰ ਵਧ ਰਹੀ ਹੈ। ਪਹਾੜੀ ਇਲਾਕਿਆਂ 'ਚ ਪੈ ਰਹੀ ਬਰਫ਼ ਦਾ ਅਸਰ ਮੈਦਾਨੀ ਇਲਾਕਿਆਂ 'ਚ ਵੀ ਵੇਖਿਆ ਜਾ ਰਿਹਾ ਹੈ। ਪ੍ਰਦੇਸ਼ ਦਾ ਹਿਸਾਰ ਜ਼ਿਲ੍ਹਾ ਸਭ ਤੋਂ ਜ਼ਿਆਦਾ ਠੰਡਾ ਰਿਹਾ, ਇੱਥੇ ਰਾਤ ਦਾ ਤਾਪਮਾਨ 0.8 ਡਿਗਰੀ ਦੀ ਗਿਰਾਵਟ ਨਾਲ 8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦਰਮਿਆਨ ਮੌਸਮ ਵਿਭਾਗ ਵਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਪ੍ਰਦੇਸ਼ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਧੁੰਦ ਛਾਈ ਰਹੇਗੀ। ਮੌਸਮ ਮਾਹਰਾਂ ਦਾ ਮੰਨਣਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਦਿਨ ਅਤੇ ਰਾਤ ਦੇ ਤਾਪਮਾਨ ਵਿਚ ਹੋਰ ਜ਼ਿਆਦਾ ਗਿਰਾਵਟ ਵੇਖਣ ਨੂੰ ਮਿਲ ਸਕਦੀ ਹੈ।
ਸਵੇਰੇ ਅਤੇ ਰਾਤ ਨੂੰ ਹਲਕੇ ਤੋਂ ਮੱਧ ਧੁੰਦ ਜਾਂ ਕਿਤੇ-ਕਿਤੇ ਸਮੋਗ ਦੀ ਸਥਿਤੀ ਵੀ ਬਣਨ ਦੇ ਆਸਾਰ ਬਣੇ ਹੋਏ ਹਨ। ਇਸ ਕਾਰ ਰਾਤ ਦੇ ਤਾਪਮਾਨ ਵਿਚ ਵਾਧਾ ਅਤੇ ਦਿਨ ਦੇ ਤਾਪਮਾਨ ਵਿਚ ਗਿਰਾਵਟ ਵੇਖਣ ਨੂੰ ਮਿਲੇਗੀ। ਉਸ ਤੋਂ ਬਾਅਦ 25 ਨਵੰਬਰ ਤੋਂ ਫਿਰ ਤੋਂ ਠੰਡੀਆਂ ਹਵਾਵਾਂ ਹਲਕੀ ਰਫ਼ਤਾਰ ਨਾਲ ਚੱਲਣਗੀਆਂ ਅਤੇ 27 ਨਵੰਬਰ ਤੱਕ ਰਾਤ ਦੇ ਤਾਪਮਾਨ 'ਚ ਹਲਕੀ ਗਿਰਾਵਟ ਆਉਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਵਲੋਂ ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕੈਥਲ, ਕਰਨਾਲ, ਸੋਨੀਪਤ, ਪਾਨੀਪਤ, ਫਤਿਹਾਬਾਦ, ਹਿਸਾਰ ਅਤੇ ਜੀਂਦ ਵਿਚ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਉੱਥੇ ਹੀ ਦੇਸ਼ ਦੇ ਸਭ ਤੋਂ ਜ਼ਿਆਦਾ ਪ੍ਰਦੂਸ਼ਿਤ 10 ਸ਼ਹਿਰਾਂ ਦੀ ਲਿਸਟ ਵਿਚ ਹਰਿਆਣਾ ਦੇ 7 ਸ਼ਹਿਰ ਸ਼ਾਮਲ ਹੋ ਚੁੱਕੇ ਹਨ।