ਜਲੰਧਰ : ਉੱਤਰ ਭਾਰਤ ਵਿੱਚ ਪੈ ਰਹੀ ਕੜਾਕੇ ਦੀ ਠੰਡ ਨੇ ਲੋਕਾਂ ਨੂੰ ਕੰਬਣੀ ਛੇੜੀ ਹੋਈ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਸਣੇ ਪੂਰਾ ਉੱਤਰ ਭਾਰਤ ਹਾਲੇ ਹੋਰ ਠੰਡ ਦਾ ਸਾਹਮਣਾ ਕਰੇਗਾ। ਆਉਣ ਵਾਲੇ ਦਿਨਾਂ ਵਿੱਚ ਠੰਡ ਹਾਲੇ ਹੋਰ ਜ਼ੋਰ ਵਿਖਾਵੇਗੀ। ਇਸ ਸਭ ਦੇ ਵਿਚਾਲੇ ਪੰਜਾਬ ਦੇ ਸਕੂਲਾਂ ਵਿੱਚ 24 ਦਸੰਬਰ ਤੋਂ ਸਕੂਲਾਂ ਤੇ ਹੋਰ ਵਿਦਿਅਕ ਅਦਾਰੀਆਂ ਵਿੱਚ ਛੁੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।
ਇਸੇ ਵਿਚਾਲੇ ਹੁਣ ਸਿੱਖਿਆ ਡਾਇਰੈਕਟੋਰੇਟ ਨੇ ਰਾਸ਼ਟਰੀ ਰਾਜਧਾਨੀ ਦੇ ਸਾਰੇ ਸਰਕਾਰੀ ਸਕੂਲਾਂ ਲਈ 1 ਤੋਂ 15 ਜਨਵਰੀ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਦਿੱਲੀ ਦੇ ਸਾਰੇ ਸਰਕਾਰੀ ਸਕੂਲਾਂ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ 1 ਜਨਵਰੀ ਤੋਂ 15 ਜਨਵਰੀ ਤੱਕ ਛੁੱਟੀ ਰਹੇਗੀ। ਜੇਕਰ 15 ਜਨਵਰੀ ਤੋਂ ਬਾਅਦ ਵੀ ਮੌਸਮ ਜ਼ਿਆਦਾ ਠੰਡਾ ਰਹਿੰਦਾ ਹੈ ਤਾਂ ਛੁੱਟੀਆਂ ਦੀ ਮਿਆਦ ਹੋਰ ਵੀ ਵਧ ਸਕਦੀ ਹੈ।