ਅਮਰਾਵਤੀ : ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐੱਨ. ਚੰਦਰਬਾਬੂ ਨਾਇਡੂ ਨੇ 8,427 ਪਾਦਰੀਆਂ ਲਈ 7 ਮਹੀਨੇ ਦੇ ਮਾਣਭੱਤੇ ਵਜੋਂ 30 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਸਰਕਾਰ ਨੇ ਇਹ ਜਾਣਕਾਰੀ ਦਿੱਤੀ। ਇਕ ਅਧਿਕਾਰਤ ਬਿਆਨ ਅਨੁਸਾਰ, ਹਰੇਕ ਪਾਦਰੀ ਨੂੰ ਮਈ ਤੋਂ ਨਵੰਬਰ ਤੱਕ 35 ਹਜ਼ਾਰ ਰੁਪਏ ਦਾ ਮਾਣਭੱਤਾ ਦਿੱਤਾ ਜਾਵੇਗਾ।
ਵੀਰਵਾਰ ਨੂੰ ਜਾਰੀ ਬਿਆਨ 'ਚ ਕਿਹਾ ਗਿਆ,''ਮੁੱਖ ਮੰਤਰੀ ਚੰਦਰਬਾਬੂ ਨਾਇਡੂ ਨੇ 8,427 ਪਾਦਰੀਆਂ ਨੂੰ 5 ਹਜ਼ਾਰ ਰੁਪਏ ਹਰ ਮਹੀਨੇ ਜਾਰੀ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ।'' ਬਿਆਨ 'ਚ ਕਿਹਾ ਗਿਆ ਹੈ ਕਿ ਆਂਧਰਾ ਪ੍ਰਦੇਸ਼ ਸਰਕਾਰ ਨੇ 'ਗੁੱਡ ਫ੍ਰਾਈਡੇ' ਤੋਂ ਪਹਿਲਾਂ ਇਸ ਫ਼ੈਸਲੇ ਦਾ ਐਲਾਨ ਕੀਤਾ ਅਤੇ ਇਸ ਨੂੰ 'ਪਾਦਰੀਆਂ ਨੂੰ ਚੰਗੀ ਖ਼ਬਰ' ਦੱਸਿਆ।