ਜੰਮੂ ਕਸ਼ਮੀਰ ਦੇ ਪਹਿਲਗਾਮ 'ਚ ਮੰਗਲਵਾਰ ਨੂੰ ਹੋਏ ਅੱਤਵਾਦੀ ਹਮਲੇ 'ਚ 26 ਲੋਕਾਂ ਦੀ ਜਾਨ ਚਲੀ ਗਈ ਹੈ, ਜਦੋਂ ਕਿ ਕਈ ਹੋਰ ਜ਼ਖ਼ਮੀ ਦੱਸੇ ਜਾ ਰਹੇ ਹਨ। ਇਸ ਅੱਤਵਾਦੀ ਹਮਲੇ ਨੇ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉੱਥੇ ਹੀ ਹਮਲੇ ਦੇ ਪਿਛੇ ਲੁਕੇ ਅੱਤਵਾਦੀਆਂ ਦੀ ਭਾਲ ਲਈ ਪੂਰੇ ਇਲਾਕੇ ਨੂੰ ਘੇਰ ਲਿਆ ਗਿਆ ਹੈ। ਘਟਨਾ ਤੋਂ ਬਾਅਦ ਜਾਂਚ ਏਜੰਸੀਆਂ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਤਿੰਨ ਸ਼ੱਕੀ ਅੱਤਵਾਦੀਆਂ ਦੇ ਸਕੈੱਚ ਜਨਤਕ ਕੀਤੇ ਹਨ। ਇਨ੍ਹਾਂ ਸਕੈਚ ਦੀ ਮਦਦ ਨਾਲ ਹਮਲਾਵਰਾਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਦੀ ਕੋਸ਼ਿਸ਼ ਤੇਜ਼ ਹੋ ਗਈ ਹੈ।
ਦੱਸਣਯੋਗ ਹੈ ਕਿ ਬੈਸਰਨ ਘਾਟੀ, ਜਿਸ ਨੂੰ ਲੋਕ ਪਿਆਰ ਨਾਲ 'ਮਿੰਨੀ ਸਵਿਟਜ਼ਰਲੈਂਡ' ਕਹਿੰਦੇ ਹਨ, ਮੰਗਲਵਾਰ ਦੁਪਹਿਰ 2.30 ਵਜੇ ਅਚਾਨਕ ਗੋਲੀਬਾਰੀ ਦੀ ਆਵਾਜ਼ ਨਾਲ ਕੰਬ ਗਈ। ਪਹਾੜਾਂ ਦੀ ਗੋਦ 'ਚ ਵਸੇ ਇਸ ਸੁੰਦਰ ਸਥਾਨ 'ਤੇ ਪਹੁੰਚਣ ਵਾਲੇ ਸੈਲਾਨੀਆਂ ਨੇ ਸ਼ਾਇਦ ਹੀ ਸੋਚਿਆ ਹੋਵੇਗਾ ਕਿ ਉਨ੍ਹਾਂ ਦੀਆਂ ਛੁੱਟੀਆਂ ਦੀਆਂ ਤਸਵੀਰਾਂ ਕਿਸੇ ਕਾਲੀਆਂ ਖ਼ਬਰਾਂ ਦੀਆਂ ਸੁਰਖੀਆਂ 'ਚ ਬਦਲ ਜਾਣਗੀਆਂ।