ਇੰਡੀਅਨ ਪ੍ਰੀਮੀਅਰ ਲੀਗ (IPL) ਦਾ 18ਵਾਂ ਮੈਚ ਅੱਜ ਪੰਜਾਬ ਕਿੰਗਜ਼ (PBKS) ਅਤੇ ਰਾਜਸਥਾਨ ਰਾਇਲਜ਼ (RR) ਵਿਚਕਾਰ ਮੁੱਲਾਂਪੁਰ, ਚੰਡੀਗੜ੍ਹ ਦੇ ਮਹਾਰਾਜਾ ਯਾਦਵਿੰਦਰਾ ਸਿੰਘ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਇਸ ਮੈਚ ਵਿੱਚ ਪੰਜਾਬ ਕਿੰਗਜ਼ ਦੇ ਕਪਤਾਨ ਸ਼੍ਰੇਅਸ ਅਈਅਰ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਰਾਜਸਥਾਨ ਦੀ ਟੀਮ ਪਹਿਲਾਂ ਬੱਲੇਬਾਜ਼ੀ ਕਰੇਗੀ।
ਇੰਡੀਅਨ ਪ੍ਰੀਮੀਅਰ ਲੀਗ ਦੇ ਇਤਿਹਾਸ ਵਿੱਚ ਪੰਜਾਬ ਕਿੰਗਜ਼ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਕੁੱਲ 28 ਮੈਚ ਖੇਡੇ ਗਏ ਹਨ। ਇਸ ਦੌਰਾਨ ਰਾਜਸਥਾਨ ਨੇ 16 ਮੈਚ ਜਿੱਤੇ, ਜਦੋਂ ਕਿ ਪੰਜਾਬ ਕਿੰਗਜ਼ ਨੇ 12 ਮੈਚ ਜਿੱਤੇ। ਇਸ ਤੋਂ ਪਹਿਲਾਂ, ਜਦੋਂ ਦੋਵੇਂ ਟੀਮਾਂ ਆਹਮੋ-ਸਾਹਮਣੇ ਹੋਈਆਂ ਤਾਂ ਪੰਜਾਬ ਕਿੰਗਜ਼ ਨੇ 5 ਵਿਕਟਾਂ ਨਾਲ ਜਿੱਤ ਪ੍ਰਾਪਤ ਕੀਤੀ।
ਦੋਵਾਂ ਟੀਮਾਂ ਦੀ ਪਲੇਇੰਗ-11
ਪੰਜਾਬ- ਪ੍ਰਭਸਿਮਰਨ ਸਿੰਘ (ਵਿਕਟਕੀਪਰ), ਸ਼੍ਰੇਅਸ ਅਈਅਰ (ਕਪਤਾਨ), ਮਾਰਕਸ ਸਟੋਇਨਿਸ, ਨੇਹਲ ਵਢੇਰਾ, ਗਲੇਨ ਮੈਕਸਵੈੱਲ, ਸ਼ਸ਼ਾਂਕ ਸਿੰਘ, ਸੂਰਯਾਂਸ਼ ਸ਼ੈਡਗੇ, ਮਾਰਕੋ ਜਾਨਸਨ, ਅਰਸ਼ਦੀਪ ਸਿੰਘ, ਲਾਕੀ ਫਰਗੂਸਨ, ਯੁਜਵੇਂਦਰ ਚਾਹਲ।
ਰਾਜਸਥਾਨ- ਯਸ਼ਸਵੀ ਜੈਸਵਾਲ, ਸੰਜੂ ਸੈਮਸਨ (ਕਪਤਾਨ), ਨਿਤੀਸ਼ ਰਾਣਾ, ਰਿਆਨ ਪਰਾਗ, ਧਰੁਵ ਜੁਰੇਲ (ਵਿਕਟਕੀਪਰ), ਸਿਮਰਨ ਹੇਟਮਾਇਰ, ਵਨਿੰਦੂ ਹਸਾਰੰਗਾ, ਜੋਫਰਾ ਆਰਚਰ, ਮਹੇਸ਼ ਟੀਕਸ਼ਾਨਾ, ਯੁੱਧਵੀਰ ਸਿੰਘ, ਸੰਦੀਪ ਸ਼ਰਮਾ।