ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੰਮੂ ਕਸ਼ਮੀਰ ਦੇ ਪਹਿਲਗਾਮ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਸੰਵੇਦਨਾ ਪ੍ਰਗਟ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਅਣਮਨੁੱਖੀ ਤੇ ਕਰੂਰ ਕਾਰੇ ਨੇ ਸਮਾਜਿਕ ਕਦਰਾਂ ਕੀਮਤਾਂ ਨੂੰ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਮਾਨਵੀ ਸਰੋਕਾਰ ਅਜਿਹਾ ਨਹੀਂ ਸਿਖਾਉਂਦੇ, ਸਗੋਂ ਸਾਰਿਆਂ ਨੂੰ ਭਾਈਚਾਰੇ ਤੇ ਸਦਭਾਵਨਾ ਦਾ ਰਾਹ ਦਿਖਾਉਂਦੇ ਹਨ। ਉਨ੍ਹਾਂ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਹਮਲੇ ਦੌਰਾਨ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।