ਅੰਮ੍ਰਿਤਸਰ: Shiromani Akali Dal ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਉਪ-ਮੁੱਖ ਮੰਤਰੀ Sukhbir Singh Badal ਨੂੰ ਸਨਿਚਰਵਾਰ ਨੂੰ ਸਰਬਸੰਮਤੀ ਨਾਲ ਮੁੜ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣ ਲਿਆ ਗਿਆ। ਇਹ ਚੋਣ ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟਾਂ ਦੀ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ ਮੀਟਿੰਗ ਵਿੱਚ ਹੋਈ। ਅਕਾਲੀ ਦਲ ਦੀ ਪ੍ਰਧਾਨਗੀ ਲਈ ਸੁਖ਼ਬੀਰ ਸਿੰਘ ਬਾਦਲ ਦਾ ਨਾਂਅ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵੱਲੋਂ ਪੇਸ਼ ਕੀਤਾ ਗਿਆ ਜਿਸ ਦੀ ਪ੍ਰੋੜ੍ਹਤਾ ਸੀਨੀਅਰ ਅਕਾਲੀ ਆਗੂ ਪਰਮਜੀਤ ਸਿੰਘ ਸਰਨਾ ਨੇ ਕੀਤੀ। ਇਸ ਮੌਕੇ ਕਿਸੇ ਹੋਰ ਵੱਲੋਂ ਉਮੀਦਵਾਰੀ ਪੇਸ਼ ਕਰਨ ਦੀ ਪੇਸ਼ਕਸ਼ ਕੀਤੀ ਗਈ ਪਰ ਕੋਈ ਨਾਂਅ ਸਾਹਮਣੇ ਨਹੀਂ ਆਇਆ। ਪਾਰਟੀ ਚੋਣ ਲਈ ਅਬਜ਼ਰਵਰ ਸ: ਗੁਲਜ਼ਾਰ ਸਿੰਘ ਰਣੀਕੇ ਨੇ ਇਸ ਉਪਰੰਤ ਸ: ਸੁਖ਼ਬੀਰ ਸਿੰਘ ਬਾਦਲ ਨੂੰ ਪ੍ਰਧਾਨ ਚੁਣੇ ਜਾਣ ਸੰਬੰਧੀ ਐਲਾਨ ਕੀਤਾ।