Monday, December 23, 2024
BREAKING
Credit-Debit Card ਰਾਹੀਂ ਕਰਦੇ ਹੋ ਭੁਗਤਾਨ, ਤਾਂ ਹੋ ਜਾਓ ਸਾਵਧਾਨ! ਐਕਸਪਾਇਰੀ ਖ਼ੁਰਾਕੀ ਵਸਤੂਆਂ ਨੂੰ ਲੈ ਕੇ FSSAI ਦਾ ਵੱਡਾ ਫੈਸਲਾ, ਕੰਪਨੀਆਂ ਅਜਿਹੀਆਂ ਚੀਜ਼ਾਂ ਦੀ ਡਿਲਿਵਰੀ ਨਾ ਕਰਨ 10 ਜਵਾਨਾਂ ਦਾ ਕਤਲ ਕਰਨ ਵਾਲਾ ਨਕਸਲੀ ਗ੍ਰਿਫ਼ਤਾਰ ਭਾਰਤ 'ਚ ਮਲੇਰੀਆ ਦੇ ਮਾਮਲਿਆਂ 'ਚ ਮਹੱਤਵਪੂਰਨ ਗਿਰਾਵਟ; WHO ਨੇ ਕੀਤੀ ਸ਼ਲਾਘਾ ਕੇਜਰੀਵਾਲ ਵਲੋਂ ਵਿਦਿਆਰਥੀਆਂ ਲਈ ਅੰਬੇਡਕਰ ਸਕਾਲਰਸ਼ਿਪ ਦਾ ਐਲਾਨ ਜੰਮੂ ਯੂਨੀਵਰਸਿਟੀ ਨੂੰ A++ NAAC ਮਾਨਤਾ ਮਿਲੀ, ਉੱਪ ਰਾਜਪਾਲ ਨੇ ਜਤਾਈ ਖੁਸ਼ੀ ਭਾਰਤੀ ਫੌਜ 'ਚ ਸ਼ਾਮਲ ਕੀਤੀਆਂ ਜਾਣਗੀਆਂ K9 ਵਜਰਾ ਤੌਪ, ਹੋਇਆ ਇੰਨੇ ਕਰੋੜ ਦਾ ਸਮਝੌਤਾ 15 ਜਨਵਰੀ ਤਕ ਬੰਦ ਰਹਿਣਗੇ ਸਕੂਲ, ਜਾਰੀ ਹੋਏ ਨਵੇਂ ਹੁਕਮ AI ਦੀ ਵਰਤੋਂ ਕਰ ਕੇ 42,500 ਤੋਂ ਵੱਧ ਸੁਪਰੀਮ ਕੋਰਟ ਦੇ ਫੈਸਲਿਆਂ ਦਾ ਖੇਤਰੀ ਭਾਸ਼ਾਵਾਂ ’ਚ ਅਨੁਵਾਦ ਕੀਤਾ ਗਿਆ ਇਹ ਫਲਾਈਵੇਅ ਰਹੇਗਾ ਟੋਲ ਮੁਕਤ, SC ਦੇ ਫ਼ੈਸਲੇ ਨਾਲ ਲੱਖਾਂ ਲੋਕਾਂ ਨੂੰ ਹੋਵੇਗਾ ਲਾਭ

ਹਰਿਆਣਾ

ਔਰਤਾਂ ਨੂੰ ਕਦੋਂ ਮਿਲਣਗੇ 2100 ਰੁਪਏ, CM ਸੈਣੀ ਨੇ ਦਿੱਤਾ ਇਹ ਜਵਾਬ

14 ਦਸੰਬਰ, 2024 08:18 PM

ਹਿਸਾਰ : ਦਿੱਲੀ ਸਰਕਾਰ ਨੇ ਔਰਤਾਂ ਨੂੰ 'ਮਹਿਲਾ ਸਨਮਾਨ ਯੋਜਨਾ' ਤਹਿਰ ਹਰ ਮਹੀਨੇ 1000 ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਬਾਅਦ ਹੁਣ ਹਰਿਆਣਾ ਵਿਚ ਵੀ ਇਹ ਸਵਾਲ ਉਠਣੇ ਸ਼ੁਰੂ ਹੋ ਗਏ ਹਨ ਭਾਜਪਾ ਨੇ ਮੈਨੀਫੈਸਟੋ 'ਚ ਔਰਤਾਂ ਨੂੰ 2100 ਰੁਪਏ ਦੇਣ ਦਾ ਜੋ ਵਾਅਦਾ ਕੀਤਾ ਸੀ, ਉਸ ਨੂੰ ਹਰਿਆਣਾ ਸਰਕਾਰ ਕਦੋਂ ਪੂਰਾ ਕਰੇਗੀ। ਇਸ ਨੂੰ ਲੈ ਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਜਵਾਬ ਦਿੱਤਾ ਕਿ ਅਸੀਂ ਹਰਿਆਣਾ ਦੀਆਂ ਔਰਤਾਂ ਨੂੰ 2100 ਰੁਪਏ ਦੇਣ ਦਾ ਕੰਮ ਕਰਾਂਗੇ।

 

 


ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਹੁਣ ਜੋ ਬਜਟ ਸੈਸ਼ਨ ਆਵੇਗਾ, ਉਸ ਵਿਚ ਅਸੀਂ ਇਸ ਨੂੰ ਲੈ ਕੇ ਵਿਵਸਥਾ ਕਰ ਦੇਵਾਂਗੇ। ਉਸ ਤੋਂ ਔਰਤਾਂ ਨੂੰ 2100 ਰੁਪਏ ਮਿਲਣੇ ਸ਼ੁਰੂ ਹੋ ਜਾਣਗੇ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਮੈਂ ਸੰਸਦ ਮੈਂਬਰ ਸੀ ਤਾਂ ਲੋਕ ਮੇਰੇ ਕੋਲ ਆਉਂਦੇ ਸਨ ਅਤੇ ਡਾਇਲਿਸਿਸ ਲਈ ਸਰਕਾਰੀ ਹਸਪਤਾਲ 'ਚ ਸਿਫਾਰਿਸ਼ ਲਈ ਕਹਿੰਦੇ ਸਨ। ਕਈ ਤਾਂ ਅਜਿਹੇ ਸਨ ਜੋ ਮੇਰੇ ਤੱਕ ਪਹੁੰਚ ਵੀ ਨਹੀਂ ਸਕਦੇ ਸਨ। ਇਸ ਲਈ ਅਸੀਂ ਸਰਕਾਰ ਬਣਦੇ ਹੀ ਹਰਿਆਣਾ ਦੇ ਸਾਰੇ ਹਸਪਤਾਲਾਂ ਵਿਚ ਡਾਇਲਿਸਿਸ ਦੀ ਸਹੂਲਤ ਸਾਰਿਆਂ ਲਈ ਮੁਫ਼ਤ ਕਰ ਦਿੱਤੀ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਨੌਕਰੀ ਦੇ ਸਵਾਲ 'ਤੇ ਸੈਣੀ ਨੇ ਕਿਹਾ ਕਿ ਪਿਛਲੀ ਸਰਕਾਰ ਵਿਚ ਬਿਨਾਂ ਪਰਚੀ ਅਤੇ ਖਰਚੀ ਦੇ ਨੌਕਰੀ ਨਹੀਂ ਲੱਗਦੀ ਸੀ ਪਰ ਸਾਡੀ ਸਰਕਾਰ ਨੇ ਬਿਨਾਂ ਪਰਚੀ-ਖਰਚੀ ਦੇ ਨੌਜਵਾਨਾਂ ਨੂੰ ਨੌਕਰੀ ਦੇਣ ਦਾ ਕੰਮ ਕੀਤਾ ਹੈ।                              

Have something to say? Post your comment