Tuesday, April 08, 2025
BREAKING
ਪੰਜਾਬ 'ਚ ਐਡਵਾਈਜ਼ਰੀ ਹੋ ਗਈ ਜਾਰੀ, ਦੁਪਹਿਰ 12 ਤੋਂ 4 ਵਜੇ ਤੱਕ ... ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ ' ਮੁਹਿੰਮ ਤਹਿਤ ਰਾਜਪਾਲ ਵੱਲੋਂ 5ਵੇਂ ਦਿਨ ਪੈਦਲ ਯਾਤਰਾ ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ ਪੰਜਾਬ ਦੇ ਇਨ੍ਹਾਂ ਪਿੰਡਾਂ ਦੇ ਵਸਨੀਕਾਂ ਵੱਲੋਂ ਜ਼ਮੀਨਾਂ ਨਾ ਦੇਣ ਦਾ ਐਲਾਨ ਮੋਗਾ ਸੈਕਸ ਸਕੈਂਡਲ ਵਿਚ ਸਜ਼ਾ ਦਾ ਐਲਾਨ, ਚਾਰ ਪੁਲਸ ਅਫਸਰਾਂ 'ਤੇ ਡਿੱਗੀ ਗਾਜ ਮਹਿੰਗਾਈ ਦਾ ਇਕ ਹੋਰ ਵੱਡਾ ਝਟਕਾ : ਪੈਟਰੋਲ-ਡੀਜ਼ਲ 'ਤੇ ਸਰਕਾਰ ਨੇ 2 ਰੁਪਏ ਵਧਾਈ ਐਕਸਾਈਜ਼ ਡਿਊਟੀ ਗੈਸ ਸਿਲੰਡਰ 'ਚ ਹੋਇਆ ਧਮਾਕਾ; ਉੱਜੜ ਗਏ 'ਆਸ਼ਿਆਨੇ', ਮਚੀ ਹਫੜਾ-ਦਫੜੀ ਰਾਸ਼ਟਰਪਤੀ ਮੁਰਮੂ ਦੋ ਦਿਨਾਂ ਦੇ ਸਰਕਾਰੀ ਦੌਰੇ 'ਤੇ ਪਹੁੰਚੇ ਲਿਸਬਨ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, 1 ਮਈ ਤੋਂ ਬੰਦ ਹੋ ਜਾਣਗੇ ਸਕੂਲ ਨੌਕਰੀ ਗੁਆਉਣ ਵਾਲੇ ਸੈਂਕੜੇ ਲੋਕ ਮਮਤਾ ਬੈਨਰਜੀ ਨੂੰ ਮਿਲਣ ਪਹੁੰਚੇ

ਪੰਜਾਬ

ਕਾਂਗਰਸੀ ਆਗੂ ਰਾਣਾ ਗੁਰਜੀਤ 'ਤੇ ਹੋਰ ਕੱਸਿਆ ਜਾਵੇਗਾ ਸ਼ਿਕੰਜਾ! ਜਾਣੋ ਵੱਡੀ Update

06 ਅਪ੍ਰੈਲ, 2025 06:43 PM

ਜਲੰਧਰ : ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵੱਲੋਂ ਕਪੂਰਥਲਾ ਤੋਂ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਕੰਪਨੀ ਰਾਣਾ ਸ਼ੂਗਰਜ਼ ਲਿਮਟਿਡ ਦੀ 22.02 ਕਰੋੜ ਰੁਪਏ ਦੀ ਅਚੱਲ ਜਾਇਦਾਦ ਜ਼ਬਤ ਕਰਨ ਦੇ ਮਾਮਲੇ ਵਿਚ ਈ. ਡੀ. ਦੀ ਜਾਂਚ ਹੁਣ ਤੇਜ਼ ਹੋ ਚੁੱਕੀ ਹੈ। ਸੂਤਰਾਂ ਦੀ ਮੰਨੀਏ ਤਾਂ ਈ. ਡੀ. ਫਿਲਹਾਲ ਚੱਲ ਰਹੀ ਜਾਂਚ ਤੋਂ ਇਲਾਵਾ ਹੋਰ ਕਿਸ ਢੰਗ ਨਾਲ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਵੱਲੋਂ ਉਨ੍ਹਾਂ ਦੀਆਂ ਫਰਮਾਂ ਦੀ ਵਰਤੋਂ ਕਰ ਕੇ ਹੋਰ ਕਿੰਨੇ ਪੈਸੇ ਨਾਜਾਇਜ਼ ਢੰਗ ਨਾਲ ਵਿਦੇਸ਼ ਭੇਜੇ ਗਏ, ਜਿਸ ਦਾ ਹੁਣ ਤਕ ਕੋਈ ਵੇਰਵਾ ਸਰਕਾਰ ਨੂੰ ਨਹੀਂ ਦਿੱਤਾ ਗਿਆ।

ਉਥੇ ਹੀ ਦੂਜੇ ਪਾਸੇ ਈ. ਡੀ. ਵੱਲੋਂ ਉਨ੍ਹਾਂ ਦੇ ਕਈ ਬੈਂਕ ਰਿਕਾਰਡਾਂ ਦੇ ਨਾਲ-ਨਾਲ ਹੋਰਨਾਂ ਕੰਪਨੀਆਂ ਦਾ ਖਾਕਾ ਵੀ ਤਿਆਰ ਕੀਤਾ ਜਾ ਰਿਹਾ ਹੈ ਤਾਂ ਕਿ ਹੋਰਨਾਂ ਕੰਪਨੀਆਂ ਦੀਆਂ ਵੀ ਬੈਂਕ ਟਰਾਂਜੈਕਸ਼ਨਜ਼ ਅਤੇ ਹੋਰ ਦਸਤਾਵੇਜ਼ ਜੁਟਾ ਕੇ ਜਾਂਚ ਕੀਤੀ ਜਾ ਸਕੇ। ਈ. ਡੀ. ਅਨੁਸਾਰ ਇਹ ਕਾਰਵਾਈ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (ਫੇਮਾ) 1999 ਦੀ ਧਾਰਾ 37 ਤਹਿਤ ਕੀਤੀ ਗਈ ਹੈ ਕਿਉਂਕਿ ਕੰਪਨੀ ਨੇ ਵਿਦੇਸ਼ ਵਿਚ ਨਾਜਾਇਜ਼ ਢੰਗ ਨਾਲ ਵਿਦੇਸ਼ੀ ਮੁਦਰਾ ਰੱਖੀ ਸੀ, ਜੋ ਫੇਮਾ ਦੀ ਧਾਰਾ 4 ਦਾ ਉਲੰਘਣ ਹੈ।

ਜਾਂਚ ਦੌਰਾਨ ਪਤਾ ਲੱਗਾ ਕਿ ਰਾਣਾ ਸ਼ੂਗਰਜ਼ ਲਿਮਟਿਡ ਨੇ ਗਲੋਬਲ ਡਿਪਾਜ਼ਿਟਰੀ ਰਸੀਦਾਂ ਜਾਰੀ ਕਰਕੇ ਪ੍ਰਾਪਤ ਧਨ ਵਿਚੋਂ 2.56 ਮਿਲੀਅਨ ਡਾਲਰ (22.02 ਕਰੋੜ) ਵਿਦੇਸ਼ ਵਿਚ ਰੱਖੇ ਹਨ, ਜਿਨ੍ਹਾਂ ਨੂੰ ਭਾਰਤ ਨਹੀਂ ਲਿਆਂਦਾ ਗਿਆ। ਇਹ ਰਾਸ਼ੀ ਤੈਅ ਉਦੇਸ਼ ਲਈ ਵਰਤੀ ਨਹੀਂ ਗਈ, ਜੋ ਫੇਮਾ ਦੇ ਨਿਯਮਾਂ ਦਾ ਉਲੰਘਣ ਹੈ। ਇਸ ਤੋਂ ਪਹਿਲਾਂ ਫਰਵਰੀ 2025 ਵਿਚ ਇਨਕਮ ਟੈਕਸ ਵਿਭਾਗ ਨੇ ਰਾਣਾ ਗੁਰਜੀਤ ਸਿੰਘ ਦੇ ਯੂ. ਪੀ. ਸਥਿਤ ਸ਼ੂਗਰ ਮਿੱਲਜ਼, ਕਪੂਰਥਲਾ ਅਤੇ ਚੰਡੀਗੜ੍ਹ ਸਮੇਤ 35 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ ਸੀ।

ਇਸ ਨਵੀਂ ਕਾਰਵਾਈ ਨਾਲ ਰਾਣਾ ਗੁਰਜੀਤ ਸਿੰਘ ਅਤੇ ਉਨ੍ਹਾਂ ਦੀ ਕੰਪਨੀ ਰਾਣਾ ਸ਼ੂਗਰਜ਼ ਲਿਮਟਿਡ ਖ਼ਿਲਾਫ਼ ਜਾਂਚ ਹੋਰ ਗੰਭੀਰ ਹੋ ਗਈ ਹੈ, ਹਾਲਾਂਕਿ ਰਾਣਾ ਗੁਰਜੀਤ ਸਿੰਘ ਵੱਲੋਂ ਕਾਨੂੰਨੀ ਤੌਰ ’ਤੇ ਆਪਣੇ ਬਚਾਅ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਹੁਣ ਵੇਖਣਾ ਹੈ ਕਿ ਭਵਿੱਖ ਵਿਚ ਉਕਤ ਜਾਂਚ ਕਿਸ ਪਾਸੇ ਦਾ ਰੁਖ਼ ਕਰੇਗੀ ਕਿਉਂਕਿ ਉਕਤ ਕਾਰਵਾਈਆਂ ਨੂੰ ਸਿਆਸੀ ਗਲਿਆਰਿਆਂ ਵਿਚ ਸਿਆਸੀ ਤੌਰ ’ਤੇ ਕਈ ਤਰੀਕਿਆਂ ਨਾਲ ਵੇਖਿਆ ਜਾ ਰਿਹਾ ਹੈ ਅਤੇ ਕਈ ਤਰ੍ਹਾਂ ਦੀਆਂ ਸਿਆਸੀ ਚਰਚਾਵਾਂ ਵੀ ਚੱਲ ਰਹੀਆਂ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਐਡਵਾਈਜ਼ਰੀ ਹੋ ਗਈ ਜਾਰੀ, ਦੁਪਹਿਰ 12 ਤੋਂ 4 ਵਜੇ ਤੱਕ ...

ਪੰਜਾਬ 'ਚ ਐਡਵਾਈਜ਼ਰੀ ਹੋ ਗਈ ਜਾਰੀ, ਦੁਪਹਿਰ 12 ਤੋਂ 4 ਵਜੇ ਤੱਕ ...

ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ ' ਮੁਹਿੰਮ ਤਹਿਤ ਰਾਜਪਾਲ ਵੱਲੋਂ 5ਵੇਂ ਦਿਨ ਪੈਦਲ ਯਾਤਰਾ

ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ ' ਮੁਹਿੰਮ ਤਹਿਤ ਰਾਜਪਾਲ ਵੱਲੋਂ 5ਵੇਂ ਦਿਨ ਪੈਦਲ ਯਾਤਰਾ

ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦੇ ਇਨ੍ਹਾਂ ਪਿੰਡਾਂ ਦੇ ਵਸਨੀਕਾਂ ਵੱਲੋਂ ਜ਼ਮੀਨਾਂ ਨਾ ਦੇਣ ਦਾ ਐਲਾਨ

ਪੰਜਾਬ ਦੇ ਇਨ੍ਹਾਂ ਪਿੰਡਾਂ ਦੇ ਵਸਨੀਕਾਂ ਵੱਲੋਂ ਜ਼ਮੀਨਾਂ ਨਾ ਦੇਣ ਦਾ ਐਲਾਨ

ਮੋਗਾ ਸੈਕਸ ਸਕੈਂਡਲ ਵਿਚ ਸਜ਼ਾ ਦਾ ਐਲਾਨ, ਚਾਰ ਪੁਲਸ ਅਫਸਰਾਂ 'ਤੇ ਡਿੱਗੀ ਗਾਜ

ਮੋਗਾ ਸੈਕਸ ਸਕੈਂਡਲ ਵਿਚ ਸਜ਼ਾ ਦਾ ਐਲਾਨ, ਚਾਰ ਪੁਲਸ ਅਫਸਰਾਂ 'ਤੇ ਡਿੱਗੀ ਗਾਜ

ਨਵਾਂਸ਼ਹਿਰ 'ਚ CM ਮਾਨ ਨੇ ਸਕੂਲ ਆਫ਼ ਐਮੀਨੈਂਸ ਦਾ ਕੀਤਾ ਉਤਘਾਟਨ, ਨਸ਼ਿਆਂ ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਨਵਾਂਸ਼ਹਿਰ 'ਚ CM ਮਾਨ ਨੇ ਸਕੂਲ ਆਫ਼ ਐਮੀਨੈਂਸ ਦਾ ਕੀਤਾ ਉਤਘਾਟਨ, ਨਸ਼ਿਆਂ ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਡੱਲੇਵਾਲ ਨੇ ਖ਼ਤਮ ਕੀਤਾ ਮਰਨ ਵਰਤ, 131 ਦਿਨ ਬਾਅਦ ਤੋੜਿਆ ਵਰਤ

ਡੱਲੇਵਾਲ ਨੇ ਖ਼ਤਮ ਕੀਤਾ ਮਰਨ ਵਰਤ, 131 ਦਿਨ ਬਾਅਦ ਤੋੜਿਆ ਵਰਤ

ਪੰਜਾਬ ਪੁਲਸ 'ਚ ਫਿਰ ਵੱਡਾ ਫੇਰਬਦਲ, 65 DSPs ਦੇ ਤਬਾਦਲੇ, ਵੇਖੋ ਪੂਰੀ ਲਿਸਟ

ਪੰਜਾਬ ਪੁਲਸ 'ਚ ਫਿਰ ਵੱਡਾ ਫੇਰਬਦਲ, 65 DSPs ਦੇ ਤਬਾਦਲੇ, ਵੇਖੋ ਪੂਰੀ ਲਿਸਟ

ਕੈਬਨਿਟ ਮੰਤਰੀ ETO ਨੇ ਪੰਜਾਬ ਰੋਡਵੇਜ਼ ਦਾ ਇੰਸਪੈਕਟਰ ਕੀਤਾ ਮੁਅੱਤਲ, ਜਾਣੋ ਕੀ ਹੈ ਪੂਰਾ ਮਾਮਲਾ

ਕੈਬਨਿਟ ਮੰਤਰੀ ETO ਨੇ ਪੰਜਾਬ ਰੋਡਵੇਜ਼ ਦਾ ਇੰਸਪੈਕਟਰ ਕੀਤਾ ਮੁਅੱਤਲ, ਜਾਣੋ ਕੀ ਹੈ ਪੂਰਾ ਮਾਮਲਾ

ਯੋਧਿਆਂ ਤੇ ਸ਼ਹੀਦਾਂ ਦੀ ਧਰਤੀ ਨੂੰ ਨਸ਼ਿਆਂ ਨਾਲ ਬਰਬਾਦ ਨਹੀਂ ਹੋਣ ਦਿੱਤਾ ਜਾਵੇਗਾ: ਰਾਜਪਾਲ ਪੰਜਾਬ

ਯੋਧਿਆਂ ਤੇ ਸ਼ਹੀਦਾਂ ਦੀ ਧਰਤੀ ਨੂੰ ਨਸ਼ਿਆਂ ਨਾਲ ਬਰਬਾਦ ਨਹੀਂ ਹੋਣ ਦਿੱਤਾ ਜਾਵੇਗਾ: ਰਾਜਪਾਲ ਪੰਜਾਬ