ਖਰੜ (ਪ੍ਰੀਤ ਪੱਤੀ) : ਅੱਜ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਜਸਪਾਲ ਸਿੰਘ ਨਿਆਮੀਆਂ ਦੀ ਅਗਵਾਈ ਹੇਠ ਖਰੜ ਦੇ ਐਸਡੀਐਮ ਦਫਤਰ ਅੱਗੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਭਾਰਤ ਤੇ 26 ਫੀਸਦੀ ਟੈਰਿਫ ਵਧਾਉਣ ਦੇ ਰੋਸ ਵਜੋਂ ਉਸ ਦਾ ਪੁਤਲਾ ਫੂਕਿਆ ਗਿਆ ਹੈ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਜਸਪਾਲ ਸਿੰਘ ਨਿਆਮੀਆਂ ਨੇ ਕਿਹਾ ਨੇ ਕਿ ਕਿਸਾਨੀ ਅੰਦੋਲਨ ਦੌਰਾਨ ਕੇਂਦਰ ਸਰਕਾਰ ਵੱਲੋਂ ਤਿੰਨ ਕਿਸਾਨ ਵਿਰੋਧੀ ਬਿੱਲ ਰੱਦ ਕੀਤੇ ਗਏ ਸਨ ਪਰ ਹੁਣ ਕੇਂਦਰ ਸਰਕਾਰ ਕਿਸਾਨਾਂ ਨੂੰ ਅੱਖਾਂ ਪਰੋਖੋ ਕਰਕੇ ਇਹ ਕਾਨੂੰਨ ਹੋਲੀ ਹੋਲੀ ਲਾਗੂ ਕਰ ਰਹੀ ਹੈ ਜਿਸ ਨਾਲ ਕਿਸਾਨ ਬਰਬਾਦ ਹੋ ਜਾਵੇਗਾ। ਉਹਨਾਂ ਕਿਸਾਨ ਜਥੇਬੰਦੀਆਂ ਦੀ ਇੱਕਜੁੱਟਤਾ ਦੀ ਦਾ ਦਾਅਵਾ ਕਰਦਿਆਂ ਕਿਹਾ ਜੇਕਰ ਮੋਦੀ ਸਰਕਾਰ ਨੇ ਇਹ ਕਾਨੂੰਨ ਲਾਗੂ ਕਰ ਦਿੱਤਾ ਹੈ ਤਾਂ ਇਸ ਨਾਲ ਜਵਾਨੀ ਤੇ ਕਿਸਾਨੀ ਬਰਬਾਦ ਹੋ ਜਾਵੇਗੀ ਕਿਉਂਕਿ ਜਵਾਨੀ ਦਾ ਪਹਿਲਾ ਹੀ ਨਸ਼ਿਆਂ ਦੀ ਰਾਹ ਤੁਰੀ ਪਈ ਹੈ ਉਹਨਾਂ ਕਿਹਾ ਕਿ ਸਰਕਾਰਾਂ ਚਿੱਟਾ ਬੰਦ ਕਰਨ ਦੇ ਦਾਵੇ ਕਰ ਰਹੀਆਂ ਹਨ ਪਰ ਸਰਕਾਰ ਦੀ ਸਹਿ ਨਾਲ ਹੀ ਚਿੱਟਾ ਵਿਕ ਰਿਹਾ ਹੈ ਉਹਨਾਂ ਕਿਹਾ ਜੀ ਪੁਲਿਸ ਚਾਹੇ ਤਾਂ ਨਸ਼ਾ ਖਤਮ ਹੋ ਜਾਵੇਗਾ ਉਹਨਾਂ ਕਿਹਾ ਕਿ ਅਮਰੀਕਾ ਵੱਲੋਂ ਲਗਾਏ ਗਏ 26 ਫੀਸਦੀ ਟੈਰਿਫ ਨਾਲ ਉਹਦਾ ਸਮਾਨ ਨਹੀਂ ਵਿਕੇਗਾ ਉਹਨਾਂ ਕਿਹਾ ਕਿ ਜਿਸ ਦਾ ਜੀਐਸਟੀ ਲੱਗਣ ਨਾਲ ਮੰਗਿਆਈ ਵਧੀ ਹੈ ਉਸੇ ਤਰ੍ਹਾਂ ਇਹ ਟੈਰਿਫ ਲੱਗਣ ਨਾਲ ਵੀ ਫਰਕ ਪਵੇਗਾ ਉਹਨਾਂ ਮੰਗ ਕੀਤੀ ਹੈ ਕਿ ਮੋਦੀ ਸਰਕਾਰ ਅਮਰੀਕਾ ਨਾਲ ਹੋਏ ਸਮਝੌਤਿਆਂ ਨੂੰ ਰੱਦ ਕਰੇ ਇਸ ਮੌਕੇ ਉਹਨਾਂ ਦੇ ਨਾਲ ਗੁਰਮੀਤ ਸਿੰਘ ਖੁੰਨੀ ਮਾਜਰਾ ਤੋਂ ਇਲਾਵਾ ਹੋਰ ਵੀ ਕਿਸਾਨ ਆਗੂ ਮੌਜੂਦ ਸਨ ।