Saturday, April 19, 2025
BREAKING
PM ਮੋਦੀ ਨੇ ਐਲਨ ਮਸਕ ਨਾਲ ਕੀਤੀ ਗੱਲ, ਜਾਣੋ ਕਿਹੜੇ ਮੁੱਦਿਆਂ 'ਤੇ ਹੋਈ ਚਰਚਾ ਤੇਜ਼ ਰਫ਼ਤਾਰ ਕਾਰਨ ਪਲਟ ਗਈ ਸਵਾਰੀਆਂ ਨਾਲ ਭਰੀ ਬੱਸ, ਮਿੰਟਾਂ 'ਚ ਮਚ ਗਿਆ ਚੀਕ-ਚਿਹਾੜਾ ਪੰਜਾਬ 'ਚ ਨਹੀਂ ਚੱਲੇਗੀ Private Schools ਦੀ ਮਨਮਰਜ਼ੀ! ਵੱਡੇ ਐਕਸ਼ਨ ਦੀ ਤਿਆਰੀ 'ਚ ਮਾਨ ਸਰਕਾਰ ਪੰਜਾਬ 'ਚ ਪੈ ਗਏ ਗੜ੍ਹੇ ਹੁਣ ਇਕ ਹੋਰ ਧਾਕੜ ਪੂਰੇ IPL 'ਚੋਂ ਹੋ ਗਿਆ ਬਾਹਰ ! ਟੀਮ ਨੇ ਰਿਪਲੇਸਮੈਂਟ ਦਾ ਕੀਤਾ ਐਲਾਨ IPL 2025 ; ਪੰਜਾਬ ਤੇ RCB ਦੇ ਮੁਕਾਬਲੇ 'ਚ ਮੌਸਮ ਪਾਵੇਗਾ ਅੜਿੱਕਾ ! ਪੰਜਾਬ 'ਚ Private ਸਕੂਲਾਂ 'ਤੇ ਹੋ ਸਕਦੈ ਵੱਡਾ ਐਕਸ਼ਨ, ਸਖ਼ਤ ਕਦਮ ਚੁੱਕੇਗੀ ਸਰਕਾਰ! 172,000 ਤੋਂ ਵੱਧ ਪਾਕਿਸਤਾਨੀ ਲੋਕਾਂ ਨੇ ਛੱਡਿਆ ਦੇਸ਼, ਅੰਕੜੇ ਜਾਰੀ ਬਾਜਵਾ ਦੱਸਣ ਕਿਹੜੀਆਂ ਏਜੰਸੀਆਂ ਨੇ ਪੰਜਾਬ ’ਚ 32 ਬੰਬਾਂ ਦੀ ਗੱਲ ਕਹੀ : ਮੰਤਰੀ ਸੌਂਦ ਪੰਜਾਬ ਦੇ ਇਸ ਸਰਕਾਰੀ ਹਸਪਤਾਲ ਦੇ ਦੋ ਮੁਲਾਜ਼ਮ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ, ਮਾਮਲਾ ਜਾਣ ਹੋਵੋਗੇ ਹੈਰਾਨ

ਪੰਜਾਬ

ਕੈਬਨਿਟ ਮੰਤਰੀ ਗੋਇਲ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ ’ਚ ਵਿਕਾਸ ਕਾਰਜਾਂ ਦੇ ਉਦਘਾਟਨ

17 ਅਪ੍ਰੈਲ, 2025 05:59 PM

ਲਹਿਰਾਗਾਗਾ : ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਧਾਨ ਸਭਾ ਹਲਕਾ ਲਹਿਰਾ ਅਧੀਨ ਆਉਂਦੇ ਵੱਖ-ਵੱਖ ਸਰਕਾਰੀ ਸਕੂਲਾਂ ’ਚ ਲੱਗਭਗ 1.90 ਕਰੋੜ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ। ਕੈਬਨਿਟ ਮੰਤਰੀ ਗੋਇਲ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਹਰ ਪੱਖੋਂ ਸਰਵੋਤਮ ਸਹੂਲਤਾਂ ਪ੍ਰਦਾਨ ਕਰਨ ਦਾ ਮਕਸਦ ਵਿਦਿਆਰਥੀਆਂ ਨੂੰ ਉੱਚ ਪੱਧਰੀ ਅਤੇ ਆਧੁਨਿਕ ਸਿੱਖਿਆ ਦੇ ਕੇ ਸਮੇਂ ਦਾ ਹਾਣੀ ਬਣਾਉਣਾ ਹੈ ਤਾਂ ਜੋ ਉਹ ਆਉਣ ਵਾਲੇ ਸਮੇਂ ’ਚ ਮੁਕਾਬਲੇ ਦੀਆਂ ਔਖੀਆਂ ਪ੍ਰੀਖਿਆਵਾਂ ਨੂੰ ਸੁਖਾਲੇ ਢੰਗ ਨਾਲ ਪਾਸ ਕਰਨ ਦੇ ਸਮਰੱਥ ਬਣ ਸਕਣ ਅਤੇ ਆਪਣੀ ਮਿਹਨਤ ਅਤੇ ਲਗਨ ਦੇ ਨਾਲ ਅਜਿਹੀਆਂ ਬੁਲੰਦੀਆਂ ਨੂੰ ਹਾਸਲ ਕਰਕੇ ਨਾਮਣਾ ਖੱਟ ਸਕਣ, ਜਿਹੜੀਆਂ ਬੁਲੰਦੀਆਂ ਦਾ ਉਹ ਸੁਪਨਾ ਵੇਖਦੇ ਹਨ।

ਗੋਇਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ 52 ਹਜ਼ਾਰ ਤੋਂ ਵੀ ਵਧੇਰੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਕੇ ਕੀਰਤੀਮਾਨ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ’ਚ ਵਿਦਿਆਰਥੀਆਂ ਦੇ ਹੁਨਰ ਨੂੰ ਤਰਾਸ਼ ਕੇ ਦਿਲਚਸਪੀ ਮੁਤਾਬਕ ਸਿੱਖਿਆ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਤਾਂ ਜੋ ਉਹ ਬਾਰ੍ਹਵੀਂ ਪਾਸ ਕਰਨ ਮਗਰੋਂ ਮੁਕਾਬਲੇ ਦੀਆਂ ਪ੍ਰੀਖਿਆਵਾਂ ’ਚ ਹਿੱਸਾ ਲੈਣ ਦੇ ਯੋਗ ਬਣਨ ਅਤੇ ਮਨ ਪਸੰਦ ਦੇ ਅਹੁਦਿਆਂ ’ਤੇ ਸੇਵਾਵਾਂ ਨਿਭਾਉਣ। ਉਨ੍ਹਾਂ ਕਿਹਾ ਕਿ ਸਰਕਾਰੀ ਵਿਭਾਗਾਂ ਨੂੰ ਮੁਕੰਮਲ ਤੌਰ ’ਤੇ ਭ੍ਰਿਸ਼ਟਾਚਾਰ ਮੁਕਤ ਕਰਨ ਦੀ ਮੁਹਿੰਮ ਵੀ ਸਾਰਥਕ ਨਤੀਜੇ ਸਾਹਮਣੇ ਲਿਆ ਰਹੀ ਹੈ।

ਕੈਬਨਿਟ ਮੰਤਰੀ ਗੋਇਲ ਵੱਲੋਂ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਮਿਡਲ ਸਕੂਲ ਰਾਮਗੜ੍ਹ ਸੰਧੂਆਂ, ਸਰਕਾਰੀ ਪ੍ਰਾਇਮਰੀ ਸਕੂਲ ਸੇਖੋਵਾਸ, ਸਰਕਾਰੀ ਪ੍ਰਾਇਮਰੀ ਤੇ ਹਾਈ ਸਕੂਲ ਘੋੜੇਨਬ, ਸਰਕਾਰੀ ਪ੍ਰਾਇਮਰੀ ਸਕੂਲ ਰੋੜੇਵਾਲਾ, ਸਰਕਾਰੀ ਪ੍ਰਾਇਮਰੀ ਤੇ ਹਾਈ ਸਕੂਲ ਕਾਲਬੰਜਾਰਾ, ਸਰਕਾਰੀ ਹਾਈ ਅਤੇ ਪ੍ਰਾਇਮਰੀ ਸਕੂਲਾਂ ਪਿੰਡ ਜਲੂਰ ਵਿਖੇ ਆਯੋਜਿਤ ਸਮਾਗਮਾਂ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ।

ਇਸ ਮੌਕੇ ਜ਼ਿਲਾ ਸਿੱਖਿਆ ਅਫਸਰ ਪ੍ਰਾਇਮਰੀ ਬਲਜਿੰਦਰ ਕੌਰ, ਪੀ.ਏ. ਰਾਕੇਸ਼ ਕੁਮਾਰ ਗੁਪਤਾ, ਅਮਰੀਕ ਸਿੰਘ ਸਾਬਕਾ ਸਰਪੰਚ ਰਾਮਗੜ੍ਹ ਸੰਧੂਆਂ, ਜਗਸੀਰ ਸਿੰਘ ਬਲਾਕ ਪ੍ਰਧਾਨ ਪਿੰਡ ਰਾਮਗੜ੍ਹ ਸੰਧੂਆਂ, ਲਖਬੀਰ ਸਿੰਘ ਲੱਖਾ ਸਰਪੰਚ ਘੋੜੇਨਾਬ, ਗੁਰਪਿਆਰ ਸਿੰਘ ਬਲਾਕ ਪ੍ਰਧਾਨ ਪਿੰਡ ਘੋੜੇਨਾਬ, ਭੂਸ਼ਣ ਸਿੰਘ ਬਿੱਲਾ, ਰਾਮਾ ਸਿੰਘ ਨੰਬਰਦਾਰ, ਜੱਸੀ ਸਿੰਘ ਪਿੰਡ ਸੇਖੋਵਾਸ, ਬਿੰਦਰ ਸਿੰਘ ਪਿੰਡ ਸੇਖੋਵਾਸ, ਕਰਮਜੀਤ ਸਿੰਘ ਪਿੰਡ ਰੋੜੇਵਾਲਾ, ਜਸਵਿੰਦਰ ਸਿੰਘ, ਦੀਪਾ ਸਿੰਘ, ਗੁਰਵਿੰਦਰ ਸਿੰਘ ਸਰਪੰਚ ਪਿੰਡ ਜਲੂਰ, ਪਰਮਜੀਤ ਸਿੰਘ ਪੰਮਾ, ਗੁਰਪ੍ਰੀਤ ਸਿੰਘ, ਛੱਜੂ ਸਿੰਘ ਸਰਾਓ, ਕਰਮਜੀਤ ਸਿੰਘ ਕਾਮਾ, ਗੁਰਪਿਆਰ ਸਿੰਘ ਵੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਨਹੀਂ ਚੱਲੇਗੀ Private Schools ਦੀ ਮਨਮਰਜ਼ੀ! ਵੱਡੇ ਐਕਸ਼ਨ ਦੀ ਤਿਆਰੀ 'ਚ ਮਾਨ ਸਰਕਾਰ

ਪੰਜਾਬ 'ਚ ਨਹੀਂ ਚੱਲੇਗੀ Private Schools ਦੀ ਮਨਮਰਜ਼ੀ! ਵੱਡੇ ਐਕਸ਼ਨ ਦੀ ਤਿਆਰੀ 'ਚ ਮਾਨ ਸਰਕਾਰ

ਪੰਜਾਬ 'ਚ ਪੈ ਗਏ ਗੜ੍ਹੇ

ਪੰਜਾਬ 'ਚ ਪੈ ਗਏ ਗੜ੍ਹੇ

ਪੰਜਾਬ 'ਚ Private ਸਕੂਲਾਂ 'ਤੇ ਹੋ ਸਕਦੈ ਵੱਡਾ ਐਕਸ਼ਨ, ਸਖ਼ਤ ਕਦਮ ਚੁੱਕੇਗੀ ਸਰਕਾਰ!

ਪੰਜਾਬ 'ਚ Private ਸਕੂਲਾਂ 'ਤੇ ਹੋ ਸਕਦੈ ਵੱਡਾ ਐਕਸ਼ਨ, ਸਖ਼ਤ ਕਦਮ ਚੁੱਕੇਗੀ ਸਰਕਾਰ!

ਬਾਜਵਾ ਦੱਸਣ ਕਿਹੜੀਆਂ ਏਜੰਸੀਆਂ ਨੇ ਪੰਜਾਬ ’ਚ 32 ਬੰਬਾਂ ਦੀ ਗੱਲ ਕਹੀ : ਮੰਤਰੀ ਸੌਂਦ

ਬਾਜਵਾ ਦੱਸਣ ਕਿਹੜੀਆਂ ਏਜੰਸੀਆਂ ਨੇ ਪੰਜਾਬ ’ਚ 32 ਬੰਬਾਂ ਦੀ ਗੱਲ ਕਹੀ : ਮੰਤਰੀ ਸੌਂਦ

ਪੰਜਾਬ ਦੇ ਇਸ ਸਰਕਾਰੀ ਹਸਪਤਾਲ ਦੇ ਦੋ ਮੁਲਾਜ਼ਮ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ, ਮਾਮਲਾ ਜਾਣ ਹੋਵੋਗੇ ਹੈਰਾਨ

ਪੰਜਾਬ ਦੇ ਇਸ ਸਰਕਾਰੀ ਹਸਪਤਾਲ ਦੇ ਦੋ ਮੁਲਾਜ਼ਮ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ, ਮਾਮਲਾ ਜਾਣ ਹੋਵੋਗੇ ਹੈਰਾਨ

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ 48ਵੇਂ ਦਿਨ 97 ਨਸ਼ਾ ਸਮੱਗਲਰ ਗ੍ਰਿਫ਼ਤਾਰ

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ 48ਵੇਂ ਦਿਨ 97 ਨਸ਼ਾ ਸਮੱਗਲਰ ਗ੍ਰਿਫ਼ਤਾਰ

ਪੰਜਾਬ ਆਵੇਗਾ ਅੰਮ੍ਰਿਤਪਾਲ ਸਿੰਘ, ਡਿੱਬਰੂਗੜ੍ਹ ਜੇਲ੍ਹ ਲਈ ਰਵਾਨਾ ਹੋਈ ਪੁਲਸ

ਪੰਜਾਬ ਆਵੇਗਾ ਅੰਮ੍ਰਿਤਪਾਲ ਸਿੰਘ, ਡਿੱਬਰੂਗੜ੍ਹ ਜੇਲ੍ਹ ਲਈ ਰਵਾਨਾ ਹੋਈ ਪੁਲਸ

ਪੰਜਾਬ ਦੇ ਹਸਪਤਾਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਰਕਾਰ ਨੇ ਚੁੱਕਿਆ ਅਹਿਮ ਕਦਮ

ਪੰਜਾਬ ਦੇ ਹਸਪਤਾਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਰਕਾਰ ਨੇ ਚੁੱਕਿਆ ਅਹਿਮ ਕਦਮ

ਜ਼ਮੀਨ ਦੀ ਰਜਿਸਟਰੀ ਕਰਵਾਉਣਾ ਹੋਵੇਗਾ ਮਹਿੰਗਾ! 20 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ ਕੁਲੈਕਟਰ ਰੇਟ

ਜ਼ਮੀਨ ਦੀ ਰਜਿਸਟਰੀ ਕਰਵਾਉਣਾ ਹੋਵੇਗਾ ਮਹਿੰਗਾ! 20 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ ਕੁਲੈਕਟਰ ਰੇਟ

ਪੰਜਾਬ ਦੇ ਕਿਸਾਨਾਂ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ! ਖੜ੍ਹੀ ਹੋਈ ਨਵੀਂ ਮੁਸੀਬਤ

ਪੰਜਾਬ ਦੇ ਕਿਸਾਨਾਂ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ! ਖੜ੍ਹੀ ਹੋਈ ਨਵੀਂ ਮੁਸੀਬਤ