ਪਟਿਆਲਾ : ਦੇਸ਼ ਭਰ 'ਚ ਵਿਸਾਖੀ ਤੇ ਖਾਲਸਾ ਸਾਜਨਾ ਦਿਹਾੜਾ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਪੰਜਾਬ ਦੇ ਗੁਰੂਘਰਾਂ 'ਚ ਵੀ ਸ਼ਰਧਾਲੂਆਂ ਦੀ ਰੌਣਕਾਂ ਵੇਖਣ ਨੂੰ ਮਿਲੀਆਂ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਵਸ ਮੌਕੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ, ਪਟਿਆਲਾ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਏ।
ਇਸ ਦੀਆਂ ਤਸਵੀਰਾਂ ਮੁੱਖ ਮੰਤਰੀ ਮਾਨ ਨੇ ਸੋਸ਼ਲ ਮੀਡੀਆ 'ਤੇ ਸਾਂਝੀਆਂ ਕਰਦਿਆਂ ਲਿਖਿਆ ਕਿ ''ਅੱਜ ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਵਸ ਦੇ ਪਾਵਨ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ, ਪਟਿਆਲਾ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ। ਗੁਰੂ ਚਰਨਾਂ ‘ਚ ਮੱਥਾ ਟੇਕਿਆ। ਗੁਰੂ ਸਾਹਿਬ ਅੱਗੇ ਪੰਜਾਬ-ਪੰਜਾਬੀਆਂ ਦੀ ਚੜ੍ਹਦੀਕਲਾ ਅਤੇ ਅੰਨਦਾਤੇ ਨੂੰ ਹੋਰ ਬਰਕਤਾਂ ਨਾਲ ਨਿਵਾਜਣ ਦੀ ਅਰਦਾਸ ਬੇਨਤੀ ਕੀਤੀ। ਪੰਜਾਬ ‘ਚ ਅਮਨ-ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਹਮੇਸ਼ਾ ਕਾਇਮ ਰਹੇ।''