Monday, December 23, 2024
BREAKING
Credit-Debit Card ਰਾਹੀਂ ਕਰਦੇ ਹੋ ਭੁਗਤਾਨ, ਤਾਂ ਹੋ ਜਾਓ ਸਾਵਧਾਨ! ਐਕਸਪਾਇਰੀ ਖ਼ੁਰਾਕੀ ਵਸਤੂਆਂ ਨੂੰ ਲੈ ਕੇ FSSAI ਦਾ ਵੱਡਾ ਫੈਸਲਾ, ਕੰਪਨੀਆਂ ਅਜਿਹੀਆਂ ਚੀਜ਼ਾਂ ਦੀ ਡਿਲਿਵਰੀ ਨਾ ਕਰਨ 10 ਜਵਾਨਾਂ ਦਾ ਕਤਲ ਕਰਨ ਵਾਲਾ ਨਕਸਲੀ ਗ੍ਰਿਫ਼ਤਾਰ ਭਾਰਤ 'ਚ ਮਲੇਰੀਆ ਦੇ ਮਾਮਲਿਆਂ 'ਚ ਮਹੱਤਵਪੂਰਨ ਗਿਰਾਵਟ; WHO ਨੇ ਕੀਤੀ ਸ਼ਲਾਘਾ ਕੇਜਰੀਵਾਲ ਵਲੋਂ ਵਿਦਿਆਰਥੀਆਂ ਲਈ ਅੰਬੇਡਕਰ ਸਕਾਲਰਸ਼ਿਪ ਦਾ ਐਲਾਨ ਜੰਮੂ ਯੂਨੀਵਰਸਿਟੀ ਨੂੰ A++ NAAC ਮਾਨਤਾ ਮਿਲੀ, ਉੱਪ ਰਾਜਪਾਲ ਨੇ ਜਤਾਈ ਖੁਸ਼ੀ ਭਾਰਤੀ ਫੌਜ 'ਚ ਸ਼ਾਮਲ ਕੀਤੀਆਂ ਜਾਣਗੀਆਂ K9 ਵਜਰਾ ਤੌਪ, ਹੋਇਆ ਇੰਨੇ ਕਰੋੜ ਦਾ ਸਮਝੌਤਾ 15 ਜਨਵਰੀ ਤਕ ਬੰਦ ਰਹਿਣਗੇ ਸਕੂਲ, ਜਾਰੀ ਹੋਏ ਨਵੇਂ ਹੁਕਮ AI ਦੀ ਵਰਤੋਂ ਕਰ ਕੇ 42,500 ਤੋਂ ਵੱਧ ਸੁਪਰੀਮ ਕੋਰਟ ਦੇ ਫੈਸਲਿਆਂ ਦਾ ਖੇਤਰੀ ਭਾਸ਼ਾਵਾਂ ’ਚ ਅਨੁਵਾਦ ਕੀਤਾ ਗਿਆ ਇਹ ਫਲਾਈਵੇਅ ਰਹੇਗਾ ਟੋਲ ਮੁਕਤ, SC ਦੇ ਫ਼ੈਸਲੇ ਨਾਲ ਲੱਖਾਂ ਲੋਕਾਂ ਨੂੰ ਹੋਵੇਗਾ ਲਾਭ

ਮਨੋਰੰਜਨ

ਗਾਇਕ Gulab Sidhu ਦੇ ਸ਼ੋਅ 'ਚ ਹੰਗਾਮਾ! ਬਾਊਂਸਰਾਂ ਨੇ ਬਜ਼ੁਰਗ ਤੇ ਨੌਜ਼ਵਾਨ ਨੂੰ ਸਟੇਜ ਤੋਂ ਦਿੱਤਾ ਧੱਕਾ

13 ਅਕਤੂਬਰ, 2024 06:31 PM

ਬੀਤੇ ਦਿਨ ਖੰਨਾ ਦੇ ਲਲਹੇੜੀ ਰੋਡ ‘ਤੇ ਚੱਲ ਰਹੇ ਦੁਸਹਿਰੇ ਦੇ ਪ੍ਰੋਗਰਾਮ ਦੌਰਾਨ ਅਚਾਨਕ ਮਾਹੌਲ ਤਣਾਅਪੂਰਨ ਹੋ ਗਿਆ। ਸਮਾਗਮ ਵਿੱਚ ਪੁੱਜੇ ਮਸ਼ਹੂਰ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਬਾਊਂਸਰਾਂ ਨੇ ਇੱਕ ਬਜ਼ੁਰਗ ਅਤੇ ਨੌਜਵਾਨ ਨੂੰ ਸਟੇਜ ਤੋਂ ਹੇਠਾਂ ਧੱਕ ਦਿੱਤਾ, ਜਿਸ ਕਾਰਨ ਬਜ਼ੁਰਗ ਦੀ ਪੱਗ ਉਤਰ ਗਈ। ਇਸ ਘਟਨਾ ਕਾਰਨ ਸਟੇਜ ‘ਤੇ ਮਾਹੌਲ ਗਰਮ ਹੋ ਗਿਆ ਅਤੇ ਗੁੱਸੇ ‘ਚ ਆਏ ਗਾਇਕ ਨੇ ਤੁਰੰਤ ਗਾਉਣਾ ਬੰਦ ਕਰ ਦਿੱਤਾ।

ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ ਹੈ। ਸਟੇਜ ਤੋਂ ਲੋਕਾਂ ਨੂੰ ਸੰਬੋਧਨ ਕਰਦਿਆਂ ਗੁਲਾਬ ਸਿੱਧੂ ਨੇ ਕਿਹਾ ਕਿ ਸਾਡੇ ਇੱਕ ਭਰਾ ਦੀ ਪੱਗ ਲਾਹੁਣੀ ਬਹੁਤ ਹੀ ਸ਼ਰਮਨਾਕ ਘਟਨਾ ਹੈ। ਕਿਸੇ ਵੀ ਵਿਅਕਤੀ ਦੀ ਦਸਤਾਰ ਦਾ ਇਸ ਤਰ੍ਹਾਂ ਅਪਮਾਨ ਨਹੀਂ ਹੋਣਾ ਚਾਹੀਦਾ। ਸਿੱਧੂ ਦੀ ਟਿੱਪਣੀ ਤੋਂ ਬਾਅਦ ਪ੍ਰੋਗਰਾਮ ‘ਚ ਤਣਾਅ ਵਧ ਗਿਆ।

ਇਸ ਦੌਰਾਨ ਸਟੇਜ ‘ਤੇ ਖੜ੍ਹੇ ਇਕ ਵਿਅਕਤੀ ਨੇ ਟਰੈਕਟਰ ਚਾਲਕ ਨੂੰ ਟਰੈਕਟਰ ਨੂੰ ਸਟੇਜ ਵੱਲ ਲਿਜਾਣ ਲਈ ਕਿਹਾ। ਸਟੇਜ ਵੱਲ ਵਧਦੇ ਟਰੈਕਟਰ ਦੀ ਰਫ਼ਤਾਰ ਦੇਖ ਉੱਥੇ ਮੌਜੂਦ ਲੋਕ ਡਰ ਗਏ ਅਤੇ ਆਪਣੀ ਜਾਨ ਬਚਾਉਣ ਲਈ ਇਧਰ-ਉਧਰ ਭੱਜਣ ਲੱਗੇ। ਸਥਿਤੀ ਇੰਨੀ ਖਰਾਬ ਹੋ ਗਈ ਕਿ ਟਰੈਕਟਰ ਸਟੇਜ ਦੇ ਨੇੜੇ ਆ ਗਿਆ, ਜਿਸ ਨਾਲ ਹੋਰ ਵੀ ਹਫੜਾ-ਦਫੜੀ ਮਚ ਗਈ।

ਘਟਨਾ ਦੀ ਸੂਚਨਾ ਮਿਲਣ ‘ਤੇ ਐੱਸ.ਪੀ. ਸੌਰਭ ਜਿੰਦਲ ਅਤੇ ਡੀ.ਐਸ.ਪੀ. ਖੰਨਾ ਅੰਮ੍ਰਿਤਪਾਲ ਸਿੰਘ ਭਾਟੀ ਭਾਰੀ ਪੁਲਿਸ ਫੋਰਸ ਨਾਲ ਮੌਕੇ ‘ਤੇ ਪੁੱਜੇ। ਪੁਲਸ ਨੇ ਸਥਿਤੀ ‘ਤੇ ਕਾਬੂ ਪਾ ਲਿਆ ਪਰ ਦੇਰ ਰਾਤ ਤੱਕ ਮੌਕੇ ‘ਤੇ ਤਣਾਅ ਬਣਿਆ ਰਿਹਾ। ਸਟੇਜ ਤੋਂ ਧੱਕੇ ਮਾਰੇ ਗਏ ਬਜ਼ੁਰਗ ਅਤੇ ਨੌਜਵਾਨ ਸਮਰਥਕਾਂ ਨੇ ਬਾਊਂਸਰਾਂ ਤੋਂ ਜਨਤਕ ਮੁਆਫੀ ਦੀ ਮੰਗ ਕੀਤੀ। ਸਮਰਥਕਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਦੋਸ਼ੀ ਸਟੇਜ ‘ਤੇ ਆ ਕੇ ਮੁਆਫ਼ੀ ਨਾ ਮੰਗੇ ਤਾਂ ਪ੍ਰੋਗਰਾਮ ਖ਼ਤਮ ਹੋਣ ਤੋਂ ਬਾਅਦ ਉਨ੍ਹਾਂ ਨੂੰ ਕੋਈ ਸਮਾਨ ਨਹੀਂ ਲਿਜਾਣ ਦਿੱਤਾ ਜਾਵੇਗਾ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

Have something to say? Post your comment

ਅਤੇ ਮਨੋਰੰਜਨ ਖਬਰਾਂ

ਅੱਲੂ ਅਰਜੁਨ ਦੀ 'ਪੁਸ਼ਪਾ 2' ਨੇ ਲਾਈ ਦਹਾੜ, 1500 ਕਰੋੜ ਤੋਂ ਪਾਰ ਹੋਇਆ ਕਲੈਕਸ਼ਨ

ਅੱਲੂ ਅਰਜੁਨ ਦੀ 'ਪੁਸ਼ਪਾ 2' ਨੇ ਲਾਈ ਦਹਾੜ, 1500 ਕਰੋੜ ਤੋਂ ਪਾਰ ਹੋਇਆ ਕਲੈਕਸ਼ਨ

ਦਿਲਜੀਤ ਦੇ ਚੰਡੀਗੜ੍ਹ ਸ਼ੋਅ ਦਾ ਪਿਆ ਨਵਾਂ ਪੰਗਾ, ਦੇਣਾ ਪਵੇਗਾ ਮੋਟਾ ਜੁਰਮਾਨਾ

ਦਿਲਜੀਤ ਦੇ ਚੰਡੀਗੜ੍ਹ ਸ਼ੋਅ ਦਾ ਪਿਆ ਨਵਾਂ ਪੰਗਾ, ਦੇਣਾ ਪਵੇਗਾ ਮੋਟਾ ਜੁਰਮਾਨਾ

ਚੰਡੀਗੜ੍ਹ 'ਚ ਗਾਇਕ ਏਪੀ ਢਿੱਲੋਂ ਦੇ ਸ਼ੋਅ ਦੀ ਬਦਲੀ ਜਗ੍ਹਾ, ਜਾਣੋ ਹੁਣ ਕਿੱਥੇ ਹੋਵੇਗਾ ਪ੍ਰੋਗਰਾਮ

ਚੰਡੀਗੜ੍ਹ 'ਚ ਗਾਇਕ ਏਪੀ ਢਿੱਲੋਂ ਦੇ ਸ਼ੋਅ ਦੀ ਬਦਲੀ ਜਗ੍ਹਾ, ਜਾਣੋ ਹੁਣ ਕਿੱਥੇ ਹੋਵੇਗਾ ਪ੍ਰੋਗਰਾਮ

ਚੱਲਦੇ ਸ਼ੋਅ 'ਚ ਭੜਕੇ ਦਿਲਜੀਤ ਦੋਸਾਂਝ, ਕਿਹਾ– ਕਿਸੇ ਦੇ ਪਿਓ ਦਾ ਥੋੜ੍ਹਾ ਹੈ ਹਿੰਦੁਸਤਾਨ

ਚੱਲਦੇ ਸ਼ੋਅ 'ਚ ਭੜਕੇ ਦਿਲਜੀਤ ਦੋਸਾਂਝ, ਕਿਹਾ– ਕਿਸੇ ਦੇ ਪਿਓ ਦਾ ਥੋੜ੍ਹਾ ਹੈ ਹਿੰਦੁਸਤਾਨ

PM ਮੋਦੀ ਨੇ ਦੇਖੀ ''ਦਿ ਸਾਬਰਮਤੀ ਰਿਪੋਰਟ'' ਫਿਲਮ, ਵਿਕਰਾਂਤ ਮੈਸੀ ਨੇ ਦਿੱਤਾ ਇਹ ਭਾਵੁੱਕ ਬਿਆਨ

PM ਮੋਦੀ ਨੇ ਦੇਖੀ ''ਦਿ ਸਾਬਰਮਤੀ ਰਿਪੋਰਟ'' ਫਿਲਮ, ਵਿਕਰਾਂਤ ਮੈਸੀ ਨੇ ਦਿੱਤਾ ਇਹ ਭਾਵੁੱਕ ਬਿਆਨ

ਕ੍ਰਿਕਟਰ ਸ਼ੁਭਮਨ ਗਿੱਲ ਨੂੰ ਡੇਟ ਕਰਨਾ ਚਾਹੁੰਦੀ ਹੈ ਇਹ ਮਸ਼ਹੂਰ ਅਦਾਕਾਰਾ

ਕ੍ਰਿਕਟਰ ਸ਼ੁਭਮਨ ਗਿੱਲ ਨੂੰ ਡੇਟ ਕਰਨਾ ਚਾਹੁੰਦੀ ਹੈ ਇਹ ਮਸ਼ਹੂਰ ਅਦਾਕਾਰਾ

Samantha Ruth Prabhu ਦੇ ਪਿਤਾ ਦਾ ਹੋਇਆ ਦਿਹਾਂਤ, ਅਦਾਕਾਰਾ ਨੇ ਸ਼ੇਅਰ ਕੀਤਾ ਭਾਵੁਕ ਪੋਸਟ

Samantha Ruth Prabhu ਦੇ ਪਿਤਾ ਦਾ ਹੋਇਆ ਦਿਹਾਂਤ, ਅਦਾਕਾਰਾ ਨੇ ਸ਼ੇਅਰ ਕੀਤਾ ਭਾਵੁਕ ਪੋਸਟ

ਯੌਨ ਸ਼ੋਸ਼ਣ ਮਾਮਲੇ 'ਚ ਫੇਮ ਅਦਾਕਾਰ 'ਤੇ ਮਾਮਲਾ ਦਰਜ

ਯੌਨ ਸ਼ੋਸ਼ਣ ਮਾਮਲੇ 'ਚ ਫੇਮ ਅਦਾਕਾਰ 'ਤੇ ਮਾਮਲਾ ਦਰਜ

'ਪਟਿਆਲਾ ਪੈੱਗ' ਵਿਵਾਦ 'ਤੇ ਦਿਲਜੀਤ ਦੋਸਾਂਝ ਨੇ ਘੇਰਿਆ ਬਾਲੀਵੁੱਡ, ਸ਼ਰੇਆਮ ਆਖੀਆਂ ਇਹ ਗੱਲਾਂ

'ਪਟਿਆਲਾ ਪੈੱਗ' ਵਿਵਾਦ 'ਤੇ ਦਿਲਜੀਤ ਦੋਸਾਂਝ ਨੇ ਘੇਰਿਆ ਬਾਲੀਵੁੱਡ, ਸ਼ਰੇਆਮ ਆਖੀਆਂ ਇਹ ਗੱਲਾਂ

ਤੁਹਾਡੇ ਨੇੜੇ ਦੇ ਸਿਨੇਮਾ ਘਰਾਂ 'ਚ 15 ਨਵੰਬਰ 2024 ਨੂੰ Release ਹੋਵੇਗੀ 'ਆਪਣੇ ਘਰ ਬਿਗਾਨੇ' ਦੇਖਣਾ ਨਾ ਭੁੱਲਣਾ

ਤੁਹਾਡੇ ਨੇੜੇ ਦੇ ਸਿਨੇਮਾ ਘਰਾਂ 'ਚ 15 ਨਵੰਬਰ 2024 ਨੂੰ Release ਹੋਵੇਗੀ 'ਆਪਣੇ ਘਰ ਬਿਗਾਨੇ' ਦੇਖਣਾ ਨਾ ਭੁੱਲਣਾ