Monday, December 23, 2024
BREAKING
Credit-Debit Card ਰਾਹੀਂ ਕਰਦੇ ਹੋ ਭੁਗਤਾਨ, ਤਾਂ ਹੋ ਜਾਓ ਸਾਵਧਾਨ! ਐਕਸਪਾਇਰੀ ਖ਼ੁਰਾਕੀ ਵਸਤੂਆਂ ਨੂੰ ਲੈ ਕੇ FSSAI ਦਾ ਵੱਡਾ ਫੈਸਲਾ, ਕੰਪਨੀਆਂ ਅਜਿਹੀਆਂ ਚੀਜ਼ਾਂ ਦੀ ਡਿਲਿਵਰੀ ਨਾ ਕਰਨ 10 ਜਵਾਨਾਂ ਦਾ ਕਤਲ ਕਰਨ ਵਾਲਾ ਨਕਸਲੀ ਗ੍ਰਿਫ਼ਤਾਰ ਭਾਰਤ 'ਚ ਮਲੇਰੀਆ ਦੇ ਮਾਮਲਿਆਂ 'ਚ ਮਹੱਤਵਪੂਰਨ ਗਿਰਾਵਟ; WHO ਨੇ ਕੀਤੀ ਸ਼ਲਾਘਾ ਕੇਜਰੀਵਾਲ ਵਲੋਂ ਵਿਦਿਆਰਥੀਆਂ ਲਈ ਅੰਬੇਡਕਰ ਸਕਾਲਰਸ਼ਿਪ ਦਾ ਐਲਾਨ ਜੰਮੂ ਯੂਨੀਵਰਸਿਟੀ ਨੂੰ A++ NAAC ਮਾਨਤਾ ਮਿਲੀ, ਉੱਪ ਰਾਜਪਾਲ ਨੇ ਜਤਾਈ ਖੁਸ਼ੀ ਭਾਰਤੀ ਫੌਜ 'ਚ ਸ਼ਾਮਲ ਕੀਤੀਆਂ ਜਾਣਗੀਆਂ K9 ਵਜਰਾ ਤੌਪ, ਹੋਇਆ ਇੰਨੇ ਕਰੋੜ ਦਾ ਸਮਝੌਤਾ 15 ਜਨਵਰੀ ਤਕ ਬੰਦ ਰਹਿਣਗੇ ਸਕੂਲ, ਜਾਰੀ ਹੋਏ ਨਵੇਂ ਹੁਕਮ AI ਦੀ ਵਰਤੋਂ ਕਰ ਕੇ 42,500 ਤੋਂ ਵੱਧ ਸੁਪਰੀਮ ਕੋਰਟ ਦੇ ਫੈਸਲਿਆਂ ਦਾ ਖੇਤਰੀ ਭਾਸ਼ਾਵਾਂ ’ਚ ਅਨੁਵਾਦ ਕੀਤਾ ਗਿਆ ਇਹ ਫਲਾਈਵੇਅ ਰਹੇਗਾ ਟੋਲ ਮੁਕਤ, SC ਦੇ ਫ਼ੈਸਲੇ ਨਾਲ ਲੱਖਾਂ ਲੋਕਾਂ ਨੂੰ ਹੋਵੇਗਾ ਲਾਭ

ਪੰਜਾਬ

ਧਰਮ ਦੀ ਰਾਜਨੀਤੀ ਕਰਨ ਵਾਲੇ ਹੁਣ ਮੰਗ ਰਹੇ ਨੇ ਮੁਆਫ਼ੀਆਂ : ਭਗਵੰਤ ਮਾਨ

20 ਦਸੰਬਰ, 2024 01:11 PM

ਜਲੰਧਰ/ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਧਰਮ ਦੀ ਰਾਜਨੀਤੀ ਕਰਨ ਵਾਲੇ ਸਿਆਸਤਦਾਨਾਂ ਦਾ ਨਾਂ ਪ੍ਰਮਾਤਮਾ ਨੇ ਰਾਜਨੀਤੀ ਤੋਂ ਮਿਟਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੋਕਾਂ ਦਾ ਬਹੁਤ ਸ਼ੋਸ਼ਣ ਕੀਤਾ ਹੈ। ਹੁਣ ਉਹ ਰੱਬ ਦੀ ਕਚਹਿਰੀ ਵਿਚ ਜਾ ਕੇ ਮੁਆਫ਼ੀਆਂ ਮੰਗ ਰਹੇ ਹਨ। ਮੁੱਖ ਮੰਤਰੀ ਵੀਰਵਾਰ ਨਗਰ ਨਿਗਮ ਚੋਣਾਂ ਸਬੰਧੀ ਲੁਧਿਆਣਾ ਵਿਚ ‘ਆਪ’ ਉਮੀਦਵਾਰਾਂ ਦੇ ਹੱਕ ਵਿਚ ਕੱਢੇ ਗਏ ਰੋਡ ਸ਼ੋਅ ਨੂੰ ਸੰਬੋਧਨ ਕਰ ਰਹੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਘੁਮਾਰ ਮੰਡੀ ਉਨ੍ਹਾਂ ਲਈ ਕੋਈ ਨਵੀਂ ਨਹੀਂ ਹੈ। ਜਦੋਂ ਉਨ੍ਹਾਂ ਨੇ ਆਪਣਾ ਕਰੀਅਰ ਸ਼ੁਰੂ ਕੀਤਾ ਸੀ ਤਾਂ ਉਹ ਅਕਸਰ ਇੱਥੇ ਆਉਂਦੇ ਰਹਿੰਦੇ ਸਨ।

 

ਭਗਵੰਤ ਮਾਨ ਨੇ ਕਿਹਾ ਕਿ ਉਹ ਵੋਟਰਾਂ ਨੂੰ ਅਪੀਲ ਕਰਦੇ ਹਨ ਕਿ ਉਹ 21 ਦਸੰਬਰ ਨੂੰ ਝਾੜੂ ਦਾ ਚੋਣ ਨਿਸ਼ਾਨ ਵੇਖ ਕੇ ਬਟਨ ਦਬਾਉਣ। ਇਸ ਨਾਲ ਲੁਧਿਆਣਾ ਸ਼ਹਿਰ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਿਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਲੁਧਿਆਣਾ ਦੇ ਚੁਣੇ ਹੋਏ ਕੌਂਸਲਰ ਅਤੇ ਮੇਅਰ ਉਨ੍ਹਾਂ ਕੋਲ ਜੋ ਵੀ ਪ੍ਰਾਜੈਕਟ ਮਨਜ਼ੂਰੀ ਲਈ ਲੈ ਕੇ ਆਉਣਗੇ, ਉਹ ਉਸ ਨੂੰ ਮਨਜ਼ੂਰੀ ਦੇਣਗੇ।

 

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੰਮ੍ਰਿਤਸਰ, ਜਲੰਧਰ ਅਤੇ ਫਗਵਾੜਾ ਵਿਚ ਰਵਾਇਤੀ ਪਾਰਟੀਆਂ ਦਾ ਸਫ਼ਾਇਆ ਹੁੰਦਾ ਵਿਖਾਈ ਦੇ ਰਿਹਾ ਹੈ ਕਿਉਂਕਿ ਬੀਤੇ ਦਿਨੀਂ ਕੀਤੇ ਗਏ ਰੋਡ ਸ਼ੋਅ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲਿਆ ਹੈ। ਲੋਕ ਰਵਾਇਤੀ ਪਾਰਟੀਆਂ ਤੋਂ ਤੰਗ ਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਨਵੇਂ ਚਿਹਰਿਆਂ ਅਤੇ ਨਵੀਂ ਪਾਰਟੀ ਨੂੰ ਹੀ ਮੌਕਾ ਦੇਣਾ ਚਾਹੀਦਾ ਹੈ। ਜੇਕਰ ਸਾਡੇ ਕੋਲੋਂ ਕੋਈ ਕਮੀ ਰਹਿ ਜਾਵੇ ਤਾਂ ਅਗਲੀ ਵਾਰ ਲੋਕ ਸਾਡਾ ਸਾਥ ਨਾ ਦੇਣ। ਮੁੱਖ ਮੰਤਰੀ ਨੇ ਕਿਹਾ ਕਿ ਲੋਕ ਪੁਰਾਣੀਆਂ ਰਵਾਇਤੀ ਪਾਰਟੀਆਂ ਨੂੰ ਪਰਖ ਚੁੱਕੇ ਹਨ। ਆਮ ਆਦਮੀ ਪਾਰਟੀ ਵਿਚ ਪੰਜਾਬ ਪ੍ਰਤੀ ਜਨੂੰਨ ਹੈ। ਅਸੀਂ ਪਿੰਡਾਂ ਨੂੰ ਚਮਕਾ ਰਹੇ ਹਾਂ ਅਤੇ ਸ਼ਹਿਰਾਂ ਨੂੰ ਵੀ ਚਮਕਾਵਾਂਗੇ। ਲੁਧਿਆਣਾ ਵਿਚ ਇਕ ਅਸਲੀ ਝਾੜੂ ਕੰਮ ਕਰੇਗਾ ਅਤੇ ਇਸ ਨੂੰ ਚਮਕਾ ਦੇਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਾਨੂੰ ਲੋਕਾਂ ਤੋਂ ਸਮਰਥਨ ਚਾਹੀਦਾ ਹੈ ਤਾਂ ਜੋ ਅਸੀਂ ਪੰਜਾਬ ਨੂੰ ਠੀਕ ਕਰ ਸਕੀਏ। ਇਸ ਲਈ ਸਾਰਿਆਂ ਨੂੰ ਪੋਲਿੰਗ ਬੂਥਾਂ ’ਤੇ ਜਾਣਾ ਪਵੇਗਾ। ਉਨ੍ਹਾਂ ਕਿਹਾ ਕਿ ਅਸੀਂ ਕੰਮ ਦੀ ਰਾਜਨੀਤੀ ਕਰਦੇ ਹਾਂ। ਅਸੀਂ ਸਾਰੇ ਦਿਨ-ਤਿਉਹਾਰ ਇਕੱਠੇ ਮਨਾਉਂਦੇ ਹਾਂ। ਪੰਜਾਬ ਵਿਚ ਨਫ਼ਰਤ ਦਾ ਬੀਜ ਨਹੀਂ ਪੁੰਗਰੇਗਾ। ਜੋ ਵੀ ਕੋਸ਼ਿਸ਼ ਕਰੇਗਾ, ਉਸ ਨੂੰ ਮੂੰਹ ਦੀ ਖਾਣੀ ਪਵੇਗੀ।

 

ਮੁੱਖ ਮੰਤਰੀ ਨੇ ਕਿਹਾ ਕਿ ਲੁਧਿਆਣਾ ਉਨ੍ਹਾਂ ਦੀ ਕਰਮਭੂਮੀ ਹੈ ਕਿਉਂਕਿ ਇਥੋਂ ਹੀ ਉਹ ਸਟਾਰ ਬਣੇ ਸਨ। ਲੋਕਾਂ ਨੇ ਬਹੁਤ ਕੁਝ ਦਿੱਤਾ ਹੈ, ਹੁਣ ਮੇਰਾ ਫਰਜ਼ ਬਣਦਾ ਹੈ ਕਿ ਲੋਕਾਂ ਨੂੰ ਵਿਆਜ ਸਮੇਤ ਮੂਲ ਵਾਪਸ ਕਰਾਂ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦਾ ਪੈਸਾ ਬਰਬਾਦ ਨਹੀਂ ਹੋਣ ਦਿੱਤਾ ਜਾਵੇਗਾ। ਸਿਆਸਤਦਾਨ ਜੋ ਪਹਿਲਾਂ 6-6 ਪੈਨਸ਼ਨਾਂ ਲੈ ਰਹੇ ਸਨ, ਉਹ ਬੰਦ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਿਆਸਤਦਾਨ ਸੇਵਾ ਕਰਨ ਦਾ ਮੌਕਾ ਮੰਗਦੇ ਹਨ ਪਰ ਸੇਵਾ ਦੇ ਬਦਲੇ ਪੈਨਸ਼ਨ ਥੋੜ੍ਹਾ ਲਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਆਮ ਜਨਤਾ ਦਾ ਹੈ ਤਾਂ ਕੌਂਸਲਰ ਵੀ ਆਮ ਜਨਤਾ ਦਾ ਹੀ ਹੋਣਾ ਚਾਹੀਦਾ ਹੈ। ਰੋਡ ਸ਼ੋਅ ’ਚ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਸਮੇਤ ਕਈ ਕੈਬਨਿਟ ਮੰਤਰੀਆਂ ਨੇ ਸ਼ਿਰਕਤ ਕੀਤੀ।

Have something to say? Post your comment

ਅਤੇ ਪੰਜਾਬ ਖਬਰਾਂ

15 ਜਨਵਰੀ ਤਕ ਬੰਦ ਰਹਿਣਗੇ ਸਕੂਲ, ਜਾਰੀ ਹੋਏ ਨਵੇਂ ਹੁਕਮ

15 ਜਨਵਰੀ ਤਕ ਬੰਦ ਰਹਿਣਗੇ ਸਕੂਲ, ਜਾਰੀ ਹੋਏ ਨਵੇਂ ਹੁਕਮ

Punjab MC Elections Live : ਪੰਜਾਬ 'ਚ ਵੋਟਾਂ ਦੀ ਗਿਣਤੀ ਜਾਰੀ, ਨਤੀਜੇ ਆਉਣੇ ਸ਼ੁਰੂ, ਜਾਣੋ ਹੁਣ ਤੱਕ ਕੀ ਹੋਇਆ

Punjab MC Elections Live : ਪੰਜਾਬ 'ਚ ਵੋਟਾਂ ਦੀ ਗਿਣਤੀ ਜਾਰੀ, ਨਤੀਜੇ ਆਉਣੇ ਸ਼ੁਰੂ, ਜਾਣੋ ਹੁਣ ਤੱਕ ਕੀ ਹੋਇਆ

ਫਗਵਾੜਾ ਨਗਰ ਨਿਗਮ ਚੋਣਾਂ ਦੇ ਨਤੀਜੇ: ਕਾਂਗਰਸ ਪਾਰਟੀ ਰਹੀ ਅੱਗੇ, 'ਆਪ' ਦੂਜੇ ਨੰਬਰ 'ਤੇ

ਫਗਵਾੜਾ ਨਗਰ ਨਿਗਮ ਚੋਣਾਂ ਦੇ ਨਤੀਜੇ: ਕਾਂਗਰਸ ਪਾਰਟੀ ਰਹੀ ਅੱਗੇ, 'ਆਪ' ਦੂਜੇ ਨੰਬਰ 'ਤੇ

ਕੈਂਸਰ ਤੋਂ ਬਚਾਉਣ ਲਈ ਕਰੋੜਾਂ ਰੁਪਏ ਖ਼ਰਚਣ ਵਾਲੇ ਨਿੱਝਰ ਖ਼ੁਦ ਹਾਰ ਗਏ ਕੈਂਸਰ ਦੀ ਜੰਗ, ਗ਼ਰੀਬਾਂ ਦੇ ਸਨ ਮਸੀਹਾ

ਕੈਂਸਰ ਤੋਂ ਬਚਾਉਣ ਲਈ ਕਰੋੜਾਂ ਰੁਪਏ ਖ਼ਰਚਣ ਵਾਲੇ ਨਿੱਝਰ ਖ਼ੁਦ ਹਾਰ ਗਏ ਕੈਂਸਰ ਦੀ ਜੰਗ, ਗ਼ਰੀਬਾਂ ਦੇ ਸਨ ਮਸੀਹਾ

ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਡੱਲੇਵਾਲ ਦੀ ਸੁਪਰੀਮ ਕੋਰਟ ਨੂੰ ਚਿੱਠੀ, ਲਿਖੀਆਂ ਵੱਡੀਆਂ ਗੱਲਾਂ

ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਡੱਲੇਵਾਲ ਦੀ ਸੁਪਰੀਮ ਕੋਰਟ ਨੂੰ ਚਿੱਠੀ, ਲਿਖੀਆਂ ਵੱਡੀਆਂ ਗੱਲਾਂ

ਪੰਜਾਬ ਦੇ ਥਾਣਿਆਂ 'ਚ ਧਮਾਕਿਆਂ ਮਗਰੋਂ ਹਾਈ ਅਲਰਟ, ਜਾਰੀ ਹੋਏ ਸਖ਼ਤ ਹੁਕਮ

ਪੰਜਾਬ ਦੇ ਥਾਣਿਆਂ 'ਚ ਧਮਾਕਿਆਂ ਮਗਰੋਂ ਹਾਈ ਅਲਰਟ, ਜਾਰੀ ਹੋਏ ਸਖ਼ਤ ਹੁਕਮ

''ਆਮ ਆਦਮੀ ਪਾਰਟੀ ਦਾ ਮੇਅਰ ਬਣਾਓ, ਅਸੀਂ ਪਟਿਆਲਾ ਦੀ ਸੁੰਦਰਤਾ ਨੂੰ ਮੁੜ ਬਹਾਲ ਕਰਾਂਗੇ'' : CM ਮਾਨ

''ਆਮ ਆਦਮੀ ਪਾਰਟੀ ਦਾ ਮੇਅਰ ਬਣਾਓ, ਅਸੀਂ ਪਟਿਆਲਾ ਦੀ ਸੁੰਦਰਤਾ ਨੂੰ ਮੁੜ ਬਹਾਲ ਕਰਾਂਗੇ'' : CM ਮਾਨ

ਘੜੂੰਆਂ ਦੇ ਵਾਰਡ ਨੰਬਰ 1 ਤੋਂ ਕਾਂਗਰਸੀ ਉਮੀਦਵਾਰ ਬੀਬੀ ਰਣਜੀਤ ਕੌਰ ਵੱਲੋਂ ਘਰ ਘਰ ਜਾ ਕੇ ਕੀਤਾ ਚੋਣ ਪ੍ਰਚਾਰ

ਘੜੂੰਆਂ ਦੇ ਵਾਰਡ ਨੰਬਰ 1 ਤੋਂ ਕਾਂਗਰਸੀ ਉਮੀਦਵਾਰ ਬੀਬੀ ਰਣਜੀਤ ਕੌਰ ਵੱਲੋਂ ਘਰ ਘਰ ਜਾ ਕੇ ਕੀਤਾ ਚੋਣ ਪ੍ਰਚਾਰ

ਐੱਸ. ਜੀ. ਪੀ. ਸੀ. ਦੇ ਫ਼ੈਸਲੇ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਐਲਾਨ

ਐੱਸ. ਜੀ. ਪੀ. ਸੀ. ਦੇ ਫ਼ੈਸਲੇ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਐਲਾਨ

ਪੰਜਾਬ ਦੇ ਵਾਹਨ ਚਾਲਕਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਟੋਲ ਟੈਕਸ 'ਤੇ ਪਿਆ ਵੱਡਾ ਪੰਗਾ

ਪੰਜਾਬ ਦੇ ਵਾਹਨ ਚਾਲਕਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਟੋਲ ਟੈਕਸ 'ਤੇ ਪਿਆ ਵੱਡਾ ਪੰਗਾ