ਨਵਾਂਸ਼ਹਿਰ : ਨਵਾਂਸ਼ਹਿਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸਕੂਲ ਆਫ਼ ਐਮੀਨੈਂਸ ਦਾ ਉਤਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਮਨੀਸ਼ ਸਿਸੋਦੀਆ ਵੀ ਮੌਜੂਦ ਰਹੇ। ਸ਼ਹੀਦ ਭਗਤ ਸਿੰਘ ਨਗਰ ਵਿਖੇ ਮੁੱਖ ਮੰਤਰੀ ਭਗੰਵਤ ਮਾਨ ਨੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨਾਲ 5.68 ਕਰੋੜ ਰੁਪਏ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਪੂਰੇ ਪੰਜਾਬ 'ਚ ਇਸ ਤਰ੍ਹਾਂ ਦੇ ਲਗਭਗ 350 ਹੋਰ ਸ਼ਾਨਦਾਰ ਸਰਕਾਰੀ ਸਕੂਲ ਬੱਚਿਆਂ ਨੂੰ ਸਮਰਪਿਤ ਕੀਤੇ ਗਏ। ਜਿਸ ਵਿੱਚ ਬੱਚਿਆਂ ਨੂੰ ਚੰਗੀ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਬੇਹੱਦ ਸ਼ਾਨਦਾਰ ਇਹ ਸਕੂਲ ਸਿੱਖਿਆ ਦੇ ਨਾਲ-ਨਾਲ ਸਹੂਲਤਾਂ 'ਚ ਵੀ ਪ੍ਰਾਈਵੇਟ ਸਕੂਲਾਂ ਨੂੰ ਮਾਤ ਪਾਉਣਗੇ। ਸੂਬੇ ਦੇ ਵਿਦਿਆਰਥੀਆਂ ਨੂੰ ਕੁਆਲਿਟੀ ਸਿੱਖਿਆ ਦੇਣ ਲਈ ਸਾਡੀ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ। ਜਲਦ ਹੀ ਸਿੱਖਿਆ ਦੇ ਖੇਤਰ 'ਚ ਪੰਜਾਬ ਇੱਕ ਮੋਹਰੀ ਸੂਬਾ ਬਣੇਗਾ। ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਦੌਰਾਨ ਭਗਵੰਤ ਮਾਨ ਅਤੇ ਮਨੀਸ਼ ਸਿਸੋਸੀਆ ਵੱਲੋਂ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ ਗਈ। ਇਸ ਮੌਕੇ ਜਿੱਥੇ ਭਗਵੰਤ ਮਾਨ ਨੇ ਪੜ੍ਹਾਈ 'ਤੇ ਅਧਿਆਪਕਾਂ ਕੋਲੋਂ ਫੀਡਬੈਕ ਲਈ, ਉਥੇ ਹੀ ਵਿਦਿਆਰਥੀਆਂ ਨੂੰ ਹੱਲਾਸ਼ੇਰੀ ਵੀ ਦਿੱਤੀ।
ਭਗਵੰਤ ਮਾਨ ਨੇ ਆਪਣੇ ਸੰਬੋਧਨ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਵਿਚ 17 ਹਜ਼ਾਰ ਕਰੋੜ ਤੋਂ ਵਧੇਰੇ ਦਾ ਬਜਟ ਸਿੱਖਿਆ ਲਈ ਰੱਖਿਆ ਗਿਆ ਹੈ। ਪਹਿਲਾਂ ਸਾਰੀ ਕਮਾਈ ਪੜ੍ਹਾਈ 'ਚ ਚਲੀ ਜਾਂਦੀ ਸੀ।ਪੰਜਾਬ ਵਿਚ ਦਿੱਲੀ ਦੇ ਸਿੱਖਿਆ ਮਾਡਲ ਨੂੰ ਅਪਣਾਇਆ ਗਿਆ ਅਤੇ ਨਵੀਂ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਹੋਈ। ਭਗਵੰਤ ਮਾਨ ਨੇ ਕਿਹਾ ਕਿ ਹੁਣ ਪ੍ਰਾਈਵੇਟ ਸਕੂਲਾਂ ਤੋਂ ਬੱਚੇ ਸਰਕਾਰੀ ਸਕੂਲਾਂ ਵਿਚ ਦਾਖ਼ਲੇ ਲੈ ਰਹੇ ਹਨ।
ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਟਰੇਨਿੰਗ ਲਈ ਵਿਦੇਸ਼ਾਂ ਵਿਚ ਭੇਜਿਆ ਜਾ ਰਿਹਾ ਹੈ। ਪੰਜਾਬ ਵਿਚ ਵੀ ਹੁਣ ਲੋਕਾਂ ਵਿਚਾਲੇ ਸਰਕਾਰੀ ਸਕੂਲਾਂ ਦੀ ਚਰਚਾ ਹੋ ਰਹੀ ਹੈ। ਭਗਵੰਤ ਮਾਨ ਨੇ ਕਿ ਪੰਜਾਬ ਵਿਚ ਹੁਣ ਤੱਕ ਬਿਨਾਂ ਸਿਫ਼ਾਰਿਸ਼ ਦੇ 54,003 ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਆਉਣ ਵਾਲੇ ਦਿਨਾਂ ਵਿਚ ਹੋਰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਉਥੇ ਹੀ ਭਗਵੰਤ ਮਾਨ ਨੇ ਨਸ਼ਿਆਂ ਵਿਰੁੱਧ ਚਲਾਈ ਗਈ 'ਯੁੱਧ ਨਸ਼ੇ ਵਿਰੁੱਧ' ਬਾਰੇ ਬੋਲਦੇ ਹੋਏ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਲਗਾਤਾਰ ਜਾਰੀ ਰਹੇਗੀ। ਨਸ਼ਾ ਲੈਣ ਵਾਲੇ ਸਮੱਗਲਰ ਨਹੀਂ ਸਗੋਂ ਮਰੀਜ਼ ਹਨ ਅਤੇ ਬੁਲਡੋਜ਼ਰ ਐਕਸ਼ਨ ਤੋਂ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ।