ਸ਼੍ਰੀਨਗਰ : ਫ਼ੌਜ ਮੁਖੀ ਜਨਰਲ ਉਪੇਂਦਰ ਦਿਵੇਦੀ ਇਸ ਹਫ਼ਤੇ ਦੀ ਸ਼ੁਰੂਆਤ 'ਚ ਹੋਏ ਪੁਲਵਾਮਾ ਹਮਲੇ ਦੇ ਮੱਦੇਨਜ਼ਰ ਸਥਿਤੀ ਦੀ ਸਮੀਖਿਆ ਕਰਨ ਲਈ ਸ਼ੁੱਕਰਵਾਰ ਨੂੰ ਕਸ਼ਮੀਰ ਪਹੁੰਚੇ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇਸ ਹਮਲੇ 'ਚ 26 ਲੋਕ ਮਾਰੇ ਗਏ ਸਨ, ਜਿਨ੍ਹਾਂ 'ਚ ਜ਼ਿਆਦਾਤਰ ਸੈਲਾਨੀ ਸਨ। ਅਧਿਕਾਰੀਆਂ ਨੇ ਦੱਸਿਆ ਕਿ ਇਸ ਦੌਰਾਨ ਫ਼ੌਜ ਦੀ ਉੱਤਰੀ ਕਮਾਨ ਦੇ ਕਮਾਂਡਰ ਲੈਫਟੀਨੈਂਟ ਜਨਰਲ ਐੱਮ.ਵੀ. ਸੁਚਿੰਦਰ ਕੁਮਾਰ ਵੀ ਫ਼ੌਜ ਮੁਖੀ ਨਾਲ ਸਨ।
ਉਨ੍ਹਾਂ ਕਿਹਾ ਕਿ ਚੀਫ਼ ਆਫ਼ ਆਰਮਡ ਸਟਾਫ਼ (ਸੀਓਏਐੱਸ) ਜੰਮੂ ਕਸ਼ਮੀਰ 'ਚ ਸੁਰੱਖਿਆ ਸਥਿਤੀ ਦੀ ਵਿਆਪਕ ਸਮੀਖਿਆ ਕਰਨਗੇ, ਜਦੋਂ ਕਿ ਫ਼ੌਜ ਦੇ ਸੀਨੀਅਰ ਕਮਾਂਡਰ ਉਨ੍ਹਾਂ ਨੂੰ ਮੰਗਲਵਾਰ ਦੇ ਹਮਲੇ ਤੋਂ ਬਾਅਦ ਸੁਰੱਖਿਆ ਸਥਿਤੀ ਅਤੇ ਚੁੱਕੇ ਗਏ ਕਦਮਾਂ ਬਾਰੇ ਜਾਣਕਾਰੀ ਦੇਣਗੇ। ਫ਼ੌਜ ਮੁਖੀ ਦਾ ਦੌਰਾ ਪਾਕਿਸਤਾਨ ਵਲੋਂ ਜੰਮੂ ਕਸ਼ਮੀਰ 'ਚ ਕੰਟਰੋਲ ਰੇਖਾ (ਐੱਲਓਸੀ) 'ਤੇ ਗੋਲੀਬਾਰੀ ਕਰਨ ਦੇ 24 ਘੰਟਿਆਂ ਤੋਂ ਵੀ ਘੱਟ ਸਮੇਂ ਬਾਅਦ ਹੋਇਆ ਹੈ।