ਬਾਲਾਸੋਰ : ਓਡੀਸ਼ਾ ਦੇ ਬਾਲਾਸੋਰ ਦੇ ਮੁੱਖ ਮੰਤਰੀ ਮੋਹਨ ਚਰਨ ਮਾਝੀ ਨੇ ਜੰਮੂ ਕਸ਼ਮੀਰ ਦੇ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ 'ਚ ਮਾਰੇ ਗਏ ਪ੍ਰਸ਼ਾਂਤ ਸਤਪਥੀ ਦੇ ਪਰਿਵਾਰ ਨੂੰ 20 ਲੱਖ ਰੁਪਏ ਦੀ ਵਿੱਤੀ ਮਦਦ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਇਹ ਐਲਾਨ ਬਾਲਾਸੋਰ ਜ਼ਿਲ੍ਹੇ ਦੇ ਰੇਮੁਨਾ ਬਲਾਕ ਸਥਿਤ ਇਸ਼ਾਨੀ ਪਿੰਡ 'ਚ ਸਤਪਥੀ ਦੀ ਮ੍ਰਿਤਕ ਦੇਹ 'ਤੇ ਫੁੱਲ ਅਰਪਿਤ ਕਰਨ ਤੋਂ ਬਾਅਦ ਕੀਤਾ। ਮਾਝੀ ਨੇ ਦੱਸਿਆ ਕਿ ਰਾਜ ਸਰਕਾਰ ਸਤਪਥੀ ਦੀ ਪਤਨੀ ਪ੍ਰਿਯਾ ਦਰਸ਼ਨੀ ਨੂੰ ਨੌਕਰੀ ਦੇਵੇਗੀ ਅਤੇ ਉਨ੍ਹਾਂ ਦੇ 9 ਸਾਲਾ ਬੇਟੀ ਤਨੁਜ ਦੀ ਸਿੱਖਿਆ ਦਾ ਖਰਚ ਵੀ ਚੁੱਕੇਗੀ।
ਉਨ੍ਹਾਂ ਕਿਹਾ,''ਮੈਂ ਇਸ ਘਟਨਾ ਦੀ ਸਖ਼ਤ ਨਿੰਦਾ ਕਰਦਾ ਹਾਂ। ਰਾਜ ਸਰਕਾਰ ਇਸ ਸੰਕਟ ਦੀ ਘੜੀ 'ਚ ਪ੍ਰਸ਼ਾਂਤ ਸਤਪਥੀ ਦੇ ਪਰਿਵਾਰ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਉਨ੍ਹਾਂ ਨੂੰ 20 ਲੱਖ ਰੁਪਏ ਦੀ ਮਦਦ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ ਅਤੇ ਪਤਨੀ ਨੂੰ ਨੌਕਰੀ ਅਤੇ ਬੇਟੇ ਦੀ ਪੜ੍ਹਾਈ ਦਾ ਪੂਰਾ ਧਿਆਨ ਸੂਬਾ ਸਰਕਾਰ ਰੱਖੇਗੀ।'' ਮੁੱਖ ਮੰਤਰੀ ਪ੍ਰਿਯਾ ਦਰਸ਼ਨੀ ਦੀ ਸਿਹਤ ਨੂੰ ਲੈ ਕੇ ਵੀ ਚਿੰਤਾ ਜਤਾਈ, ਜੋ ਉਨ੍ਹਾਂ ਨਾਲ ਗੱਲਬਾਤ ਦੌਰਾਨ ਬੇਹੋਸ਼ ਹੋ ਗਈ ਸੀ।