Monday, December 23, 2024
BREAKING
Credit-Debit Card ਰਾਹੀਂ ਕਰਦੇ ਹੋ ਭੁਗਤਾਨ, ਤਾਂ ਹੋ ਜਾਓ ਸਾਵਧਾਨ! ਐਕਸਪਾਇਰੀ ਖ਼ੁਰਾਕੀ ਵਸਤੂਆਂ ਨੂੰ ਲੈ ਕੇ FSSAI ਦਾ ਵੱਡਾ ਫੈਸਲਾ, ਕੰਪਨੀਆਂ ਅਜਿਹੀਆਂ ਚੀਜ਼ਾਂ ਦੀ ਡਿਲਿਵਰੀ ਨਾ ਕਰਨ 10 ਜਵਾਨਾਂ ਦਾ ਕਤਲ ਕਰਨ ਵਾਲਾ ਨਕਸਲੀ ਗ੍ਰਿਫ਼ਤਾਰ ਭਾਰਤ 'ਚ ਮਲੇਰੀਆ ਦੇ ਮਾਮਲਿਆਂ 'ਚ ਮਹੱਤਵਪੂਰਨ ਗਿਰਾਵਟ; WHO ਨੇ ਕੀਤੀ ਸ਼ਲਾਘਾ ਕੇਜਰੀਵਾਲ ਵਲੋਂ ਵਿਦਿਆਰਥੀਆਂ ਲਈ ਅੰਬੇਡਕਰ ਸਕਾਲਰਸ਼ਿਪ ਦਾ ਐਲਾਨ ਜੰਮੂ ਯੂਨੀਵਰਸਿਟੀ ਨੂੰ A++ NAAC ਮਾਨਤਾ ਮਿਲੀ, ਉੱਪ ਰਾਜਪਾਲ ਨੇ ਜਤਾਈ ਖੁਸ਼ੀ ਭਾਰਤੀ ਫੌਜ 'ਚ ਸ਼ਾਮਲ ਕੀਤੀਆਂ ਜਾਣਗੀਆਂ K9 ਵਜਰਾ ਤੌਪ, ਹੋਇਆ ਇੰਨੇ ਕਰੋੜ ਦਾ ਸਮਝੌਤਾ 15 ਜਨਵਰੀ ਤਕ ਬੰਦ ਰਹਿਣਗੇ ਸਕੂਲ, ਜਾਰੀ ਹੋਏ ਨਵੇਂ ਹੁਕਮ AI ਦੀ ਵਰਤੋਂ ਕਰ ਕੇ 42,500 ਤੋਂ ਵੱਧ ਸੁਪਰੀਮ ਕੋਰਟ ਦੇ ਫੈਸਲਿਆਂ ਦਾ ਖੇਤਰੀ ਭਾਸ਼ਾਵਾਂ ’ਚ ਅਨੁਵਾਦ ਕੀਤਾ ਗਿਆ ਇਹ ਫਲਾਈਵੇਅ ਰਹੇਗਾ ਟੋਲ ਮੁਕਤ, SC ਦੇ ਫ਼ੈਸਲੇ ਨਾਲ ਲੱਖਾਂ ਲੋਕਾਂ ਨੂੰ ਹੋਵੇਗਾ ਲਾਭ

ਦੁਨੀਆਂ

ਪੁਲਾੜ ਤੋਂ ਬੁਰੀ ਖ਼ਬਰ, ਸੁਨੀਤਾ ਵਿਲੀਅਮਜ਼ ਨੂੰ ਵਾਪਸੀ ਲਈ ਕਰਨਾ ਪਵੇਗਾ ਹੋਰ ਇੰਤਜ਼ਾਰ, ਇਹ ਹੈ ਕਾਰਨ

20 ਦਸੰਬਰ, 2024 01:19 PM

ਕੈਲੀਫੋਰਨੀਆ : ਸੁਨੀਤਾ ਵਿਲੀਅਮਜ਼ ਅਤੇ ਬੈਰੀ ਵਿਲਮੋਰ ਦੀ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ਤੋਂ ਵਾਪਸੀ ਇਕ ਵਾਰ ਫਿਰ ਟਲ ਜਾਣ ਤੋਂ ਬਾਅਦ ਦੋਵਾਂ ਦੀ ਸਿਹਤ ਨੂੰ ਲੈ ਕੇ ਡਾਕਟਰਾਂ ਨੇ ਚਿੰਤਾ ਪ੍ਰਗਟਾਈ ਹੈ। ਹੁਣ ਉਨ੍ਹਾਂ ਦੀ ਵਾਪਸੀ ਮਾਰਚ 2025 ਤੋਂ ਬਾਅਦ ਹੋ ਸਕਦੀ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਦੋਵਾਂ ਦੀ ਵਾਪਸੀ ਹੁਣ ਜਿੰਨੀ ਜ਼ਿਆਦਾ ਹੋਰ ਟਲੇਗੀ, ਉਨ੍ਹਾਂ ਦੀ ਸਿਹਤ ਲਈ ਖ਼ਤਰਾ ਓਨਾ ਹੀ ਵਧੇਗਾ। ਪੁਲਾੜ ’ਚ ਸੁਨੀਤਾ ਵਿਲੀਅਮਜ਼ ਦਾ ਭਾਰ ਘਟਿਆ ਹੈ, ਜਿਸ ਨਾਲ ਉਸ ਨੂੰ ਕੁਪੋਸ਼ਣ ਦਾ ਖ਼ਤਰਾ ਹੋ ਸਕਦਾ ਹੈ। ਹਾਲਾਂਕਿ ਨਾਸਾ ਨੇ ਕੁਪੋਸ਼ਣ ਦੀ ਗੱਲ ਨੂੰ ਗਲਤ ਕਰਾਰ ਦਿੱਤਾ ਹੈ। ਬਾਇਓਮੈਡੀਕਲ ਇੰਜੀਨੀਅਰ ਡਾ. ਜੌਨ ਜੈਕਿਸ਼ ਦਾ ਕਹਿਣਾ ਹੈ ਕਿ ਉਹ ਦੋਵੇਂ ਜਦੋਂ ਧਰਤੀ ’ਤੇ ਪਰਤਣਗੇ ਤਾਂ ਤੁਰਨ ਦੀ ਹਾਲਤ ’ਚ ਨਹੀਂ ਹੋਣਗੇ।

 

ਉਨ੍ਹਾਂ ਦੀਆਂ ਹੱਡੀਆਂ ਬਹੁਤ ਨਾਜ਼ੁਕ ਹੋ ਗਈਆਂ ਹੋਣਗੀਆਂ, ਜੋ ਬਹੁਤ ਘੱਟ ਉਚਾਈ ਤੋਂ ਡਿੱਗਣ ਨਾਲ ਵੀ ਟੁੱਟ ਸਕਦੀਆਂ ਹਨ। ਉਨ੍ਹਾਂ ਦੇ ਸਰੀਰ ਨੂੰ ਆਮ ਪੱਧਰ ’ਤੇ ਵਾਪਸ ਆਉਣ ਲਈ ਕਈ ਮਹੀਨੇ ਲੱਗ ਸਕਦੇ ਹਨ। ਕੈਲੀਫੋਰਨੀਆ ਦੇ ਮਨੋਵਿਗਿਆਨੀ ਡਾਕਟਰ ਕੈਰੋਲ ਲੀਬਰਮੈਨ ਅਨੁਸਾਰ ਦੋਵਾਂ ਦੀ ਮਾਨਸਿਕ ਸਿਹਤ ’ਤੇ ਮਾੜਾ ਅਸਰ ਪੈਣ ਦੀ ਸੰਭਾਵਨਾ ਹੈ। ਸੁਨੀਤਾ ਵਿਲੀਅਮਜ਼ ਅਤੇ ਬੈਰੀ ਵਿਲਮੋਰ ਨੇ ਇਸ ਸਾਲ 5 ਜੂਨ ਨੂੰ ਬੋਇੰਗ ਦੇ ਸਟਾਰਲਾਈਨਰ ਪੁਲਾੜ ਯਾਨ 'ਤੇ ਸਪੇਸ ਸਟੇਸ਼ਨ ਲਈ ਉਡਾਣ ਭਰੀ ਸੀ। ਇਹ ਦੋਵੇਂ 6 ਜੂਨ ਨੂੰ ਪੁਲਾੜ ਸਟੇਸ਼ਨ 'ਤੇ ਪਹੁੰਚੇ ਸਨ, ਜਿੱਥੇ ਉਨ੍ਹਾਂ ਨੇ ਇਕ ਹਫਤੇ ਬਾਅਦ ਧਰਤੀ 'ਤੇ ਪਰਤਣਾ ਸੀ ਪਰ ਇਕ ਸਟਾਰਲਾਈਨਰ 'ਚ ਤਕਨੀਕੀ ਖਰਾਬੀ ਕਾਰਨ ਉਨ੍ਹਾਂ ਦੀ ਵਾਪਸੀ ਰੋਕ ਦਿੱਤੀ ਗਈ ਸੀ। ਇਸ ਸਬੰਧ ਵਿਚ ਨਾਸਾ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਉਨ੍ਹਾਂ ਦੀ ਵਾਪਸੀ ਲਈ ਸਪੇਸ-ਐਕਸ ਜੋ ਕੈਪਸੂਲ ਤਿਆਰੀ ਕਰ ਰਿਹਾ ਹੈ, ਉਸ ਨੂੰ ਬਣਾਉਣ ਵਿਚ ਕੁਝ ਹੋਰ ਸਮਾਂ ਲੱਗੇਗਾ। ਸੰਭਾਵਤ ਤੌਰ 'ਤੇ ਸੁਨੀਤਾ ਵਿਲੀਅਮਜ਼ ਅਤੇ ਉਸ ਦੇ ਸਾਥੀ ਨੂੰ ਮਾਰਚ ਦੇ ਅੰਤ ਤੱਕ ਪੁਲਾੜ 'ਚ ਰਹਿਣਾ ਪਵੇਗਾ।

 

ਸਿਹਤ ਲਈ ਇਹ ਖਤਰੇ
ਤੁਰਨਾ-ਫਿਰਨਾ ਘੱਟ ਹੋਣ ਦਾ ਸਿੱਧਾ ਅਸਰ ਮਾਸਪੇਸ਼ੀਆਂ ਅਤੇ ਹੱਡੀਆਂ ’ਤੇ ਪੈਂਦਾ ਹੈ।
ਫ੍ਰੈਕਚਰ ਦਾ ਖਤਰਾ ਵਧ ਜਾਂਦਾ ਹੈ।
ਜੇ ਮਾਸਪੇਸ਼ੀਆਂ ਦੀ ਬਹੁਤ ਜ਼ਿਆਦਾ ਖਰਾਬੀ ਹੁੰਦੀ ਹੈ ਤਾਂ ਅੰਗ ਫੇਲ ਹੋਣ ਦਾ ਖਤਰਾ ਵਧ ਜਾਂਦਾ ਹੈ।
ਦਿਲ ਦੀ ਸਿਹਤ ’ਤੇ ਗੰਭੀਰ ਅਸਰ ਪੈ ਸਕਦਾ ਹੈ।
ਘੱਟ ਗ੍ਰੈਵਿਟੀ ਕਾਰਨ ਹੱਡੀਆਂ, ਮਾਸਪੇਸ਼ੀਆਂ ਅਤੇ ਦਿਲ ਦੀਆਂ ਧਮਣੀਆਂ ਕਮਜ਼ੋਰ ਹੋ ਜਾਂਦੀਆਂ ਹਨ।

Have something to say? Post your comment

ਅਤੇ ਦੁਨੀਆਂ ਖਬਰਾਂ

ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 16 ਫੌਜੀਆਂ ਦੀ ਮੌਤ

ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 16 ਫੌਜੀਆਂ ਦੀ ਮੌਤ

ਟਰੰਪ ਦੇ ਅਹੁੱਦਾ ਸੰਭਾਲਣ ਤੋਂ ਪਹਿਲਾਂ ਦੇਸ਼ ਮੁੜ ਆਉਣ ਅੰਤਰਰਾਸ਼ਟਰੀ ਵਿਦਿਆਰਥੀ, ਨਹੀਂ ਤਾਂ....

ਟਰੰਪ ਦੇ ਅਹੁੱਦਾ ਸੰਭਾਲਣ ਤੋਂ ਪਹਿਲਾਂ ਦੇਸ਼ ਮੁੜ ਆਉਣ ਅੰਤਰਰਾਸ਼ਟਰੀ ਵਿਦਿਆਰਥੀ, ਨਹੀਂ ਤਾਂ....

ਇਸ ਦੇਸ਼ 'ਚ ਫੈਲਿਆ 'ਡਿੰਗਾ ਡਿੰਗਾ' ਵਾਇਰਸ, ਸੰਕਰਮਣ ਨਾਲ ਨੱਚਣ ਲੱਗਦੇ ਨੇ ਲੋਕ

ਇਸ ਦੇਸ਼ 'ਚ ਫੈਲਿਆ 'ਡਿੰਗਾ ਡਿੰਗਾ' ਵਾਇਰਸ, ਸੰਕਰਮਣ ਨਾਲ ਨੱਚਣ ਲੱਗਦੇ ਨੇ ਲੋਕ

ਭੂਟਾਨ ਨੇ ਭਾਰਤੀ ਸਿੱਖਿਆ ਸ਼ਾਸਤਰੀ ਅਰੁਣ ਕਪੂਰ ਨੂੰ ਦਿੱਤਾ ਸਰਕਾਰੀ ਸਨਮਾਨ

ਭੂਟਾਨ ਨੇ ਭਾਰਤੀ ਸਿੱਖਿਆ ਸ਼ਾਸਤਰੀ ਅਰੁਣ ਕਪੂਰ ਨੂੰ ਦਿੱਤਾ ਸਰਕਾਰੀ ਸਨਮਾਨ

ਗਾਜ਼ਾ 'ਚ ਇਜ਼ਰਾਈਲੀ ਹਮਲੇ 'ਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਮੌਤ

ਗਾਜ਼ਾ 'ਚ ਇਜ਼ਰਾਈਲੀ ਹਮਲੇ 'ਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਮੌਤ

ਪੈਸੇ ਬਚਾਉਣ ਲਈ ਸ਼੍ਰੀਲੰਕਾ ਸਰਕਾਰ ਨੇ ਚੁੱਕਿਆ ਵੱਡਾ ਕਦਮ, ਸਾਬਕਾ ਰਾਸ਼ਟਰਪਤੀਆਂ ਦੀ ਸੁਰੱਖਿਆ 'ਚ ਹੋਵੇਗੀ ਕਟੌਤੀ

ਪੈਸੇ ਬਚਾਉਣ ਲਈ ਸ਼੍ਰੀਲੰਕਾ ਸਰਕਾਰ ਨੇ ਚੁੱਕਿਆ ਵੱਡਾ ਕਦਮ, ਸਾਬਕਾ ਰਾਸ਼ਟਰਪਤੀਆਂ ਦੀ ਸੁਰੱਖਿਆ 'ਚ ਹੋਵੇਗੀ ਕਟੌਤੀ

ਇੰਡੀਗੋ ਦੀ ਫਲਾਈਟ ਦੀ ਕਰਾਚੀ 'ਚ ਐਮਰਜੈਂਸੀ ਲੈਂਡਿੰਗ

ਇੰਡੀਗੋ ਦੀ ਫਲਾਈਟ ਦੀ ਕਰਾਚੀ 'ਚ ਐਮਰਜੈਂਸੀ ਲੈਂਡਿੰਗ

ਕੈਨੇਡਾ 'ਚ 3 ਭਾਰਤੀ ਵਿਦਿਆਰਥੀਆਂ ਦਾ ਕਤਲ; ਭਾਰਤ ਨੇ ਪ੍ਰਗਟਾਇਆ ਦੁੱਖ

ਕੈਨੇਡਾ 'ਚ 3 ਭਾਰਤੀ ਵਿਦਿਆਰਥੀਆਂ ਦਾ ਕਤਲ; ਭਾਰਤ ਨੇ ਪ੍ਰਗਟਾਇਆ ਦੁੱਖ

ਟੈਰਿਫ ਵਧਾਉਣ ਦੀ Trump ਦੀ ਧਮਕੀ 'ਤੇ ਚੀਨ ਦੇ ਰਾਸ਼ਟਰਪਤੀ Xi ਨੇ ਦਿੱਤੀ ਚਿਤਾਵਨੀ

ਟੈਰਿਫ ਵਧਾਉਣ ਦੀ Trump ਦੀ ਧਮਕੀ 'ਤੇ ਚੀਨ ਦੇ ਰਾਸ਼ਟਰਪਤੀ Xi ਨੇ ਦਿੱਤੀ ਚਿਤਾਵਨੀ

ਸੰਯੁਕਤ ਰਾਸ਼ਟਰ ਨੇ ਯੂਕ੍ਰੇਨ ਦੇ ਸੰਘਰਸ਼ ਨੂੰ ਹੋਰ ਵਧਣ ਤੋਂ ਰੋਕਣ ਲਈ ਕਿਹਾ

ਸੰਯੁਕਤ ਰਾਸ਼ਟਰ ਨੇ ਯੂਕ੍ਰੇਨ ਦੇ ਸੰਘਰਸ਼ ਨੂੰ ਹੋਰ ਵਧਣ ਤੋਂ ਰੋਕਣ ਲਈ ਕਿਹਾ