Sunday, April 13, 2025
BREAKING
ਪੈਸੇ ਤੇ ਤਾਕਤ ਨਾਲ ਹੜੱਪੀ ਹੈ ਕੁਰਸੀ: Harpal Cheema ਤੇ Malvinder Kang ਦਾ Sukhbir Badal ‘ਤੇ ਤਿੱਖਾ ਹਮਲਾ ਪੰਥ ਤੇ ਪੰਜਾਬ ਦੀ ਅਣਖ ਦੇ ਮਾਮਲੇ ’ਤੇ ਕੋਈ ਸਮਝੌਤਾ ਨਹੀਂ ਹੋਵੇਗਾ: Akali Dal ਦੇ ਮੁੜ ਪ੍ਰਧਾਨ ਚੁਣੇ ਜਾਣ ਮਗਰੋਂ ਬੋਲੇ Sukhbir Badal Sukhbir Singh Badal ਮੁੜ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ Indian Army ਦੇ ਮੁਖੀ ਜਨਰਲ Upendra Dwivedi ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ Sukhbir Singh Badal ਨੂੰ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣੇ ਜਾਣ ’ਤੇ ਐਡਵੋਕੇਟ Harjinder Singh Dhami ਨੇ ਦਿੱਤੀ ਵਧਾਈ Helicopter ਤਬਾਹ ਹੋ ਕੇ Hudson ਦਰਿਆ ਵਿਚ ਡਿੱਗਾ, ਪਾਇਲਟ ਸ USA: ਗ੍ਰਿਫਤਾਰ Immigrants ਨੂੰ ਹਜਾਰਾਂ ਮੀਲ ਦੂਰ ਲਿਜਾਇਆ ਜਾ ਰਿਹਾ ਤਾਂ ਜੋ ਉਹ Lawyers ਦੀ ਮੱਦਦ ਨਾ ਲੈ ਸਕਣ, ਦਾਇਰ ਪਟੀਸ਼ਨ ਵਿੱਚ ਖੁਲਾਸਾ ਯੋਗਾ ਨਾਲ ਹੋ ਰਹੇ ਲਾਭ ਤਹਿਤ ਵੱਡੀ ਗਿਣਤੀ ਵਿੱਚ ਯੋਗਾ ਕਲਾਸਾਂ ਵਿੱਚ ਭਾਗ ਲੈ ਰਹੇ ਨੇ ਲੋਕ- ਐਸ.ਡੀ.ਐਮ. ਗੁਰਮੰਦਰ ਸਿੰਘ ਹਰਭਜਨ ਸਿੰਘ ਈ.ਟੀ.ਓ. ਨੇ ਵਿੱਤੀ ਸਾਲ 2025-26 ਦੇ ਕਾਰਜ ਪ੍ਰੋਗਰਾਮ ਨੂੰ ਅੰਤਿਮ ਰੂਪ ਦੇਣ ਲਈ ਵਿਭਾਗੀ ਕਾਰਜਪ੍ਰਣਾਲੀ ਦੀ ਲੜੀਵਾਰ ਸਮੀਖਿਆ ਕੀਤੀ 'ਆਪ' ਸਰਕਾਰ ਕਿਸਾਨਾਂ ਨਾਲ ਖੜ੍ਹੀ ਹੈ ਅਤੇ ਕਿਸਾਨਾਂ ਦੇ ਮਸਲਿਆਂ ਲਈ ਲੜਦੀ ਰਹੇਗੀ: ਮੁੱਖ ਮੰਤਰੀ ਮਾਨ

ਪੰਜਾਬ

ਪੈਸੇ ਤੇ ਤਾਕਤ ਨਾਲ ਹੜੱਪੀ ਹੈ ਕੁਰਸੀ: Harpal Cheema ਤੇ Malvinder Kang ਦਾ Sukhbir Badal ‘ਤੇ ਤਿੱਖਾ ਹਮਲਾ

12 ਅਪ੍ਰੈਲ, 2025 07:16 PM

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) Punjab ਨੇ Sukhbir Singh Badal ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਜੋਂ ਚੁਣੇ ਜਾਣ ਨੂੰ ਪੂਰੀ ਤਰ੍ਹਾਂ ਦਿਖਾਵਾ ਕਰਾਰ ਦਿੱਤਾ ਹੈ। ਵਿੱਤ ਮੰਤਰੀ Harpal Singh Cheema ਨੇ Sukhbir Singh Badal ਨੂੰ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣੇ ਜਾਣ ‘ਤੇ ਤਿੱਖਾ ਹਮਲਾ ਕਰਦਿਆਂ ਇਸ ਨੂੰ ਇਕ ਮਜ਼ਾਕ ਕਰਾਰ ਦਿੱਤਾ।

Cheema ਨੇ ਕਿਹਾ, “ਅਕਾਲੀ ਦਲ Sukhbir Singh Badal ਦੀ ਅਗਵਾਈ ਹੇਠ ਕਦੇ ਵੀ ਅੱਗੇ ਨਹੀਂ ਵਧ ਸਕਦਾ।

ਅੱਜ ਉਨ੍ਹਾਂ ਨੂੰ ਅਸਲੀ ਨੇਤਾ ਨਹੀਂ ਸਗੋਂ ਸੱਤਾ, ਭਾਈ-ਭਤੀਜਾਵਾਦ ਅਤੇ ਪੈਸੇ ਦੇ ਆਧਾਰ ‘ਤੇ ਚੁਣਿਆ ਗਿਆ ਇੱਕ ਨਕਲੀ ਪ੍ਰਧਾਨ ਮਿਲਿਆ ਹੈ। ਉਨ੍ਹਾਂ ਦੀ ਪਾਰਟੀ ਵਿੱਚ ਕੋਈ ਲੋਕਤੰਤਰ ਨਹੀਂ ਬਚਿਆ ਹੈ। ਪੰਜਾਬ ਦੇ ਲੋਕ ਉਨ੍ਹਾਂ ਨੂੰ ਪਹਿਲਾਂ ਹੀ ਨਕਾਰ ਚੁੱਕੇ ਹਨ ਅਤੇ ਇਤਿਹਾਸ ਆਪਣੇ ਆਪ ਨੂੰ ਦੁਹਰਾਏਗਾ। ਸ਼੍ਰੋਮਣੀ ਅਕਾਲੀ ਦਲ ਬਾਦਲ ਪਰਿਵਾਰ ਇੱਕ ਪ੍ਰਾਈਵੇਟ ਲਿਮਟਿਡ ਕੰਪਨੀ ਤੋਂ ਵੱਧ ਕੁਝ ਨਹੀਂ ਰਹੀ ਗਿਆ, ਜਿਸ ਨੂੰ ਜਨਤਕ ਭਾਵਨਾਵਾਂ ਅਤੇ ਲੋਕਤੰਤਰੀ ਸਿਧਾਂਤਾਂ ਦਾ ਕੋਈ ਸਤਿਕਾਰ ਨਹੀਂ ਹੈ।

ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਵੀ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਨਿਯੁਕਤ ਕਰਨ ‘ਤੇ ਤਿੱਖੀ ਆਲੋਚਨਾ ਕੀਤੀ ਹੈ। ਕੰਗ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਦੇ ਆਲੇ ਦੁਆਲੇ ਚੱਲੇ ਲੰਬੇ ਡਰਾਮੇ ਦਾ ਨਤੀਜਾ ਇੱਕ ਅਜਿਹੇ ਫ਼ੈਸਲੇ ਵਿੱਚ ਨਿਕਲਿਆ ਜੋ ਸ਼ੁਰੂ ਤੋਂ ਹੀ ਸਪੱਸ਼ਟ ਸੀ ਕਿ ਪ੍ਰਧਾਨਗੀ ਪਰਿਵਾਰ ਕੋਲ ਹੀ ਰਹੇਗੀ।

ਕੰਗ ਨੇ ਕਿਹਾ ਕਿ ਸੱਤਾ ਵਿੱਚ ਰਹਿੰਦੇ ਬਾਦਲ ਪਰਿਵਾਰ ਨੇ ਪੰਥ (ਸਿੱਖ ਭਾਈਚਾਰੇ) ਵਿਰੁੱਧ ਗੰਭੀਰ ਪਾਪ ਕੀਤੇ, ਪੰਥਕ ਸੰਸਥਾਵਾਂ ਨੂੰ ਨੁਕਸਾਨ ਪਹੁੰਚਾਇਆ ਅਤੇ ਉਨ੍ਹਾਂ ਦੀ ਪਵਿੱਤਰਤਾ ਦਾ ਨਿਰਾਦਰ ਕੀਤਾ।

ਸੱਤਾ ਤੋਂ ਬੇਦਖ਼ਲ ਹੋਣ ਤੋਂ ਬਾਅਦ, ਜਦੋਂ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਅਤੇ ਆਪਣੀਆਂ ਗ਼ਲਤੀਆਂ ਮੰਨੀਆਂ ਤਾਂ ਲੋਕਾਂ ਵਿੱਚ ਉਮੀਦ ਦੀ ਕਿਰਨ ਜੱਗੀ। ਹਾਲਾਂਕਿ, ਉਨ੍ਹਾਂ ਦੇ ਬਾਅਦ ਦੇ ਕੰਮਾਂ ਨੇ ਨਾ ਸਿਰਫ਼ ਤਖ਼ਤ ਸਾਹਿਬ ਦੇ ਜਥੇਦਾਰਾਂ ਦਾ ਅਪਮਾਨ ਕੀਤਾ, ਸਗੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚ ਅਥਾਰਿਟੀ ਦਾ ਵੀ ਨਿਰਾਦਰ ਕੀਤਾ, ਜੋ ਕਿ ਸਿੱਖ ਧਰਮ ਵਿੱਚ ਬਹੁਤ ਮਹੱਤਵ ਰੱਖਦਾ ਹੈ ਅਤੇ ਏਕਤਾ ਅਤੇ ਵਿਸ਼ਵਾਸ ਦਾ ਪ੍ਰਤੀਕ ਹੈ।”

ਕੰਗ ਨੇ ਪੰਥਕ ਸਿਧਾਂਤਾਂ ਨਾਲ ਹੋਏ ਵਿਸ਼ਵਾਸਘਾਤ ਨੂੰ ਉਜਾਗਰ ਕਰਦਿਆਂ ਕਿਹਾ, “ਸ਼੍ਰੋਮਣੀ ਅਕਾਲੀ ਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਥਕ ਪਰੰਪਰਾਵਾਂ ਨੂੰ ਕਾਇਮ ਰੱਖਣ ਲਈ ਬਣਾਇਆ ਗਿਆ ਸੀ। ਫਿਰ ਵੀ, ਇਸੇ ਪਾਰਟੀ ਨੇ ਜਥੇਦਾਰਾਂ ਦਾ ਨਿਰਾਦਰ ਕੀਤਾ, ਤਖ਼ਤ ਦੇ ਅਧਿਕਾਰ ਨੂੰ ਕਮਜ਼ੋਰ ਕੀਤਾ ਅਤੇ ਆਪਣੇ ਸਵਾਰਥੀ ਏਜੰਡੇ ਨੂੰ ਅੱਗੇ ਵਧਾਇਆ।

ਪੰਥ ਅਜਿਹੇ ਕੰਮਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰੇਗਾ। ਇਹ ਬੇਹੱਦ ਨਿਰਾਸ਼ਾਜਨਕ ਹੈ ਕਿ ਪੰਥਕ ਭਾਵਨਾਵਾਂ ਵਾਲੇ ਵਿਅਕਤੀ, ਜੋ ਸਿੱਖ ਪਰੰਪਰਾਵਾਂ ਦੀ ਰਾਖੀ ਦੀ ਉਮੀਦ ਨਾਲ ਅਕਾਲੀ ਦਲ ਪ੍ਰਤੀ ਵਫ਼ਾਦਾਰ ਰਹੇ, ਅੱਜ ਉਸੇ ਪਰਿਵਾਰ ਦੇ ਅਧੀਨ ਹੋ ਗਏ ਜਿਸ ਨੇ ਸਿੱਖ ਸੰਸਥਾਵਾਂ ਨੂੰ ਕਦੇ ਨਾ ਪੂਰਾ ਹੋਣ ਵਾਲਾ ਨੁਕਸਾਨ ਪਹੁੰਚਾਇਆ ਹੈ।”

ਕੰਗ ਨੇ ਬਾਦਲ ਪਰਿਵਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸਿੱਖ ਭਾਈਚਾਰੇ ਦੀ ਭਲਾਈ ਨਾਲੋਂ ਆਪਣੀ ਨਿੱਜੀ ਸ਼ਕਤੀ ਅਤੇ ਰਾਜਨੀਤਿਕ ਲਾਭ ਨੂੰ ਤਰਜੀਹ ਦਿੱਤੀ।ਉਨ੍ਹਾਂ ਦੋਸ਼ ਲਾਇਆ ਕਿ ਇਹ ਪਰਿਵਾਰ ਆਪਣੇ ਬਚਾਅ ਲਈ ਧਾਰਮਿਕ ਕਦਰਾਂ-ਕੀਮਤਾਂ ਦੀ ਦੁਰਵਰਤੋਂ ਅਤੇ ਸ਼ੋਸ਼ਣ ਕਰਦਾ ਰਹਿੰਦਾ ਹੈ।

ਕੰਗ ਨੇ ਕਿਹਾ, “ਭਾਵੇਂ ਇਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਹੋਵੇ ਜਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ, ਬਾਦਲ ਇਨ੍ਹਾਂ ਸੰਸਥਾਵਾਂ ਨੂੰ ਸਿਰਫ਼ ਆਪਣੇ ਫ਼ਾਇਦੇ ਲਈ ਵਰਤਦੇ ਹਨ ਅਤੇ ਪੰਥਕ ਸਿਧਾਂਤਾਂ ਲਈ ਸੱਚਮੁੱਚ ਖੜ੍ਹੇ ਲੋਕਾਂ ਨੂੰ ਪਾਸੇ ਕਰ ਰਹੇ ਹਨ। ਉਨ੍ਹਾਂ ਨੇ ਹਮੇਸ਼ਾ ਪੰਥਕ ਪਰੰਪਰਾਵਾਂ ਦਾ ਨਿਰਾਦਰ ਕੀਤਾ ਹੈ, ਆਗੂਆਂ ਦੇ ਚਰਿੱਤਰ ਹੱਤਿਆ ਵਿੱਚ ਰੁੱਝਿਆ ਹੋਇਆ ਹੈ ਅਤੇ ਸਮਰਪਿਤ ਅਕਾਲੀ ਦਲ ਵਰਕਰਾਂ ਦੀਆਂ ਭਾਵਨਾਵਾਂ ਨਾਲ ਧੋਖਾ ਕੀਤਾ ਹੈ।”

‘ਆਪ’ ਸੰਸਦ ਮੈਂਬਰ ਨੇ ਅੱਗੇ ਕਿਹਾ, “ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਇੱਕ ਪਰਿਵਾਰ ਦੇ ਹੱਥਾਂ ਵਿੱਚ ਫਸੀ ਹੋਈ ਹੈ, ਜੋ ਆਪਣੇ ਵਰਕਰਾਂ ਅਤੇ ਪੰਥ ਨਾਲ ਵਿਸ਼ਵਾਸਘਾਤ ਕਰਦਾ ਆ ਰਿਹਾ ਹੈ।”

ਆਪ’ ਦੇ ਬੁਲਾਰੇ ਨੀਲ ਗਰਗ ਨੇ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਜੋਂ ਦੁਬਾਰਾ ਨਿਯੁਕਤ ਕਰਨ ਦੀ ਆਲੋਚਨਾ ਕੀਤੀ ਅਤੇ ਇਸ ਨੂੰ ਬਹੁਤ ਪਹਿਲਾਂ ਲਿਖੇ ਗਏ ਫ਼ੈਸਲੇ ਦਾ ਐਲਾਨ ਕਰਨ ਦੀ ਰਸਮੀ ਕਾਰਵਾਈ ਦੱਸਿਆ।

ਉਨ੍ਹਾਂ ਨੇ ਪਾਰਟੀ ਉੱਤੇ ਬਾਦਲ ਪਰਿਵਾਰ ਦੇ ਲਗਾਤਾਰ ਦਬਦਬੇ ਦੀ ਨਿੰਦਾ ਕੀਤੀ, ਇਸ ਨੂੰ ਉਹੀ ਪੁਰਾਣਾ “ਬਾਦਲ ਅਕਾਲੀ ਦਲ” ਦੱਸਿਆ ਜਿਸ ਨੇ ਸੂਬੇ ਨੂੰ ਨਸ਼ਿਆਂ ਵੱਲ ਧੱਕਿਆ, ਮਾਫ਼ੀਆ ਰਾਜ ਨੂੰ ਉਤਸ਼ਾਹਿਤ ਕਰਕੇ ਅਤੇ ਕਿਸਾਨਾਂ ਦੀਆਂ ਆਵਾਜ਼ਾਂ ਨੂੰ ਅਣਗੌਲਿਆ ਕਰਕੇ ਪੰਜਾਬ ਨੂੰ ਤਬਾਹ ਕਰ ਦਿੱਤਾ। ਗਰਗ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸੱਚਾਈ ਨੂੰ ਪਛਾਣ ਲਿਆ ਹੈ ਅਤੇ ਇੱਕ ਵਾਰ ਜਦੋਂ ਉਹ ਕਿਸੇ ਨੂੰ ਨਕਾਰ ਕਰ ਦਿੰਦੇ ਹਨ, ਤਾਂ ਉਹ ਅਜਿਹਾ ਸਥਾਈ ਤੌਰ ‘ਤੇ ਕਰਦੇ ਹਨ, ਜੋ ਇਸ ਗੱਲ ਦਾ ਸੰਕੇਤ ਹੈ ਕਿ ਬਾਦਲ ਸ਼ਾਸਨ ਦਾ ਸੂਬੇ ਵਿੱਚ ਕੋਈ ਭਵਿੱਖ ਨਹੀਂ ਹੈ।

ਆਪ ਨੇਤਾ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ ‘ਤੇ ਤਿੱਖਾ ਵਿਅੰਗ ਕੱਸਿਆ, ਇਸ ਦੀ ਤੁਲਨਾ ਇੱਕ “ਪੁੱਤ ਅਤੇ ਪਿਤਾ (ਸ਼੍ਰੋਮਣੀ ਅਕਾਲੀ ਦਲ) ਪ੍ਰਾਈਵੇਟ ਲਿਮਟਿਡ ਕੰਪਨੀ” ਨਾਲ ਕੀਤੀ ਜਿਸ ਨੇ ਇੱਕ ਵਾਰ ਫਿਰ ਆਪਣੇ ਮਾਲਕ ਨੂੰ ਮੈਨੇਜਿੰਗ ਡਾਇਰੈਕਟਰ ਵਜੋਂ ਚੁਣਿਆ ਹੈ।

 

Have something to say? Post your comment

ਅਤੇ ਪੰਜਾਬ ਖਬਰਾਂ

ਪੰਥ ਤੇ ਪੰਜਾਬ ਦੀ ਅਣਖ ਦੇ ਮਾਮਲੇ ’ਤੇ ਕੋਈ ਸਮਝੌਤਾ ਨਹੀਂ ਹੋਵੇਗਾ: Akali Dal ਦੇ ਮੁੜ ਪ੍ਰਧਾਨ ਚੁਣੇ ਜਾਣ ਮਗਰੋਂ ਬੋਲੇ Sukhbir Badal

ਪੰਥ ਤੇ ਪੰਜਾਬ ਦੀ ਅਣਖ ਦੇ ਮਾਮਲੇ ’ਤੇ ਕੋਈ ਸਮਝੌਤਾ ਨਹੀਂ ਹੋਵੇਗਾ: Akali Dal ਦੇ ਮੁੜ ਪ੍ਰਧਾਨ ਚੁਣੇ ਜਾਣ ਮਗਰੋਂ ਬੋਲੇ Sukhbir Badal

Sukhbir Singh Badal ਮੁੜ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ

Sukhbir Singh Badal ਮੁੜ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ

Indian Army ਦੇ ਮੁਖੀ ਜਨਰਲ Upendra Dwivedi ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Indian Army ਦੇ ਮੁਖੀ ਜਨਰਲ Upendra Dwivedi ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Sukhbir Singh Badal ਨੂੰ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣੇ ਜਾਣ ’ਤੇ ਐਡਵੋਕੇਟ Harjinder Singh Dhami ਨੇ ਦਿੱਤੀ ਵਧਾਈ

Sukhbir Singh Badal ਨੂੰ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣੇ ਜਾਣ ’ਤੇ ਐਡਵੋਕੇਟ Harjinder Singh Dhami ਨੇ ਦਿੱਤੀ ਵਧਾਈ

ਯੋਗਾ ਨਾਲ ਹੋ ਰਹੇ ਲਾਭ ਤਹਿਤ ਵੱਡੀ ਗਿਣਤੀ ਵਿੱਚ ਯੋਗਾ ਕਲਾਸਾਂ ਵਿੱਚ ਭਾਗ ਲੈ ਰਹੇ ਨੇ ਲੋਕ- ਐਸ.ਡੀ.ਐਮ. ਗੁਰਮੰਦਰ ਸਿੰਘ

ਯੋਗਾ ਨਾਲ ਹੋ ਰਹੇ ਲਾਭ ਤਹਿਤ ਵੱਡੀ ਗਿਣਤੀ ਵਿੱਚ ਯੋਗਾ ਕਲਾਸਾਂ ਵਿੱਚ ਭਾਗ ਲੈ ਰਹੇ ਨੇ ਲੋਕ- ਐਸ.ਡੀ.ਐਮ. ਗੁਰਮੰਦਰ ਸਿੰਘ

'ਆਪ' ਸਰਕਾਰ ਕਿਸਾਨਾਂ ਨਾਲ ਖੜ੍ਹੀ ਹੈ ਅਤੇ ਕਿਸਾਨਾਂ ਦੇ ਮਸਲਿਆਂ ਲਈ ਲੜਦੀ ਰਹੇਗੀ: ਮੁੱਖ ਮੰਤਰੀ ਮਾਨ

'ਆਪ' ਸਰਕਾਰ ਕਿਸਾਨਾਂ ਨਾਲ ਖੜ੍ਹੀ ਹੈ ਅਤੇ ਕਿਸਾਨਾਂ ਦੇ ਮਸਲਿਆਂ ਲਈ ਲੜਦੀ ਰਹੇਗੀ: ਮੁੱਖ ਮੰਤਰੀ ਮਾਨ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 26 ਕੈਡਿਟਾਂ ਦੀ ਐਨ.ਡੀ.ਏ. ਲਈ ਚੋਣ; 10 ਕੈਡਿਟਾਂ ਨੇ ਆਲ ਇੰਡੀਆ ਰੈਂਕਿੰਗ ਵਿੱਚ ਟੌਪ-100 ਵਿੱਚ ਸਥਾਨ ਹਾਸਲ ਕੀਤਾ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 26 ਕੈਡਿਟਾਂ ਦੀ ਐਨ.ਡੀ.ਏ. ਲਈ ਚੋਣ; 10 ਕੈਡਿਟਾਂ ਨੇ ਆਲ ਇੰਡੀਆ ਰੈਂਕਿੰਗ ਵਿੱਚ ਟੌਪ-100 ਵਿੱਚ ਸਥਾਨ ਹਾਸਲ ਕੀਤਾ

ਸੀ.ਆਈ.ਏ. ਖਰੜ ਵੱਲੋਂ ਮੋਹਾਲੀ ਅਤੇ ਚੰਡੀਗੜ੍ਹ ਏਰੀਏ ਵਿੱਚ ਨਜਾਇਜ਼ ਹਥਿਆਰਾਂ ਦੀ ਨੋਕ ਤੇ ਲੁੱਟਾ ਖੋਹਾ ਅਤੇ ਵਹੀਕਲ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼।

ਸੀ.ਆਈ.ਏ. ਖਰੜ ਵੱਲੋਂ ਮੋਹਾਲੀ ਅਤੇ ਚੰਡੀਗੜ੍ਹ ਏਰੀਏ ਵਿੱਚ ਨਜਾਇਜ਼ ਹਥਿਆਰਾਂ ਦੀ ਨੋਕ ਤੇ ਲੁੱਟਾ ਖੋਹਾ ਅਤੇ ਵਹੀਕਲ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼।

ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, ਸੇਵਾ ਮੁਕਤੀ ਦੀ ਉਮਰ ਹੱਦ ਵਿਚ ਵਾਧਾ

ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, ਸੇਵਾ ਮੁਕਤੀ ਦੀ ਉਮਰ ਹੱਦ ਵਿਚ ਵਾਧਾ

ਹੰਸ ਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦੀ ਅੰਤਿਮ ਅਰਦਾਸ ਮੌਕੇ CM ਮਾਨ ਸਣੇ ਪਹੁੰਚੀਆਂ ਕਈ ਸ਼ਖ਼ਸੀਅਤਾਂ

ਹੰਸ ਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦੀ ਅੰਤਿਮ ਅਰਦਾਸ ਮੌਕੇ CM ਮਾਨ ਸਣੇ ਪਹੁੰਚੀਆਂ ਕਈ ਸ਼ਖ਼ਸੀਅਤਾਂ