Sunday, April 06, 2025
BREAKING
ਪੰਜਾਬ 'ਚ ਬਦਲੇਗੀ ਸੜਕਾਂ ਦੀ ਨੁਹਾਰ, ਸਰਕਾਰ ਨੇ ਚੁੱਕਿਆ ਵੱਡਾ ਕਦਮ RBI ਨੇ 500 ਅਤੇ 10 ਰੁਪਏ ਦੇ ਨੋਟਾਂ 'ਤੇ ਲਿਆ ਵੱਡਾ ਫੈਸਲਾ ਫਿਰੋਜ਼ਪੁਰ ਸਕੂਲ ਬੱਸ ਹਾਦਸੇ ਨੂੰ ਲੈ ਕੇ CM ਮਾਨ ਦਾ ਬਿਆਨ, ਲੈ ਰਿਹਾ ਪਲ-ਪਲ ਦੀ ਅਪਡੇਟ ਅਯੁੱਧਿਆ: ਰਾਮ ਨੌਮੀ ਨੂੰ ਲੈ ਕੇ ਸੁਰੱਖਿਆ ਅਤੇ ਟ੍ਰੈਫਿਕ ਦੇ ਸਖ਼ਤ ਪ੍ਰਬੰਧ ਭਾਰਤੀ ਅਰਥਵਿਵਸਥਾ 'ਤੇ ਅਮਰੀਕੀ ਟੈਰਿਫ ਦੇ ਪ੍ਰਭਾਵ ਦਰਮਿਆਨ Repo Rate 'ਚ ਕਟੌਤੀ ਦੀ ਵਧੀ ਉਮੀਦ ਵਕਫ਼ ਤੋਂ ਬਾਅਦ ਹੁਣ ਸੰਘ ਦੀ ਨਜ਼ਰ ਈਸਾਈਆਂ ਦੀ ਜ਼ਮੀਨ 'ਤੇ : ਰਾਹੁਲ ਗਾਂਧੀ ਕੇਂਦਰ ਨੇ ਆਫ਼ਤ ਪ੍ਰਭਾਵਿਤ ਰਾਜਾਂ ਲਈ 1280 ਕਰੋੜ ਰੁਪਏ ਦੀ ਮਦਦ ਕੀਤੀ ਮਨਜ਼ੂਰ ਮਾਓਵਾਦੀ ਸੰਗਠਨ ਨੂੰ ਝਟਕਾ, ਸ਼ਾਹ ਦੇ ਦੌਰੇ ਤੋਂ ਪਹਿਲਾਂ 86 ਨਕਸਲੀਆਂ ਨੇ ਕੀਤਾ ਸਮੂਹਿਕ ਸਰੰਡਰ ਭਾਜਪਾ ਨੇਤਾ ਆਖ਼ਰੀ ਸਮੇਂ ਤੱਕ ਵਕਫ਼ ਬਿੱਲ 'ਤੇ ਸ਼ਿਵ ਸੈਨਾ ਦਾ ਸਮਰਥਨ ਲੈਣ ਦੀ ਕਰਦੇ ਰਹੇ ਕੋਸ਼ਿਸ਼ : ਸੰਜੇ ਰਾਊਤ ਸ਼੍ਰੀਲੰਕਾ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਮਿੱਤਰ ਵਿਭੂਸ਼ਣ ਪੁਰਸਕਾਰ ਕੀਤਾ ਪ੍ਰਦਾਨ

ਪੰਜਾਬ

ਪੰਜਾਬ 'ਚ ਬਦਲੇਗੀ ਸੜਕਾਂ ਦੀ ਨੁਹਾਰ, ਸਰਕਾਰ ਨੇ ਚੁੱਕਿਆ ਵੱਡਾ ਕਦਮ

05 ਅਪ੍ਰੈਲ, 2025 08:22 PM

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਜਟ ਪਾਸ ਹੋਣ ਦੇ ਕੁਝ ਦਿਨਾਂ ਦੇ ਅੰਦਰ-ਅੰਦਰ ‘ਬਦਲਦਾ ਪੰਜਾਬ’ ਬਜਟ ਵਿੱਚ ਉਲੀਕੀਆਂ ਰਣਨੀਤੀਆਂ ਨੂੰ ਤੇਜ਼ੀ ਨਾਲ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਹੈ, ਅਤੇ ਪੇਂਡੂ ਵਿਕਾਸ ਲਈ ਮਹੱਤਵਪੂਰਨ ਕਦਮ ਚੁੱਕਦਿਆਂ 1000 ਕਿਲੋਮੀਟਰ ਲੰਬੀਆਂ ਸੜਕਾਂ ਨੂੰ ਮਜ਼ਬੂਤ ਕਰਨ ਲਈ ਟੈਂਡਰ ਜਾਰੀ ਕੀਤੇ ਹਨ।

ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਖੁਲਾਸਾ ਕੀਤਾ ਕਿ ਇਸ ਮਹੱਤਵਪੂਰਨ ਪ੍ਰੋਜੈਕਟ ਦੇ ਪਹਿਲੇ ਪੜਾਅ ਵਿੱਚ ਫਰੀਦਕੋਟ, ਸ਼ਹੀਦ ਭਗਤ ਸਿੰਘ ਨਗਰ, ਪਠਾਨਕੋਟ ਅਤੇ ਬਰਨਾਲਾ ਜ਼ਿਲ੍ਹਿਆਂ ਦੀਆਂ ਪੇਂਡੂ ਸੜਕਾਂ ਨੂੰ ਚੁਣਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਨੂੰ 10 ਮੀਟਰ ਚੌੜਾਈ ਵਿੱਚ ਤਿਆਰ ਕੀਤਾ ਜਾਵੇਗਾ ਤਾਂ ਜੋ ਬਿਹਤਰ ਸੰਪਰਕ ਸਥਾਪਤ ਕਰਦਿਆਂ ਰਾਜ ਭਰ ਅੰਦਰ ਆਵਾਜਾਈ ਵਿੱਚ ਸੁਧਾਰ ਕੀਤਾ ਜਾ ਸਕੇ।

ਇਸ ਮੌਕੇ ਇੱਕ ਅਹਿਮ ਬਦਲਾਅ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਠੇਕੇਦਾਰਾਂ ਦੀ ਜਵਾਬਦੇਹੀ ਵੀ ਵਧਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਠੇਕੇਦਾਰ ਬਣਾਈਆਂ ਗਈਆਂ ਸੜਕਾਂ 'ਤੇ ਸਿਰਫ ਇੱਕ ਸਾਲ ਦੀ ਵਾਰੰਟੀ ਲਈ ਜਵਾਬਦੇਹ ਸੀ ਪਰ ਹੁਣ ਪੰਜ ਸਾਲਾਂ ਦੀ ਮਿਆਦ ਲਈ ਸੜਕਾਂ ਦੇ ਰੱਖ-ਰਖਾਅ ਅਤੇ ਸਾਂਭ-ਸੰਭਾਲ ਦੀ ਜਿੰਮੇਵਾਰੀ ਸਬੰਧਤ ਠੇਕੇਦਾਰ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਇੱਕ ਤੀਜੀ ਧਿਰ ਵੱਲੋਂ ਇੰਨ੍ਹਾਂ ਕੰਮਾਂ ਦਾ ਆਡਿਟ ਕੀਤਾ ਜਾਵੇਗਾ ਅਤੇ ਕਿਸੇ ਵੀ ਗੜਬੜ ਦੇ ਨਤੀਜੇ ਵਜੋਂ ਫੰਡਾਂ ਦੀ ਰਿਕਵਰੀ ਕਰਨ ਦੇ ਨਾਲ-ਨਾਲ ਉਸ ਠੇਕੇਦਾਰ ਨੂੰ ਕਾਲੀ ਸੂਚੀ ਵਿੱਚ ਸ਼ਾਮਲ ਕੀਤਾ ਜਾਵੇਗਾ। ਵਿੱਤ ਮੰਤਰੀ ਨੇ ਕਿਹਾ ਕਿ ਕਿਸੇ ਤਰ੍ਹਾਂ ਦੀ ਗੜਬੜੀ ਲਈ ਇਨ੍ਹਾਂ ਪ੍ਰੋਜੈਕਟਾਂ ਦੀ ਨਿਗਰਾਨੀ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਦੀ ਵੀ ਜਵਾਬਦੇਹੀ ਵੀ ਤੈਅ ਕੀਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ 27 ਮਾਰਚ ਨੂੰ ਪਾਸ ਕੀਤੇ ਗਏ ਵਿੱਤੀ ਸਾਲ 2025-26 ਦੇ ਬੱਜਟ ਵਿੱਚ ਸੂਬੇ ਦੀਆਂ ਸਾਰੀਆਂ ਟੁੱਟੀਆਂ ਪੇਂਡੂ ਲਿੰਕ ਸੜਕਾਂ ਨੂੰ ਮੁੜ ਬਣਾਉਣ ਦਾ ਵਾਅਦਾ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਰਿਕਾਰਡ ਤੋੜ 18,944 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦਾ ਨਿਰਮਾਣ ਜਾਂ ਅਪਗ੍ਰੇਡ ਕੀਤਾ ਜਾਵੇਗਾ, ਜੋ ਕਿ ਪੰਜਾਬ ਦੇ ਇਤਿਹਾਸ ਵਿੱਚ ਇੱਕ ਨਵਾਂ ਮੀਲ ਪੱਥਰ ਸਥਾਪਤ ਕਰੇਗਾ।

ਪਿਛਲੀਆਂ ਸਰਕਾਰਾਂ ਵੱਲੋਂ ਆਪਣੇ ਕਾਰਜਕਾਲ ਦੇ ਆਖ਼ਰੀ ਸਾਲ ਵਿੱਚ ਹੀ ਅਜਿਹੇ ਵਿਕਾਸ ਪ੍ਰਾਜੈਕਟ ਸ਼ੁਰੂ ਕਰਨ ਦੀ ਆਲੋਚਨਾ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਭਰੋਸਾ ਦਿਵਾਇਆ ਕਿ ਮੌਜੂਦਾ ਸਰਕਾਰ ਜਲਦੀ ਨਤੀਜੇ ਦੇਣ ਪ੍ਰਤੀ ਸਮਰਪਿਤ ਹੈ। ਉਨ੍ਹਾਂ ਵਿਰੋਧੀ ਧਿਰ ਦੇ ਸ਼ੰਕਿਆਂ ਨੂੰ ਵੀ ਸੰਬੋਧਿਤ ਕਰਦੇ ਹੋਏ ਕਿਹਾ ਕਿ ਬਜਟ ਦੀ ਮਨਜ਼ੂਰੀ ਤੋਂ ਬਾਅਦ ਤੇਜ਼ੀ ਨਾਲ ਟੈਂਡਰ ਜਾਰੀ ਕਰਨਾ 'ਆਪ' ਦੀ ਅਗਵਾਈ ਵਾਲੀ ਸਰਕਾਰ ਦੀ ਖਾਲੀ ਵਾਅਦਿਆਂ ਦੀ ਬਜਾਏ ਕਾਰਵਾਈ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਬਿਹਤਰ ਪੇਂਡੂ ਸੜਕਾਂ ਮੁਸ਼ਕਲ ਰਹਿਤ ਸਫ਼ਰ ਯਕੀਨੀ ਬਨਾਉਣ, ਖੇਤੀ ਉਪਜ ਦੇ ਮੰਡੀਕਰਨ ਨੂੰ ਤੇਜ਼ ਕਰਨ ਅਤੇ ਪੰਜਾਬ ਦੀ ਆਰਥਿਕਤਾ ਵਿੱਚ ਨਵੀਂ ਊਰਜਾ ਪਾਉਣਗੀਆਂ।

ਇਥੇ ਵਰਨਣਯੋਗ ਹੈ ਕਿ ‘ਬਦਲਦਾ ਪੰਜਾਬ’ ਬਜਟ ਵਿੱਚ ਵਿੱਤੀ ਸਾਲ 2025-26 ਲਈ ਪੰਜਾਬ ਮੰਡੀ ਬੋਰਡ ਦੁਆਰਾ ਪੇਂਡੂ ਲਿੰਕ ਸੜਕਾਂ ਦੇ ਨਿਰਮਾਣ ਅਤੇ ਅਪਗ੍ਰੇਡੇਸ਼ਨ ਲਈ 2,873 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਇਹ ਮਹੱਤਵਪੂਰਨ ਨਿਵੇਸ਼ ਪੰਜਾਬ ਦੇ ਬੁਨਿਆਦੀ ਢਾਂਚੇ ਨੂੰ ਬਦਲਣ ਅਤੇ ਆਰਥਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਸਮਰਪਣ ਨੂੰ ਦਰਸਾਉਂਦਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਫਿਰੋਜ਼ਪੁਰ ਸਕੂਲ ਬੱਸ ਹਾਦਸੇ ਨੂੰ ਲੈ ਕੇ CM ਮਾਨ ਦਾ ਬਿਆਨ, ਲੈ ਰਿਹਾ ਪਲ-ਪਲ ਦੀ ਅਪਡੇਟ

ਫਿਰੋਜ਼ਪੁਰ ਸਕੂਲ ਬੱਸ ਹਾਦਸੇ ਨੂੰ ਲੈ ਕੇ CM ਮਾਨ ਦਾ ਬਿਆਨ, ਲੈ ਰਿਹਾ ਪਲ-ਪਲ ਦੀ ਅਪਡੇਟ

ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨੇ ਵਿਲੇਜ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੁਲਾਕਾਤ

ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨੇ ਵਿਲੇਜ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੁਲਾਕਾਤ

ਇਹ ਤਾਂ ਹਾਲੇ ਸ਼ੁਰੂਆਤ ਹੈ, ਬਹੁਤ ਜਲਦ ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਡਾ ਬਲਬੀਰ ਸਿੰਘ

ਇਹ ਤਾਂ ਹਾਲੇ ਸ਼ੁਰੂਆਤ ਹੈ, ਬਹੁਤ ਜਲਦ ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਡਾ ਬਲਬੀਰ ਸਿੰਘ

ਸਰਪੰਚਾਂ, ਨੰਬਰਦਾਰਾਂ ਤੇ ਕੌਂਸਲਰਾਂ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ

ਸਰਪੰਚਾਂ, ਨੰਬਰਦਾਰਾਂ ਤੇ ਕੌਂਸਲਰਾਂ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ

ਪੰਜਾਬ ਰਾਜਪਾਲ ਨੇ ਅੱਜ ਤੀਜੇ ਦਿਨ ਅੰਮ੍ਰਿਤਸਰ 'ਚੋਂ ਕੱਢਿਆ 'ਨਸ਼ਿਆਂ ਵਿਰੁੱਧ' ਮਾਰਚ

ਪੰਜਾਬ ਰਾਜਪਾਲ ਨੇ ਅੱਜ ਤੀਜੇ ਦਿਨ ਅੰਮ੍ਰਿਤਸਰ 'ਚੋਂ ਕੱਢਿਆ 'ਨਸ਼ਿਆਂ ਵਿਰੁੱਧ' ਮਾਰਚ

ਪੰਜਾਬ ਵਿਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫਤਰ ਰਹਿਣਗੇ ਬੰਦ

ਪੰਜਾਬ ਵਿਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫਤਰ ਰਹਿਣਗੇ ਬੰਦ

ਕਿਸਾਨ ਜਥੇਬੰਦੀਆਂ ਨੇ ਭਾਰਤ ਤੇ 26% ਟੈਰਿਫ ਵਧਾਉਣ ਦੇ ਰੋਸ ਵਿੱਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਡੀ ਐਸ ਪੀ ਦਫਤਰ ਖਰੜ ਅੱਗੇ ਫ਼ੂਕਿਆ ਪੁਤਲਾ

ਕਿਸਾਨ ਜਥੇਬੰਦੀਆਂ ਨੇ ਭਾਰਤ ਤੇ 26% ਟੈਰਿਫ ਵਧਾਉਣ ਦੇ ਰੋਸ ਵਿੱਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਡੀ ਐਸ ਪੀ ਦਫਤਰ ਖਰੜ ਅੱਗੇ ਫ਼ੂਕਿਆ ਪੁਤਲਾ

ਪੰਜਾਬ ਦੇ ਕਿਸਾਨਾਂ ਦੇ ਖ਼ਾਤਿਆਂ 'ਚ ਆਉਣਗੇ 24 ਘੰਟਿਆਂ 'ਚ ਪੈਸੇ, ਹੋ ਗਿਆ ਵੱਡਾ ਐਲਾਨ

ਪੰਜਾਬ ਦੇ ਕਿਸਾਨਾਂ ਦੇ ਖ਼ਾਤਿਆਂ 'ਚ ਆਉਣਗੇ 24 ਘੰਟਿਆਂ 'ਚ ਪੈਸੇ, ਹੋ ਗਿਆ ਵੱਡਾ ਐਲਾਨ

ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਖ਼ੁਸ਼ਖ਼ਬਰੀ, ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ

ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਖ਼ੁਸ਼ਖ਼ਬਰੀ, ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ

ਲੁਧਿਆਣੇ ਦੀਆਂ ਮੰਡੀਆਂ ’ਚ ਕਣਕ ਦੀ ਖਰੀਦ ਦੀਆਂ ਤਿਆਰੀਆਂ ਮੁਕੰਮਲ, ਅਗਲੇ ਹਫਤੇ ਸ਼ੁਰੂ ਹੋਵੇਗੀ ਆਮਦ

ਲੁਧਿਆਣੇ ਦੀਆਂ ਮੰਡੀਆਂ ’ਚ ਕਣਕ ਦੀ ਖਰੀਦ ਦੀਆਂ ਤਿਆਰੀਆਂ ਮੁਕੰਮਲ, ਅਗਲੇ ਹਫਤੇ ਸ਼ੁਰੂ ਹੋਵੇਗੀ ਆਮਦ