Tuesday, April 08, 2025
BREAKING
ਪੰਜਾਬ 'ਚ ਐਡਵਾਈਜ਼ਰੀ ਹੋ ਗਈ ਜਾਰੀ, ਦੁਪਹਿਰ 12 ਤੋਂ 4 ਵਜੇ ਤੱਕ ... ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ ' ਮੁਹਿੰਮ ਤਹਿਤ ਰਾਜਪਾਲ ਵੱਲੋਂ 5ਵੇਂ ਦਿਨ ਪੈਦਲ ਯਾਤਰਾ ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ ਪੰਜਾਬ ਦੇ ਇਨ੍ਹਾਂ ਪਿੰਡਾਂ ਦੇ ਵਸਨੀਕਾਂ ਵੱਲੋਂ ਜ਼ਮੀਨਾਂ ਨਾ ਦੇਣ ਦਾ ਐਲਾਨ ਮੋਗਾ ਸੈਕਸ ਸਕੈਂਡਲ ਵਿਚ ਸਜ਼ਾ ਦਾ ਐਲਾਨ, ਚਾਰ ਪੁਲਸ ਅਫਸਰਾਂ 'ਤੇ ਡਿੱਗੀ ਗਾਜ ਮਹਿੰਗਾਈ ਦਾ ਇਕ ਹੋਰ ਵੱਡਾ ਝਟਕਾ : ਪੈਟਰੋਲ-ਡੀਜ਼ਲ 'ਤੇ ਸਰਕਾਰ ਨੇ 2 ਰੁਪਏ ਵਧਾਈ ਐਕਸਾਈਜ਼ ਡਿਊਟੀ ਗੈਸ ਸਿਲੰਡਰ 'ਚ ਹੋਇਆ ਧਮਾਕਾ; ਉੱਜੜ ਗਏ 'ਆਸ਼ਿਆਨੇ', ਮਚੀ ਹਫੜਾ-ਦਫੜੀ ਰਾਸ਼ਟਰਪਤੀ ਮੁਰਮੂ ਦੋ ਦਿਨਾਂ ਦੇ ਸਰਕਾਰੀ ਦੌਰੇ 'ਤੇ ਪਹੁੰਚੇ ਲਿਸਬਨ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, 1 ਮਈ ਤੋਂ ਬੰਦ ਹੋ ਜਾਣਗੇ ਸਕੂਲ ਨੌਕਰੀ ਗੁਆਉਣ ਵਾਲੇ ਸੈਂਕੜੇ ਲੋਕ ਮਮਤਾ ਬੈਨਰਜੀ ਨੂੰ ਮਿਲਣ ਪਹੁੰਚੇ

ਪੰਜਾਬ

ਪੰਜਾਬ ਦੇ ਕਿਸਾਨਾਂ ਦੇ ਖ਼ਾਤਿਆਂ 'ਚ ਆਉਣਗੇ 24 ਘੰਟਿਆਂ 'ਚ ਪੈਸੇ, ਹੋ ਗਿਆ ਵੱਡਾ ਐਲਾਨ

04 ਅਪ੍ਰੈਲ, 2025 06:22 PM

ਜਲੰਧਰ : ਜਲੰਧਰ ਵਿੱਚ ਸੂਬੇ ਦੇ ਖੇਤੀਬਾੜੀ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਦੋਆਬਾ ਖੇਤਰ ਦੇ ਅਧਿਕਾਰੀਆਂ ਨਾਲ ਫ਼ਸਲਾਂ ਦੀ ਖ਼ਰੀਦ ਸਬੰਧੀ ਇਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਗਵਾੜਾ ਅਤੇ ਕਪੂਰਥਲਾ ਦੇ ਅਧਿਕਾਰੀ ਮੌਜੂਦ ਸਨ। ਜਿਨ੍ਹਾਂ ਨਾਲ ਫ਼ਸਲਾਂ ਦੀ ਖ਼ਰੀਦ ਨੂੰ ਹਰ ਤਰ੍ਹਾਂ ਨਾਲ ਆਸਾਨ ਬਣਾਉਣ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੇ ਨਾਲ ਹੀ ਕਿਸਾਨਾਂ ਲਈ ਮੰਤਰੀ ਕਟਾਰੂਚੱਕ ਵੱਲੋਂ ਅਹਿਮ ਐਲਾਨ ਕਰਦੇ ਹੋਏ ਕਿਹਾ ਗਿਆ ਕਿ ਐੱਮ. ਐੱਸ. ਪੀ. 2425 ਰੁਪਏ ਤੈਅ ਕੀਤੀ ਗਈ ਹੈ। ਸਾਡਾ ਉਦੇਸ਼ ਹੈ ਕਿ ਸਾਡੇ ਕਿਸਾਨਾਂ ਦੇ ਪੈਸੇ 24 ਘੰਟਿਆਂ ਦੇ ਅੰਦਰ-ਅੰਦਰ ਉਨ੍ਹਾਂ ਦੇ ਖ਼ਾਤਿਆਂ ਵਿੱਚ ਟਰਾਂਸਫਰ ਕਰ ਦਿੱਤੇ ਜਾਣਗੇ।

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਅੱਜ ਸ਼ਹਿਰ ਵਿੱਚ ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਕਪੂਰਥਲਾ-ਫਗਵਾੜਾ ਦੇ ਅਧਿਕਾਰੀਆਂ ਨਾਲ ਫ਼ਸਲ ਦੀ ਖ਼ਰੀਦ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਝੋਨੇ ਦੀ ਖ਼ਰੀਦ ਨਾਲ ਸਬੰਧਤ ਸਾਰੇ ਅਧਿਕਾਰੀ ਮੌਜੂਦ ਸਨ, ਜਿਨ੍ਹਾਂ ਨਾਲ ਹਰ ਜ਼ਮੀਨੀ ਪੱਧਰ ਦੇ ਮੁੱਦੇ 'ਤੇ ਚਰਚਾ ਕੀਤੀ ਗਈ। ਮੰਤਰੀ ਕਟਾਰੂਚੱਕ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਦੇ ਐੱਫ਼. ਸੀ. ਆਈ. ਵੱਲੋਂ ਪੰਜਾਬ ਵਿੱਚ ਦਿੱਤਾ ਗਿਆ ਟੀਚਾ 124 ਲੱਖ ਮੀਟਰਕ ਟਨ ਹੈ। ਇਸ ਲਈ ਸਾਨੂੰ 28 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਆਮਦਨ ਹੋਈ ਹੈ। ਲਗਭਗ 99 ਫ਼ੀਸਦੀ ਪੈਕੇਜਿੰਗ ਸਾਡੇ ਤੱਕ ਪਹੁੰਚ ਚੁੱਕੀ ਹੈ। ਇਸ ਲਈ 1864 ਪੰਜਾਬ ਦੀਆਂ ਮੰਡੀਆਂ ਵਿਚ ਵਿੱਚ ਇਹ ਕਣਕ ਪਹੁੰਚੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ 8 ਲੱਖ ਤੋਂ ਵੱਧ ਕਿਸਾਨ ਮੰਡੀਆਂ ਵਿੱਚ ਪਹੁੰਚ ਰਹੇ ਹਨ।

ਮੰਤਰੀ ਕਟਾਰੂਚੱਕ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਲਈ ਹਰ ਤਰ੍ਹਾਂ ਦੇ ਠੋਸ ਪ੍ਰਬੰਧ ਕੀਤੇ ਗਏ ਹਨ। ਹੌਲੀ-ਹੌਲੀ ਫ਼ਸਲਾਂ ਮੰਡੀਆਂ ਵਿੱਚ ਆਉਣ ਲੱਗੀਆਂ ਹਨ। ਇਨ੍ਹਾਂ ਸਾਰੇ ਤੱਥਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ ਅਤੇ ਅਧਿਕਾਰੀਆਂ ਦੀਆਂ ਸਮੱਸਿਆਵਾਂ ਨੂੰ ਵੀ ਸਮਝਿਆ ਗਿਆ ਹੈ। ਮੰਤਰੀ ਕਟਾਰੂਚੱਕ ਨੇ ਕਿਹਾ ਕਿ ਅਸੀਂ ਖ਼ੁਸ਼ ਹਾਂ ਕਿ ਸਾਡੇ ਅਧਿਕਾਰੀਆਂ ਨੇ ਹਰ ਸਥਿਤੀ ਵਿੱਚ ਚੰਗਾ ਕੰਮ ਕੀਤਾ ਹੈ।

ਮੰਤਰੀ ਕਟਾਰੂਚੱਕ ਨੇ ਕਿਹਾ ਕਿ ਸਭ ਤੋਂ ਵੱਡਾ ਮੁੱਦਾ ਮੁੱਖ ਤੌਰ 'ਤੇ ਕਿਸਾਨਾਂ ਦੀਆਂ ਫ਼ਸਲਾਂ ਲਈ ਜਗ੍ਹਾ ਦੀ ਘਾਟ ਹੈ। ਸਰਕਾਰ ਨੇ ਇਸ 'ਤੇ ਆਪਣਾ ਕੰਮ ਲਗਭਗ ਪੂਰਾ ਕਰ ਲਿਆ ਹੈ। ਮੰਤਰੀ ਕਟਾਰੂਚੱਕ ਨੇ ਕਿਹਾ ਕਿ ਮੈਂ ਕਿਸਾਨਾਂ ਨੂੰ ਭਰੋਸਾ ਦਿਵਾਉਣਾ ਚਾਹੁੰਦਾ ਹਾਂ ਕਿ ਉਹ ਕਿਸੇ ਵੀ ਤਰ੍ਹਾਂ ਦੀ ਚਿੰਤਾ ਨਾ ਕਰਨ। ਸਰਕਾਰ ਨੇ ਵਧੀਆ ਪ੍ਰਬੰਧ ਕੀਤੇ ਹਨ। ਅਸੀਂ ਕਿਸਾਨਾਂ ਦਾ ਇਕ-ਇਕ ਦਾਣਾ ਖ਼ਰੀਦਾਂਗੇ। ਮੰਤਰੀ ਕਟਾਰੂਚੱਕ ਨੇ ਕਿਹਾ ਕਿ ਐੱਮ. ਐੱਸ. ਪੀ. 2425 ਰੁਪਏ ਤੈਅ ਕੀਤੀ ਗਈ ਹੈ। ਸਾਡਾ ਉਦੇਸ਼ ਹੈ ਕਿ ਸਾਡੇ ਕਿਸਾਨਾਂ ਦੇ ਪੈਸੇ 24 ਘੰਟਿਆਂ ਦੇ ਅੰਦਰ-ਅੰਦਰ ਉਨ੍ਹਾਂ ਦੇ ਖ਼ਾਤਿਆਂ ਵਿੱਚ ਟਰਾਂਸਫਰ ਕਰ ਦਿੱਤੇ ਜਾਣਗੇ। ਇਸ ਵਾਰ ਮੌਸਮ ਵਿਭਾਗ ਵੱਲੋਂ ਦਿੱਤੀ ਗਈ ਰਿਪੋਰਟ ਅਨੁਸਾਰ ਸੂਬੇ ਵਿੱਚ ਕਣਕ ਦੀ ਬੰਪਰ ਫ਼ਸਲ ਹੋਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਐਡਵਾਈਜ਼ਰੀ ਹੋ ਗਈ ਜਾਰੀ, ਦੁਪਹਿਰ 12 ਤੋਂ 4 ਵਜੇ ਤੱਕ ...

ਪੰਜਾਬ 'ਚ ਐਡਵਾਈਜ਼ਰੀ ਹੋ ਗਈ ਜਾਰੀ, ਦੁਪਹਿਰ 12 ਤੋਂ 4 ਵਜੇ ਤੱਕ ...

ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ ' ਮੁਹਿੰਮ ਤਹਿਤ ਰਾਜਪਾਲ ਵੱਲੋਂ 5ਵੇਂ ਦਿਨ ਪੈਦਲ ਯਾਤਰਾ

ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ ' ਮੁਹਿੰਮ ਤਹਿਤ ਰਾਜਪਾਲ ਵੱਲੋਂ 5ਵੇਂ ਦਿਨ ਪੈਦਲ ਯਾਤਰਾ

ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦੇ ਇਨ੍ਹਾਂ ਪਿੰਡਾਂ ਦੇ ਵਸਨੀਕਾਂ ਵੱਲੋਂ ਜ਼ਮੀਨਾਂ ਨਾ ਦੇਣ ਦਾ ਐਲਾਨ

ਪੰਜਾਬ ਦੇ ਇਨ੍ਹਾਂ ਪਿੰਡਾਂ ਦੇ ਵਸਨੀਕਾਂ ਵੱਲੋਂ ਜ਼ਮੀਨਾਂ ਨਾ ਦੇਣ ਦਾ ਐਲਾਨ

ਮੋਗਾ ਸੈਕਸ ਸਕੈਂਡਲ ਵਿਚ ਸਜ਼ਾ ਦਾ ਐਲਾਨ, ਚਾਰ ਪੁਲਸ ਅਫਸਰਾਂ 'ਤੇ ਡਿੱਗੀ ਗਾਜ

ਮੋਗਾ ਸੈਕਸ ਸਕੈਂਡਲ ਵਿਚ ਸਜ਼ਾ ਦਾ ਐਲਾਨ, ਚਾਰ ਪੁਲਸ ਅਫਸਰਾਂ 'ਤੇ ਡਿੱਗੀ ਗਾਜ

ਨਵਾਂਸ਼ਹਿਰ 'ਚ CM ਮਾਨ ਨੇ ਸਕੂਲ ਆਫ਼ ਐਮੀਨੈਂਸ ਦਾ ਕੀਤਾ ਉਤਘਾਟਨ, ਨਸ਼ਿਆਂ ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਨਵਾਂਸ਼ਹਿਰ 'ਚ CM ਮਾਨ ਨੇ ਸਕੂਲ ਆਫ਼ ਐਮੀਨੈਂਸ ਦਾ ਕੀਤਾ ਉਤਘਾਟਨ, ਨਸ਼ਿਆਂ ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਡੱਲੇਵਾਲ ਨੇ ਖ਼ਤਮ ਕੀਤਾ ਮਰਨ ਵਰਤ, 131 ਦਿਨ ਬਾਅਦ ਤੋੜਿਆ ਵਰਤ

ਡੱਲੇਵਾਲ ਨੇ ਖ਼ਤਮ ਕੀਤਾ ਮਰਨ ਵਰਤ, 131 ਦਿਨ ਬਾਅਦ ਤੋੜਿਆ ਵਰਤ

ਕਾਂਗਰਸੀ ਆਗੂ ਰਾਣਾ ਗੁਰਜੀਤ 'ਤੇ ਹੋਰ ਕੱਸਿਆ ਜਾਵੇਗਾ ਸ਼ਿਕੰਜਾ! ਜਾਣੋ ਵੱਡੀ Update

ਕਾਂਗਰਸੀ ਆਗੂ ਰਾਣਾ ਗੁਰਜੀਤ 'ਤੇ ਹੋਰ ਕੱਸਿਆ ਜਾਵੇਗਾ ਸ਼ਿਕੰਜਾ! ਜਾਣੋ ਵੱਡੀ Update

ਪੰਜਾਬ ਪੁਲਸ 'ਚ ਫਿਰ ਵੱਡਾ ਫੇਰਬਦਲ, 65 DSPs ਦੇ ਤਬਾਦਲੇ, ਵੇਖੋ ਪੂਰੀ ਲਿਸਟ

ਪੰਜਾਬ ਪੁਲਸ 'ਚ ਫਿਰ ਵੱਡਾ ਫੇਰਬਦਲ, 65 DSPs ਦੇ ਤਬਾਦਲੇ, ਵੇਖੋ ਪੂਰੀ ਲਿਸਟ

ਕੈਬਨਿਟ ਮੰਤਰੀ ETO ਨੇ ਪੰਜਾਬ ਰੋਡਵੇਜ਼ ਦਾ ਇੰਸਪੈਕਟਰ ਕੀਤਾ ਮੁਅੱਤਲ, ਜਾਣੋ ਕੀ ਹੈ ਪੂਰਾ ਮਾਮਲਾ

ਕੈਬਨਿਟ ਮੰਤਰੀ ETO ਨੇ ਪੰਜਾਬ ਰੋਡਵੇਜ਼ ਦਾ ਇੰਸਪੈਕਟਰ ਕੀਤਾ ਮੁਅੱਤਲ, ਜਾਣੋ ਕੀ ਹੈ ਪੂਰਾ ਮਾਮਲਾ