Friday, January 10, 2025
BREAKING
ਜਲਵਾਯੂ ਤਬਦੀਲੀ ਨਾਲ ਘਟ ਜਾਵੇਗਾ ਕਣਕ ਤੇ ਝੋਨੇ ਦਾ ਝਾੜ, ਲੱਖਾਂ ਲੋਕ ਹੋਣਗੇ ਪ੍ਰਭਾਵਿਤ ਅਮਰੀਕੀ ਰਾਜਦੂਤ ਗਾਰਸੇਟੀ ਨੇ ਕਿਹਾ; ਅੱਤਵਾਦ ਵਿਰੁੱਧ ਲੜਾਈ ’ਚ ਭਾਰਤ-ਅਮਰੀਕਾ ਇਕਜੁੱਟ ਮੈਂ ਸਿਰਫ਼ ਨਵੀਂ ਦਿੱਲੀ ਸੀਟ ਤੋਂ ਹੀ ਚੋਣਾਂ ਲੜਾਂਗਾ: ਅਰਵਿੰਦ ਕੇਜਰੀਵਾਲ ਭੋਪਾਲ ਕੇਂਦਰੀ ਜੇਲ੍ਹ 'ਚੋਂ ਮਿਲਿਆ ਚੀਨ ਦਾ ਬਣਿਆ ਡਰੋਨ, ਜਾਂਚ ਜਾਰੀ ਐਮਰਜੈਂਸੀ ਦੀ ਰਿਲੀਜ਼ ਤੋਂ ਪਹਿਲਾਂ ਕੰਗਨਾ ਦਾ ਵੱਡਾ ਬਿਆਨ, ਕਿਹਾ-'ਇੰਦਰਾ ਗਾਂਧੀ ਸੀ ਇੱਕ ਕਮਜ਼ੋਰ ਔਰਤ' ਛੱਤੀਸਗੜ੍ਹ ਦੇ ਸੁਕਮਾ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਤਿੰਨ ਨਕਸਲੀ ਢੇਰ ਕੇਜਰੀਵਾਲ ਨੇ ਕੇਂਦਰ ਸਰਕਾਰ 'ਤੇ ਲਾਇਆ ਦਿੱਲੀ ਦੇ ਜਾਟ ਭਾਈਚਾਰੇ ਨਾਲ ਧੋਖਾ ਕਰਨ ਦਾ ਦੋਸ਼ ਭਾਰਤ ਦੀ ਕੁਦਰਤੀ ਗੈਸ ਪਾਈਪਲਾਈਨ ਦਾ 10,805 ਕਿਲੋਮੀਟਰ ਤੱਕ ਹੋਵੇਗਾ ਵਿਸਥਾਰ PM ਮੋਦੀ ਨੇ ਪ੍ਰਵਾਸੀ ਭਾਰਤੀ ਐਕਸਪ੍ਰੈਸ ਨੂੰ ਵਿਖਾਈ ਹਰੀ ਝੰਡੀ, ਕਿਹਾ- ਅੱਜ ਦੁਨੀਆ ਭਾਰਤ ਨੂੰ ਸੁਣਦੀ ਹੈ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ 'ਚ ਪੰਜਾਬ ਸਭ ਤੋਂ ਅੱਗੇ : ਮੋਹਿੰਦਰ ਭਗਤ

ਪੰਜਾਬ

ਪੰਜਾਬ ਸਰਕਾਰ ਦਾ ਐਲਾਨ, 120 ਦਿਨਾਂ ਅੰਦਰ ਲਗਾਏ ਜਾਣਗੇ 663 ਹੋਰ ਖੇਤੀ ਸੋਲਰ ਪੰਪ

07 ਜਨਵਰੀ, 2025 07:17 PM

ਚੰਡੀਗੜ੍ਹ : ਸੂਬੇ ਦੇ ਖੇਤੀਬਾੜੀ ਸੈਕਟਰ ਨੂੰ ਕਾਰਬਨ-ਮੁਕਤ ਕਰਨ ਲਈ ਕੁਦਰਤੀ ਊਰਜਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਵਾਸਤੇ ਪੰਜਾਬ ਸਰਕਾਰ ਵੱਲੋਂ ਅਗਲੇ 120 ਦਿਨਾਂ ਦੇ ਅੰਦਰ 663 ਹੋਰ ਖੇਤੀ ਸੋਲਰ ਪੰਪ ਲਾਏ ਜਾਣਗੇ। ਇਹ ਐਲਾਨ ਅੱਜ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਕੀਤਾ। ਅਮਨ ਅਰੋੜਾ ਨੇ ਖੇਤੀਬਾੜੀ ਲਈ 663 ਖੇਤੀ ਸੋਲਰ ਪੰਪ ਲਗਾਉਣ ਲਈ ਅੱਜ ਮੈਸਰਜ਼ ਏ.ਵੀ.ਆਈ. ਰੀਨਿਊਏਬਲਜ਼ ਐਨਰਜੀ ਪ੍ਰਾਈਵੇਟ ਲਿਮਟਿਡ ਨੂੰ ਵਰਕ ਆਰਡਰ ਸੌਂਪਿਆ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ 2,356 ਸੋਲਰ ਪੰਪ ਲਗਾਉਣ ਲਈ ਵਰਕ ਆਰਡਰ ਜਾਰੀ ਕੀਤੇ ਗਏ ਸਨ। ਉਨ੍ਹਾਂ ਨੇ ਪੇਡਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਕਿਸਾਨਾਂ ਦੀ ਭਲਾਈ ਲਈ ਸੂਬੇ ਵਿਚ 20,000 ਖੇਤੀ ਸੋਲਰ ਪੰਪ ਲਗਾਉਣ ਦੇ ਟੀਚੇ ਦੀ ਪ੍ਰਾਪਤੀ ਲਈ ਹਰ ਯਤਨ ਤੇਜ਼ ਕਰਨ।

ਉਨ੍ਹਾਂ ਦੱਸਿਆ ਕਿ ਇਸ ਕੰਪਨੀ ਦੀ ਚੋਣ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਬੋਲੀ ਪ੍ਰਕਿਰਿਆ ਰਾਹੀਂ ਕੀਤੀ ਗਈ ਹੈ ਅਤੇ 3, 5, 7.5 ਅਤੇ 10 ਐੱਚ.ਪੀ. ਦੀ ਸਮਰੱਥਾ ਦੇ ਖੇਤੀ ਸੋਲਰ ਪੰਪ ਲਗਾਉਣ ਉਤੇ ਆਮ ਸ਼੍ਰੇਣੀ ਦੇ ਕਿਸਾਨਾਂ ਲਈ 60 ਫੀਸਦ ਸਬਸਿਡੀ, ਜਦੋਂਕਿ ਅਨੁਸੂਚਿਤ ਜਾਤੀ (ਐੱਸ.ਸੀ. ਸ਼੍ਰੇਣੀ) ਦੇ ਕਿਸਾਨ 80 ਫੀਸਦ ਸਬਸਿਡੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਡਾਰਕ ਜ਼ੋਨਾਂ (ਧਰਤੀ ਹੇਠਲੇ ਪਾਣੀ ਦੀ ਜ਼ਿਆਦਾ ਵਰਤੋਂ ਵਾਲੇ ਬਲਾਕ) ਵਿਚ ਇਹ ਪੰਪ ਉਨ੍ਹਾਂ ਕਿਸਾਨਾਂ ਦੇ ਖੇਤਾਂ ‘ਚ ਲਗਾਏ ਜਾਣਗੇ, ਜਿਨ੍ਹਾਂ ਨੇ ਆਪਣੀਆਂ ਮੋਟਰਾਂ ‘ਤੇ ਪਹਿਲਾਂ ਹੀ ਸੂਖਮ ਸਿੰਜਾਈ ਪ੍ਰਣਾਲੀ, ਜਿਵੇਂ ਤੁਪਕਾ ਜਾਂ ਫੁਹਾਰਾ, ਆਦਿ ਸਥਾਪਤ ਕੀਤੀਆਂ ਹੋਈਆਂ ਹਨ।

ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਸੋਲਰ ਪੰਪਾਂ ਨਾਲ ਨਾ ਸਿਰਫ਼ ਈਂਧਨ ਦੀ ਲਾਗਤ ਘਟੇਗੀ ਸਗੋਂ ਖੇਤੀ ਸੈਕਟਰ ਨੂੰ ਕਾਰਬਨ-ਮੁਕਤ ਕਰਨ ਵਿੱਚ ਵੀ ਮਦਦ ਮਿਲੇਗੀ ਅਤੇ ਇਹ ਖੇਤੀਬਾੜੀ ਦੇ ਵਧੇਰੇ ਟਿਕਾਊ ਅਭਿਆਸਾਂ ਨੂੰ ਵੀ ਉਤਸ਼ਾਹਿਤ ਕਰੇਗਾ। ਕਿਸਾਨਾਂ ਨੂੰ ਹੁਣ ਆਪਣੀਆਂ ਫ਼ਸਲਾਂ ਨੂੰ ਪਾਣੀ ਲਾਉਣ ਲਈ ਰਾਤ ਨੂੰ ਖੇਤਾਂ ਵਿੱਚ ਨਹੀਂ ਜਾਣਾ ਪਵੇਗਾ, ਕਿਉਂਕਿ ਇਹ ਪੰਪ ਦਿਨ ਵੇਲੇ ਹੀ ਚੱਲਣਗੇ। ਇਸ ਮੌਕੇ ਪੇਡਾ ਦੇ ਡਾਇਰੈਕਟਰ ਐਮ.ਪੀ. ਸਿੰਘ, ਜਾਇੰਟ ਡਾਇਰੈਕਟਰ ਰਾਜੇਸ਼ ਬਾਂਸਲ ਅਤੇ ਸਬੰਧਤ ਫ਼ਰਮ ਦੇ ਨੁਮਾਇੰਦੇ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ 'ਚ ਪੰਜਾਬ ਸਭ ਤੋਂ ਅੱਗੇ : ਮੋਹਿੰਦਰ ਭਗਤ

ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ 'ਚ ਪੰਜਾਬ ਸਭ ਤੋਂ ਅੱਗੇ : ਮੋਹਿੰਦਰ ਭਗਤ

ਪੰਜਾਬ ਦੇ ਸਕੂਲਾਂ ਦੇ ਸਮੇਂ ਨੂੰ ਲੈ ਕੇ ਵੱਡੀ ਖ਼ਬਰ

ਪੰਜਾਬ ਦੇ ਸਕੂਲਾਂ ਦੇ ਸਮੇਂ ਨੂੰ ਲੈ ਕੇ ਵੱਡੀ ਖ਼ਬਰ

ਸੰਯੁਕਤ ਕਿਸਾਨ ਮੋਰਚੇ ਨੇ 13 ਅਤੇ 26 ਜਨਵਰੀ ਨੂੰ ਲੈ ਕੇ ਕੀਤਾ ਵੱਡਾ ਐਲਾਨ

ਸੰਯੁਕਤ ਕਿਸਾਨ ਮੋਰਚੇ ਨੇ 13 ਅਤੇ 26 ਜਨਵਰੀ ਨੂੰ ਲੈ ਕੇ ਕੀਤਾ ਵੱਡਾ ਐਲਾਨ

ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ 'ਤੇ ਦੇਖੋ ਕੀ ਬੋਲੇ ਪ੍ਰਧਾਨ ਧਾਮੀ

ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ 'ਤੇ ਦੇਖੋ ਕੀ ਬੋਲੇ ਪ੍ਰਧਾਨ ਧਾਮੀ

ਅਕਾਲੀ ਦਲ ਨੇ 10 ਜਨਵਰੀ ਨੂੰ ਸੱਦੀ ਵਰਕਿੰਗ ਕਮੇਟੀ ਦੀ ਮੀਟਿੰਗ

ਅਕਾਲੀ ਦਲ ਨੇ 10 ਜਨਵਰੀ ਨੂੰ ਸੱਦੀ ਵਰਕਿੰਗ ਕਮੇਟੀ ਦੀ ਮੀਟਿੰਗ

ਸਕੂਲ ਖੁੱਲ੍ਹਣ ਦੇ ਪਹਿਲੇ ਦਿਨ ਪੰਜਾਬ 'ਚ ਬੱਚਿਆਂ ਦੀ ਸਕੂਲ ਵੈਨ ਨਾਲ ਵੱਡਾ ਹਾਦਸਾ, ਮਚ ਗਿਆ ਚੀਕ ਚਿਹਾੜਾ

ਸਕੂਲ ਖੁੱਲ੍ਹਣ ਦੇ ਪਹਿਲੇ ਦਿਨ ਪੰਜਾਬ 'ਚ ਬੱਚਿਆਂ ਦੀ ਸਕੂਲ ਵੈਨ ਨਾਲ ਵੱਡਾ ਹਾਦਸਾ, ਮਚ ਗਿਆ ਚੀਕ ਚਿਹਾੜਾ

ਆਂਗਣਵਾੜੀ ਕੇਂਦਰਾਂ ਨੂੰ ਲੈ ਕੇ ਐਕਸ਼ਨ ਮੋਡ 'ਚ ਪੰਜਾਬ ਸਰਕਾਰ, ਹੋ ਗਈ ਵੱਡੀ ਕਾਰਵਾਈ

ਆਂਗਣਵਾੜੀ ਕੇਂਦਰਾਂ ਨੂੰ ਲੈ ਕੇ ਐਕਸ਼ਨ ਮੋਡ 'ਚ ਪੰਜਾਬ ਸਰਕਾਰ, ਹੋ ਗਈ ਵੱਡੀ ਕਾਰਵਾਈ

ਭਲਕੇ ਖੁੱਲ੍ਹਣਗੇ ਸਕੂਲ ਜਾਂ ਨਹੀਂ? ਪੰਜਾਬ ਦੇ ਸਕੂਲਾਂ 'ਚ ਛੁੱਟੀਆਂ 'ਚ ਵਾਧੇ ਨੂੰ ਲੈ ਕੇ ਵੱਡੀ ਅਪਡੇਟ

ਭਲਕੇ ਖੁੱਲ੍ਹਣਗੇ ਸਕੂਲ ਜਾਂ ਨਹੀਂ? ਪੰਜਾਬ ਦੇ ਸਕੂਲਾਂ 'ਚ ਛੁੱਟੀਆਂ 'ਚ ਵਾਧੇ ਨੂੰ ਲੈ ਕੇ ਵੱਡੀ ਅਪਡੇਟ

ਬਰਫ਼ ਵਾਂਗ ਠੰਡਾ ਪਿਆ ਡੱਲੇਵਾਲ ਦਾ ਸਰੀਰ, ਨਹੀਂ ਦਿੱਤਾ ਕੋਈ ਜਵਾਬ

ਬਰਫ਼ ਵਾਂਗ ਠੰਡਾ ਪਿਆ ਡੱਲੇਵਾਲ ਦਾ ਸਰੀਰ, ਨਹੀਂ ਦਿੱਤਾ ਕੋਈ ਜਵਾਬ

ਪਿੰਡ ਅਕਲਪੁਰ ਵਿਖੇ ਬੀਤੀ ਰਾਤ ਕੀਤੀ ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦੀ ਹੱਤਿਆ

ਪਿੰਡ ਅਕਲਪੁਰ ਵਿਖੇ ਬੀਤੀ ਰਾਤ ਕੀਤੀ ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦੀ ਹੱਤਿਆ