ਜਲੰਧਰ : 7-8 ਅਪ੍ਰੈਲ ਦੀ ਦਰਮਿਆਨੀ ਰਾਤ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਅੰਦਰ ਹੈਂਡ ਗ੍ਰਨੇਡ ਹਮਲਾ ਕਰਨ ਵਾਲੇ ਮੁੱਖ ਮੁਲਜ਼ਮਾਂ ਨੂੰ ਜਲੰਧਰ ਅਦਾਲਤ ਪੇਸ਼ ਕੀਤਾ ਗਿਆ । ਇਸ ਦੌਰਾਨ 2 ਮੁਲਜ਼ਮਾਂ ਨੂੰ ਚਾਰ ਦਿਨਾਂ ਦੇ ਰਿਮਾਂਡ ਪੁਲਸ ਰਿਮਾਂਡ ਭੇਜ ਦਿੱਤਾ ਗਿਆ ਹੈ। ਰਿਮਾਂਡ ਦੌਰਾਨ ਪੁਲਸ ਮੁਲਜ਼ਮਾਂ ਕੋਲੋਂ ਪੁੱਛ-ਗਿੱਛ ਕਰੇਗੀ ਜਿਸ ਤੋਂ ਬਾਅਦ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।
ਦੱਸ ਦਈਏ ਕਿ ਬੀਤੀ 7 ਅਪ੍ਰੈਲ ਦੀ ਰਾਤ ਨੂੰ ਜਲੰਧਰ ਵਿੱਚ ਭਾਜਪਾ ਆਗੂ ਮਨੋਰੰਜਨ ਕਾਲੀਆ ਦੀ ਰਿਹਾਇਸ਼ 'ਤੇ ਗ੍ਰਨੇਡ ਹਮਲਾ ਕੀਤਾ ਗਿਆ ਸੀ। ਇਸ ਹਮਲੇ ਵਿੱਚ ਉਨ੍ਹਾਂ ਦੇ ਘਰ ਖੜ੍ਹੀ ਗੱਡੀ ਨੂੰ ਨੁਕਸਾਨ ਪਹੁੰਚਿਆ ਸੀ। ਹਾਲਾਂਕਿ ਪੁਲਸ ਨੇ ਕਾਰਵਾਈ ਕਰਦਿਆਂ 24 ਦੇ ਅੰਦਰ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਸੀ। ਜਿਸ ਤੋਂ ਬਾਅਦ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ ਅਤੇ ਅੱਜ ਜਲੰਧਰ ਕੋਰਟ 'ਚ ਪੇਸ਼ੀ ਦੌਰਾਨ 2 ਮੁਲਜ਼ਮਾਂ ਨੂੰ ਚਾਰ ਦਿਨ ਦਾ ਪੁਲਸ ਰਿਮਾਂਡ ਦਿੱਤਾ ਗਿਆ ਹੈ।