ਮੁੰਬਈ : ਅੱਜ ਯਾਨੀ ਸੋਮਵਾਰ 7 ਅਪ੍ਰੈਲ ਨੂੰ ਸਰਕਾਰ ਨੇ ਡੀਜ਼ਲ ਅਤੇ ਪੈਟਰੋਲ 'ਤੇ ਐਕਸਾਈਜ਼ ਡਿਊਟੀ 'ਚ 2 ਰੁਪਏ ਪ੍ਰਤੀ ਲੀਟਰ ਦੇ ਵਾਧੇ ਦਾ ਐਲਾਨ ਕੀਤਾ ਹੈ। ਵਿੱਤ ਮੰਤਰਾਲੇ ਦੇ ਮਾਲ ਵਿਭਾਗ ਦੇ ਤਾਜ਼ਾ ਨੋਟੀਫਿਕੇਸ਼ਨ ਅਨੁਸਾਰ, ਐਕਸਾਈਜ਼ ਡਿਊਟੀ ਵਿੱਚ ਇਹ ਵਾਧਾ 8 ਅਪ੍ਰੈਲ, 2025 ਤੋਂ ਲਾਗੂ ਹੋਵੇਗਾ।
ਹਾਲਾਂਕਿ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਇਸ ਨਾਲ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਨਹੀਂ ਹੋਵੇਗਾ। ਇਸ ਨੂੰ ਕੱਚੇ ਤੇਲ ਦੀਆਂ ਘਟੀਆਂ ਕੀਮਤਾਂ ਤੋਂ ਐਡਜਸਟ ਕੀਤਾ ਜਾਵੇਗਾ। ਮੌਜੂਦਾ ਸਮੇਂ 'ਚ ਸਰਕਾਰ ਪੈਟਰੋਲ 'ਤੇ 19.90 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 'ਤੇ 15.80 ਰੁਪਏ ਪ੍ਰਤੀ ਲੀਟਰ ਐਕਸਾਈਜ਼ ਡਿਊਟੀ ਵਸੂਲ ਰਹੀ ਹੈ। ਇਸ ਵਾਧੇ ਤੋਂ ਬਾਅਦ ਪੈਟਰੋਲ 'ਤੇ 21.90 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 'ਤੇ 17.80 ਰੁਪਏ ਪ੍ਰਤੀ ਲੀਟਰ ਡਿਊਟੀ ਲੱਗੇਗੀ।