ਇਕ ਪਾਸੇ ਮਿਆਂਮਾਰ 'ਚ ਆਏ ਭਿਆਨਕ ਭੂਚਾਲ ਨੇ ਤਬਾਹੀ ਮਚਾਈ ਹੋਈ ਹੈ, ਜਿਸ ਮਗਰੋਂ ਭੂਚਾਲ ਦਾ ਨਾਂ ਸੁਣ ਕੇ ਵੀ ਲੋਕਾਂ ਦੇ ਹੁਣ ਦਿਲ ਕੰਬਣ ਲੱਗ ਪੈਂਦੇ ਹਨ। ਇਸੇ ਦੌਰਾਨ ਵੀਰਵਾਰ ਨੂੰ ਮਹਾਰਾਸ਼ਟਰ ਦੇ ਸੋਲਾਪੁਰ ਜ਼ਿਲ੍ਹੇ ਦੇ ਕੁਝ ਹਿੱਸਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।
ਹਾਲਾਂਕਿ ਭੂਚਾਲ ਦੀ ਤੀਬਰਤਾ ਰਿਕਟਰ ਸਕੇਲ 'ਤੇ 2.6 ਦਰਜ ਕੀਤੀ ਗਈ, ਜਿਸ ਕਾਰਨ ਇਸ ਕਾਰਨ ਕਿਸੇ ਕਿਸਮ ਦੇ ਨੁਕਸਾਨ ਤੋਂ ਬਚਾਅ ਰਿਹਾ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (NCS) ਨੇ ਇਹ ਜਾਣਕਾਰੀ ਦਿੱਤੀ।
ਜ਼ਿਲ੍ਹਾ ਅਧਿਕਾਰੀਆਂ ਨੇ ਕਿਹਾ ਕਿ ਭੂਚਾਲ ਕਾਰਨ ਕਿਸੇ ਵੀ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਉਨ੍ਹਾਂ ਕਿਹਾ ਕਿ ਭੂਚਾਲ ਸਵੇਰੇ 11.22 ਵਜੇ ਦਰਜ ਕੀਤਾ ਗਿਆ, ਜਿਸ ਦਾ ਕੇਂਦਰ ਦੱਖਣ-ਪੱਛਮੀ ਮਹਾਰਾਸ਼ਟਰ ਵਿੱਚ ਸਥਿਤ ਇਸ ਜ਼ਿਲ੍ਹੇ ਦੇ ਸੰਗੋਲਾ ਦੇ ਨੇੜੇ ਸੀ।