Friday, April 18, 2025
BREAKING
BCCI ਦੀ ਵੱਡੀ ਕਾਰਵਾਈ! ਗੌਤਮ ਗੰਭੀਰ ਦੇ ਕਰੀਬੀ ਸਣੇ 4 ਮੈਂਬਰਾਂ ਨੂੰ ਕੱਢਿਆ ਪੰਜਾਬ ਦੇ ਕਿਸਾਨਾਂ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ! ਖੜ੍ਹੀ ਹੋਈ ਨਵੀਂ ਮੁਸੀਬਤ ਲੱਖਾਂ ਔਰਤਾਂ ਨੂੰ ਸਰਕਾਰ ਨੇ ਦਿੱਤਾ ਝਟਕਾ ; 1500 ਨਹੀਂ, ਹੁਣ ਮਿਲਣਗੇ ਸਿਰਫ਼ 500 ਰੁਪਏ ਸ਼ੇਅਰ ਬਾਜ਼ਾਰ ਦੀ ਵੱਡੀ ਛਾਲ : ਸੈਂਸੈਕਸ 1500 ਤੋਂ ਵਧ ਅੰਕ ਚੜ੍ਹਿਆ ਤੇ ਨਿਫਟੀ 23,851.65 ਦੇ ਪੱਧਰ 'ਤੇ ਬੰਦ ਰਜਿਸਟਰੀਆਂ ਕਰਵਾਉਣ ਵਾਲਿਆਂ ਨੂੰ ਝਟਕਾ, ਖੜੀ ਹੋਈ ਨਵੀਂ ਮੁਸੀਬਤ ਡਰਾਈਵਰ ਦੀ ਕਾਹਲ਼ੀ ਨੇ ਹਾਈਵੇ 'ਤੇ ਵਿਛਾ'ਤੀਆਂ ਲਾਸ਼ਾਂ ! ਸਵਾਰੀਆਂ ਨਾਲ ਭਰੀ ਬੱਸ... ਅਕਾਲੀ ਦਲ ਵੱਲੋਂ ਟਿਕਟ ਮਿਲਣ 'ਤੇ ਪਰਉਪਕਾਰ ਸਿੰਘ ਘੁੰਮਣ ਦਾ ਪਹਿਲਾ ਬਿਆਨ ਪ੍ਰਤਾਪ ਬਾਜਵਾ ਦੇ ਬਿਆਨ 'ਤੇ ਕਾਂਗਰਸ 'ਤੇ ਵਰ੍ਹੇ ਮੰਤਰੀ ਗੋਇਲ, ਕਿਹਾ- 'ਕਾਂਗਰਸ ਦੀ ਪਾਕਿਸਤਾਨ ਨਾਲ ਹੈ ਇੰਟੀਮੇਸੀ' ਕੈਬਨਿਟ ਮੰਤਰੀ ਗੋਇਲ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ ’ਚ ਵਿਕਾਸ ਕਾਰਜਾਂ ਦੇ ਉਦਘਾਟਨ ਸੁਖਬੀਰ ਬਾਦਲ ਵੱਲੋਂ 5 ਮੈਂਬਰੀ ਕਮੇਟੀ ਦਾ ਐਲਾਨ, ਸੌਂਪੀ ਅਹਿਮ ਜ਼ਿੰਮੇਵਾਰੀ

ਪੰਜਾਬ

ਮੁੱਖ ਮੰਤਰੀ ਨੇ ਝੋਨੇ ਦੀ ਕਾਸ਼ਤ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ‘ਕਿਸਾਨ ਮਿਲਣੀ’ ਕਰਵਾਉਣ ਦੀ ਦਿੱਤੀ ਪ੍ਰਵਾਨਗੀ

09 ਅਪ੍ਰੈਲ, 2025 06:09 PM
ਚੰਡੀਗੜ੍ਹ : ਇਕ ਮਿਸਾਲੀ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੀ ਕਾਸ਼ਤ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ 12 ਅਪਰੈਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਵਿਸ਼ੇਸ਼ ਕਿਸਾਨ ਮਿਲਣੀ ਕਰਵਾਉਣ ਲਈ ਅਧਿਕਾਰੀਆਂ ਨੂੰ ਆਖਿਆ।

ਇੱਥੇ ਅਧਿਕਾਰਕ ਰਿਹਾਇਸ਼ ਵਿਖੇ ਮੀਟਿੰਗ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ੇਸ਼ ਕਿਸਾਨ ਮਿਲਣੀ ਲਵਾਈ ਸ਼ੁਰੂ ਹੋਣ ਤੋਂ ਪਹਿਲਾਂ ਕਿਸਾਨਾਂ ਨੂੰ ਝੋਨੇ ਦੀ ਕਾਸ਼ਤ ਬਾਰੇ ਜਾਗਰੂਕ ਕਰਨ ਉਤੇ ਕੇਂਦਰਤ ਹੋਵੇਗੀ। ਉਨ੍ਹਾਂ ਕਿਹਾ ਕਿ ਮਿਲਣੀ ਦੌਰਾਨ ਕਿਸਾਨਾਂ ਨੂੰ ਝੋਨੇ ਦੀ ਲਵਾਈ ਘੱਟ ਪਾਣੀ ਦੀ ਵਰਤੋਂ ਕਰਨ ਵਾਲੀਆਂ ਤਕਨੀਕਾਂ ਰਾਹੀਂ ਕਰਨ ਬਾਰੇ ਜਾਣੂੰ ਕਰਵਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦੌਰਾਨ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਪ੍ਰਵਾਨਿਤ ਵੱਧ ਝਾੜ ਵਾਲੀਆਂ ਕਿਸਮਾਂ ਦੀ ਵਰਤੋਂ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਉਤੇ ਜ਼ੋਰ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਇਹ ਵੀ ਦੱਸਿਆ ਜਾਵੇਗਾ ਕਿ ਅਕਤੂਬਰ ਵਿੱਚ ਝੋਨਾ ਵੇਚਣ ਵੇਲੇ ਵੱਧ ਨਮੀ ਹੋਣ ਕਾਰਨ ਕਿਸਾਨਾਂ ਨੂੰ ਆਉਂਦੀਆਂ ਦਿੱਕਤਾਂ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਝੋਨੇ ਦੀ ਲਵਾਈ ਅਗੇਤੀ ਕਰਦਿਆਂ ਪਹਿਲੀ ਜੂਨ ਤੋਂ ਕਰਵਾਉਣ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਜ਼ੋਨਾਂ ਵਿੱਚ ਵੰਡ ਕੇ ਝੋਨੇ ਦੀ ਲਵਾਈ ਯਕੀਨੀ ਬਣਾਈ ਜਾਵੇਗੀ, ਜਿਸ ਲਈ ਪੰਜਾਬ ਸਰਕਾਰ ਲੋੜੀਂਦੇ ਪ੍ਰਬੰਧ ਤੇ ਯੋਜਨਾਬੰਦੀ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਝੋਨੇ ਦੀ ਲਵਾਈ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੂਬੇ ਨੂੰ ਜ਼ੋਨਾਂ ਵਿੱਚ ਵੰਡਿਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਜ਼ੋਨਾਂ ਦੇ ਹਿਸਾਬ ਨਾਲ ਝੋਨੇ ਦੀ ਲਵਾਈ ਲਈ ਜਲਦੀ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ ਤਾਂ ਕਿ ਕਿਸਾਨ ਇਸ ਤੋਂ ਫਾਇਦਾ ਲੈ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮਿਲਣੀ ਦੌਰਾਨ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਸੂਬਾ ਸਰਕਾਰ ਉੱਘੇ ਖੇਤੀਬਾੜੀ ਮਾਹਿਰਾਂ ਨੂੰ ਨਾਲ ਜੋੜੇਗੀ। ਇਸ ਦੌਰਾਨ ਉਨ੍ਹਾਂ ਦੁਹਰਾਇਆ ਕਿ ਨਕਲੀ ਬੀਜਾਂ ਦੀ ਵਿਕਰੀ ਰੋਕਣਾ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਅਤੇ ਇਸ ਘਿਨਾਉਣੇ ਜੁਰਮ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਕਿਸਾਨਾਂ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ! ਖੜ੍ਹੀ ਹੋਈ ਨਵੀਂ ਮੁਸੀਬਤ

ਪੰਜਾਬ ਦੇ ਕਿਸਾਨਾਂ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ! ਖੜ੍ਹੀ ਹੋਈ ਨਵੀਂ ਮੁਸੀਬਤ

ਰਜਿਸਟਰੀਆਂ ਕਰਵਾਉਣ ਵਾਲਿਆਂ ਨੂੰ ਝਟਕਾ, ਖੜੀ ਹੋਈ ਨਵੀਂ ਮੁਸੀਬਤ

ਰਜਿਸਟਰੀਆਂ ਕਰਵਾਉਣ ਵਾਲਿਆਂ ਨੂੰ ਝਟਕਾ, ਖੜੀ ਹੋਈ ਨਵੀਂ ਮੁਸੀਬਤ

ਅਕਾਲੀ ਦਲ ਵੱਲੋਂ ਟਿਕਟ ਮਿਲਣ 'ਤੇ ਪਰਉਪਕਾਰ ਸਿੰਘ ਘੁੰਮਣ ਦਾ ਪਹਿਲਾ ਬਿਆਨ

ਅਕਾਲੀ ਦਲ ਵੱਲੋਂ ਟਿਕਟ ਮਿਲਣ 'ਤੇ ਪਰਉਪਕਾਰ ਸਿੰਘ ਘੁੰਮਣ ਦਾ ਪਹਿਲਾ ਬਿਆਨ

ਪ੍ਰਤਾਪ ਬਾਜਵਾ ਦੇ ਬਿਆਨ 'ਤੇ ਕਾਂਗਰਸ 'ਤੇ ਵਰ੍ਹੇ ਮੰਤਰੀ ਗੋਇਲ, ਕਿਹਾ- 'ਕਾਂਗਰਸ ਦੀ ਪਾਕਿਸਤਾਨ ਨਾਲ ਹੈ ਇੰਟੀਮੇਸੀ'

ਪ੍ਰਤਾਪ ਬਾਜਵਾ ਦੇ ਬਿਆਨ 'ਤੇ ਕਾਂਗਰਸ 'ਤੇ ਵਰ੍ਹੇ ਮੰਤਰੀ ਗੋਇਲ, ਕਿਹਾ- 'ਕਾਂਗਰਸ ਦੀ ਪਾਕਿਸਤਾਨ ਨਾਲ ਹੈ ਇੰਟੀਮੇਸੀ'

ਕੈਬਨਿਟ ਮੰਤਰੀ ਗੋਇਲ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ ’ਚ ਵਿਕਾਸ ਕਾਰਜਾਂ ਦੇ ਉਦਘਾਟਨ

ਕੈਬਨਿਟ ਮੰਤਰੀ ਗੋਇਲ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ ’ਚ ਵਿਕਾਸ ਕਾਰਜਾਂ ਦੇ ਉਦਘਾਟਨ

ਸੁਖਬੀਰ ਬਾਦਲ ਵੱਲੋਂ 5 ਮੈਂਬਰੀ ਕਮੇਟੀ ਦਾ ਐਲਾਨ, ਸੌਂਪੀ ਅਹਿਮ ਜ਼ਿੰਮੇਵਾਰੀ

ਸੁਖਬੀਰ ਬਾਦਲ ਵੱਲੋਂ 5 ਮੈਂਬਰੀ ਕਮੇਟੀ ਦਾ ਐਲਾਨ, ਸੌਂਪੀ ਅਹਿਮ ਜ਼ਿੰਮੇਵਾਰੀ

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਮਜ਼ਦੂਰਾਂ ਲਈ ਦਰਾਂ 'ਚ ਵਾਧੇ ਦਾ ਐਲਾਨ

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਮਜ਼ਦੂਰਾਂ ਲਈ ਦਰਾਂ 'ਚ ਵਾਧੇ ਦਾ ਐਲਾਨ

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ 47ਵੇਂ ਦਿਨ 121 ਨਸ਼ਾ ਤਸਕਰ ਗ੍ਰਿਫ਼ਤਾਰ

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ 47ਵੇਂ ਦਿਨ 121 ਨਸ਼ਾ ਤਸਕਰ ਗ੍ਰਿਫ਼ਤਾਰ

ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂ ਚੱਕ ਨੇ ਕੀਤਾ ਅਨਾਜ ਮੰਡੀ ਖਰੜ ਦਾ ਦੌਰਾ

ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂ ਚੱਕ ਨੇ ਕੀਤਾ ਅਨਾਜ ਮੰਡੀ ਖਰੜ ਦਾ ਦੌਰਾ

ਆਈਆਈਟੀ ਰੋਪੜ iHub AWaDH ਨੇ ਟਿਕਾਊ ਖੇਤੀਬਾੜੀ ਲਈ ਵਾਤਾਵਰਣ-ਅਨੁਕੂਲ ਅਤੇ ਲਾਗਤ-ਪ੍ਰਭਾਵਸ਼ਾਲੀ ਇਨ-ਹਾਊਸ ਟੈਕਨੋਲੋਜੀ ਪਰਾਲੀ ਰਿਮੂਵਿੰਗ ਮਸ਼ੀਨ ਲਾਂਚ ਕੀਤੀ

ਆਈਆਈਟੀ ਰੋਪੜ iHub AWaDH ਨੇ ਟਿਕਾਊ ਖੇਤੀਬਾੜੀ ਲਈ ਵਾਤਾਵਰਣ-ਅਨੁਕੂਲ ਅਤੇ ਲਾਗਤ-ਪ੍ਰਭਾਵਸ਼ਾਲੀ ਇਨ-ਹਾਊਸ ਟੈਕਨੋਲੋਜੀ ਪਰਾਲੀ ਰਿਮੂਵਿੰਗ ਮਸ਼ੀਨ ਲਾਂਚ ਕੀਤੀ