Thursday, April 17, 2025
BREAKING
ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂ ਚੱਕ ਨੇ ਕੀਤਾ ਅਨਾਜ ਮੰਡੀ ਖਰੜ ਦਾ ਦੌਰਾ ਆਈਆਈਟੀ ਰੋਪੜ iHub AWaDH ਨੇ ਟਿਕਾਊ ਖੇਤੀਬਾੜੀ ਲਈ ਵਾਤਾਵਰਣ-ਅਨੁਕੂਲ ਅਤੇ ਲਾਗਤ-ਪ੍ਰਭਾਵਸ਼ਾਲੀ ਇਨ-ਹਾਊਸ ਟੈਕਨੋਲੋਜੀ ਪਰਾਲੀ ਰਿਮੂਵਿੰਗ ਮਸ਼ੀਨ ਲਾਂਚ ਕੀਤੀ ਸ਼ੇਅਰ ਬਾਜ਼ਾਰ : ਸੈਂਸੈਕਸ 300 ਤੋਂ ਵੱਧ ਅੰਕ ਚੜ੍ਹਿਆ, ਨਿਫਟੀ ਵੀ ਵਾਧਾ ਲੈ ਕੇ 23,437 ਦੇ ਪੱਧਰ 'ਤੇ ਹੋਇਆ ਬੰਦ ਪੰਜਾਬ ਦੇ ਕਿਸਾਨਾਂ ਲਈ ਖ਼ੁਸ਼ਖ਼ਬਰੀ! ਖਾਤਿਆਂ 'ਚ ਆ ਰਹੇ 24 ਘੰਟਿਆਂ 'ਚ ਪੈਸੇ, ਹੋਇਆ ਵੱਡਾ ਐਲਾਨ ਇੰਤਕਾਲਾਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ, ਪੰਜਾਬ 'ਚ ਜਾਰੀ ਹੋਏ ਨਵੇਂ ਹੁਕਮ ਹੁਣ ਮੀਡੀਆ 'ਤੇ ਸ਼ਿਕੰਜ਼ਾ ਕਸਣ ਦੀ ਤਿਆਰੀ! ਵ੍ਹਾਈਟ ਹਾਊਸ ਲਿਆ ਰਿਹੈ ਨਵੀਂ ਨੀਤੀ ਸ਼ਿਖਰ ਧਵਨ ਨੇ ਬਾਬਾ ਬਾਗੇਸ਼ਵਰ ਨਾਲ ਖੂਬ ਖੇਡੀ ਕ੍ਰਿਕਟ, ਖੂਬਸੂਰਤ ਨਜ਼ਾਰਾ ਦੇਖਣ ਪੁੱਜੀ ਗਰਲਫ੍ਰੈਂਡ ਸੋਫੀ 'ਬਿੱਗ ਬੌਸ' ਪ੍ਰੇਮੀਆਂ ਲਈ ਵੱਡੀ ਖਬਰ! ਸਲਮਾਨ ਖਾਨ ਦੇ ਸ਼ੋਅ 'ਤੇ ਛਾਏ ਸੰਕਟ ਦੇ ਬੱਦਲ ਬੰਬਾਂ ਵਾਲੇ ਬਿਆਨ 'ਤੇ ਵਿਵਾਦਾਂ 'ਚ ਘਿਰੇ ਪ੍ਰਤਾਪ ਬਾਜਵਾ ਦੇ ਮਾਮਲੇ 'ਚ ਹਾਈਕੋਰਟ ਵੱਲੋਂ ਸਖ਼ਤ ਹੁਕਮ ਜਾਰੀ ਜਲੰਧਰ 'ਚ ਦੁੱਧ ਉਤਪਾਦਕਾਂ ਦਾ ਅਨੋਖਾ ਪ੍ਰਦਰਸ਼ਨ, ਵੇਖਣ ਵਾਲੇ ਵੀ ਰਹਿ ਗਏ ਹੈਰਾਨ

ਪੰਜਾਬ

ਯੋਗਾ ਨਾਲ ਹੋ ਰਹੇ ਲਾਭ ਤਹਿਤ ਵੱਡੀ ਗਿਣਤੀ ਵਿੱਚ ਯੋਗਾ ਕਲਾਸਾਂ ਵਿੱਚ ਭਾਗ ਲੈ ਰਹੇ ਨੇ ਲੋਕ- ਐਸ.ਡੀ.ਐਮ. ਗੁਰਮੰਦਰ ਸਿੰਘ

12 ਅਪ੍ਰੈਲ, 2025 06:48 PM

ਐੱਸ ਏ ਐੱਸ ਨਗਰ:  ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਤੰਦਰੁਸਤ ਜੀਵਨ ਤੇ ਨਾਲ-ਨਾਲ ਮਾਨਸਿਕ ਤੌਰ 'ਤੇ ਤਣਾਅ ਮੁਕਤ ਰੱਖਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਸ਼ੁਰੂ ਕੀਤੀ ਗਈ ਸੀ ਐਮ ਦੀ ਯੋਗਸ਼ਾਲਾ ਤਹਿਤ ਲੋਕਾਂ ਵੱਲੋਂ ਭਰਪੂਰ ਲਾਹਾ ਲਿਆ ਜਾ ਰਿਹਾ ਹੈ। ਇਸੇ ਲੜੀ ਤਹਿਤ ਨਵਾਂ ਗਾਉਂ ਵਿਖੇ ਵੀ ਚੱਲ ਰਹੀਆਂ ਯੋਗਸ਼ਾਲਾਵਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਇਹ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਖਰੜ ਗੁਰਮੰਦਰ ਸਿੰਘ ਨੇ ਦੱਸਿਆ ਕਿ ਯੋਗਾ ਟ੍ਰੇਨਰ ਦਿਵਿਆ ਵੱਲੋਂ ਨਵਾਂ ਗਾਉਂ ਵਿਖੇ ਵੱਖ-ਵੱਖ ਥਾਵਾਂ ‘ਤੇ ਰੋਜ਼ਾਨਾ 6 ਯੋਗਾ ਸੈਸ਼ਨ ਲਗਾਏ ਜਾਂਦੇ ਹਨ, ਜਿੰਨ੍ਹਾਂ ਦਾ ਲੋਕਾਂ ਨੂੰ ਬਹੁਤ ਲਾਭ ਹੋ ਰਿਹਾ ਹੈ।
ਉਨ੍ਹਾਂ ਦੱਸਿਆਂ ਕਿ ਯੋਗਾ ਟ੍ਰੇਨਰ ਦਿਵਿਆ ਵੱਲੋਂ ਨਵਾਂ ਗਾਉਂ, ਮੋਹਾਲੀ ਵਿਖੇ ਪਹਿਲੀ ਕਲਾਸ ਸਥਾਨ 1490/15ਈ, ਆਦਰਸ਼ ਨਗਰ ਨਵਾਂ ਗਾਉਂ, ਮੋਹਾਲੀ ਵਿਖੇ ਸਵੇਰੇ 4.45 ਤੋਂ 5.45 ਵਜੇ ਤੱਕ, ਦੂਸਰੀ ਕਲਾਸ ਕਮਿਊਨਿਟੀ ਸੈਂਟਰ, ਟ੍ਰਿਬਿਊਨ ਕਲੋਨੀ ਕਾਂਸਲ, ਨਵਾਂ ਗਾਉਂ ਵਿਖੇ ਸਵੇਰੇ 10.30 ਤੋਂ 11.30 ਵਜੇ ਤੱਕ, ਤੀਸਰੀ ਕਲਾਸ ਬਿੰਸਾਰ ਮਹਾਂਦੇਵ ਮੰਦਿਰ, ਗੋਬਿੰਦ ਨਗਰ, ਨਵਾਂ ਗਾਉਂ ਵਿਖੇ ਦੁਪਿਹਰ 12.00 ਤੋਂ 1.00 ਵਜੇ ਤੱਕ, ਚੌਥੀ ਕਲਾਸ ਰੋਜ਼ ਪਬਲਿਕ ਸਕੂਲ, ਆਦਰਸ਼ ਨਗਰ, ਨਵਾਂ ਗਾਉਂ ਵਿਖੇ ਦੁਪਿਹਰ 4.00 ਤੋਂ 5.00 ਵਜੇ ਤੱਕ, ਪੰਜਵੀਂ ਕਲਾਸ 141/1 ਸ਼ਿਵਾਲਿਕ ਵਿਹਾਰ, ਨਵਾਂ ਗਾਉਂ ਵਿਖੇ ਸ਼ਾਮ 5.15 ਤੋਂ 6.15 ਵਜੇ ਤੱਕ ਅਤੇ ਦਿਨ ਦੀ ਆਖਰੀ/ਛੇਵੀਂ ਕਲਾਸ ਸ਼ਿਵ ਨਗਰ, ਨਾਡਾ, ਨੇੜੇ ਫਾਰੈਸਟ ਹਿੱਲ, ਗੇਟ ਨੰਬਰ-2, ਨਵਾਂ ਗਾਉਂ ਮੋਹਾਲੀ ਵਿਖੇ ਸ਼ਾਮ 6.30 ਤੋਂ 7.30 ਵਜੇ ਤੱਕ ਲਾਈ ਜਾਂਦੀ ਹੈ।

ਉਨ੍ਹਾਂ ਦੱਸਿਆ ਕਿ ਹਰੇਕ ਸੈਸ਼ਨ ਵਿੱਚ ਘੱਟੋ-ਘੱਟ 25 ਵਿਅਕਤੀਆਂ ਦੀ ਭਾਗੀਦਾਰੀ ਹੁੰਦੀ ਹੈ ਅਤੇ ਯੋਗ ਸੈਸ਼ਨਾਂ ਵਿੱਚ ਭਾਗ ਲੈਣ ਵਾਲੇ ਭਾਗੀਦਾਰਾਂ ਦਾ ਮਾਰਗ ਦਰਸ਼ਨ ਕਰਨ ਲਈ ਮਾਹਿਰ ਯੋਗਾ ਕੋਚ ਉਪਲੱਬਧ ਹਨ। ਯੋਗਾ ਟ੍ਰੇਨਰ ਦਿਵਿਆ ਨੇ ਕਿਹਾ ਕਿ ਉਨ੍ਹਾਂ ਦੀਆਂ ਯੋਗਾ ਕਲਾਸਾਂ ਵਿੱਚ ਆਉਣ ਵਾਲੇ ਲੋਕਾਂ ਵਿੱਚ ਬੱਚੇ, ਨੌਜਵਾਨ ਅਤੇ ਬੁਜ਼ਰਗ ਸ਼ਾਮਲ ਹਨ। ਬੱਚੇ ਆਪਣੀਆਂ ਪ੍ਰਿਖਿਆਵਾਂ ਤੋਂ ਵਿਹਲੇ ਹੋਣ ਉਪਰੰਤ ਯੋਗਾ ਕਲਾਸਾਂ ਦਾ ਆਨੰਦ ਲੈ ਰਹੇ ਹਨ। ਯੋਗਾ ਕਲਾਸਾਂ ਵਿੱਚ ਆਉਣ ਵਾਲੇ ਬੁਜ਼ਰਗਾਂ ਦਾ ਕਹਿਣਾ ਹੈ ਕਿ ਪਹਿਲਾਂ ਉਹ ਘਰ ਵਿੱਚ ਬੈਠੇ ਇੱਕਲਾਪਣ ਮਹਿਸੂਸ ਕਰਦੇ ਸਨ, ਹੁਣ ਨਿਰੰਤਰ ਯੋਗਾ ਅਭਿਆਸ ਨੇ ਉਨ੍ਹਾਂ ਦੇ ਜੀਵਨ ਵਿੱਚ ਬਹੁਤ ਹੀ ਤਬਦੀਲੀ ਲਿਆਂਦੀ ਹੈ। ਯੋਗਾ ਨਾਲ ਉਨ੍ਹਾਂ ਨੇ ਜੀਵਨ ਵਿੱਚ ਖੁਸ਼ਹਾਲੀ ਦੇ ਨਾਲ- ਨਾਲ ਕਈ ਪੁਰਾਣੀਆਂ ਬਿਮਾਰੀਆਂ ਤੋਂ ਛੁਟਕਾਰਾ ਵੀ ਪਾਇਆ ਹੈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਭਾਗੀਦਾਰ ਜੋ ਸਰਵਾਈਕਲ ਅਤੇ ਡਿਸਕ ਦੀ ਸਮੱਸਿਆਂ ਤੋਂ ਪ੍ਰੇਸ਼ਾਨ ਸਨ, ਲਗਾਤਾਰ ਯੋਗਾ ਅਭਿਆਸ ਕਰਨ ਨਾਲ ਠੀਕ ਹੋ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਯੋਗਾ ਸੈਸ਼ਨਾਂ ਦਾ ਸਮਾਂ ਸਵੇਰ ਅਤੇ ਸ਼ਾਮ ਦਾ ਹੁੰਦਾ ਹੈ, ਇਸ ਲਈ ਇਹ ਭਾਗੀਦਾਰਾਂ 'ਤੇ ਨਿਰਭਰ ਕਰਦਾ ਹੈ ਕਿ ਉਹ ਆਪਣੀ ਸਹੂਲਤ ਅਨੁਸਾਰ ਕਿਸ ਸੈਸ਼ਨ ਵਿਚ ਸ਼ਾਮਲ ਹੋਣਾ ਚਾਹੁੰਦੇ ਹਨ।

ਯੋਗ ਸਿਖਲਾਈ ਲਈ ਲੋਕ ਟੋਲ ਫ੍ਰੀ ਨੰਬਰ 7669400500 ਜਾਂ www.cmdiyogshala.punjab.gov.in 'ਤੇ ਜਾ ਲੈ ਕੇ ਜਾਣਕਾਰੀ ਲਈ ਜਾ ਸਕਦੀ ਹੈ। ਇਸ ਦੇ ਨਾਲ-ਨਾਲ ਜੇ ਕੋਈ ਗਰੁੱਪ ਮੁਫ਼ਤ ਯੋਗਾ ਟਰੇਨਰ ਦੀ ਸਹੂਲਤ ਲੈਣ ਦਾ ਇੱਛੁਕ ਹੈ ਤਾਂ ਉਪਰੋਕਤ ਫੋਨ ਨੰਬਰ ਅਤੇ ਵੈਬਸਾਈਟ 'ਤੇ ਸੰਪਰਕ ਕਰ ਕੇ ਰਜਿਸਟਰੇਸ਼ਨ ਕਰ ਸਕਦਾ ਹੈ। ਮੁਫ਼ਤ ਟਰੇਨਰ ਦੀ ਸਹੂਲਤ ਲੈਣ ਲਈ ਕਿਸੇ ਵੀ ਗਰੁੱਪ ਕੋਲ ਘੱਟੋ-ਘੱਟ 25 ਮੈਂਬਰ ਹੋਣੇ ਲਾਜ਼ਮੀ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂ ਚੱਕ ਨੇ ਕੀਤਾ ਅਨਾਜ ਮੰਡੀ ਖਰੜ ਦਾ ਦੌਰਾ

ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂ ਚੱਕ ਨੇ ਕੀਤਾ ਅਨਾਜ ਮੰਡੀ ਖਰੜ ਦਾ ਦੌਰਾ

ਆਈਆਈਟੀ ਰੋਪੜ iHub AWaDH ਨੇ ਟਿਕਾਊ ਖੇਤੀਬਾੜੀ ਲਈ ਵਾਤਾਵਰਣ-ਅਨੁਕੂਲ ਅਤੇ ਲਾਗਤ-ਪ੍ਰਭਾਵਸ਼ਾਲੀ ਇਨ-ਹਾਊਸ ਟੈਕਨੋਲੋਜੀ ਪਰਾਲੀ ਰਿਮੂਵਿੰਗ ਮਸ਼ੀਨ ਲਾਂਚ ਕੀਤੀ

ਆਈਆਈਟੀ ਰੋਪੜ iHub AWaDH ਨੇ ਟਿਕਾਊ ਖੇਤੀਬਾੜੀ ਲਈ ਵਾਤਾਵਰਣ-ਅਨੁਕੂਲ ਅਤੇ ਲਾਗਤ-ਪ੍ਰਭਾਵਸ਼ਾਲੀ ਇਨ-ਹਾਊਸ ਟੈਕਨੋਲੋਜੀ ਪਰਾਲੀ ਰਿਮੂਵਿੰਗ ਮਸ਼ੀਨ ਲਾਂਚ ਕੀਤੀ

ਪੰਜਾਬ ਦੇ ਕਿਸਾਨਾਂ ਲਈ ਖ਼ੁਸ਼ਖ਼ਬਰੀ! ਖਾਤਿਆਂ 'ਚ ਆ ਰਹੇ 24 ਘੰਟਿਆਂ 'ਚ ਪੈਸੇ, ਹੋਇਆ ਵੱਡਾ ਐਲਾਨ

ਪੰਜਾਬ ਦੇ ਕਿਸਾਨਾਂ ਲਈ ਖ਼ੁਸ਼ਖ਼ਬਰੀ! ਖਾਤਿਆਂ 'ਚ ਆ ਰਹੇ 24 ਘੰਟਿਆਂ 'ਚ ਪੈਸੇ, ਹੋਇਆ ਵੱਡਾ ਐਲਾਨ

ਇੰਤਕਾਲਾਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ, ਪੰਜਾਬ 'ਚ ਜਾਰੀ ਹੋਏ ਨਵੇਂ ਹੁਕਮ

ਇੰਤਕਾਲਾਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ, ਪੰਜਾਬ 'ਚ ਜਾਰੀ ਹੋਏ ਨਵੇਂ ਹੁਕਮ

ਬੰਬਾਂ ਵਾਲੇ ਬਿਆਨ 'ਤੇ ਵਿਵਾਦਾਂ 'ਚ ਘਿਰੇ ਪ੍ਰਤਾਪ ਬਾਜਵਾ ਦੇ ਮਾਮਲੇ 'ਚ ਹਾਈਕੋਰਟ ਵੱਲੋਂ ਸਖ਼ਤ ਹੁਕਮ ਜਾਰੀ

ਬੰਬਾਂ ਵਾਲੇ ਬਿਆਨ 'ਤੇ ਵਿਵਾਦਾਂ 'ਚ ਘਿਰੇ ਪ੍ਰਤਾਪ ਬਾਜਵਾ ਦੇ ਮਾਮਲੇ 'ਚ ਹਾਈਕੋਰਟ ਵੱਲੋਂ ਸਖ਼ਤ ਹੁਕਮ ਜਾਰੀ

ਜਲੰਧਰ 'ਚ ਦੁੱਧ ਉਤਪਾਦਕਾਂ ਦਾ ਅਨੋਖਾ ਪ੍ਰਦਰਸ਼ਨ, ਵੇਖਣ ਵਾਲੇ ਵੀ ਰਹਿ ਗਏ ਹੈਰਾਨ

ਜਲੰਧਰ 'ਚ ਦੁੱਧ ਉਤਪਾਦਕਾਂ ਦਾ ਅਨੋਖਾ ਪ੍ਰਦਰਸ਼ਨ, ਵੇਖਣ ਵਾਲੇ ਵੀ ਰਹਿ ਗਏ ਹੈਰਾਨ

ਵਿਦਿਆਰਥੀਆਂ ਦੇ ਭਵਿੱਖ ਨੂੰ ਸੁਨਹਿਰੀ ਬਣਾਉਣ ਦੇ ਉਦੇਸ਼ ਨਾਲ ਬਣਾਏ ਜਾ ਰਹੇ ‘ਸਕੂਲ ਆਫ ਐਮੀਨੈਂਸ’: CM ਮਾਨ

ਵਿਦਿਆਰਥੀਆਂ ਦੇ ਭਵਿੱਖ ਨੂੰ ਸੁਨਹਿਰੀ ਬਣਾਉਣ ਦੇ ਉਦੇਸ਼ ਨਾਲ ਬਣਾਏ ਜਾ ਰਹੇ ‘ਸਕੂਲ ਆਫ ਐਮੀਨੈਂਸ’: CM ਮਾਨ

'ਯੁੱਧ ਨਸ਼ਿਆਂ ਵਿਰੁੱਧ' ਦੀ ਮੁਹਿੰਮ ਤਹਿਤ 46ਵੇਂ ਦਿਨ 97 ਨਸ਼ਾ ਸਮੱਗਲਰ ਗ੍ਰਿਫ਼ਤਾਰ

'ਯੁੱਧ ਨਸ਼ਿਆਂ ਵਿਰੁੱਧ' ਦੀ ਮੁਹਿੰਮ ਤਹਿਤ 46ਵੇਂ ਦਿਨ 97 ਨਸ਼ਾ ਸਮੱਗਲਰ ਗ੍ਰਿਫ਼ਤਾਰ

ਪੰਜਾਬ 'ਚ 4 ਦਿਨ ਪਵੇਗਾ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ ਅਲਰਟ

ਪੰਜਾਬ 'ਚ 4 ਦਿਨ ਪਵੇਗਾ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ ਅਲਰਟ

ਪ੍ਰਤਾਪ ਬਾਜਵਾ ਖਿਲਾਫ 'ਆਪ' ਦਾ ਹੱਲਾ-ਬੋਲ! ਹਜ਼ਾਰਾਂ ਵਲੰਟੀਅਰਾਂ ਨੇ ਕੀਤਾ ਜ਼ੋਰਦਾਰ ਪ੍ਰਦਰਸ਼ਨ

ਪ੍ਰਤਾਪ ਬਾਜਵਾ ਖਿਲਾਫ 'ਆਪ' ਦਾ ਹੱਲਾ-ਬੋਲ! ਹਜ਼ਾਰਾਂ ਵਲੰਟੀਅਰਾਂ ਨੇ ਕੀਤਾ ਜ਼ੋਰਦਾਰ ਪ੍ਰਦਰਸ਼ਨ