ਨਵੀਂ ਦਿੱਲੀ : ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਸ਼ੁੱਕਰਵਾਰ ਨੂੰ ਜੈਪੁਰ ਗੈਸ ਟੈਂਕਰ ਹਾਦਸੇ ਵਿਚ ਲੋਕਾਂ ਦੀ ਮੌਤ 'ਤੇ ਦੁੱਖ ਜ਼ਾਹਰ ਕੀਤਾ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਜ਼ਾਹਰ ਕੀਤੀ। ਰਾਸ਼ਟਰਪਤੀ ਮੁਰਮੂ ਨੇ ਜ਼ਖ਼ਮੀ ਦੇ ਵੀ ਜਲਦੀ ਸਿਹਤਮੰਦ ਹੋਣ ਦੀ ਕਾਮਨਾ ਕੀਤੀ। ਜੈਪੁਰ ਨੇੜੇ ਇਕ CNG ਗੈਸ ਟੈਂਕਰ ਨੂੰ ਇਕ ਟਰੱਕ ਵਲੋਂ ਟੱਕਰ ਮਾਰੇ ਜਾਣ ਮਗਰੋਂ ਲੱਗੀ ਅੱਗ ਨੇ 30 ਤੋਂ ਵਧੇਰੇ ਵਾਹਨਾਂ ਨੂੰ ਆਪਣੀ ਲਪੇਟ 'ਚ ਲੈ ਲਿਆ।
ਇਸ ਹਾਦਸੇ ਵਿਚ 7 ਲੋਕਾਂ ਦੀ ਜਾਨ ਚੱਲੀ ਗਈ ਅਤੇ 35 ਹੋਰ ਝੁਲਸ ਗਏ। ਮੁਰਮੂ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਇਕ ਪੋਸਟ ਵਿਚ ਕਿਹਾ ਕਿ ਜੈਪੁਰ 'ਚ ਸੜਕ ਹਾਦਸੇ ਵਿਚ ਕਈ ਲੋਕਾਂ ਦੀ ਮੌਤ ਦੀ ਖ਼ਬਰ ਬਹੁਤ ਦੁਖਦਾਈ ਹੈ। ਮੈਂ ਪਰਮਾਤਮਾ ਤੋਂ ਮਰਹੂਮ ਆਤਮਾਵਾਂ ਦੀ ਸ਼ਾਂਤੀ ਲਈ ਪ੍ਰਾਰਥਨਾ ਕਰਦੀ ਹਾਂ। ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਮੇਰੀ ਡੂੰਘੀ ਹਮਦਰਦੀ। ਮੇਰੀ ਪ੍ਰਾਰਥਨਾ ਹੈ ਕਿ ਜ਼ਖਮੀ ਹੋਏ ਲੋਕ ਜਲਦੀ ਹੀ ਸਿਹਤਮੰਦ ਹੋ ਜਾਣ।