Saturday, April 05, 2025
BREAKING
ਕਿਸਾਨ ਜਥੇਬੰਦੀਆਂ ਨੇ ਭਾਰਤ ਤੇ 26% ਟੈਰਿਫ ਵਧਾਉਣ ਦੇ ਰੋਸ ਵਿੱਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਡੀ ਐਸ ਪੀ ਦਫਤਰ ਖਰੜ ਅੱਗੇ ਫ਼ੂਕਿਆ ਪੁਤਲਾ ਪੰਜਾਬ ਦੇ ਕਿਸਾਨਾਂ ਦੇ ਖ਼ਾਤਿਆਂ 'ਚ ਆਉਣਗੇ 24 ਘੰਟਿਆਂ 'ਚ ਪੈਸੇ, ਹੋ ਗਿਆ ਵੱਡਾ ਐਲਾਨ ਸਕੂਲਾਂ ਦੇ ਸਮੇਂ 'ਚ ਹੋਇਆ ਬਦਲਾਅ, ਇਹ ਰਹੇਗੀ ਟਾਈਮਿੰਗ ਸਿੱਖਿਆ ਵਿਭਾਗ ਨੇ ਬਦਲੇ ਨਿਯਮ, ਦਾਖਲਿਆਂ ਨੂੰ ਲੈ ਕੇ ਸਖ਼ਤ ਹੁਕਮ ਜਾਰੀ ਅੱਜ 5 ਵਾਰ ਦੀ ਚੈਂਪੀਅਨ MI ਦਾ ਸਾਹਮਣਾ LSG ਨਾਲ, ਪੰਤ ਤੇ ਰੋਹਿਤ 'ਤੇ ਰਹਿਣਗੀਆਂ ਸਭ ਦੀਆਂ ਨਜ਼ਰਾਂ ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਖ਼ੁਸ਼ਖ਼ਬਰੀ, ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਗਿੱਪੀ ਗਰੇਵਾਲ ਅਤੇ ਕਰਨ ਜੌਹਰ ਲੁਧਿਆਣੇ ਦੀਆਂ ਮੰਡੀਆਂ ’ਚ ਕਣਕ ਦੀ ਖਰੀਦ ਦੀਆਂ ਤਿਆਰੀਆਂ ਮੁਕੰਮਲ, ਅਗਲੇ ਹਫਤੇ ਸ਼ੁਰੂ ਹੋਵੇਗੀ ਆਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮੈਡੀਕਲ ਸਟੋਰਾਂ ਦੀ ਚੈਕਿੰਗ 'ਨਸ਼ਿਆਂ ਵਿਰੁੱਧ' ਪੰਜਾਬ ਰਾਜਪਾਲ ਦੀ ਪੈਦਲ ਯਾਤਰਾ ਦਾ ਦੂਜਾ ਦਿਨ, ਫਤਿਹਗੜ੍ਹ ਚੂੜੀਆਂ ਤੋਂ ਕੀਤੀ ਸ਼ੁਰੂ

ਪੰਜਾਬ

ਲੁਧਿਆਣੇ ਦੇ ਸਰਕਾਰੀ ਸਕੂਲਾਂ ਨੂੰ ਮਿਲਣਗੇ 300 ਨਵੇਂ ਅਧਿਆਪਕ

03 ਅਪ੍ਰੈਲ, 2025 04:56 PM

ਲੁਧਿਆਣਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਸਿੱਖਿਆ ਵਿਭਾਗ ਵਲੋਂ 5994 ਨਵੇਂ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ। ਇਸ ਭਰਤੀ ਪ੍ਰਕਿਰਿਆ ਤਹਿਤ ਲੁਧਿਆਣਾ ਵਿਖੇ ਯੋਗ ਉਮੀਦਵਾਰਾਂ ਨੂੰ ਨਿਯੁਕਤੀ-ਪੱਤਰ ਸੌਂਪੇ ਗਏ। ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਰਵਿੰਦਰ ਕੌਰ ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲਾਂ ’ਚ ਵਧ ਰਹੇ ਦਾਖਲਿਆਂ ਨੂੰ ਧਿਆਨ ’ਚ ਰੱਖਦਿਆਂ ਜ਼ਿਲੇ ’ਚ 300 ਅਧਿਆਪਕਾਂ ਦੀ ਨਿਯੁਕਤੀ ਕੀਤੀ ਗਈ ਹੈ। ਅੱਜ ਜ਼ਿਲਾ ਸਿੱਖਿਆ ਦਫ਼ਤਰ ’ਚ ਸਮੂਹ ਅਧਿਆਪਕਾਂ ਨੂੰ ਨਿਯੁਕਤੀ-ਪੱਤਰ ਵੰਡੇ ਗਏ।

ਨਵ-ਨਿਯੁਕਤ ਅਧਿਆਪਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਜਲਦੀ ਤੋਂ ਜਲਦੀ ਮੈਡੀਕਲ ਜਾਂਚ ਮੁਕੰਮਲ ਕਰ ਕੇ ਆਪਣੇ ਨਿਰਧਾਰਤ ਸਟੇਸ਼ਨ ’ਤੇ ਜੁਆਇਨ ਕਰਨ। ਉਪ ਜ਼ਿਲਾ ਸਿੱਖਿਆ ਅਫਸਰ ਮਨੋਜ ਕੁਮਾਰ ਨੇ ਦੱਸਿਆ ਕਿ ਇਹ ਅਧਿਆਪਕ ਉਨ੍ਹਾਂ ਬਲਾਕਾਂ ’ਚ ਤਾਇਨਾਤ ਕੀਤੇ ਗਏ ਹਨ, ਜਿਥੇ ਪਹਿਲਾਂ ਅਧਿਆਪਕਾਂ ਦੀ ਘਾਟ ਸੀ।

ਜ਼ਿਲਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਰਵਿੰਦਰ ਕੌਰ ਨੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਇਸ ਪਵਿੱਤਰ ਕਿਤੇ ’ਚ ਨਵੇਂ ਸਫਰ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਮਨੋਜ ਕੁਮਾਰ, ਸੁਪਰਡੈਂਟ ਮਹਿੰਦਰ ਸਿੰਘ, ਸੀਨੀਅਰ ਸਹਾਇਕ ਪ੍ਰੇਮਜੀਤਪਾਲ ਸਿੰਘ, ਡੀਲਿੰਗ ਅਸਿਸਟੈਂਟ ਗੁਰਵੀਰ ਸਿੰਘ ਅਤੇ ਹੋਰ ਸਟਾਫ ਮੈਂਬਰ ਵੀ ਹਾਜ਼ਰ ਸਨ।

ਪੰਜਾਬ ਦੇ 860 ਤੋਂ ਵੱਧ ਸਰਕਾਰੀ ਸਕੂਲ ਚੱਲ ਰਹੇ ਬਿਨਾਂ ਪ੍ਰਿੰਸੀਪਲ ਤੋਂ
ਪੰਜਾਬ ਦੇ ਸਰਕਾਰੀ ਸਕੂਲਾਂ ’ਚ ਪ੍ਰਬੰਧਕੀ ਸੰਕਟ ਡੂੰਘਾ ਹੁੰਦਾ ਜਾ ਰਿਹਾ ਹੈ। ਪਿਛਲੇ 4 ਸਾਲਾਂ ਤੋਂ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਨਾ ਹੋਣ ਕਾਰਨ ਸੂਬੇ ਦੇ 860 ਤੋਂ ਵੱਧ ਸੀਨੀਅਰ ਸੈਕੰਡਰੀ ਸਕੂਲ ਬਿਨਾਂ ਪ੍ਰਿੰਸੀਪਲਾਂ ਤੋਂ ਚੱਲ ਰਹੇ ਹਨ, ਜਿਸ ਕਾਰਨ ਵਿੱਦਿਅਕ ਮਾਹੌਲ ਪ੍ਰਭਾਵਿਤ ਹੋ ਰਿਹਾ ਹੈ।

ਸੂਬਾਈ ਵਿੱਤ ਸਕੱਤਰ ਅਤੇ ਲੈਕਚਰਾਰ ਕੇਡਰ ਯੂਨੀਅਨ ਪੰਜਾਬ ਦੇ ਜ਼ਿਲਾ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਤਰੱਕੀਆਂ ਦੀ ਪ੍ਰਕਿਰਿਆ ’ਚ ਹੋ ਰਹੀ ਦੇਰੀ ਸਿੱਖਿਆ ਵਿਭਾਗ ਦੀ ਕਾਰਜਪ੍ਰਣਾਲੀ ’ਤੇ ਸਵਾਲ ਖੜ੍ਹੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਈ ਸੀਨੀਅਰ ਅਧਿਆਪਕ ਬਿਨਾਂ ਤਰੱਕੀ ਲਏ ਸੇਵਾਮੁਕਤ ਹੋ ਰਹੇ ਹਨ, ਜਿਸ ਕਾਰਨ ਸਕੂਲਾਂ ’ਚ ਵਿੱਦਿਅਕ ਗਤੀਵਿਧੀਆਂ ’ਚ ਵਿਘਨ ਪੈ ਰਿਹਾ ਹੈ। ਢਿੱਲੋਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਪ੍ਰਿੰਸੀਪਲ ਨੂੰ ਜਲਦੀ ਤੋਂ ਜਲਦੀ ਤਰੱਕੀ ਦਿੱਤੀ ਜਾਵੇ, ਤਾਂ ਜੋ ਸਰਕਾਰੀ ਸਕੂਲਾਂ ’ਚ ਪੜ੍ਹਾਈ ਨਿਰਵਿਘਨ ਜਾਰੀ ਰਹਿ ਸਕੇ। ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਅਧਿਆਪਕਾਂ ਨੂੰ ਵਿਦੇਸ਼ ਜਾਣ ਲਈ ਛੁੱਟੀਆਂ ਦੇ ਰਹੀ ਹੈ ਪਰ ਦੂਜੇ ਪਾਸੇ ਸਕੂਲਾਂ ’ਚ ਖਾਲੀ ਪਈਆਂ ਪ੍ਰਬੰਧਕੀ ਅਸਾਮੀਆਂ ਕਾਰਨ ਅਧਿਆਪਨ ਪ੍ਰਣਾਲੀ ਪ੍ਰਭਾਵਿਤ ਹੋ ਰਹੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਕਿਸਾਨ ਜਥੇਬੰਦੀਆਂ ਨੇ ਭਾਰਤ ਤੇ 26% ਟੈਰਿਫ ਵਧਾਉਣ ਦੇ ਰੋਸ ਵਿੱਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਡੀ ਐਸ ਪੀ ਦਫਤਰ ਖਰੜ ਅੱਗੇ ਫ਼ੂਕਿਆ ਪੁਤਲਾ

ਕਿਸਾਨ ਜਥੇਬੰਦੀਆਂ ਨੇ ਭਾਰਤ ਤੇ 26% ਟੈਰਿਫ ਵਧਾਉਣ ਦੇ ਰੋਸ ਵਿੱਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਡੀ ਐਸ ਪੀ ਦਫਤਰ ਖਰੜ ਅੱਗੇ ਫ਼ੂਕਿਆ ਪੁਤਲਾ

ਪੰਜਾਬ ਦੇ ਕਿਸਾਨਾਂ ਦੇ ਖ਼ਾਤਿਆਂ 'ਚ ਆਉਣਗੇ 24 ਘੰਟਿਆਂ 'ਚ ਪੈਸੇ, ਹੋ ਗਿਆ ਵੱਡਾ ਐਲਾਨ

ਪੰਜਾਬ ਦੇ ਕਿਸਾਨਾਂ ਦੇ ਖ਼ਾਤਿਆਂ 'ਚ ਆਉਣਗੇ 24 ਘੰਟਿਆਂ 'ਚ ਪੈਸੇ, ਹੋ ਗਿਆ ਵੱਡਾ ਐਲਾਨ

ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਖ਼ੁਸ਼ਖ਼ਬਰੀ, ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ

ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਖ਼ੁਸ਼ਖ਼ਬਰੀ, ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ

ਲੁਧਿਆਣੇ ਦੀਆਂ ਮੰਡੀਆਂ ’ਚ ਕਣਕ ਦੀ ਖਰੀਦ ਦੀਆਂ ਤਿਆਰੀਆਂ ਮੁਕੰਮਲ, ਅਗਲੇ ਹਫਤੇ ਸ਼ੁਰੂ ਹੋਵੇਗੀ ਆਮਦ

ਲੁਧਿਆਣੇ ਦੀਆਂ ਮੰਡੀਆਂ ’ਚ ਕਣਕ ਦੀ ਖਰੀਦ ਦੀਆਂ ਤਿਆਰੀਆਂ ਮੁਕੰਮਲ, ਅਗਲੇ ਹਫਤੇ ਸ਼ੁਰੂ ਹੋਵੇਗੀ ਆਮਦ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮੈਡੀਕਲ ਸਟੋਰਾਂ ਦੀ ਚੈਕਿੰਗ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮੈਡੀਕਲ ਸਟੋਰਾਂ ਦੀ ਚੈਕਿੰਗ

'ਨਸ਼ਿਆਂ ਵਿਰੁੱਧ' ਪੰਜਾਬ ਰਾਜਪਾਲ ਦੀ ਪੈਦਲ ਯਾਤਰਾ ਦਾ ਦੂਜਾ ਦਿਨ, ਫਤਿਹਗੜ੍ਹ ਚੂੜੀਆਂ ਤੋਂ ਕੀਤੀ ਸ਼ੁਰੂ

'ਨਸ਼ਿਆਂ ਵਿਰੁੱਧ' ਪੰਜਾਬ ਰਾਜਪਾਲ ਦੀ ਪੈਦਲ ਯਾਤਰਾ ਦਾ ਦੂਜਾ ਦਿਨ, ਫਤਿਹਗੜ੍ਹ ਚੂੜੀਆਂ ਤੋਂ ਕੀਤੀ ਸ਼ੁਰੂ

ਨਾਰਾਇਣ ਚੌੜਾ ਦੀ ਜ਼ਮਾਨਤ ਮਗਰੋਂ ਹਾਈਕੋਰਟ ਪੁੱਜੇ ਸੁਖਬੀਰ ਬਾਦਲ, ਅਦਾਲਤ ਨੂੰ ਕੀਤੀ ਵੱਡੀ ਮੰਗ

ਨਾਰਾਇਣ ਚੌੜਾ ਦੀ ਜ਼ਮਾਨਤ ਮਗਰੋਂ ਹਾਈਕੋਰਟ ਪੁੱਜੇ ਸੁਖਬੀਰ ਬਾਦਲ, ਅਦਾਲਤ ਨੂੰ ਕੀਤੀ ਵੱਡੀ ਮੰਗ

Thar 'ਚ ਚਿੱਟੇ ਨਾਲ ਫੜ੍ਹੀ ਮਹਿਲਾ ਪੁਲਸ ਮੁਲਾਜ਼ਮ ਦਾ ਮਿਲਿਆ ਰਿਮਾਂਡ, ਹੋਗੇ ਵੱਡੇ ਖੁਲਾਸੇ

Thar 'ਚ ਚਿੱਟੇ ਨਾਲ ਫੜ੍ਹੀ ਮਹਿਲਾ ਪੁਲਸ ਮੁਲਾਜ਼ਮ ਦਾ ਮਿਲਿਆ ਰਿਮਾਂਡ, ਹੋਗੇ ਵੱਡੇ ਖੁਲਾਸੇ

'ਤੀਰਥ ਸਥਾਨਾਂ' ਦੀ ਯਾਤਰਾ ਕਰਨ ਵਾਲੇ ਪੰਜਾਬੀਆਂ ਲਈ ਕੈਬਨਿਟ ਨੇ ਲਿਆ ਵੱਡਾ ਫ਼ੈਸਲਾ

'ਤੀਰਥ ਸਥਾਨਾਂ' ਦੀ ਯਾਤਰਾ ਕਰਨ ਵਾਲੇ ਪੰਜਾਬੀਆਂ ਲਈ ਕੈਬਨਿਟ ਨੇ ਲਿਆ ਵੱਡਾ ਫ਼ੈਸਲਾ

'ਯੁੱਧ ਨਸ਼ਿਆਂ ਵਿਰੁੱਧ': 33ਵੇਂ ਦਿਨ 59 ਨਸ਼ਾ ਸਮੱਗਲਰ ਗ੍ਰਿਫ਼ਤਾਰ

'ਯੁੱਧ ਨਸ਼ਿਆਂ ਵਿਰੁੱਧ': 33ਵੇਂ ਦਿਨ 59 ਨਸ਼ਾ ਸਮੱਗਲਰ ਗ੍ਰਿਫ਼ਤਾਰ