Saturday, April 05, 2025
BREAKING
ਕਿਸਾਨ ਜਥੇਬੰਦੀਆਂ ਨੇ ਭਾਰਤ ਤੇ 26% ਟੈਰਿਫ ਵਧਾਉਣ ਦੇ ਰੋਸ ਵਿੱਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਡੀ ਐਸ ਪੀ ਦਫਤਰ ਖਰੜ ਅੱਗੇ ਫ਼ੂਕਿਆ ਪੁਤਲਾ ਪੰਜਾਬ ਦੇ ਕਿਸਾਨਾਂ ਦੇ ਖ਼ਾਤਿਆਂ 'ਚ ਆਉਣਗੇ 24 ਘੰਟਿਆਂ 'ਚ ਪੈਸੇ, ਹੋ ਗਿਆ ਵੱਡਾ ਐਲਾਨ ਸਕੂਲਾਂ ਦੇ ਸਮੇਂ 'ਚ ਹੋਇਆ ਬਦਲਾਅ, ਇਹ ਰਹੇਗੀ ਟਾਈਮਿੰਗ ਸਿੱਖਿਆ ਵਿਭਾਗ ਨੇ ਬਦਲੇ ਨਿਯਮ, ਦਾਖਲਿਆਂ ਨੂੰ ਲੈ ਕੇ ਸਖ਼ਤ ਹੁਕਮ ਜਾਰੀ ਅੱਜ 5 ਵਾਰ ਦੀ ਚੈਂਪੀਅਨ MI ਦਾ ਸਾਹਮਣਾ LSG ਨਾਲ, ਪੰਤ ਤੇ ਰੋਹਿਤ 'ਤੇ ਰਹਿਣਗੀਆਂ ਸਭ ਦੀਆਂ ਨਜ਼ਰਾਂ ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਖ਼ੁਸ਼ਖ਼ਬਰੀ, ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਗਿੱਪੀ ਗਰੇਵਾਲ ਅਤੇ ਕਰਨ ਜੌਹਰ ਲੁਧਿਆਣੇ ਦੀਆਂ ਮੰਡੀਆਂ ’ਚ ਕਣਕ ਦੀ ਖਰੀਦ ਦੀਆਂ ਤਿਆਰੀਆਂ ਮੁਕੰਮਲ, ਅਗਲੇ ਹਫਤੇ ਸ਼ੁਰੂ ਹੋਵੇਗੀ ਆਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮੈਡੀਕਲ ਸਟੋਰਾਂ ਦੀ ਚੈਕਿੰਗ 'ਨਸ਼ਿਆਂ ਵਿਰੁੱਧ' ਪੰਜਾਬ ਰਾਜਪਾਲ ਦੀ ਪੈਦਲ ਯਾਤਰਾ ਦਾ ਦੂਜਾ ਦਿਨ, ਫਤਿਹਗੜ੍ਹ ਚੂੜੀਆਂ ਤੋਂ ਕੀਤੀ ਸ਼ੁਰੂ

ਰਾਸ਼ਟਰੀ

ਵਕਫ ਸੋਧ ਬਿੱਲ ਲੋਕ ਸਭਾ 'ਚ ਪੇਸ਼, 8 ਘੰਟੇ ਚੱਲੇਗੀ ਚਰਚਾ

02 ਅਪ੍ਰੈਲ, 2025 06:42 PM

ਨਵੀਂ ਦਿੱਲੀ : ਵਕਫ ਸੋਧ ਬਿੱਲ 2024 ਲੋਕ ਸਭਾ ਵਿਚ ਪੇਸ਼ ਕਰ ਦਿੱਤਾ ਗਿਆ ਹੈ। ਕੇਂਦਰੀ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਕਿਰੇਨ ਰਿਜਿਜੂ ਨੇ ਇਸ ਬਿੱਲ ਨੂੰ ਪੇਸ਼ ਕੀਤਾ ਹੈ। ਬਿੱਲ 'ਤੇ ਅੱਜ ਚਰਚਾ ਅਤੇ ਵੋਟਿੰਗ ਹੋਵੇਗੀ। ਵਿਰੋਧੀ ਧਿਰ ਨੇ ਚਰਚਾ ਲਈ 12 ਘੰਟਿਆਂ ਦਾ ਸਮਾਂ ਮੰਗਿਆ ਸੀ ਪਰ ਸਰਕਾਰ ਨੇ ਸਿਰਫ਼ 8 ਘੰਟੇ ਦਾ ਸਮਾਂ ਦਿੱਤਾ ਹੈ। ਵਿਰੋਧੀ ਧਿਰ ਦੀਆਂ ਕਈ ਪਾਰਟੀਆਂ ਇਸ ਬਿੱਲ ਦੇ ਹੱਕ ’ਚ ਨਹੀਂ ਹਨ। ਹਾਲਾਂਕਿ ਸੱਤਾਧਾਰੀ NDA ਦੇ ਪ੍ਰਮੁੱਖ ਸਹਿਯੋਗੀ ਜਨਤਾ ਦਲ (ਯੂਨਾਈਟਿਡ) ਤੇ ਤੇਲਗੂ ਦੇਸਮ ਪਾਰਟੀ (ਟੀ. ਡੀ. ਪੀ) ਸਮੇਤ ਹੋਰ ਪਾਰਟੀਆਂ ਵੀ ਸਰਕਾਰ ਨਾਲ ਮਜ਼ਬੂਤੀ ਨਾਲ ਖੜ੍ਹੀਆਂ ਹਨ। ਸਦਨ ’ਚ ਸੱਤਾਧਿਰ ਕੋਲ ਗਿਣਤੀ ਵੀ ਕਾਫ਼ੀ ਹੈ। ਅਜਿਹੇ ’ਚ ਮੰਨਿਆ ਜਾ ਰਿਹਾ ਹੈ ਕਿ ਬਿੱਲ ਨੂੰ ਦੋਵਾਂ ਸਦਨਾਂ ’ਚ ਆਸਾਨੀ ਨਾਲ ਪਾਸ ਕਰਾ ਲਿਆ ਜਾਏਗਾ।

ਇਸ ਬਿੱਲ ਨੂੰ ਲੈ ਕੇ ਮੁਸਲਿਮ ਸਮਾਜ ਦਾ ਇਕ ਤਬਕਾ ਇਸ ਦਾ ਸਮਰਥਨ ਕਰ ਰਿਹਾ ਹੈ ਤਾਂ ਦੂਜਾ ਤਬਕਾ ਇਸ ਦਾ ਵਿਰੋਧ ਕਰ ਰਿਹਾ ਹੈ। ਕਈ ਮੁਸਲਿਮ ਸ਼ਖਸੀਅਤਾਂ ਦਾ ਕਹਿਣਾ ਹੈ ਕਿ ਸਰਕਾਰ ਘੱਟ ਗਿਣਤੀ ਭਾਈਚਾਰੇ ਦੇ ਧਾਰਮਿਕ ਮਾਮਲਿਆਂ ਵਿਚ ਸਰਕਾਰੀ ਦਖ਼ਲ ਅੰਦਾਜ਼ੀ ਵਧਾ ਰਹੀ ਹੈ ਅਤੇ ਇਸੇ ਮਕਸਦ ਨਾਲ ਇਸ ਬਿੱਲ ਨੂੰ ਪਾਸ ਕਰਾਉਣਾ ਚਾਹੁੰਦੀ ਹੈ। ਉਥੇ ਹੀ ਸਰਕਾਰ ਦਾ ਕਹਿਣਾ ਹੈ ਕਿ ਵਕਫ ਸੋਧ ਬਿੱਲ ਜ਼ਰੀਏ ਉਹ ਵਕਫ ਨਾਲ ਜੁੜੀਆਂ ਜਾਇਦਾਦਾਂ ਦਾ ਬਿਹਤਰ ਪ੍ਰਬੰਧਨ ਯਕੀਨੀ ਕਰੇਗੀ। ਕਿਰੇਨ ਰਿਜਿੂਜ ਨੇ ਕਿਹਾ ਕਿ ਕਿਸੇ ਦਾ ਹੱਕ ਖੋਹਣ ਦੀ ਗੱਲ ਤਾਂ ਦੂਰ, ਇਹ ਬਿੱਲ ਉਨ੍ਹਾਂ ਨੂੰ ਹੱਕ ਦੇਣ ਲਈ ਲਿਆਂਦਾ ਗਿਆ ਹੈ।

ਦਰਅਸਲ ਕੇਂਦਰ ਸਰਕਾਰ ਦਹਾਕਿਆਂ ਪੁਰਾਣੇ ਵਕਫ਼ ਐਕਟ ਨੂੰ ਬਦਲਣਾ ਚਾਹੁੰਦੀ ਹੈ, ਜਿਸ ਪਿੱਛੇ ਦਲੀਲ ਦਿੱਤੀ ਜਾ ਰਹੀ ਹੈ ਕਿ ਇਹ ਨਵਾਂ ਬਿੱਲ ਵਕਫ਼ ਜਾਇਦਾਦਾਂ ਦੀ ਬਿਹਤਰ ਵਰਤੋਂ ਲਈ ਹੈ। ਪਰ ਇਸ ਬਿੱਲ ਦਾ ਵਿਰੋਧ ਕਰਨ ਵਾਲਿਆਂ ਦਾ ਕਹਿਣਾ ਹੈ ਕਿ ਸਰਕਾਰ ਬਿੱਲ ਵਿਚ ਬਦਲਾਅ ਕਰਨ ਦੇ ਬਹਾਨੇ ਵਕਫ਼ ਜਾਇਦਾਦਾਂ 'ਤੇ ਕਬਜ਼ਾ ਕਰਨਾ ਚਾਹੁੰਦੀ ਹੈ। ਵਕਫ਼ ਸੋਧ 'ਤੇ ਨਵਾਂ ਬਿੱਲ 1995 ਦੇ ਵਕਫ਼ ਐਕਟ ਵਿੱਚ ਸੋਧ ਕਰਨ ਲਈ ਲਿਆਂਦਾ ਗਿਆ ਹੈ। ਇਸ ਬਿੱਲ ਦਾ ਨਾਮ ਯੂਨਾਈਟਿਡ ਵਕਫ਼ ਮੈਨੇਜਮੈਂਟ ਐਂਪਾਵਰਮੈਂਟ, ਐਫੀਸ਼ੀਐਂਸੀ ਐਂਡ ਡਿਵੈਲਪਮੈਂਟ ਐਕਟ-1995 ਹੈ।

ਵਕਫ ਕੀ ਹੈ?

ਵਕਫ਼ ਕੋਈ ਵੀ ਚੱਲ ਜਾਂ ਅਚੱਲ ਜਾਇਦਾਦ ਹੈ ਜਿਸ ਨੂੰ ਕੋਈ ਵੀ ਵਿਅਕਤੀ ਜੋ ਇਸਲਾਮ ਨੂੰ ਮੰਨਦਾ ਹੈ ਧਾਰਮਿਕ ਮਕਸਦ ਜਾਂ ਦਾਨੀ ਉਦੇਸ਼ਾਂ ਲਈ ਦਾਨ ਕਰਦਾ ਹੈ। ਇਹ ਜਾਇਦਾਦ ਸਮਾਜ ਦੇ ਭਲੇ ਲਈ ਸਮਾਜ ਦਾ ਹਿੱਸਾ ਬਣ ਜਾਂਦੀ ਹੈ ਅਤੇ ਅੱਲਾਹ ਤੋਂ ਇਲਾਵਾ ਕੋਈ ਵੀ ਇਸਦਾ ਮਾਲਕ ਨਹੀਂ ਹੁੰਦਾ ਅਤੇ ਨਾ ਹੀ ਹੋ ਸਕਦਾ ਹੈ। ਵਕਫ਼ ਜਾਇਦਾਦਾਂ ਨੂੰ ਖਰੀਦਿਆ ਜਾਂ ਵੇਚਿਆ ਨਹੀਂ ਜਾ ਸਕਦਾ ਅਤੇ ਨਾ ਹੀ ਉਨ੍ਹਾਂ ਨੂੰ ਕਿਸੇ ਹੋਰ ਦੇ ਨਾਮ ਕੀਤਾ ਜਾ ਸਕਦਾ ਹੈ। ਵਕਫ਼ ਵੈਲਫੇਅਰ ਫੋਰਮ ਦੇ ਚੇਅਰਮੈਨ ਜਾਵੇਦ ਅਹਿਮਦ ਕਹਿੰਦੇ ਹਨ ਕਿ ਵਕਫ਼ ਇਕ ਅਰਬੀ ਸ਼ਬਦ ਹੈ ਜਿਸਦਾ ਅਰਥ ਹੈ 'ਰਹਿਣਾ'। ਜਦੋਂ ਕੋਈ ਜਾਇਦਾਦ ਅੱਲਾਹ ਦੇ ਨਾਮ 'ਤੇ ਵਕਫ਼ ਕੀਤੀ ਜਾਂਦੀ ਹੈ, ਤਾਂ ਇਹ ਹਮੇਸ਼ਾ ਅੱਲਾਹ ਦੇ ਨਾਮ 'ਤੇ ਰਹਿੰਦੀ ਹੈ। ਫਿਰ ਇਸ ਵਿੱਚ ਕੋਈ ਬਦਲਾਅ ਨਹੀਂ ਕੀਤਾ ਜਾ ਸਕਦਾ। ਭਾਰਤ ਦੀ ਸੁਪਰੀਮ ਕੋਰਟ ਨੇ ਜਨਵਰੀ 1998 ਵਿਚ ਦਿੱਤੇ ਆਪਣੇ ਇਕ ਫ਼ੈਸਲੇ ਵਿਚ ਇਹ ਵੀ ਕਿਹਾ ਸੀ ਕਿ 'ਇਕ ਵਾਰ ਜਦੋਂ ਕੋਈ ਜਾਇਦਾਦ ਵਕਫ਼ ਹੋ ਜਾਂਦੀ ਹੈ, ਤਾਂ ਇਹ ਹਮੇਸ਼ਾ ਲਈ ਵਕਫ਼ ਰਹਿੰਦੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਮੋਦੀ ਨੇ ਯੂਨਸ ਨਾਲ ਕੀਤੀ ਮੁਲਾਕਾਤ, ਹਿੰਦੂਆਂ ਸਮੇਤ ਘੱਟ ਗਿਣਤੀਆਂ ਦੀ ਸੁਰੱਖਿਆ ਬਾਰੇ ਸਾਂਝੀਆਂ ਕੀਤੀਆਂ ਚਿੰਤਾਵਾਂ

ਮੋਦੀ ਨੇ ਯੂਨਸ ਨਾਲ ਕੀਤੀ ਮੁਲਾਕਾਤ, ਹਿੰਦੂਆਂ ਸਮੇਤ ਘੱਟ ਗਿਣਤੀਆਂ ਦੀ ਸੁਰੱਖਿਆ ਬਾਰੇ ਸਾਂਝੀਆਂ ਕੀਤੀਆਂ ਚਿੰਤਾਵਾਂ

ਜਾਣੋ ਕੀ ਹੈ ਵਕਫ਼ ਸੋਧ ਬਿੱਲ! ਸੰਸਦ ਦੇ ਦੋਵਾਂ ਸਦਨਾਂ 'ਚ ਪਾਸ ਹੋਇਆ ਬਿੱਲ

ਜਾਣੋ ਕੀ ਹੈ ਵਕਫ਼ ਸੋਧ ਬਿੱਲ! ਸੰਸਦ ਦੇ ਦੋਵਾਂ ਸਦਨਾਂ 'ਚ ਪਾਸ ਹੋਇਆ ਬਿੱਲ

ਰਾਜ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ

ਰਾਜ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ

ਥਾਈਲੈਂਡ ਤੋਂ ਚੀਨ ਨੂੰ PM ਮੋਦੀ ਦਾ ਸੰਦੇਸ਼, ਬੋਲੇ-ਵਿਸਤਾਰਵਾਦ ਦੀ ਬਜਾਏ ਸਾਡਾ ਵਿਕਾਸ ਦੀ ਨੀਤੀ 'ਚ ਵਿਸ਼ਵਾਸ

ਥਾਈਲੈਂਡ ਤੋਂ ਚੀਨ ਨੂੰ PM ਮੋਦੀ ਦਾ ਸੰਦੇਸ਼, ਬੋਲੇ-ਵਿਸਤਾਰਵਾਦ ਦੀ ਬਜਾਏ ਸਾਡਾ ਵਿਕਾਸ ਦੀ ਨੀਤੀ 'ਚ ਵਿਸ਼ਵਾਸ

SC ਦਾ ਬੱਚਿਆਂ ਦੇ ਸੋਸ਼ਲ ਮੀਡੀਆ ਇਸਤੇਮਾਲ 'ਤੇ ਪਾਬੰਦੀ ਸੰਬੰਧੀ ਪਟੀਸ਼ਨ 'ਤੇ ਵਿਚਾਰ ਕਰਨ ਤੋਂ ਇਨਕਾਰ

SC ਦਾ ਬੱਚਿਆਂ ਦੇ ਸੋਸ਼ਲ ਮੀਡੀਆ ਇਸਤੇਮਾਲ 'ਤੇ ਪਾਬੰਦੀ ਸੰਬੰਧੀ ਪਟੀਸ਼ਨ 'ਤੇ ਵਿਚਾਰ ਕਰਨ ਤੋਂ ਇਨਕਾਰ

ਮੁੱਖ ਮੰਤਰੀ ਆਦਿੱਤਿਆਨਾਥ ਨੇ ਅਦਾਕਾਰ ਮਨੋਜ ਕੁਮਾਰ ਦੇ ਦੇਹਾਂਤ 'ਤੇ ਦੁੱਖ ਕੀਤਾ ਪ੍ਰਗਟ

ਮੁੱਖ ਮੰਤਰੀ ਆਦਿੱਤਿਆਨਾਥ ਨੇ ਅਦਾਕਾਰ ਮਨੋਜ ਕੁਮਾਰ ਦੇ ਦੇਹਾਂਤ 'ਤੇ ਦੁੱਖ ਕੀਤਾ ਪ੍ਰਗਟ

ਮਨੋਜ ਕੁਮਾਰ ਦੇ ਦਿਹਾਂਤ 'ਤੇ PM ਮੋਦੀ ਵੀ ਹੋਏ ਦੁਖੀ, ਕਿਹਾ- ਭਾਰਤੀ ਸਿਨੇਮਾ ਦੇ ਪ੍ਰਤੀਕ ਸਨ

ਮਨੋਜ ਕੁਮਾਰ ਦੇ ਦਿਹਾਂਤ 'ਤੇ PM ਮੋਦੀ ਵੀ ਹੋਏ ਦੁਖੀ, ਕਿਹਾ- ਭਾਰਤੀ ਸਿਨੇਮਾ ਦੇ ਪ੍ਰਤੀਕ ਸਨ

ਰਾਘਵ ਚੱਢਾ ਨੇ ਟਰੰਪ ਦੇ ਟੈਰਿਫ਼ ਨੂੰ ਲੈ ਕੇ ਕੱਸਿਆ ਤੰਜ, ਕਿਹਾ- 'ਅੱਛਾ ਸਿਲਾ ਦੀਆ ਤੂਨੇ ਮੇਰੇ ਪਿਆਰ ਕਾ...'

ਰਾਘਵ ਚੱਢਾ ਨੇ ਟਰੰਪ ਦੇ ਟੈਰਿਫ਼ ਨੂੰ ਲੈ ਕੇ ਕੱਸਿਆ ਤੰਜ, ਕਿਹਾ- 'ਅੱਛਾ ਸਿਲਾ ਦੀਆ ਤੂਨੇ ਮੇਰੇ ਪਿਆਰ ਕਾ...'

ਵਕਫ ਬਿੱਲ ਸੰਵਿਧਾਨ ’ਤੇ ਹਮਲਾ : ਸੋਨੀਆ ਗਾਂਧੀ

ਵਕਫ ਬਿੱਲ ਸੰਵਿਧਾਨ ’ਤੇ ਹਮਲਾ : ਸੋਨੀਆ ਗਾਂਧੀ

ਵਕਫ਼ ਸੋਧ ਬਿੱਲ ਨੂੰ ਸੰਸਦ ਦੀ ਮਨਜ਼ੂਰੀ ਇਕ 'ਇਤਿਹਾਸਕ ਪਲ' : PM ਮੋਦੀ

ਵਕਫ਼ ਸੋਧ ਬਿੱਲ ਨੂੰ ਸੰਸਦ ਦੀ ਮਨਜ਼ੂਰੀ ਇਕ 'ਇਤਿਹਾਸਕ ਪਲ' : PM ਮੋਦੀ