ਲਖਨਊ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਇਕ ਦਿਨ ਦੌਰੇ 'ਤੇ ਵਾਰਾਣਸੀ ਪਹੁੰਚੇ ਅਤੇ ਅਧਿਕਾਰੀਆਂ ਤੋਂ ਕੁਝ ਦਿਨ ਪਹਿਲਾਂ ਹੋਈ ਜਬਰ ਜ਼ਿਨਾਹ ਦੀ ਘਟਨਾ ਬਾਰੇ ਵਿਸਥਾਰ ਨਾਲ ਜਾਣਕਾਰੀ ਲਈ। ਸੂਚਨਾ ਨਿਰਦੇਸ਼ਕ ਸ਼ਿਸ਼ਿਰ ਨੇ ਇਕ ਬਿਆਨ 'ਚ ਦੱਸਿਆ ਕਿ ਪ੍ਰਧਾਨ ਮੰਤਰੀ ਅੱਜ ਵਾਰਾਣਸੀ ਦੇ ਇਕ ਦਿਨਾ ਦੌਰੇ 'ਤੇ ਆਏ ਹਨ।
ਉਨ੍ਹਾਂ ਨੇ ਹਵਾਈ ਅੱਡੇ 'ਤੇ ਉਤਰਨ ਤੋਂ ਬਾਅਦ ਵਾਰਾਣਸੀ ਦੇ ਪੁਲਸ ਕਮਿਸ਼ਨਰ, ਡਿਵੀਜ਼ਨਲ ਕਮਿਸ਼ਨਰ ਅਤੇ ਜ਼ਿਲ੍ਹਾ ਅਧਿਕਾਰੀ ਤੋਂ ਕੁਝ ਦਿਨ ਪਹਿਲਾਂ ਸ਼ਹਿਰ 'ਚ ਵਾਪਰੀ ਜਬਰ ਜ਼ਿਨਾਹ ਦੀ ਘਟਨਾ ਬਾਰੇ ਵਿਸਥਾਰ ਨਾਲ ਜਾਣਕਾਰੀ ਲਈ। ਉਨ੍ਹਾਂ ਨੇ ਸਾਰੇ ਦੋਸ਼ੀਆਂ ਦੀ ਜਲਦ ਪਛਾਣ ਕਰ ਕੇ ਉਨ੍ਹਾਂ 'ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਕਰਨ ਲਈ ਕਿਹਾ ਕਿ ਭਵਿੱਖ 'ਚ ਇਸ ਤਰ੍ਹਾਂ ਦੀ ਘਟਨਾ ਦੁਬਾਰਾ ਨਾ ਹੋਵੇ।