ਚੰਡੀਗੜ੍ਹ : ਕਾਂਗਰਸ ਜਨਰਲ ਸਕੱਤਰ ਅਤੇ ਸਿਰਸਾ ਤੋਂ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਐਤਵਾਰ ਨੂੰ ਦੋਸ਼ ਲਾਇਆ ਕਿ ਸਰਕਾਰ ਕਿਸਾਨਾਂ ਨਾਲ ਗੱਲਬਾਤ ਤੋਂ ਬਚ ਰਹੀ ਹੈ। ਕੁਮਾਰੀ ਸ਼ੈਲਜਾ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਲਿਖਿਆ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਕੂਚ ਕਰਨਾ ਚਾਹੁੰਦੇ ਹਨ ਪਰ ਉਨ੍ਹਾਂ ਨੂੰ ਰੋਕਿਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਵੀ ਸਪੱਸ਼ਟ ਕੀਤਾ ਹੈ ਕਿ ਕਿਸਾਨਾਂ ਨੂੰ ਸ਼ਾਂਤੀਪੂਰਨ ਪ੍ਰਦਰਸ਼ਨ ਦਾ ਅਧਿਕਾਰ ਹੈ ਅਤੇ ਸਰਕਾਰ ਨੂੰ ਉਨ੍ਹਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਇਸ ਦੇ ਬਾਵਜੂਦ ਸਰਕਾਰ ਗੱਲਬਾਤ ਤੋਂ ਬਚ ਰਹੀ ਹੈ।
ਕੁਮਾਰੀ ਸ਼ੈਲਜਾ ਨੇ ਕਿਹਾ ਕਿ ਹਰਿਆਣਾ, ਪੰਜਾਬ, ਸ਼ੰਭੂ ਅਤੇ ਹੋਰ ਬਾਰਡਰ ਬੰਦ ਕਰ ਦਿੱਤੇ ਗਏ ਹਨ, ਜਿਸ ਤੋਂ ਪ੍ਰਤੀਤ ਹੁੰਦਾ ਹੈ ਕਿ ਸਰਕਾਰ ਗੱਲਬਾਤ ਦੇ ਰਾਹ ਬੰਦ ਕਰ ਰਹੀ ਹੈ ਅਤੇ ਜਨਤਾ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਉਨ੍ਹਾਂ ਨੂੰ ਨਜ਼ਰ-ਅੰਦਾਜ਼ ਕਰ ਰਹੀ ਹੈ। ਦੱਸ ਦੇਈਏ ਕਿ ਕਿਸਾਨ ਐਤਵਾਰ ਨੂੰ ਵੀ ਹਰਿਆਣਾ ਪੰਜਾਬ ਦੀਆਂ ਸਰਹੱਦਾਂ 'ਤੇ ਦਿੱਲੀ ਕੂਚ ਲਈ ਜਦੋ-ਜਹਿੱਦ ਕਰ ਰਹੇ ਹਨ।