Saturday, April 05, 2025
BREAKING
ਕਿਸਾਨ ਜਥੇਬੰਦੀਆਂ ਨੇ ਭਾਰਤ ਤੇ 26% ਟੈਰਿਫ ਵਧਾਉਣ ਦੇ ਰੋਸ ਵਿੱਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਡੀ ਐਸ ਪੀ ਦਫਤਰ ਖਰੜ ਅੱਗੇ ਫ਼ੂਕਿਆ ਪੁਤਲਾ ਪੰਜਾਬ ਦੇ ਕਿਸਾਨਾਂ ਦੇ ਖ਼ਾਤਿਆਂ 'ਚ ਆਉਣਗੇ 24 ਘੰਟਿਆਂ 'ਚ ਪੈਸੇ, ਹੋ ਗਿਆ ਵੱਡਾ ਐਲਾਨ ਸਕੂਲਾਂ ਦੇ ਸਮੇਂ 'ਚ ਹੋਇਆ ਬਦਲਾਅ, ਇਹ ਰਹੇਗੀ ਟਾਈਮਿੰਗ ਸਿੱਖਿਆ ਵਿਭਾਗ ਨੇ ਬਦਲੇ ਨਿਯਮ, ਦਾਖਲਿਆਂ ਨੂੰ ਲੈ ਕੇ ਸਖ਼ਤ ਹੁਕਮ ਜਾਰੀ ਅੱਜ 5 ਵਾਰ ਦੀ ਚੈਂਪੀਅਨ MI ਦਾ ਸਾਹਮਣਾ LSG ਨਾਲ, ਪੰਤ ਤੇ ਰੋਹਿਤ 'ਤੇ ਰਹਿਣਗੀਆਂ ਸਭ ਦੀਆਂ ਨਜ਼ਰਾਂ ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਖ਼ੁਸ਼ਖ਼ਬਰੀ, ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਗਿੱਪੀ ਗਰੇਵਾਲ ਅਤੇ ਕਰਨ ਜੌਹਰ ਲੁਧਿਆਣੇ ਦੀਆਂ ਮੰਡੀਆਂ ’ਚ ਕਣਕ ਦੀ ਖਰੀਦ ਦੀਆਂ ਤਿਆਰੀਆਂ ਮੁਕੰਮਲ, ਅਗਲੇ ਹਫਤੇ ਸ਼ੁਰੂ ਹੋਵੇਗੀ ਆਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮੈਡੀਕਲ ਸਟੋਰਾਂ ਦੀ ਚੈਕਿੰਗ 'ਨਸ਼ਿਆਂ ਵਿਰੁੱਧ' ਪੰਜਾਬ ਰਾਜਪਾਲ ਦੀ ਪੈਦਲ ਯਾਤਰਾ ਦਾ ਦੂਜਾ ਦਿਨ, ਫਤਿਹਗੜ੍ਹ ਚੂੜੀਆਂ ਤੋਂ ਕੀਤੀ ਸ਼ੁਰੂ

ਪੰਜਾਬ

ਸਹੁੰ ਚੁੱਕ ਸਮਾਗਮ 'ਯੁੱਧ ਨਸ਼ਿਆਂ ਵਿਰੁੱਧ' ਮੁੰਹਿਮ ਨੂੰ ਹੋਰ ਵੀ ਕਰਾਂਗੇ ਮਜ਼ਬੂਤ - ਮਨੀਸ਼ ਸਿਸੋਦੀਆ

02 ਅਪ੍ਰੈਲ, 2025 06:59 PM

ਲੁਧਿਆਣਾ/ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਬੁੱਧਵਾਰ ਨੂੰ ਲੁਧਿਆਣਾ ਵਿੱਚ ਹਜ਼ਾਰਾਂ ਐਨਸੀਸੀ ਕੈਡਿਟਾਂ ਅਤੇ ਐਨਐਸਐਸ ਵਲੰਟੀਅਰਾਂ ਨੇ ਨਸ਼ਿਆਂ ਦਾ ਸੇਵਨ ਨਾ ਕਰਨ ਦੀ ਸਹੁੰ ਚੁੱਕੀ।

ਇਸ ਪ੍ਰੋਗਰਾਮ 'ਚ 'ਆਪ' ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਲੁਧਿਆਣਾ ਪੱਛਮੀ ਤੋਂ 'ਆਪ' ਉਮੀਦਵਾਰ ਸੰਜੀਵ ਅਰੋੜਾ ਦੇ ਨਾਲ ਮੀਡੀਆ ਨੂੰ ਸੰਬੋਧਨ ਕੀਤਾ। ਸਿਸੋਦੀਆ ਨੇ ਕਿਹਾ ਕਿ ਹਜ਼ਾਰਾਂ ਬੱਚਿਆਂ ਵੱਲੋਂ ਨਸ਼ਾ ਨਾ ਕਰਨ ਦੀ ਸਹੁੰ ਚੁੱਕਣ ਨਾਲ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਹੋਰ ਬਲ ਮਿਲੇਗਾ। ਇਹ ਬਹੁਤ ਵੱਡਾ ਅਤੇ ਨਵਾਂ ਕਦਮ ਹੈ।

ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਹਰ ਬੱਚਾ ਇਹ ਸਹੁੰ ਚੁੱਕ ਰਿਹਾ ਹੈ ਕਿ ਉਹ ਆਪਣੀ ਜ਼ਿੰਦਗੀ ਵਿੱਚ ਕਦੇ ਵੀ ਨਸ਼ਾ ਨਹੀਂ ਕਰੇਗਾ ਅਤੇ ਆਪਣੇ ਪਰਿਵਾਰ ਅਤੇ ਆਸ-ਪਾਸ ਦੇ ਲੋਕਾਂ ਨੂੰ ਨਸ਼ੇ ਕਰਨ ਤੋਂ ਰੋਕੇਗਾ ਅਤੇ ਜੇਕਰ ਕੋਈ ਨਸ਼ੇ ਦਾ ਕਾਰੋਬਾਰ ਕਰਦਾ ਹੈ ਤਾਂ ਉਹ ਪੁਲਿਸ ਅਤੇ ਸਰਕਾਰ ਨੂੰ ਸੂਚਿਤ ਕਰੇਗਾ।

ਉਨ੍ਹਾਂ ਦੱਸਿਆ ਕਿ ਅੱਜ ਹਜ਼ਾਰਾਂ ਬੱਚਿਆਂ ਨੂੰ ਸਹੁੰ ਚੁਕਾਈ ਗਈ ਅਤੇ 15 ਹਜ਼ਾਰ ਦੇ ਕਰੀਬ ਬੱਚਿਆਂ ਨੇ ਲੁਧਿਆਣਾ ਦੀ ਮੰਡੀ ਵਿੱਚ ਜਾਗਰੂਕਤਾ ਮੁਹਿੰਮ ਚਲਾਈ। ਬੱਚਿਆਂ ਨੇ ਲੋਕਾਂ ਨੂੰ ਨਸ਼ੇ ਨਾ ਕਰਨ ਦੀ ਸਹੁੰ ਚੁਕਾਈ। ਉਨ੍ਹਾਂ ਕਿਹਾ ਕਿ ਸਕੂਲਾਂ-ਕਾਲਜਾਂ ਵਿੱਚ ਪੜ੍ਹਣ ਵਾਲੇ ਬੱਚਿਆਂ ਨੂੰ ਸਿੱਖਿਆ ਦੀ ਚੋਣ ਕਰਨੀ ਚਾਹੀਦੀ ਹੈ ਨਾ ਕਿ ਨਸ਼ਿਆਂ ਦੀ।

ਅਸੀਂ ਆਉਣ ਵਾਲੀ ਪੀੜ੍ਹੀ ਨੂੰ ਨਸ਼ਿਆਂ ਦਾ ਕਾਰੋਬਾਰ ਨਹੀਂ ਸਗੋਂ ਮਿਹਨਤ ਦਾ ਕਾਰੋਬਾਰ ਚੁਣਨ ਲਈ ਤਿਆਰ ਕਰ ਰਹੇ ਹਾਂ। ਸਿਸੋਦੀਆ ਨੇ ਕਿਹਾ ਕਿ ਸਮੁੱਚੇ ਸਮਾਜ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਹੋਣਾ ਪਵੇਗਾ, ਤਾਂ ਹੀ ਅਸੀਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਦੇ ਖਤਰੇ ਤੋਂ ਬਚਾ ਸਕਦੇ ਹਾਂ।

ਸਿਸੋਦੀਆ ਨੇ ਪੰਜਾਬ ਪੁਲਿਸ ਦਾ ਵੀ ਧੰਨਵਾਦ ਕਰਦਿਆਂ ਕਿਹਾ ਕਿ ਪੁਲਿਸ-ਪ੍ਰਸ਼ਾਸਨ ਵਲੋਂ ਕੀਤੀ ਗਈ ਸਖ਼ਤ ਕਾਰਵਾਈ ਕਾਰਨ ਅੱਜ ਤਸਕਰਾਂ ਵਿਚ ਭਾਰੀ ਡਰ ਪੈਦਾ ਹੋ ਗਿਆ ਹੈ | ਪਿਛਲੇ ਇੱਕ ਮਹੀਨੇ ਵਿੱਚ ਨਸ਼ੇ ਦੇ ਸੌਦਾਗਰਾਂ ਦਾ ਸਫਾਇਆ ਹੋਇਆ ਹੈ। ਹੁਣ ਨਸ਼ਾ ਤਸਕਰਾਂ ਲਈ ਇੱਕ ਹੀ ਸੁਨੇਹਾ ਹੈ ਕਿ ਜਾਂ ਤਾਂ ਨਸ਼ੇ ਦਾ ਕਾਰੋਬਾਰ ਛੱਡ ਦਿਓ ਜਾਂ ਪੰਜਾਬ ਛੱਡ ਦਿਓ।

ਸਿਸੋਦੀਆ ਨੇ ਇਸ ਮੁਹਿੰਮ ਦੀ ਸਫਲਤਾਪੂਰਵਕ ਅਗਵਾਈ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਵੀ ਧੰਨਵਾਦ ਕੀਤਾ ਅਤੇ ਉਨ੍ਹਾਂ ਦੇ ਕੰਮ ਦੀ ਸ਼ਲਾਘਾ ਕੀਤੀ।

Have something to say? Post your comment

ਅਤੇ ਪੰਜਾਬ ਖਬਰਾਂ

ਕਿਸਾਨ ਜਥੇਬੰਦੀਆਂ ਨੇ ਭਾਰਤ ਤੇ 26% ਟੈਰਿਫ ਵਧਾਉਣ ਦੇ ਰੋਸ ਵਿੱਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਡੀ ਐਸ ਪੀ ਦਫਤਰ ਖਰੜ ਅੱਗੇ ਫ਼ੂਕਿਆ ਪੁਤਲਾ

ਕਿਸਾਨ ਜਥੇਬੰਦੀਆਂ ਨੇ ਭਾਰਤ ਤੇ 26% ਟੈਰਿਫ ਵਧਾਉਣ ਦੇ ਰੋਸ ਵਿੱਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਡੀ ਐਸ ਪੀ ਦਫਤਰ ਖਰੜ ਅੱਗੇ ਫ਼ੂਕਿਆ ਪੁਤਲਾ

ਪੰਜਾਬ ਦੇ ਕਿਸਾਨਾਂ ਦੇ ਖ਼ਾਤਿਆਂ 'ਚ ਆਉਣਗੇ 24 ਘੰਟਿਆਂ 'ਚ ਪੈਸੇ, ਹੋ ਗਿਆ ਵੱਡਾ ਐਲਾਨ

ਪੰਜਾਬ ਦੇ ਕਿਸਾਨਾਂ ਦੇ ਖ਼ਾਤਿਆਂ 'ਚ ਆਉਣਗੇ 24 ਘੰਟਿਆਂ 'ਚ ਪੈਸੇ, ਹੋ ਗਿਆ ਵੱਡਾ ਐਲਾਨ

ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਖ਼ੁਸ਼ਖ਼ਬਰੀ, ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ

ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਖ਼ੁਸ਼ਖ਼ਬਰੀ, ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ

ਲੁਧਿਆਣੇ ਦੀਆਂ ਮੰਡੀਆਂ ’ਚ ਕਣਕ ਦੀ ਖਰੀਦ ਦੀਆਂ ਤਿਆਰੀਆਂ ਮੁਕੰਮਲ, ਅਗਲੇ ਹਫਤੇ ਸ਼ੁਰੂ ਹੋਵੇਗੀ ਆਮਦ

ਲੁਧਿਆਣੇ ਦੀਆਂ ਮੰਡੀਆਂ ’ਚ ਕਣਕ ਦੀ ਖਰੀਦ ਦੀਆਂ ਤਿਆਰੀਆਂ ਮੁਕੰਮਲ, ਅਗਲੇ ਹਫਤੇ ਸ਼ੁਰੂ ਹੋਵੇਗੀ ਆਮਦ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮੈਡੀਕਲ ਸਟੋਰਾਂ ਦੀ ਚੈਕਿੰਗ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮੈਡੀਕਲ ਸਟੋਰਾਂ ਦੀ ਚੈਕਿੰਗ

'ਨਸ਼ਿਆਂ ਵਿਰੁੱਧ' ਪੰਜਾਬ ਰਾਜਪਾਲ ਦੀ ਪੈਦਲ ਯਾਤਰਾ ਦਾ ਦੂਜਾ ਦਿਨ, ਫਤਿਹਗੜ੍ਹ ਚੂੜੀਆਂ ਤੋਂ ਕੀਤੀ ਸ਼ੁਰੂ

'ਨਸ਼ਿਆਂ ਵਿਰੁੱਧ' ਪੰਜਾਬ ਰਾਜਪਾਲ ਦੀ ਪੈਦਲ ਯਾਤਰਾ ਦਾ ਦੂਜਾ ਦਿਨ, ਫਤਿਹਗੜ੍ਹ ਚੂੜੀਆਂ ਤੋਂ ਕੀਤੀ ਸ਼ੁਰੂ

ਨਾਰਾਇਣ ਚੌੜਾ ਦੀ ਜ਼ਮਾਨਤ ਮਗਰੋਂ ਹਾਈਕੋਰਟ ਪੁੱਜੇ ਸੁਖਬੀਰ ਬਾਦਲ, ਅਦਾਲਤ ਨੂੰ ਕੀਤੀ ਵੱਡੀ ਮੰਗ

ਨਾਰਾਇਣ ਚੌੜਾ ਦੀ ਜ਼ਮਾਨਤ ਮਗਰੋਂ ਹਾਈਕੋਰਟ ਪੁੱਜੇ ਸੁਖਬੀਰ ਬਾਦਲ, ਅਦਾਲਤ ਨੂੰ ਕੀਤੀ ਵੱਡੀ ਮੰਗ

Thar 'ਚ ਚਿੱਟੇ ਨਾਲ ਫੜ੍ਹੀ ਮਹਿਲਾ ਪੁਲਸ ਮੁਲਾਜ਼ਮ ਦਾ ਮਿਲਿਆ ਰਿਮਾਂਡ, ਹੋਗੇ ਵੱਡੇ ਖੁਲਾਸੇ

Thar 'ਚ ਚਿੱਟੇ ਨਾਲ ਫੜ੍ਹੀ ਮਹਿਲਾ ਪੁਲਸ ਮੁਲਾਜ਼ਮ ਦਾ ਮਿਲਿਆ ਰਿਮਾਂਡ, ਹੋਗੇ ਵੱਡੇ ਖੁਲਾਸੇ

'ਤੀਰਥ ਸਥਾਨਾਂ' ਦੀ ਯਾਤਰਾ ਕਰਨ ਵਾਲੇ ਪੰਜਾਬੀਆਂ ਲਈ ਕੈਬਨਿਟ ਨੇ ਲਿਆ ਵੱਡਾ ਫ਼ੈਸਲਾ

'ਤੀਰਥ ਸਥਾਨਾਂ' ਦੀ ਯਾਤਰਾ ਕਰਨ ਵਾਲੇ ਪੰਜਾਬੀਆਂ ਲਈ ਕੈਬਨਿਟ ਨੇ ਲਿਆ ਵੱਡਾ ਫ਼ੈਸਲਾ

'ਯੁੱਧ ਨਸ਼ਿਆਂ ਵਿਰੁੱਧ': 33ਵੇਂ ਦਿਨ 59 ਨਸ਼ਾ ਸਮੱਗਲਰ ਗ੍ਰਿਫ਼ਤਾਰ

'ਯੁੱਧ ਨਸ਼ਿਆਂ ਵਿਰੁੱਧ': 33ਵੇਂ ਦਿਨ 59 ਨਸ਼ਾ ਸਮੱਗਲਰ ਗ੍ਰਿਫ਼ਤਾਰ