ਅੱਜ ਪੰਜਾਬ ਵਿਧਾਨ ਸਭਾ ਦੇ ਚੱਲਦੇ ਸੈਸ਼ਨ 'ਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਤੇ ਵਿਧਾਨ ਸਭਾ ਸਪੀਕਰ ਹਰਵਿੰਦਰ ਕਲਿਆਣ ਨੇ ਸ਼ਮੂਲੀਅਤ ਕੀਤੀ। ਇਸ ਬਾਰੇ ਮੁੱਖ ਮੰਤਰੀ ਸੈਣੀ ਨੇ ਆਪਣੇ 'ਐਕਸ' ਅਕਾਊਂਟ 'ਤੇ ਇਕ ਪੋਸਟ ਪਾ ਕੇ ਇਸ ਦੀ ਜਾਣਕਾਰੀ ਦਿੱਤੀ।
ਉਨ੍ਹਾਂ 'ਐਕਸ' 'ਤੇ ਇਕ ਪੋਸਟ ਪਾ ਕੇ ਲਿਖਿਆ, ''ਅੱਜ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਹਰਵਿੰਦਰ ਕਲਿਆਣ ਦੇ ਨਾਲ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਕਾਰਵਾਈ ਦੇਖਣ ਦਾ ਮੌਕਾ ਮਿਲਿਆ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਵਿਧਾਨ ਸਭਾ ਦੇ ਮੈਂਬਰਾਂ ਵੱਲੋਂ ਕੀਤੇ ਗਏ ਸਵਾਗਤ ਲਈ ਤਹਿ ਦਿਲੋਂ ਧੰਨਵਾਦ ਕਰਦਾ ਹਾਂ।''