ਜਲੰਧਰ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਮਸ਼ਹੂਰ ਪੰਜਾਬੀ ਸੂਫੀ ਗਾਇਕ ਪਦਮਸ਼੍ਰੀ ਹੰਸ ਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦਾ ਬੁੱਧਵਾਰ ਨੂੰ ਦੇਹਾਂਤ ਹੋ ਗਿਆ। ਰੇਸ਼ਮ ਕੌਰ ਕੁਝ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਨੇ ਅੱਜ ਦੁਪਹਿਰ ਇੱਥੇ ਇਕ ਨਿੱਜੀ ਹਸਪਤਾਲ ਵਿਚ ਆਖਰੀ ਸਾਹ ਲਿਆ।